Hukumnama - Ang 358
Dheevaa Maeraa Eaek Naam Dhukh Vich Paaeiaa Thael || in Raag Asa
In Gurmukhi
ਆਸਾ ਮਹਲਾ ੧ ॥
ਦੀਵਾ ਮੇਰਾ ਏਕੁ ਨਾਮੁ ਦੁਖੁ ਵਿਚਿ ਪਾਇਆ ਤੇਲੁ ॥
ਉਨਿ ਚਾਨਣਿ ਓਹੁ ਸੋਖਿਆ ਚੂਕਾ ਜਮ ਸਿਉ ਮੇਲੁ ॥੧॥
ਲੋਕਾ ਮਤ ਕੋ ਫਕੜਿ ਪਾਇ ॥
ਲਖ ਮੜਿਆ ਕਰਿ ਏਕਠੇ ਏਕ ਰਤੀ ਲੇ ਭਾਹਿ ॥੧॥ ਰਹਾਉ ॥
ਪਿੰਡੁ ਪਤਲਿ ਮੇਰੀ ਕੇਸਉ ਕਿਰਿਆ ਸਚੁ ਨਾਮੁ ਕਰਤਾਰੁ ॥
ਐਥੈ ਓਥੈ ਆਗੈ ਪਾਛੈ ਏਹੁ ਮੇਰਾ ਆਧਾਰੁ ॥੨॥
ਗੰਗ ਬਨਾਰਸਿ ਸਿਫਤਿ ਤੁਮਾਰੀ ਨਾਵੈ ਆਤਮ ਰਾਉ ॥
ਸਚਾ ਨਾਵਣੁ ਤਾਂ ਥੀਐ ਜਾਂ ਅਹਿਨਿਸਿ ਲਾਗੈ ਭਾਉ ॥੩॥
ਇਕ ਲੋਕੀ ਹੋਰੁ ਛਮਿਛਰੀ ਬ੍ਰਾਹਮਣੁ ਵਟਿ ਪਿੰਡੁ ਖਾਇ ॥
ਨਾਨਕ ਪਿੰਡੁ ਬਖਸੀਸ ਕਾ ਕਬਹੂੰ ਨਿਖੂਟਸਿ ਨਾਹਿ ॥੪॥੨॥੩੨॥
Phonetic English
Aasaa Mehalaa 1 ||
Dheevaa Maeraa Eaek Naam Dhukh Vich Paaeiaa Thael ||
Oun Chaanan Ouhu Sokhiaa Chookaa Jam Sio Mael ||1||
Lokaa Math Ko Fakarr Paae ||
Lakh Marriaa Kar Eaekathae Eaek Rathee Lae Bhaahi ||1|| Rehaao ||
Pindd Pathal Maeree Kaeso Kiriaa Sach Naam Karathaar ||
Aithhai Outhhai Aagai Paashhai Eaehu Maeraa Aadhhaar ||2||
Gang Banaaras Sifath Thumaaree Naavai Aatham Raao ||
Sachaa Naavan Thaan Thheeai Jaan Ahinis Laagai Bhaao ||3||
Eik Lokee Hor Shhamishharee Braahaman Vatt Pindd Khaae ||
Naanak Pindd Bakhasees Kaa Kabehoon Nikhoottas Naahi ||4||2||32||
English Translation
Aasaa, First Mehl:
The One Name is my lamp; I have put the oil of suffering into it.
Its flame has dried up this oil, and I have escaped my meeting with the Messenger of Death. ||1||
O people, do not make fun of me.
Thousands of wooden logs, piled up together, need only a tiny flame to burn. ||1||Pause||
The Lord is my festive dish, of rice balls on leafy plates; the True Name of the Creator Lord is my funeral ceremony.
Here and hereafter, in the past and in the future, this is my support. ||2||
The Lord's Praise is my River Ganges and my city of Benares; my soul takes its sacred cleansing bath there.
That becomes my true cleansing bath, if night and day, I enshrine love for You. ||3||
The rice balls are offered to the gods and the dead ancestors, but it is the Brahmins who eat them!
