Hukumnama - Ang 354
Koee Bheekhak Bheekhiaa Khaae || in Raag Asa
In Gurmukhi
ਆਸਾ ਮਹਲਾ ੧ ਤਿਤੁਕਾ ॥
ਕੋਈ ਭੀਖਕੁ ਭੀਖਿਆ ਖਾਇ ॥
ਕੋਈ ਰਾਜਾ ਰਹਿਆ ਸਮਾਇ ॥
ਕਿਸ ਹੀ ਮਾਨੁ ਕਿਸੈ ਅਪਮਾਨੁ ॥
ਢਾਹਿ ਉਸਾਰੇ ਧਰੇ ਧਿਆਨੁ ॥
ਤੁਝ ਤੇ ਵਡਾ ਨਾਹੀ ਕੋਇ ॥
ਕਿਸੁ ਵੇਖਾਲੀ ਚੰਗਾ ਹੋਇ ॥੧॥
ਮੈ ਤਾਂ ਨਾਮੁ ਤੇਰਾ ਆਧਾਰੁ ॥
ਤੂੰ ਦਾਤਾ ਕਰਣਹਾਰੁ ਕਰਤਾਰੁ ॥੧॥ ਰਹਾਉ ॥
ਵਾਟ ਨ ਪਾਵਉ ਵੀਗਾ ਜਾਉ ॥
ਦਰਗਹ ਬੈਸਣ ਨਾਹੀ ਥਾਉ ॥
ਮਨ ਕਾ ਅੰਧੁਲਾ ਮਾਇਆ ਕਾ ਬੰਧੁ ॥
ਖੀਨ ਖਰਾਬੁ ਹੋਵੈ ਨਿਤ ਕੰਧੁ ॥
ਖਾਣ ਜੀਵਣ ਕੀ ਬਹੁਤੀ ਆਸ ॥
ਲੇਖੈ ਤੇਰੈ ਸਾਸ ਗਿਰਾਸ ॥੨॥
ਅਹਿਨਿਸਿ ਅੰਧੁਲੇ ਦੀਪਕੁ ਦੇਇ ॥
ਭਉਜਲ ਡੂਬਤ ਚਿੰਤ ਕਰੇਇ ॥
ਕਹਹਿ ਸੁਣਹਿ ਜੋ ਮਾਨਹਿ ਨਾਉ ॥
ਹਉ ਬਲਿਹਾਰੈ ਤਾ ਕੈ ਜਾਉ ॥
ਨਾਨਕੁ ਏਕ ਕਹੈ ਅਰਦਾਸਿ ॥
ਜੀਉ ਪਿੰਡੁ ਸਭੁ ਤੇਰੈ ਪਾਸਿ ॥੩॥
ਜਾਂ ਤੂੰ ਦੇਹਿ ਜਪੀ ਤੇਰਾ ਨਾਉ ॥
ਦਰਗਹ ਬੈਸਣ ਹੋਵੈ ਥਾਉ ॥
ਜਾਂ ਤੁਧੁ ਭਾਵੈ ਤਾ ਦੁਰਮਤਿ ਜਾਇ ॥
ਗਿਆਨ ਰਤਨੁ ਮਨਿ ਵਸੈ ਆਇ ॥
ਨਦਰਿ ਕਰੇ ਤਾ ਸਤਿਗੁਰੁ ਮਿਲੈ ॥
ਪ੍ਰਣਵਤਿ ਨਾਨਕੁ ਭਵਜਲੁ ਤਰੈ ॥੪॥੧੮॥
Phonetic English
Aasaa Mehalaa 1 Thithukaa ||
Koee Bheekhak Bheekhiaa Khaae ||
Koee Raajaa Rehiaa Samaae ||
Kis Hee Maan Kisai Apamaan ||
Dtaahi Ousaarae Dhharae Dhhiaan ||
Thujh Thae Vaddaa Naahee Koe ||
Kis Vaekhaalee Changaa Hoe ||1||
Mai Thaan Naam Thaeraa Aadhhaar ||
Thoon Dhaathaa Karanehaar Karathaar ||1|| Rehaao ||
Vaatt N Paavo Veegaa Jaao ||
Dharageh Baisan Naahee Thhaao ||
Man Kaa Andhhulaa Maaeiaa Kaa Bandhh ||
Kheen Kharaab Hovai Nith Kandhh ||
Khaan Jeevan Kee Bahuthee Aas ||
Laekhai Thaerai Saas Giraas ||2||
