Hukumnama - Ang 358.1

Dhaevathiaa Dharasan Kai Thaaee Dhookh Bhookh Theerathh Keeeae || in Raag Asa

In Gurmukhi

ਆਸਾ ਘਰੁ ੪ ਮਹਲਾ ੧
ੴ ਸਤਿਗੁਰ ਪ੍ਰਸਾਦਿ ॥
ਦੇਵਤਿਆ ਦਰਸਨ ਕੈ ਤਾਈ ਦੂਖ ਭੂਖ ਤੀਰਥ ਕੀਏ ॥
ਜੋਗੀ ਜਤੀ ਜੁਗਤਿ ਮਹਿ ਰਹਤੇ ਕਰਿ ਕਰਿ ਭਗਵੇ ਭੇਖ ਭਏ ॥੧॥
ਤਉ ਕਾਰਣਿ ਸਾਹਿਬਾ ਰੰਗਿ ਰਤੇ ॥
ਤੇਰੇ ਨਾਮ ਅਨੇਕਾ ਰੂਪ ਅਨੰਤਾ ਕਹਣੁ ਨ ਜਾਹੀ ਤੇਰੇ ਗੁਣ ਕੇਤੇ ॥੧॥ ਰਹਾਉ ॥
ਦਰ ਘਰ ਮਹਲਾ ਹਸਤੀ ਘੋੜੇ ਛੋਡਿ ਵਿਲਾਇਤਿ ਦੇਸ ਗਏ ॥
ਪੀਰ ਪੇਕਾਂਬਰ ਸਾਲਿਕ ਸਾਦਿਕ ਛੋਡੀ ਦੁਨੀਆ ਥਾਇ ਪਏ ॥੨॥
ਸਾਦ ਸਹਜ ਸੁਖ ਰਸ ਕਸ ਤਜੀਅਲੇ ਕਾਪੜ ਛੋਡੇ ਚਮੜ ਲੀਏ ॥
ਦੁਖੀਏ ਦਰਦਵੰਦ ਦਰਿ ਤੇਰੈ ਨਾਮਿ ਰਤੇ ਦਰਵੇਸ ਭਏ ॥੩॥
ਖਲੜੀ ਖਪਰੀ ਲਕੜੀ ਚਮੜੀ ਸਿਖਾ ਸੂਤੁ ਧੋਤੀ ਕੀਨ੍ਹ੍ਹੀ ॥
ਤੂੰ ਸਾਹਿਬੁ ਹਉ ਸਾਂਗੀ ਤੇਰਾ ਪ੍ਰਣਵੈ ਨਾਨਕੁ ਜਾਤਿ ਕੈਸੀ ॥੪॥੧॥੩੩॥

Phonetic English

Aasaa Ghar 4 Mehalaa 1
Ik Oankaar Sathigur Prasaadh ||
Dhaevathiaa Dharasan Kai Thaaee Dhookh Bhookh Theerathh Keeeae ||
Jogee Jathee Jugath Mehi Rehathae Kar Kar Bhagavae Bhaekh Bheae ||1||
Tho Kaaran Saahibaa Rang Rathae ||
Thaerae Naam Anaekaa Roop Ananthaa Kehan N Jaahee Thaerae Gun Kaethae ||1|| Rehaao ||
Dhar Ghar Mehalaa Hasathee Ghorrae Shhodd Vilaaeith Dhaes Geae ||
Peer Paekaanbar Saalik Saadhik Shhoddee Dhuneeaa Thhaae Peae ||2||
Saadh Sehaj Sukh Ras Kas Thajeealae Kaaparr Shhoddae Chamarr Leeeae ||
Dhukheeeae Dharadhavandh Dhar Thaerai Naam Rathae Dharavaes Bheae ||3||
Khalarree Khaparee Lakarree Chamarree Sikhaa Sooth Dhhothee Keenhee ||
Thoon Saahib Ho Saangee Thaeraa Pranavai Naanak Jaath Kaisee ||4||1||33||

English Translation

Aasaa, Fourth House, First Mehl:
One Universal Creator God. By The Grace Of The True Guru:
The Gods yearning for the Blessed Vision of the Lord's Darshan suffered through pain and hunger at the sacred shrines.
The yogis and the celibates live their disciplined lifestyle, while others wear saffron robes and become hermits. ||1||
For Your sake, O Lord Master, they are imbued with love.
Your Names are so many, and Your Forms are endless. No one can tell how may Glorious Virtues You have. ||1||Pause||
Leaving behind hearth and home, palaces, elephants, horses and native lands, mortals have journeyed to foreign lands.
The spiritual leaders, prophets, seers and men of faith renounced the world, and became acceptable. ||2||
Renouncing tasty delicacies, comfort, happiness and pleasures, some have abandoned their clothes and now wear skins.
Those who suffer in pain, imbued with Your Name, have become beggars at Your Door. ||3||
Some wear skins, and carry begging bowls, bearing wooden staffs, and sitting on deer skins. Others raise their hair in tufts and wear sacred threads and loin-cloths.
You are the Lord Master, I am just Your puppet. Prays Nanak, what is my social status to be? ||4||1||33||

