Hukumnama - Ang 357.1
N Kis Kaa Pooth N Kis Kee Maaee || in Raag Asa
In Gurmukhi
ਆਸਾ ਮਹਲਾ ੧ ॥
ਨ ਕਿਸ ਕਾ ਪੂਤੁ ਨ ਕਿਸ ਕੀ ਮਾਈ ॥
ਝੂਠੈ ਮੋਹਿ ਭਰਮਿ ਭੁਲਾਈ ॥੧॥
ਮੇਰੇ ਸਾਹਿਬ ਹਉ ਕੀਤਾ ਤੇਰਾ ॥
ਜਾਂ ਤੂੰ ਦੇਹਿ ਜਪੀ ਨਾਉ ਤੇਰਾ ॥੧॥ ਰਹਾਉ ॥
ਬਹੁਤੇ ਅਉਗਣ ਕੂਕੈ ਕੋਈ ॥
ਜਾ ਤਿਸੁ ਭਾਵੈ ਬਖਸੇ ਸੋਈ ॥੨॥
ਗੁਰ ਪਰਸਾਦੀ ਦੁਰਮਤਿ ਖੋਈ ॥
ਜਹ ਦੇਖਾ ਤਹ ਏਕੋ ਸੋਈ ॥੩॥
ਕਹਤ ਨਾਨਕ ਐਸੀ ਮਤਿ ਆਵੈ ॥
ਤਾਂ ਕੋ ਸਚੇ ਸਚਿ ਸਮਾਵੈ ॥੪॥੨੮॥
Phonetic English
Aasaa Mehalaa 1 ||
N Kis Kaa Pooth N Kis Kee Maaee ||
Jhoothai Mohi Bharam Bhulaaee ||1||
Maerae Saahib Ho Keethaa Thaeraa ||
Jaan Thoon Dhaehi Japee Naao Thaeraa ||1|| Rehaao ||
Bahuthae Aougan Kookai Koee ||
Jaa This Bhaavai Bakhasae Soee ||2||
Gur Parasaadhee Dhuramath Khoee ||
Jeh Dhaekhaa Theh Eaeko Soee ||3||
Kehath Naanak Aisee Math Aavai ||
Thaan Ko Sachae Sach Samaavai ||4||28||
English Translation
Aasaa, First Mehl:
No one is anyone else's son, and no one is anyone else's mother.
Through false attachments, people wander around in doubt. ||1||
O My Lord and Master, I am created by You.
If You give it to me, I will chant Your Name. ||1||Pause||
That person who is filled with all sorts of sins may pray at the Lord's Door
But he is forgiven only when the Lord so wills. ||2||
By Guru's Grace, evil-mindedness is destroyed.