Ahinis Andhhulae Dheepak Dhaee ||
Bhoujal Ddoobath Chinth Karaee ||
Kehehi Sunehi Jo Maanehi Naao ||
Ho Balihaarai Thaa Kai Jaao ||
Naanak Eaek Kehai Aradhaas ||
Jeeo Pindd Sabh Thaerai Paas ||3||
Jaan Thoon Dhaehi Japee Thaeraa Naao ||
Dharageh Baisan Hovai Thhaao ||
Jaan Thudhh Bhaavai Thaa Dhuramath Jaae ||
Giaan Rathan Man Vasai Aae ||
Nadhar Karae Thaa Sathigur Milai ||
Pranavath Naanak Bhavajal Tharai ||4||18||
English Translation
Aasaa, First Mehl, Ti-Tukas:
One is a beggar, living on charity;
Another is a king, absorbed in himself.
One receives honor, and another dishonor.
The Lord destroys and creates; He is enshrined in His meditation.
There is no other as great as You.
So whom should I present to You? Who is good enough? ||1||
The Naam, the Name of the Lord, is my only Support.
You are the Great Giver, the Doer, the Creator. ||1||Pause||
I have not walked on Your Path; I have followed the crooked path.
In the Court of the Lord, I find no place to sit.
I am mentally blind, in the bondage of Maya.
The wall of my body is breaking down, wearing away, growing weaker.
You have such high hopes of eating and living
- your breaths and morsels of food are already counted! ||2||
Night and day they are blind - please, bless them with Your Light.