O Nanak, the rice balls of the Lord are a gift which is never exhausted. ||4||2||32||
Punjabi Viakhya
nullnullਮੇਰੇ ਵਾਸਤੇ ਪਰਮਾਤਮਾ ਦਾ ਨਾਮ ਹੀ ਦੀਵਾ ਹੈ (ਜੋ ਮੇਰੀ ਜ਼ਿੰਦਗੀ ਦੇ ਰਸਤੇ ਵਿਚ ਆਤਮਕ ਰੌਸ਼ਨੀ ਕਰਦਾ ਹੈ) ਉਸ ਦੀਵੇ ਵਿਚ ਮੈਂ (ਦੁਨੀਆ ਵਿਚ ਵਿਆਪਣ ਵਾਲਾ) ਦੁੱਖ (-ਰੂਪ) ਤੇਲ ਪਾਇਆ ਹੋਇਆ ਹੈ। ਉਸ (ਆਤਮਕ) ਚਾਨਣ ਨਾਲ ਉਹ ਦੁੱਖ-ਰੂਪ ਤੇਲ ਸੜਦਾ ਜਾਂਦਾ ਹੈ, ਤੇ ਜਮ ਨਾਲ ਮੇਰਾ ਵਾਹ ਭੀ ਮੁੱਕ ਜਾਂਦਾ ਹੈ {ਨੋਟ: ਸੰਬੰਧਕ 'ਵਿਚਿ' ਦਾ ਸੰਬੰਧ ਲਫ਼ਜ਼ 'ਦੁਖੁ' ਨਾਲ ਨਹੀਂ ਹੈ। "ਦੀਵੇ ਵਿਚਿ ਦੁਖੁ ਤੇਲੁ ਪਾਇਆ"-ਇਉਂ ਅਰਥ ਕਰਨਾ ਹੈ} ॥੧॥nullਹੇ ਲੋਕੋ! ਮੇਰੀ ਗੱਲ ਉਤੇ ਮਖ਼ੌਲ ਨ ਉਡਾਓ। ਲੱਖਾਂ ਮਣਾਂ ਲੱਕੜ ਦੇ ਢੇਰ ਇਕੱਠੇ ਕਰ ਕੇ (ਜੇ) ਇੱਕ ਰਤੀ ਜਿਤਨੀ ਅੱਗ ਲਾ ਦੇਖੀਏ (ਤਾਂ ਉਹ ਸਾਰੇ ਢੇਰ ਸੁਆਹ ਹੋ ਜਾਂਦੇ ਹਨ। ਤਿਵੇਂ ਜਨਮਾਂ ਜਨਮਾਂਤਰਾਂ ਦੇ ਪਾਪਾਂ ਨੂੰ ਇੱਕ ਨਾਮ ਮੁਕਾ ਦੇਂਦਾ ਹੈ) ॥੧॥ ਰਹਾਉ ॥nullਪੱਤਲਾਂ ਉਤੇ ਪਿੰਡ ਭਰਾਣੇ (ਮਣਸਾਣੇ) ਮੇਰੇ ਵਾਸਤੇ ਪਰਮਾਤਮਾ (ਦਾ ਨਾਮ) ਹੀ ਹੈ, ਮੇਰੇ ਵਾਸਤੇ ਕਿਰਿਆ ਭੀ ਕਰਤਾਰ (ਦਾ) ਸੱਚਾ ਨਾਮ ਹੀ ਹੈ। ਇਹ ਨਾਮ ਇਸ ਲੋਕ ਵਿਚ ਪਰਲੋਕ ਵਿਚ ਹਰ ਥਾਂ ਮੇਰੀ ਜ਼ਿੰਦਗੀ ਦਾ ਆਸਰਾ ਹੈ ॥੨॥null(ਹੇ ਪ੍ਰਭੂ!) ਤੇਰੀ ਸਿਫ਼ਤ-ਸਾਲਾਹ ਹੀ ਮੇਰੇ ਵਾਸਤੇ ਗੰਗਾ ਤੇ ਕਾਂਸ਼ੀ (ਆਦਿਕ ਤੀਰਥਾਂ ਦਾ ਇਸ਼ਨਾਨ ਹੈ, ਤੇਰੀ ਸਿਫ਼ਤ-ਸਾਲਾਹ ਵਿਚ ਹੀ ਮੇਰਾ ਆਤਮਾ ਇਸ਼ਨਾਨ ਕਰਦਾ ਹੈ। ਸੱਚਾ ਇਸ਼ਨਾਨ ਹੈ ਹੀ ਤਦੋਂ, ਜਦੋਂ ਦਿਨ ਰਾਤ ਪ੍ਰਭੂ-ਚਰਨਾਂ ਵਿਚ ਪ੍ਰੇਮ ਬਣਿਆ ਰਹੇ ॥੩॥nullਬ੍ਰਾਹਮਣ (ਜਵਾਂ ਜਾਂ ਚੌਲਾਂ ਦੇ ਆਟੇ ਦਾ) ਪਿੰਨ ਵੱਟ ਕੇ ਇਕ ਪਿੰਨ ਦੇਵਤਿਆਂ ਨੂੰ ਭੇਟਾ ਕਰਦਾ ਹੈ ਤੇ ਦੂਜਾ ਪਿੰਨ ਪਿਤਰਾਂ ਨੂੰ, (ਪਿੰਨ ਵੱਟਣ ਤੋਂ ਪਿਛੋਂ) ਉਹ ਆਪ (ਖੀਰ-ਪੂਰੀ ਆਦਿਕ ਜਜਮਾਨਾਂ ਦੇ ਘਰੋਂ) ਖਾਂਦਾ ਹੈ। (ਪਰ) ਹੇ ਨਾਨਕ! (ਬ੍ਰਾਹਮਣ ਦੀ ਰਾਹੀਂ ਦਿੱਤਾ ਹੋਇਆ ਇਹ ਪਿੰਨ ਕਦ ਤਕ ਟਿਕਿਆ ਰਹਿ ਸਕਦਾ ਹੈ? ਹਾਂ) ਪਰਮਾਤਮਾ ਦੀ ਮੇਹਰ ਦਾ ਪਿੰਨ ਕਦੇ ਮੁੱਕਦਾ ਹੀ ਨਹੀਂ ॥੪॥੨॥੩੨॥