Wherever I look, there I find the One Lord. ||3||
Says Nanak, if one comes to such an understanding,
Then he is absorbed into the Truest of the True. ||4||28||
Punjabi Viakhya
nullnullਝੂਠੇ ਮੋਹ ਦੇ ਕਾਰਨ ਦੁਨੀਆ ਭਟਕਣਾ ਵਿਚ ਪੈ ਕੇ ਕੁਰਾਹੇ ਪਈ ਹੋਈ ਹੈ (ਮਾਂ ਪਿਉ ਪੁਤ੍ਰ ਆਦਿਕ ਨੂੰ ਹੀ ਆਪਣਾ ਸਦਾ ਸਾਥੀ ਜਾਣ ਕੇ ਜੀਵ ਪਰਮਾਤਮਾ ਨੂੰ ਵਿਸਾਰੀ ਬੈਠਾ ਹੈ) ਅਸਲ ਵਿਚ ਨਾਹ ਮਾਂ ਨਾਹ ਪੁੱਤਰ ਕੋਈ ਭੀ ਕਿਸੇ ਦਾ ਪੱਕਾ ਸਾਥੀ ਨਹੀਂ ਹੈ ॥੧॥nullਹੇ ਮੇਰੇ ਮਾਲਿਕ-ਪ੍ਰਭੂ! ਮੈਂ ਤੇਰਾ ਪੈਦਾ ਕੀਤਾ ਹੋਇਆ ਹਾਂ (ਮੇਰੀਆਂ ਸਾਰੀਆਂ ਸਰੀਰਕ ਤੇ ਆਤਮਕ ਲੋੜਾਂ ਤੂੰ ਹੀ ਜਾਣਦਾ ਹੈਂ ਤੇ ਪੂਰੀਆਂ ਕਰਨ ਦੇ ਸਮਰੱਥ ਹੈਂ, ਮੇਰੇ ਆਤਮਕ ਜੀਵਨ ਦੀ ਖ਼ਾਤਰ) ਜਦੋਂ ਤੂੰ ਮੈਨੂੰ ਆਪਣਾ ਨਾਮ ਦੇਂਦਾ ਹੈਂ, ਤਦੋਂ ਹੀ ਮੈਂ ਜਪ ਸਕਦਾ ਹਾਂ ॥੧॥ ਰਹਾਉ ॥nullਅਨੇਕਾਂ ਹੀ ਪਾਪ ਕੀਤੇ ਹੋਏ ਹੋਣ, ਫਿਰ ਭੀ ਜੇ ਕੋਈ ਮਨੁੱਖ (ਪਰਮਾਤਮਾ ਦੇ ਦਰ ਤੇ) ਅਰਜ਼ੋਈ ਕਰਦਾ ਹੈ (ਪਰਮਾਤਮਾ ਪੈਦਾ ਕੀਤੇ ਦੀ ਲਾਜ ਰੱਖਦਾ ਹੈ) ਜਦੋਂ ਉਸ ਨੂੰ (ਉਸ ਅੱਤ ਵਿਕਾਰੀ ਦੀ ਭੀ ਅਰਜ਼ੋਈ) ਪਸੰਦ ਆਉਂਦੀ ਹੈ ਤਾਂ ਉਹ ਬਖ਼ਸ਼ਸ਼ ਕਰਦਾ ਹੈ (ਤੇ ਉਸ ਦੇ ਆਤਮਕ ਜੀਵਨ ਵਾਸਤੇ ਉਸ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ) ॥੨॥nullਮੈਂ ਜਿਧਰ ਵੇਖਦਾ ਹਾਂ ਉਧਰ (ਸਭ ਜੀਵਾਂ ਨੂੰ ਪੈਦਾ ਕਰਨ ਵਾਲਾ) ਉਹ ਪਰਮਾਤਮਾ ਹੀ ਵਿਆਪਕ ਵੇਖਦਾ ਹਾਂ (ਪਰ ਇਹ ਭੀ ਤਦੋਂ ਹੀ ਦਿੱਸਦਾ ਹੈ ਜਦੋਂ) ਗੁਰੂ ਦੀ ਕਿਰਪਾ ਨਾਲ ਸਾਡੀ ਖੋਟੀ ਮਤ ਨਾਸ ਹੁੰਦੀ ਹੈ ॥੩॥nullਨਾਨਕ ਆਖਦਾ ਹੈ- ਜਦੋਂ (ਪ੍ਰਭੂ ਦੀ ਆਪਣੀ ਹੀ ਮੇਹਰ ਨਾਲ ਗੁਰੂ ਦੀ ਰਾਹੀਂ) ਜੀਵ ਨੂੰ ਅਜੇਹੀ ਅਕਲ ਆ ਜਾਵੇ ਕਿ ਹਰ ਪਾਸੇ ਉਸ ਨੂੰ ਪਰਮਾਤਮਾ ਹੀ ਦਿੱਸੇ, ਤਾਂ ਜੀਵ ਸਦਾ ਉਸ ਸਦਾ-ਥਿਰ ਪ੍ਰਭੂ ਦੀ ਯਾਦ ਵਿਚ ਲੀਨ ਰਹਿੰਦਾ ਹੈ ॥੪॥੨੮॥