They are drowning in the terrifying world-ocean, crying out in pain.
I am a sacrifice to those who chant,
Hear and believe in the Name.
Nanak utters this one prayer;
Soul and body, all belong to You, Lord. ||3||
When You bless me, I chant Your Name.
Thus I find my seat in the Court of the Lord.
When it pleases You, evil-mindedness departs,
And the jewel of spiritual wisdom comes to dwell in the mind.
When the Lord bestows His Glance of Grace, then one comes to meet the True Guru.
Prays Nanak, carry us across the terrifying world-ocean. ||4||18||
Punjabi Viakhya
nullnullnullnullnullnull(ਤੇਰਾ ਆਸਰਾ ਭੁਲਾ ਕੇ ਹੀ) ਕੋਈ ਮੰਗਤਾ ਭਿੱਛਿਆ (ਮੰਗ ਮੰਗ ਕੇ) ਖਾਂਦਾ ਹੈ (ਤੇ ਗਰੀਬੀ ਵਿਚ ਨਿਢਾਲ ਹੋ ਰਿਹਾ ਹੈ), (ਤੈਨੂੰ ਭੁਲਾ ਕੇ ਹੀ) ਕੋਈ ਮਨੁੱਖ ਰਾਜਾ ਬਣ ਕੇ (ਰਾਜ ਵਿਚ) ਮਸਤ ਹੋ ਰਿਹਾ ਹੈ। ਕਿਸੇ ਨੂੰ ਆਦਰ ਮਿਲ ਰਿਹਾ ਹੈ (ਉਹ ਇਸ ਆਦਰ ਵਿਚ ਅਹੰਕਾਰੀ ਹੈ) ਕਿਸੇ ਦੀ ਨਿਰਾਦਰੀ ਹੋ ਰਹੀ ਹੈ (ਜਿਸ ਕਰਕੇ ਉਹ ਆਪਣੀ ਮਨੁੱਖਤਾ ਦਾ ਕੌਡੀ ਮੁੱਲ ਨਹੀਂ ਸਮਝਦਾ) (ਕੋਈ ਮਨੁੱਖ ਮਨ ਦੇ ਲੱਡੂ ਭੋਰ ਰਿਹਾ ਹੈ, ਆਪਣੇ ਮਨ ਵਿਚ) ਕਈ ਸਲਾਹਾਂ ਬਣਾਂਦਾ ਹੈ ਤੇ ਢਾਂਹਦਾ ਹੈ, ਬੱਸ! ਇਹੀ ਸੋਚਾਂ ਸੋਚਦਾ ਰਹਿੰਦਾ ਹੈ; ਪਰ ਹੇ ਪ੍ਰਭੂ! ਤੈਥੋਂ ਕੋਈ ਵੱਡਾ ਨਹੀਂ (ਜਿਸ ਨੂੰ ਵਡਿਆਈ ਮਿਲਦੀ ਹੈ, ਤੈਥੋਂ ਹੀ ਮਿਲਦੀ ਹੈ)। ਮੈਂ ਕੋਈ ਅਜਿਹਾ ਆਦਮੀ ਨਹੀਂ ਵਿਖਾ ਸਕਦਾ ਜੋ (ਆਪਣੇ ਆਪ ਤੋਂ ਹੀ) ਚੰਗਾ ਬਣ ਗਿਆ ਹੋਵੇ ॥੧॥nullਮੇਰੇ ਲਈ ਸਿਰਫ਼ ਤੇਰਾ ਨਾਮ ਹੀ ਆਸਰਾ ਹੈ (ਕਿਉਂਕਿ) ਤੂੰ ਹੀ (ਸਭ ਦਾਤਾਂ) ਦੇਣ ਵਾਲਾ ਹੈਂ, ਤੂੰ ਸਭ ਕੁਝ ਕਰਨ ਦੇ ਸਮਰੱਥ ਹੈਂ, ਤੂੰ ਸਾਰੀ ਸ੍ਰਿਸ਼ਟੀ ਦੇ ਪੈਦਾ ਕਰਨ ਵਾਲਾ ਹੈਂ ॥