Tvai Prasadh Savaiye
ਤ੍ਵਪ੍ਰਸਾਦਿ ॥ ਸ੍ਵੈਯੇ ॥
ਸ੍ਰਾਵਗ ਸੁਧ ਸਮੂਹ ਸਿਧਾਨ ਕੇ ਦੇਖਿ ਫਿਰਿਓ ਘਰਿ ਜੋਗਿ ਜਤੀ ਕੇ ॥
ਸੂਰ ਸੁਰਾਰਦਨ ਸੁਧ ਸੁਧਾਦਿਕ ਸੰਤ ਸਮੂਹ ਅਨੇਕ ਮਤੀ ਕੇ ॥
ਸਾਰੇ ਹੀ ਦੇਸ ਕੋ ਦੇਖਿ ਰਹਿਯੋ ਮਤ ਕੋਊ ਨ ਦੇਖੀਅਤ ਪ੍ਰਾਨ ਪਤੀ ਕੇ ॥
ਸ੍ਰੀ ਭਗਵਾਨ ਕੀ ਭਾਇ ਕ੍ਰਿਪਾ ਹੂੰ ਤੇ ਏਕ ਰਤੀ ਬਿਨੁ ਏਕ ਰਤੀ ਕੇ ॥੧॥੨੧॥
ਮਾਤੇ ਮਤੰਗ ਜਰੇ ਜਰ ਸੰਗਿ ਅਨੂਪ ਉਤੰਗ ਸੁਰੰਗ ਸਵਾਰੇ ॥
ਕੋਟਿ ਤੁਰੰਗ ਕੁਰੰਗ ਸੇ ਕੂਦਤ ਪਉਨ ਕੇ ਗਉਨ ਕੋ ਜਾਤ ਨਿਵਾਰੇ ॥
ਭਾਰੀ ਭੁਜਾਨ ਕੇ ਭੂਪ ਭਲੀ ਬਿਧਿ ਨਿਆਵਤ ਸੀਸ ਨ ਜਾਤ ਬਿਚਾਰੇ ॥
ਏਤੇ ਭਏ ਤੋ ਕਹਾ ਭਏ ਭੂਪਤਿ ਅੰਤ ਕੋ ਨਾਗੇ ਹੀ ਪਾਇ ਪਧਾਰੇ ॥੨॥੨੨॥
ਜੀਤ ਫਿਰੇ ਸਭ ਦੇਸ ਦਿਸਾਨ ਕੋ ਬਾਜਤ ਢੋਲ ਮ੍ਰਿਦੰਗ ਨਗਾਰੇ ॥
ਗੁੰਜਤ ਗੂੜ ਗਜਾਨ ਕੇ ਸੁੰਦਰ ਹਿੰਸਤ ਹੀ ਹਯ ਰਾਜ ਹਜਾਰੇ ॥
ਭੂਤ ਭਵਿਖ ਭਵਾਨ ਕੇ ਭੂਪਤਿ ਕਉਨ ਗਨੈ ਨਹੀ ਜਾਤ ਬਿਚਾਰੇ ॥
ਸ੍ਰੀਪਤਿ ਸ੍ਰੀ ਭਗਵਾਨ ਭਜੇ ਬਿਨੁ ਅੰਤ ਕੋ ਅੰਤ ਕੇ ਧਾਮ ਸਿਧਾਰੇ ॥੩॥੨੩॥
ਤੀਰਥ ਨ੍ਹਾਨ ਦਇਆ ਦਮ ਦਾਨ ਸੁ ਸੰਜਮ ਨੇਮ ਅਨੇਕ ਬਿਸੇਖੇ ॥
ਬੇਦ ਪੁਰਾਨ ਕਤੇਬ ਕੁਰਾਨ ਜਿਮੀਨ ਜਮਾਨ ਸਬਾਨ ਕੇ ਪੇਖੇ ॥
ਪਉਨ ਅਹਾਰ ਜਤੀ ਜਤ ਧਾਰਿ ਸਬੈ ਸੁ ਬਿਚਾਰ ਹਜਾਰਕ ਦੇਖੇ ॥
ਸ੍ਰੀ ਭਗਵਾਨ ਭਜੇ ਬਿਨੁ ਭੂਪਤਿ ਏਕ ਰਤੀ ਬਿਨੁ ਏਕ ਨ ਲੇਖੈ ॥੪॥੨੪॥
ਸੁਧ ਸਿਪਾਹ ਦੁਰੰਤ ਦੁਬਾਹ ਸੁ ਸਾਜਿ ਸਨਾਹ ਦੁਰਜਾਨ ਦਲੈਂਗੇ ॥
ਭਾਰੀ ਗੁਮਾਨ ਭਰੇ ਮਨ ਮੈ ਕਰਿ ਪਰਬਤ ਪੰਖ ਹਲੈ ਨ ਹਲੈਂਗੇ ॥
ਤੋਰਿ ਅਰੀਨ ਮਰੋਰਿ ਮਵਾਸਨ ਮਾਤੇ ਮਤੰਗਨ ਮਾਨ ਮਲੈਂਗੇ ॥
ਸ੍ਰੀਪਤਿ ਸ੍ਰੀ ਭਗਵਾਨ ਕ੍ਰਿਪਾ ਬਿਨੁ ਤਿਆਗਿ ਜਹਾਨੁ ਨਿਦਾਨ ਚਲੈਂਗੇ ॥੫॥੨੫॥
ਬੀਰ ਅਪਾਰ ਬਡੇ ਬਰਿਆਰ ਅਬਿਚਾਰਹਿ ਸਾਰ ਕੀ ਧਾਰ ਭਛਯਾ ॥
ਤੋਰਤ ਦੇਸ ਮਲਿੰਦ ਮਵਾਸਨ ਮਾਤੇ ਗਜਾਨ ਕੇ ਮਾਨ ਮਲਯਾ ॥
ਗਾੜੇ ਗੜਾਨ ਕੇ ਤੋੜਨਹਾਰ ਸੁ ਬਾਤਨ ਹੀ ਚਕ ਚਾਰ ਲਵਯਾ ॥
ਸਾਹਿਬੁ ਸ੍ਰੀ ਸਭ ਕੋ ਸਿਰਨਾਇਕ ਜਾਚਕ ਅਨੇਕ ਸੁ ਏਕ ਦਿਵਯਾ ॥੬॥੨੬॥