Hukumnama - Ang 352.1
Guramath Saachee Hujath Dhoor || in Raag Asa
In Gurmukhi
ਆਸਾ ਮਹਲਾ ੧ ॥
ਗੁਰਮਤਿ ਸਾਚੀ ਹੁਜਤਿ ਦੂਰਿ ॥
ਬਹੁਤੁ ਸਿਆਣਪ ਲਾਗੈ ਧੂਰਿ ॥
ਲਾਗੀ ਮੈਲੁ ਮਿਟੈ ਸਚ ਨਾਇ ॥
ਗੁਰ ਪਰਸਾਦਿ ਰਹੈ ਲਿਵ ਲਾਇ ॥੧॥
ਹੈ ਹਜੂਰਿ ਹਾਜਰੁ ਅਰਦਾਸਿ ॥
ਦੁਖੁ ਸੁਖੁ ਸਾਚੁ ਕਰਤੇ ਪ੍ਰਭ ਪਾਸਿ ॥੧॥ ਰਹਾਉ ॥
ਕੂੜੁ ਕਮਾਵੈ ਆਵੈ ਜਾਵੈ ॥
ਕਹਣਿ ਕਥਨਿ ਵਾਰਾ ਨਹੀ ਆਵੈ ॥
ਕਿਆ ਦੇਖਾ ਸੂਝ ਬੂਝ ਨ ਪਾਵੈ ॥
ਬਿਨੁ ਨਾਵੈ ਮਨਿ ਤ੍ਰਿਪਤਿ ਨ ਆਵੈ ॥੨॥
ਜੋ ਜਨਮੇ ਸੇ ਰੋਗਿ ਵਿਆਪੇ ॥
ਹਉਮੈ ਮਾਇਆ ਦੂਖਿ ਸੰਤਾਪੇ ॥
ਸੇ ਜਨ ਬਾਚੇ ਜੋ ਪ੍ਰਭਿ ਰਾਖੇ ॥
ਸਤਿਗੁਰੁ ਸੇਵਿ ਅੰਮ੍ਰਿਤ ਰਸੁ ਚਾਖੇ ॥੩॥
ਚਲਤਉ ਮਨੁ ਰਾਖੈ ਅੰਮ੍ਰਿਤੁ ਚਾਖੈ ॥
ਸਤਿਗੁਰ ਸੇਵਿ ਅੰਮ੍ਰਿਤ ਸਬਦੁ ਭਾਖੈ ॥
ਸਾਚੈ ਸਬਦਿ ਮੁਕਤਿ ਗਤਿ ਪਾਏ ॥
ਨਾਨਕ ਵਿਚਹੁ ਆਪੁ ਗਵਾਏ ॥੪॥੧੩॥
Phonetic English
Aasaa Mehalaa 1 ||
Guramath Saachee Hujath Dhoor ||
Bahuth Siaanap Laagai Dhhoor ||
Laagee Mail Mittai Sach Naae ||
Gur Parasaadh Rehai Liv Laae ||1||
Hai Hajoor Haajar Aradhaas ||
Dhukh Sukh Saach Karathae Prabh Paas ||1|| Rehaao ||
Koorr Kamaavai Aavai Jaavai ||
Kehan Kathhan Vaaraa Nehee Aavai ||
Kiaa Dhaekhaa Soojh Boojh N Paavai ||
Bin Naavai Man Thripath N Aavai ||2||
Jo Janamae Sae Rog Viaapae ||
Houmai Maaeiaa Dhookh Santhaapae ||
Sae Jan Baachae Jo Prabh Raakhae ||
Sathigur Saev Anmrith Ras Chaakhae ||3||
Chalatho Man Raakhai Anmrith Chaakhai ||
Sathigur Saev Anmrith Sabadh Bhaakhai ||
Saachai Sabadh Mukath Gath Paaeae ||
Naanak Vichahu Aap Gavaaeae ||4||13||
English Translation
Aasaa, First Mehl:
Receiving the True Teachings from the Guru, arguments depart.
But through excessive cleverness, one is only plastered with dirt.
The filth of attachment is removed by the True Name of the Lord.
