Hukumnama - Ang 351.3

Kar Kirapaa Apanai Ghar Aaeiaa Thaa Mil Sakheeaa Kaaj Rachaaeiaa || in Raag Asa

In Gurmukhi

ਆਸਾ ਮਹਲਾ ੧ ॥
ਕਰਿ ਕਿਰਪਾ ਅਪਨੈ ਘਰਿ ਆਇਆ ਤਾ ਮਿਲਿ ਸਖੀਆ ਕਾਜੁ ਰਚਾਇਆ ॥
ਖੇਲੁ ਦੇਖਿ ਮਨਿ ਅਨਦੁ ਭਇਆ ਸਹੁ ਵੀਆਹਣ ਆਇਆ ॥੧॥
ਗਾਵਹੁ ਗਾਵਹੁ ਕਾਮਣੀ ਬਿਬੇਕ ਬੀਚਾਰੁ ॥
ਹਮਰੈ ਘਰਿ ਆਇਆ ਜਗਜੀਵਨੁ ਭਤਾਰੁ ॥੧॥ ਰਹਾਉ ॥
ਗੁਰੂ ਦੁਆਰੈ ਹਮਰਾ ਵੀਆਹੁ ਜਿ ਹੋਆ ਜਾਂ ਸਹੁ ਮਿਲਿਆ ਤਾਂ ਜਾਨਿਆ ॥
ਤਿਹੁ ਲੋਕਾ ਮਹਿ ਸਬਦੁ ਰਵਿਆ ਹੈ ਆਪੁ ਗਇਆ ਮਨੁ ਮਾਨਿਆ ॥੨॥
ਆਪਣਾ ਕਾਰਜੁ ਆਪਿ ਸਵਾਰੇ ਹੋਰਨਿ ਕਾਰਜੁ ਨ ਹੋਈ ॥
ਜਿਤੁ ਕਾਰਜਿ ਸਤੁ ਸੰਤੋਖੁ ਦਇਆ ਧਰਮੁ ਹੈ ਗੁਰਮੁਖਿ ਬੂਝੈ ਕੋਈ ॥੩॥
ਭਨਤਿ ਨਾਨਕੁ ਸਭਨਾ ਕਾ ਪਿਰੁ ਏਕੋ ਸੋਇ ॥
ਜਿਸ ਨੋ ਨਦਰਿ ਕਰੇ ਸਾ ਸੋਹਾਗਣਿ ਹੋਇ ॥੪॥੧੦॥

Phonetic English

Aasaa Mehalaa 1 ||
Kar Kirapaa Apanai Ghar Aaeiaa Thaa Mil Sakheeaa Kaaj Rachaaeiaa ||
Khael Dhaekh Man Anadh Bhaeiaa Sahu Veeaahan Aaeiaa ||1||
Gaavahu Gaavahu Kaamanee Bibaek Beechaar ||
Hamarai Ghar Aaeiaa Jagajeevan Bhathaar ||1|| Rehaao ||
Guroo Dhuaarai Hamaraa Veeaahu J Hoaa Jaan Sahu Miliaa Thaan Jaaniaa ||
Thihu Lokaa Mehi Sabadh Raviaa Hai Aap Gaeiaa Man Maaniaa ||2||
Aapanaa Kaaraj Aap Savaarae Horan Kaaraj N Hoee ||
Jith Kaaraj Sath Santhokh Dhaeiaa Dhharam Hai Guramukh Boojhai Koee ||3||
Bhanath Naanak Sabhanaa Kaa Pir Eaeko Soe ||
Jis No Nadhar Karae Saa Sohaagan Hoe ||4||10||

