Hukumnama - Ang 357.4
Akh Lasakar Lakh Vaajae Naejae Lakh Outh Karehi Salaam in Raag Asa
In Gurmukhi
ੴ ਸਤਿਗੁਰ ਪ੍ਰਸਾਦਿ ॥
ਆਸਾ ਘਰੁ ੩ ਮਹਲਾ ੧ ॥
ਲਖ ਲਸਕਰ ਲਖ ਵਾਜੇ ਨੇਜੇ ਲਖ ਉਠਿ ਕਰਹਿ ਸਲਾਮੁ ॥
ਲਖਾ ਉਪਰਿ ਫੁਰਮਾਇਸਿ ਤੇਰੀ ਲਖ ਉਠਿ ਰਾਖਹਿ ਮਾਨੁ ॥
ਜਾਂ ਪਤਿ ਲੇਖੈ ਨਾ ਪਵੈ ਤਾਂ ਸਭਿ ਨਿਰਾਫਲ ਕਾਮ ॥੧॥
ਹਰਿ ਕੇ ਨਾਮ ਬਿਨਾ ਜਗੁ ਧੰਧਾ ॥
ਜੇ ਬਹੁਤਾ ਸਮਝਾਈਐ ਭੋਲਾ ਭੀ ਸੋ ਅੰਧੋ ਅੰਧਾ ॥੧॥ ਰਹਾਉ ॥
ਲਖ ਖਟੀਅਹਿ ਲਖ ਸੰਜੀਅਹਿ ਖਾਜਹਿ ਲਖ ਆਵਹਿ ਲਖ ਜਾਹਿ ॥
ਜਾਂ ਪਤਿ ਲੇਖੈ ਨਾ ਪਵੈ ਤਾਂ ਜੀਅ ਕਿਥੈ ਫਿਰਿ ਪਾਹਿ ॥੨॥
ਲਖ ਸਾਸਤ ਸਮਝਾਵਣੀ ਲਖ ਪੰਡਿਤ ਪੜਹਿ ਪੁਰਾਣ ॥
ਜਾਂ ਪਤਿ ਲੇਖੈ ਨਾ ਪਵੈ ਤਾਂ ਸਭੇ ਕੁਪਰਵਾਣ ॥੩॥
ਸਚ ਨਾਮਿ ਪਤਿ ਊਪਜੈ ਕਰਮਿ ਨਾਮੁ ਕਰਤਾਰੁ ॥
ਅਹਿਨਿਸਿ ਹਿਰਦੈ ਜੇ ਵਸੈ ਨਾਨਕ ਨਦਰੀ ਪਾਰੁ ॥੪॥੧॥੩੧॥
Phonetic English
Ik Oankaar Sathigur Prasaadh ||
Aasaa Ghar 3 Mehalaa 1 ||
Lakh Lasakar Lakh Vaajae Naejae Lakh Outh Karehi Salaam ||
Lakhaa Oupar Furamaaeis Thaeree Lakh Outh Raakhehi Maan ||
Jaan Path Laekhai Naa Pavai Thaan Sabh Niraafal Kaam ||1||
Har Kae Naam Binaa Jag Dhhandhhaa ||
Jae Bahuthaa Samajhaaeeai Bholaa Bhee So Andhho Andhhaa ||1|| Rehaao ||
Lakh Khatteeahi Lakh Sanjeeahi Khaajehi Lakh Aavehi Lakh Jaahi ||
Jaan Path Laekhai Naa Pavai Thaan Jeea Kithhai Fir Paahi ||2||
Lakh Saasath Samajhaavanee Lakh Panddith Parrehi Puraan ||
Jaan Path Laekhai Naa Pavai Thaan Sabhae Kuparavaan ||3||
Sach Naam Path Oopajai Karam Naam Karathaar ||
Ahinis Hiradhai Jae Vasai Naanak Nadharee Paar ||4||1||31||
English Translation
One Universal Creator God. By The Grace Of The True Guru:
Aasaa, Third House, First Mehl:
You may have thousands of armies, thousands of marching bands and lances, and thousands of men to rise and salute you.
Your rule may extend over thousands of miles, and thousands of men may rise to honor you.
But, if your honor is of no account to the Lord, then all of your ostentatious show is useless. ||1||
Without the Name of the Lord, the world is in turmoil.
Even though the fool may be taught again and again, he remains the blindest of the blind. ||1||Pause||
You may earn thousands, collect thousands, and spend thousands of dollars; thousands may come, and thousands may go.
But, if your honor is of no account to the Lord, then where will you go to find a safe haven? ||2||
Thousands of Shaastras may be explained to the mortal, and thousands of Pandits may read the Puraanas to him;
But, if his honor is of no account to the Lord, then all of this is unacceptable. ||3||
Honor comes from the True Name, the Name of the Merciful Creator.