By Guru's Grace, one remains lovingly attached to the Lord. ||1||
He is the Presence Ever-present; offer your prayers to Him.
Pain and pleasure are in the Hands of God, the True Creator. ||1||Pause||
One who practices falsehood comes and goes.
By speaking and talking, His limits cannot be found.
Whatever one sees, is not understood.
Without the Name, satisfaction does not enter into the mind. ||2||
Whoever is born is afflicted by disease,
Tortured by the pain of egotism and Maya.
They alone are saved, who are protected by God.
Serving the True Guru, they drink in the Amrit, the Ambrosial Nectar. ||3||
The unstable mind is restrained by tasting this Nectar.
Serving the True Guru, one comes to cherish the Ambrosial Nectar of the Shabad.
Through the True Word of the Shabad, the state of liberation is obtained.
O Nanak, self-conceit is eradicated from within. ||4||13||
Punjabi Viakhya
nullnullnullnullਜੋ ਮਨੁੱਖ ਗੁਰੂ ਦੀ (ਇਸ) ਮਤ ਨੂੰ ਦ੍ਰਿੜ ਕਰ ਕੇ ਧਾਰਦਾ ਹੈ, (ਪਰਮਾਤਮਾ ਦੀ ਅੰਗ-ਸੰਗਤਾ ਬਾਰੇ) ਉਸ ਮਨੁੱਖ ਦੀ ਅਸਰਧਾ ਦੂਰ ਹੋ ਜਾਂਦੀ ਹੈ। (ਗੁਰੂ ਦੀ ਮਤ ਉਤੇ ਸਰਧਾ ਦੇ ਥਾਂ) ਮਨੁੱਖ ਦੀਆਂ ਆਪਣੀਆਂ ਬਹੁਤੀਆਂ ਚਤੁਰਾਈਆਂ ਨਾਲ ਮਨ ਵਿਚ (ਵਿਕਾਰਾਂ ਦੀ) ਮੈਲ ਇਕੱਠੀ ਹੁੰਦੀ ਹੈ। ਇਹ ਇਕੱਠੀ ਹੋਈ ਮੈਲ ਸਦਾ-ਥਿਰ ਪ੍ਰਭੂ ਦੇ ਨਾਮ ਦੀ ਰਾਹੀਂ ਹੀ ਮਿਟ ਸਕਦੀ ਹੈ, ਤੇ, ਗੁਰੂ ਦੀ ਕਿਰਪਾ ਨਾਲ ਹੀ ਮਨੁੱਖ (ਪਰਮਾਤਮਾ ਦੇ ਚਰਨਾਂ ਵਿਚ) ਸੁਰਤ ਟਿਕਾ ਕੇ ਰੱਖ ਸਕਦਾ ਹੈ ॥