English Translation

Aasaa, First Mehl:
When by His Grace He came to my home, then my companions met together to celebrate my marriage.
Beholding this play, my mind became blissful; my Husband Lord has come to marry me. ||1||
So sing - yes, sing the songs of wisdom and reflection, O brides.
My spouse, the Life of the world, has come into my home. ||1||Pause||
When I was married within the Gurdwara, the Guru's Gate, I met my Husband Lord, and I came to know Him.
The Word of His Shabad is pervading the three worlds; when my ego was quieted, my mind became happy. ||2||
He Himself arranges His own affairs; His affairs cannot be arranged by anyone else.
By the affair of this marriage, truth, contentment, mercy and faith are produced; but how rare is that Gurmukh who understands it! ||3||
Says Nanak, that Lord alone is the Husband of all.
She, upon whom He casts His Glance of Grace, becomes the happy soul-bride. ||4||10||

Punjabi Viakhya

nullnullਜਦੋਂ ਮੇਰਾ ਖਸਮ-ਪ੍ਰਭੂ (ਮੈਨੂੰ ਜੀਵ-ਇਸਤ੍ਰੀ ਨੂੰ ਅਪਣਾ ਕੇ ਮੇਰੇ ਹਿਰਦੇ ਨੂੰ ਆਪਣੇ ਰਹਿਣ ਦਾ ਘਰ ਬਣਾ ਕੇ) ਆਪਣੇ ਘਰ ਵਿਚ ਆ ਟਿਕਿਆ, ਤਾਂ ਮੇਰੀਆਂ ਸਹੇਲੀਆਂ ਨੇ ਮਿਲ ਕੇ (ਜੀਭ, ਅੱਖਾਂ, ਕੰਨਾਂ ਆਦਿਕ ਨੇ ਰਲ ਕੇ) ਪ੍ਰਭੂ-ਪਤੀ ਨਾਲ ਮੇਲ ਦੇ ਗੀਤ ਗਾਣੇ-ਸੁਣਨੇ ਸ਼ੁਰੂ ਕਰ ਦਿੱਤੇ। ਮੇਰਾ ਖਸਮ-ਪ੍ਰਭੂ ਮੈਨੂੰ ਵੀਆਹਣ ਆਇਆ ਹੈ (ਮੈਨੂੰ ਆਪਣੇ ਚਰਨਾਂ ਵਿਚ ਜੋੜਨ ਆਇਆ ਹੈ)-ਪ੍ਰਭੂ-ਮਿਲਾਪ ਲਈ ਇਹ ਉੱਦਮ ਵੇਖ ਕੇ ਮੇਰੇ ਮਨ ਵਿਚ ਆਨੰਦ ਪੈਦਾ ਹੋ ਗਿਆ ਹੈ ॥