Hukumnama - Ang 356.2
Vidhiaa Veechaaree Thaan Paroupakaaree || in Raag Asa
In Gurmukhi
ਆਸਾ ਮਹਲਾ ੧ ਚਉਪਦੇ ॥
ਵਿਦਿਆ ਵੀਚਾਰੀ ਤਾਂ ਪਰਉਪਕਾਰੀ ॥
ਜਾਂ ਪੰਚ ਰਾਸੀ ਤਾਂ ਤੀਰਥ ਵਾਸੀ ॥੧॥
ਘੁੰਘਰੂ ਵਾਜੈ ਜੇ ਮਨੁ ਲਾਗੈ ॥
ਤਉ ਜਮੁ ਕਹਾ ਕਰੇ ਮੋ ਸਿਉ ਆਗੈ ॥੧॥ ਰਹਾਉ ॥
ਆਸ ਨਿਰਾਸੀ ਤਉ ਸੰਨਿਆਸੀ ॥
ਜਾਂ ਜਤੁ ਜੋਗੀ ਤਾਂ ਕਾਇਆ ਭੋਗੀ ॥੨॥
ਦਇਆ ਦਿਗੰਬਰੁ ਦੇਹ ਬੀਚਾਰੀ ॥
ਆਪਿ ਮਰੈ ਅਵਰਾ ਨਹ ਮਾਰੀ ॥੩॥
ਏਕੁ ਤੂ ਹੋਰਿ ਵੇਸ ਬਹੁਤੇਰੇ ॥
ਨਾਨਕੁ ਜਾਣੈ ਚੋਜ ਨ ਤੇਰੇ ॥੪॥੨੫॥
Phonetic English
Aasaa Mehalaa 1 Choupadhae ||
Vidhiaa Veechaaree Thaan Paroupakaaree ||
Jaan Panch Raasee Thaan Theerathh Vaasee ||1||
Ghungharoo Vaajai Jae Man Laagai ||
Tho Jam Kehaa Karae Mo Sio Aagai ||1|| Rehaao ||
Aas Niraasee Tho Sanniaasee ||
Jaan Jath Jogee Thaan Kaaeiaa Bhogee ||2||
Dhaeiaa Dhiganbar Dhaeh Beechaaree ||
Aap Marai Avaraa Neh Maaree ||3||
Eaek Thoo Hor Vaes Bahuthaerae ||
Naanak Jaanai Choj N Thaerae ||4||25||
English Translation
Aasaa, First Mehl, Chau-Padas:
Contemplate and reflect upon knowledge, and you will become a benefactor to others.
When you conquer the five passions, then you shall come to dwell at the sacred shrine of pilgrimage. ||1||
You shall hear the vibrations of the tinkling bells, when your mind is held steady.
So what can the Messenger of Death do to me hereafter? ||1||Pause||
When you abandon hope and desire, then you become a true Sannyaasi.
When the Yogi practices abstinence, then he enjoys his body. ||2||
Through compassion, the naked hermit reflects upon his inner self.
He slays his own self, instead of slaying others. ||3||
You, O Lord, are the One, but You have so many Forms.
Nanak does not know Your wondrous plays. ||4||25||
Punjabi Viakhya
nullnull(ਵਿਦਿਆ ਪ੍ਰਾਪਤ ਕਰ ਕੇ) ਜੋ ਮਨੁੱਖ ਦੂਜਿਆਂ ਨਾਲ ਭਲਾਈ ਕਰਨ ਵਾਲਾ ਹੋ ਗਿਆ ਹੈ ਤਾਂ ਹੀ ਸਮਝੋ ਕਿ ਉਹ ਵਿੱਦਿਆ ਪਾ ਕੇ ਵਿਚਾਰਵਾਨ ਬਣਿਆ ਹੈ। ਤੀਰਥਾਂ ਤੇ ਨਿਵਾਸ ਰੱਖਣ ਵਾਲਾ ਤਦੋਂ ਹੀ ਸਫਲ ਹੈ, ਜੇ ਉਸ ਨੇ ਪੰਜੇ ਕਾਮਾਦਿਕ ਵੱਸ ਕਰ ਲਏ ਹਨ ॥੧॥nullਜੇ ਮੇਰਾ ਮਨ ਪ੍ਰਭੂ-ਚਰਨਾਂ ਵਿਚ ਜੁੜਨਾ ਸਿੱਖ ਗਿਆ ਹੈ ਤਦੋਂ ਹੀ (ਭਗਤੀਆ ਬਣ ਕੇ) ਘੁੰਘਰੂ ਵਜਾਣੇ ਸਫਲ ਹਨ। ਫਿਰ ਪਰਲੋਕ ਵਿਚ ਜਮ ਮੇਰਾ ਕੁਝ ਭੀ ਨਹੀਂ ਵਿਗਾੜ ਸਕਦਾ ॥੧॥ ਰਹਾਉ ॥nullਜੇ ਸਭ ਮਾਇਕ-ਆਸਾਂ ਵਲੋਂ ਉਪਰਾਮ ਹੈ ਤਾਂ ਸਮਝੋ ਇਹ ਸੰਨਿਆਸੀ ਹੈ। ਜੇ (ਗ੍ਰਿਹਸਤੀ ਹੁੰਦਿਆਂ) ਜੋਗੀ ਵਾਲਾ ਜਤ (ਕਾਇਮ) ਹੈ ਤਾਂ ਉਸ ਨੂੰ ਅਸਲ ਗ੍ਰਿਹਸਤੀ ਜਾਣੋ ॥੨॥nullਜੇ (ਹਿਰਦੇ ਵਿਚ) ਦਇਆ ਹੈ, ਜੇ ਸਰੀਰ ਨੂੰ (ਵਿਕਾਰਾਂ ਵਲੋਂ ਪਵਿੱਤ੍ਰ ਰੱਖਣ ਦੀ) ਵਿਚਾਰ ਵਾਲਾ ਭੀ ਹੈ, ਤਾਂ ਉਹ ਅਸਲ ਦਿਗੰਬਰ (ਨਾਂਗਾ ਜੈਨੀ); ਜੋ ਮਨੁੱਖ ਆਪ (ਵਿਕਾਰਾਂ ਵਲੋਂ) ਮਰਿਆ ਹੋਇਆ ਹੈ ਉਹੀ ਹੈ (ਅਸਲ ਅਹਿੰਸਾ-ਵਾਦੀ) ਜੋ ਹੋਰਨਾਂ ਨੂੰ ਨਹੀਂ ਮਾਰਦਾ ॥੩॥null(ਪਰ ਕਿਸੇ ਨੂੰ ਮੰਦਾ ਨਹੀਂ ਕਿਹਾ ਜਾ ਸਕਦਾ, ਹੇ ਪ੍ਰਭੂ!) ਇਹ ਸਾਰੇ ਤੇਰੇ ਹੀ ਅਨੇਕਾਂ ਵੇਸ ਹਨ, ਹਰੇਕ ਵੇਸ ਵਿਚ ਤੂੰ ਆਪ ਮੌਜੂਦ ਹੈਂ। ਨਾਨਕ (ਵਿਚਾਰਾ) ਤੇਰੇ ਕੌਤਕ-ਤਮਾਸ਼ੇ ਸਮਝ ਨਹੀਂ ਸਕਦਾ ॥੪॥੨੫॥