If it abides in the heart, day and night, O Nanak, then the mortal shall swim across, by His Grace. ||4||1||31||
Punjabi Viakhya
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।ਰਾਗ ਆਸਾ, ਘਰ ੩ ਵਿੱਚ ਗੁਰੂ ਨਾਨਕਦੇਵ ਜੀ ਦੀ ਬਾਣੀ।nullnull(ਹੇ ਭਾਈ!) ਜੇ ਤੇਰੀਆਂ ਫ਼ੌਜਾਂ ਲੱਖਾਂ ਦੀ ਗਿਣਤੀ ਵਿਚ ਹੋਣ, ਉਹਨਾਂ ਵਿਚ ਲੱਖਾਂ ਬੰਦੇ ਵਾਜੇ ਵਜਾਣ ਵਾਲੇ ਹੋਣ, ਲੱਖਾਂ ਨੇਜ਼ਾ-ਬਰਦਾਰ ਹੋਣ, ਲੱਖਾਂ ਹੀ ਆਦਮੀ ਉੱਠ ਕੇ ਨਿੱਤ ਤੈਨੂੰ ਸਲਾਮ ਕਰਦੇ ਹੋਣ, (ਹੇ ਭਾਈ!) ਜੇ ਲੱਖਾਂ ਬੰਦਿਆਂ ਉਤੇ ਤੇਰੀ ਹਕੂਮਤ ਹੋਵੇ, ਲੱਖਾਂ ਬੰਦੇ ਉੱਠ ਕੇ ਤੇਰੀ ਇੱਜ਼ਤ ਕਰਦੇ ਹੋਣ, (ਤਾਂ ਭੀ ਕੀਹ ਹੋਇਆ) ਜੇ ਤੇਰੀ ਇਹ ਇੱਜ਼ਤ ਪਰਮਾਤਮਾ ਦੀ ਹਜ਼ੂਰੀ ਵਿਚ ਕਬੂਲ ਨ ਪਏ, ਤਾਂ ਤੇਰੇ ਇਥੇ ਜਗਤ ਵਿਚ ਕੀਤੇ ਸਾਰੇ ਹੀ ਕੰਮ ਵਿਅਰਥ ਗਏ ॥੧॥nullਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਜਗਤ ਦਾ ਮੋਹ (ਮਨੁੱਖ ਵਾਸਤੇ) ਉਲਝਣ ਹੀ ਉਲਝਣ ਬਣ ਜਾਂਦਾ ਹੈ। (ਇਸ ਉਲਝਣ ਵਿਚ ਜੀਵ ਇਤਨਾ ਫਸਦਾ ਹੈ ਕਿ) ਭਾਵੇਂ ਕਿਤਨਾ ਹੀ ਸਮਝਾਂਦੇ ਰਹੋ, ਮਨ ਅੰਨ੍ਹਾ ਹੀ ਅੰਨ੍ਹਾ ਰਹਿੰਦਾ ਹੈ (ਭਾਵ, ਮਨੁੱਖ ਨੂੰ ਸੂਝ ਨਹੀਂ ਪੈਂਦੀ ਕਿ ਮੈਂ ਕੁਰਾਹੇ ਪਿਆ ਹਾਂ) ॥੧॥ ਰਹਾਉ ॥nullਜੇ ਲੱਖਾਂ ਰੁਪਏ ਖੱਟੇ ਜਾਣ, ਲੱਖਾਂ ਰੁਪਏ ਜੋੜੇ ਜਾਣ, ਲੱਖਾਂ ਰੁਪਏ ਖ਼ਰਚੇ ਭੀ ਜਾਣ, ਲੱਖਾਂ ਹੀ ਰੁਪਏ ਆਉਣ, ਤੇ ਲੱਖਾਂ ਹੀ ਚਲੇ ਜਾਣ, ਪਰ ਜੇ ਪ੍ਰਭੂ ਦੀ ਨਜ਼ਰ ਵਿਚ ਇਹ ਇੱਜ਼ਤ ਪਰਵਾਨ ਨਾਹ ਹੋਵੇ, ਤਾਂ (ਇਹਨਾਂ ਲੱਖਾਂ ਰੁਪਇਆਂ ਦੇ ਮਾਲਕ ਭੀ ਅੰਦਰੋਂ) ਦੁੱਖੀ ਹੀ ਰਹਿੰਦੇ ਹਨ ॥੨॥nullਲੱਖਾਂ ਵਾਰੀ ਸ਼ਾਸਤ੍ਰਾਂ ਦੀ ਵਿਆਖਿਆ ਕੀਤੀ ਜਾਏ, ਵਿਦਵਾਨ ਲੋਕ ਲੱਖਾਂ ਵਾਰੀ ਪੁਰਾਨ ਪੜ੍ਹਨ (ਤੇ ਦੁਨੀਆ ਵਿਚ ਆਪਣੀ ਵਿੱਦਿਆ ਦੇ ਕਾਰਨ ਇੱਜ਼ਤ ਹਾਸਲ ਕਰਨ), ਤਾਂ ਭੀ ਜੇ ਇਹ ਇੱਜ਼ਤ ਪ੍ਰਭੂ ਦੇ ਦਰ ਤੇ ਕਬੂਲ ਨ ਹੋਵੇ ਤਾਂ ਇਹ ਸਾਰੇ ਪੜ੍ਹਨੇ ਪੜ੍ਹਾਨੇ ਵਿਅਰਥ ਗਏ ॥੩॥nullਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਨਾਮ ਵਿਚ ਜੁੜਿਆਂ ਹੀ (ਪ੍ਰਭੂ ਦੇ ਦਰ ਤੇ) ਇੱਜ਼ਤ ਮਿਲਦੀ ਹੈ, ਤੇ ਕਰਤਾਰ (ਦਾ ਇਹ) ਨਾਮ ਮਿਲਦਾ ਹੈ ਉਸ ਦੀ ਆਪਣੀ ਮੇਹਰ ਨਾਲ। ਹੇ ਨਾਨਕ! ਜੇ ਪਰਮਾਤਮਾ ਦਾ ਨਾਮ ਹਿਰਦੇ ਵਿਚ ਦਿਨ ਰਾਤ ਵੱਸਦਾ ਰਹੇ ਤਾਂ ਪਰਮਾਤਮਾ ਦੀ ਮੇਹਰ ਨਾਲ ਮਨੁੱਖ (ਸੰਸਾਰ-ਸਮੁੰਦਰ ਦਾ) ਪਾਰਲਾ ਬੰਨਾ ਲੱਭ ਲੈਂਦਾ ਹੈ ॥੪॥੧॥੩੧॥