੧॥nullਹੇ ਇਸਤ੍ਰੀਓ! (ਹੇ ਮੇਰੇ ਗਿਆਨ-ਇੰਦ੍ਰਿਓ! ਚੰਗੇ ਮੰਦੇ ਦੀ) ਪਰਖ ਦੀ ਵਿਚਾਰ (ਪੈਦਾ ਕਰਨ ਵਾਲਾ ਗੀਤ) ਮੁੜ ਮੁੜ ਗਾਵੋ (ਹੇ ਮੇਰੀ ਜੀਭ! ਸਿਫ਼ਤ-ਸਾਲਾਹ ਵਿਚ ਜੁੜ; ਤਾਕਿ ਤੈਨੂੰ ਨਿੰਦਾ ਕਰਨ ਵਲੋਂ ਹਟਣ ਦੀ ਸੂਝ ਆ ਜਾਏ। ਹੇ ਮੇਰੇ ਕੰਨੋ! ਸਿਫ਼ਤ-ਸਾਲਾਹ ਦੇ ਗੀਤ ਸੁਣਦੇ ਰਹੋ, ਤਾਂ ਜੁ ਨਿੰਦਾ ਸੁਣਨ ਦੀ ਬਾਣ ਹਟੇ)। ਸਾਡੇ ਘਰ ਵਿਚ (ਮੇਰੇ ਹਿਰਦੇ-ਘਰ ਵਿਚ) ਉਹ ਖਸਮ-ਪ੍ਰਭੂ ਆ ਵੱਸਿਆ ਹੈ ਜੋ ਸਾਰੇ ਜਗਤ ਦੀ ਜ਼ਿੰਦਗੀ (ਦਾ ਆਸਰਾ) ਹੈ ॥੧॥ ਰਹਾਉ ॥nullਗੁਰੂ ਦੀ ਸਰਨ ਪਿਆਂ ਸਾਡਾ ਇਹ ਵਿਆਹ ਹੋਇਆ (ਗੁਰੂ ਨੇ ਮੈਨੂੰ ਪ੍ਰਭੂ-ਪਤੀ ਨਾਲ ਜੋੜਿਆ), ਜਦੋਂ ਮੈਨੂੰ ਖਸਮ-ਪ੍ਰਭੂ ਮਿਲ ਪਿਆ, ਤਦੋਂ ਮੈਨੂੰ ਸਮਝ ਪੈ ਗਈ ਕਿ ਉਹ ਪ੍ਰਭੂ ਜੀਵਨ-ਰੌ ਬਣ ਕੇ ਸਾਰੇ ਜਗਤ ਵਿਚ ਵਿਆਪਕ ਹੋ ਰਿਹਾ ਹੈ। ਮੇਰੇ ਅੰਦਰੋਂ ਆਪਾ-ਭਾਵ ਦੂਰ ਹੋ ਗਿਆ, ਮੇਰਾ ਮਨ ਉਸ ਪ੍ਰਭੂ-ਪਤੀ ਦੀ ਯਾਦ ਵਿਚ ਗਿੱਝ ਗਿਆ ॥੨॥nullਪ੍ਰਭੂ-ਪਤੀ ਜੀਵ-ਇਸਤ੍ਰੀ ਨੂੰ ਆਪਣੇ ਨਾਲ ਮਿਲਾਣ ਦਾ ਇਹ ਕੰਮ ਆਪਣਾ ਸਮਝਦਾ ਹੈ, ਤੇ ਆਪ ਹੀ ਇਸ ਕਾਰਜ ਨੂੰ ਸਿਰੇ ਚਾੜ੍ਹਦਾ ਹੈ, ਕਿਸੇ ਹੋਰ ਪਾਸੋਂ ਇਹ ਕੰਮ ਸਿਰੇ ਨਹੀਂ ਚਾੜ੍ਹਿਆ ਜਾ ਸਕਦਾ। ਇਸ ਮੇਲ ਦੀ ਬਰਕਤਿ ਨਾਲ (ਜੀਵ-ਇਸਤ੍ਰੀ ਦੇ ਅੰਦਰ) ਸੇਵਾ ਸੰਤੋਖ ਦਇਆ ਧਰਮ ਆਦਿਕ ਗੁਣ ਪੈਦਾ ਹੁੰਦੇ ਹਨ। ਇਸ ਭੇਤ ਨੂੰ ਉਹੀ ਮਨੁੱਖ ਸਮਝਦਾ ਹੈ ਜੋ ਗੁਰੂ ਦੇ ਸਨਮੁਖ ਹੁੰਦਾ ਹੈ ॥੩॥nullਨਾਨਕ ਆਖਦਾ ਹੈ-(ਭਾਵੇਂ ਜੀਕਰ) ਪਰਮਾਤਮਾ ਹੀ ਸਭ ਜੀਵ-ਇਸਤ੍ਰੀਆਂ ਦਾ ਪਤੀ ਹੈ, (ਫਿਰ ਭੀ) ਜਿਸ ਉਤੇ ਮੇਹਰ ਦੀ ਨਿਗਾਹ ਕਰਦਾ ਹੈ (ਜਿਸ ਦੇ ਹਿਰਦੇ ਵਿਚ ਆ ਕੇ ਪਰਗਟ ਹੁੰਦਾ ਹੈ) ਉਹੀ ਭਾਗਾਂ ਵਾਲੀ ਹੁੰਦੀ ਹੈ ॥੪॥੧੦॥