੧॥ ਰਹਾਉ ॥nullnullnullnullnull(ਹੇ ਪ੍ਰਭੂ! ਤੇਰੀ ਓਟ ਤੋਂ ਬਿਨਾ) ਮੈਂ ਜੀਵਨ ਦਾ ਸਹੀ ਰਸਤਾ ਨਹੀਂ ਲੱਭ ਸਕਦਾ, ਕੁਰਾਹੇ ਹੀ ਜਾਂਦਾ ਹਾਂ, ਤੇਰੀ ਹਜ਼ੂਰੀ ਵਿਚ ਭੀ ਮੈਨੂੰ ਥਾਂ ਨਹੀਂ ਮਿਲ ਸਕਦੀ। (ਜਦ ਤਕ ਮੈਨੂੰ ਤੇਰੇ ਪਾਸੋਂ ਗਿਆਨ-ਚਾਨਣ ਨਾ ਮਿਲੇ) ਮੈਂ ਮਾਇਆ ਦੇ ਮੋਹ ਵਿਚ ਬੱਝਾ ਰਹਿੰਦਾ ਹਾਂ, ਮਨ ਦਾ ਅੰਨ੍ਹਾ ਹੀ ਰਹਿੰਦਾ ਹਾਂ, ਮੇਰਾ ਸਰੀਰ (ਵਿਕਾਰਾਂ ਵਿਚ) ਸਦਾ ਖਚਿਤ ਤੇ ਖ਼ੁਆਰ ਹੁੰਦਾ ਹੈ। ਮੈਂ ਸਦਾ ਹੋਰ ਹੋਰ ਖਾਣ ਤੇ ਜੀਊਣ ਦੀਆਂ ਆਸਾਂ ਬਣਾਂਦਾ ਹਾਂ (ਮੈਨੂੰ ਇਹ ਚੇਤਾ ਹੀ ਨਹੀਂ ਰਹਿੰਦਾ ਕਿ) ਮੇਰਾ ਇਕ ਇਕ ਸਾਹ ਤੇ ਇਕ ਇਕ ਗਿਰਾਹੀ ਤੇਰੇ ਹਿਸਾਬ ਵਿਚ ਹੈ (ਤੇਰੀ ਮੇਹਰ ਨਾਲ ਹੀ ਮਿਲ ਰਿਹਾ ਹੈ) ॥੨॥nullnullnullnullnullਪ੍ਰਭੂ (ਇਤਨਾ ਦਿਆਲ ਹੈ ਕਿ ਮੇਰੇ ਵਰਗੇ) ਅੰਨ੍ਹੇ ਨੂੰ ਦਿਨ ਰਾਤ (ਗਿਆਨ ਦਾ) ਦੀਵਾ ਬਖ਼ਸ਼ਦਾ ਹੈ, ਸੰਸਾਰ-ਸਮੁੰਦਰ ਵਿਚ ਡੁਬਦੇ ਦਾ ਫ਼ਿਕਰ ਰੱਖਦਾ ਹੈ। ਮੈਂ ਉਹਨਾਂ ਬੰਦਿਆਂ ਤੋਂ ਸਦਕੇ ਜਾਂਦਾ ਹਾਂ ਜੋ ਪ੍ਰਭੂ ਦਾ ਨਾਮ ਜਪਦੇ ਹਨ, ਸੁਣਦੇ ਹਨ, ਉਸ ਵਿਚ ਸਰਧਾ ਰੱਖਦੇ ਹਨ। ਹੇ ਪ੍ਰਭੂ! ਨਾਨਕ ਤੇਰੇ ਦਰ ਤੇ ਇਹ ਅਰਦਾਸ ਕਰਦਾ ਹੈ ਕਿ ਸਾਡੀ ਜਿੰਦ ਤੇ ਸਾਡਾ ਸਰੀਰ ਸਭ ਕੁਝ ਤੇਰੇ ਹੀ ਆਸਰੇ ਹੈ ॥੩॥nullnullnullnullnullਹੇ ਪ੍ਰਭੂ! ਜਦੋਂ ਤੂੰ (ਆਪਣੇ ਨਾਮ ਦੀ ਦਾਤਿ ਮੈਨੂੰ) ਦੇਂਦਾ ਹੈਂ, ਤਦੋਂ ਹੀ ਮੈਂ ਤੇਰਾ ਨਾਮ ਜਪ ਸਕਦਾ ਹਾਂ ਤੇ ਤੇਰੀ ਹਜ਼ੂਰੀ ਵਿਚ ਮੈਨੂੰ ਬੈਠਣ ਲਈ ਥਾਂ ਮਿਲ ਸਕਦੀ ਹੈ। ਜਦੋਂ ਤੇਰੀ ਰਜ਼ਾ ਹੋਵੇ ਤਦੋਂ ਹੀ ਮੇਰੀ ਭੈੜੀ ਮਤ ਦੂਰ ਹੋ ਸਕਦੀ ਹੈ, ਤੇ ਤੇਰਾ ਬਖ਼ਸ਼ਿਆ ਸ੍ਰੇਸ਼ਟ ਗਿਆਨ ਮੇਰੇ ਮਨ ਵਿਚ ਆ ਕੇ ਵੱਸ ਸਕਦਾ ਹੈ। ਨਾਨਕ ਬੇਨਤੀ ਕਰਦਾ ਹੈ ਕਿ ਜਿਸ ਮਨੁੱਖ ਤੇ ਪ੍ਰਭੂ ਮੇਹਰ ਦੀ ਨਜ਼ਰ ਕਰਦਾ ਹੈ ਉਸ ਨੂੰ ਗੁਰੂ ਮਿਲਦਾ ਹੈ, ਤੇ ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ ॥੪॥੧੮॥