੧॥null(ਹੇ ਭਾਈ!) ਪਰਮਾਤਮਾ ਹਰ ਵੇਲੇ ਸਾਡੇ ਅੰਗ-ਸੰਗ ਹੈ, ਇਕ-ਮਨ ਹੋ ਕੇ ਉਸ ਦੇ ਅੱਗੇ ਅਰਦਾਸ ਕਰੋ। ਇਹ ਯਕੀਨ ਜਾਣੋ ਕਿ ਹਰੇਕ ਜੀਵ ਦਾ ਦੁੱਖ-ਸੁਖ ਉਹ ਕਰਤਾਰ ਪ੍ਰਭੂ ਜਾਣਦਾ ਹੈ ॥੧॥ ਰਹਾਉ ॥nullnullnullਜੋ ਮਨੁੱਖ (ਅਸਰਧਾ-ਭਰੀਆਂ ਚਤੁਰਾਈਆਂ ਦੀ) ਵਿਅਰਥ ਕਮਾਈ ਕਰਦਾ ਹੈ ਉਹ ਜਨਮ-ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ, ਉਸ ਦੀਆਂ ਇਹ ਵਿਅਰਥ ਗੱਲਾਂ ਕਦੇ ਮੁੱਕਦੀਆਂ ਹੀ ਨਹੀਂ। (ਅਗਿਆਨੀ ਅੰਨ੍ਹੇ ਨੇ ਹੁੱਦਤਾਂ ਵਿਚ ਹੀ ਰਹਿ ਕੇ) ਅਸਲੀਅਤ ਵੇਖੀ ਨਹੀਂ, ਇਸ ਵਾਸਤੇ ਉਸ ਨੂੰ ਕੋਈ ਸਮਝ ਨਹੀਂ ਆਉਂਦੀ, ਤੇ, ਪਰਮਾਤਮਾ ਦੇ ਨਾਮ ਤੋਂ ਬਿਨਾ ਉਸ ਦੇ ਮਨ ਵਿਚ ਸ਼ਾਂਤੀ ਨਹੀਂ ਆਉਂਦੀ ॥੨॥nullnullnullਜੋ ਭੀ ਜੀਵ ਜਗਤ ਵਿਚ ਜਨਮ ਲੈਂਦੇ ਹਨ (ਪਰਮਾਤਮਾ ਦੀ ਹਸਤੀ ਵਲੋਂ ਅਸਰਧਾ ਦੇ ਕਾਰਨ) ਆਤਮਕ ਰੋਗ ਵਿਚ ਦਬੇ ਰਹਿੰਦੇ ਹਨ, ਤੇ, ਹਉਮੈ ਦੇ ਦੁੱਖ ਵਿਚ, ਮਾਇਆ ਦੇ ਮੋਹ ਦੇ ਦੁੱਖ ਵਿਚ ਉਹ ਕਲੇਸ਼ ਪਾਂਦੇ ਰਹਿੰਦੇ ਹਨ। ਇਸ ਰੋਗ ਤੋਂ ਇਸ ਦੁੱਖ ਤੋਂ ਉਹੀ ਮਨੁੱਖ ਬਚਦੇ ਹਨ, ਜਿਨ੍ਹਾਂ ਦੀ ਪ੍ਰਭੂ ਨੇ ਆਪ ਰਾਖੀ ਕੀਤੀ; ਜਿਨ੍ਹਾਂ ਨੇ ਗੁਰੂ ਦੇ ਦੱਸੇ ਰਸਤੇ ਉਤੇ ਤੁਰ ਕੇ ਪ੍ਰਭੂ ਦਾ ਅੰਮ੍ਰਿਤ-ਨਾਮ ਚੱਖਿਆ ॥੩॥nullnullnullਜੋ ਮਨੁੱਖ ਪਰਮਾਤਮਾ ਦਾ ਸਦਾ-ਥਿਰ ਰਹਿਣ ਵਾਲਾ ਨਾਮ-ਰਸ ਚੱਖਦਾ ਹੈ, ਤੇ ਚੰਚਲ ਮਨ ਨੂੰ ਕਾਬੂ ਵਿਚ ਰੱਖਦਾ ਹੈ, ਜੋ ਮਨੁੱਖ ਗੁਰੂ ਦੀ ਸਿੱਖਿਆ ਉਤੇ ਤੁਰ ਕੇ ਅਟੱਲ ਆਤਮਕ ਜੀਵਨ ਦੇਣ ਵਾਲੀ ਸਿਫ਼ਤ-ਸਾਲਾਹ ਦੀ ਬਾਣੀ ਉਚਾਰਦਾ ਹੈ, ਉਹ ਮਨੁੱਖ ਇਸ ਸੱਚੀ ਬਾਣੀ ਦੀ ਰਾਹੀਂ ਵਿਕਾਰਾਂ ਤੋਂ ਖ਼ਲਾਸੀ ਹਾਸਲ ਕਰ ਲੈਂਦਾ ਹੈ, ਉੱਚੀ ਆਤਮਕ ਅਵਸਥਾ ਪ੍ਰਾਪਤ ਕਰ ਲੈਂਦਾ ਹੈ, ਤੇ, ਹੇ ਨਾਨਕ! ਉਹ ਆਪਣੇ ਅੰਦਰੋਂ (ਆਪਣੀ ਸਿਆਣਪ ਦਾ) ਅਹੰਕਾਰ ਦੂਰ ਕਰ ਲੈਂਦਾ ਹੈ ॥੪॥੧੩॥