Punjabi Viakhya

ਰਾਗ ਆਸਾ, ਘਰ ੪ ਵਿੱਚ ਗੁਰੂ ਨਾਨਕਦੇਵ ਜੀ ਦੀ ਬਾਣੀ।ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।nullਦੇਵਤਿਆਂ ਨੇ ਭੀ ਤੇਰਾ ਦਰਸ਼ਨ ਕਰਨ ਵਾਸਤੇ ਦੁੱਖ ਸਹਾਰੇ, ਭੁੱਖਾਂ ਸਹਾਰੀਆਂ ਤੇ ਤੀਰਥ-ਰਟਨ ਕੀਤੇ। ਅਨੇਕਾਂ ਜੋਗੀ ਤੇ ਜਤੀ (ਆਪੋ ਆਪਣੀ) ਮਰਯਾਦਾ ਵਿਚ ਰਹਿੰਦੇ ਹੋਏ ਗੇਰੂਏ ਰੰਗ ਦੇ ਕੱਪੜੇ ਪਾਂਦੇ ਰਹੇ ॥੧॥nullਹੇ ਮੇਰੇ ਮਾਲਿਕ! ਤੈਨੂੰ ਮਿਲਣ ਲਈ ਅਨੇਕਾਂ ਬੰਦੇ ਤੇਰੇ ਪਿਆਰ ਵਿਚ ਰੰਗੇ ਰਹਿੰਦੇ ਹਨ। ਤੇਰੇ ਅਨੇਕਾਂ ਨਾਮ ਹਨ, ਤੇਰੇ ਬੇਅੰਤ ਰੂਪ ਹਨ, ਤੇਰੇ ਬੇਅੰਤ ਹੀ ਗੁਣ ਹਨ, ਕਿਸੇ ਭੀ ਪਾਸੋਂ ਬਿਆਨ ਨਹੀਂ ਕੀਤੇ ਜਾ ਸਕਦੇ ॥੧॥ ਰਹਾਉ ॥null(ਤੇਰਾ ਦਰਸ਼ਨ ਕਰਨ ਵਾਸਤੇ ਹੀ ਰਾਜ-ਮਿਲਖ ਦੇ ਮਾਲਿਕ) ਆਪਣੇ ਮਹਲ-ਮਾੜੀਆਂ ਆਪਣੇ ਘਰ-ਬੂਹੇ ਹਾਥੀ ਘੋੜੇ ਆਪਣੇ ਦੇਸ ਵਤਨ ਛੱਡ ਕੇ (ਜੰਗਲੀਂ) ਚਲੇ ਗਏ ਅਨੇਕਾਂ ਪੀਰਾਂ ਪੈਗ਼ੰਬਰਾਂ ਗਿਆਨਵਾਨਾਂ ਤੇ ਸਿਦਕੀਆਂ ਨੇ ਤੇਰੇ ਦਰ ਤੇ ਕਬੂਲ ਹੋਣ ਵਾਸਤੇ ਦੁਨੀਆ ਛੱਡੀ ॥੨॥nullਅਨੇਕਾਂ ਬੰਦਿਆਂ ਨੇ ਦੁਨੀਆ ਦੇ ਸੁਆਦ ਸੁਖ ਆਰਾਮ ਤੇ ਸਭ ਰਸਾਂ ਦੇ ਪਦਾਰਥ ਛੱਡੇ, ਕੱਪੜੇ ਛੱਡ ਕੇ ਚਮੜਾ ਪਹਿਨਿਆ। ਅਨੇਕਾਂ ਬੰਦੇ ਦੁਖੀਆਂ ਵਾਂਗ ਦਰਦਵੰਦਾਂ ਵਾਂਗ ਤੇਰੇ ਦਰ ਤੇ ਫ਼ਰਿਆਦ ਕਰਨ ਲਈ ਤੇਰੇ ਨਾਮ ਵਿਚ ਰੰਗੇ ਰਹਿਣ ਲਈ (ਗ੍ਰਿਹਸਤ ਛੱਡ ਕੇ) ਫ਼ਕੀਰ ਹੋ ਗਏ ॥੩॥nullਕਿਸੇ ਨੇ (ਭੰਗ ਆਦਿਕ ਪਾਣ ਲਈ) ਚੰਮ ਦੀ ਝੋਲੀ ਲੈ ਲਈ, ਕਿਸੇ ਨੇ (ਘਰ ਘਰ ਮੰਗਣ ਲਈ) ਖੱਪਰ (ਹੱਥ ਵਿਚ) ਫੜ ਲਿਆ, ਕੋਈ ਡੰਡਾ-ਧਾਰੀ ਸੰਨਿਆਸੀ ਬਣਿਆ, ਕਿਸੇ ਨੇ ਮ੍ਰਿਗ-ਛਾਲਾ ਲੈ ਲਈ, ਕੋਈ ਬੋਦੀ ਜਨੇਊ ਤੇ ਧੋਤੀ ਦਾ ਧਾਰਨੀ ਹੋਇਆ। ਪਰ ਨਾਨਕ ਬੇਨਤੀ ਕਰਦਾ ਹੈ-ਹੇ ਪ੍ਰਭੂ! ਤੂੰ ਮੇਰਾ ਮਾਲਿਕ ਹੈਂ, ਮੈਂ ਸਿਰਫ਼ ਤੇਰਾ ਸਾਂਗੀ ਹਾਂ (ਭਾਵ, ਮੈਂ ਸਿਰਫ਼ ਤੇਰਾ ਅਖਵਾਂਦਾ ਹਾਂ, ਜਿਵੇਂ ਤੂੰ ਮੈਨੂੰ ਰੱਖਦਾ ਹੈਂ ਤਿਵੇਂ ਹੀ ਰਹਿੰਦਾ ਹਾਂ) ਕਿਸੇ ਖ਼ਾਸ ਸ਼੍ਰੇਣੀ ਵਿਚ ਹੋਣ ਦਾ ਮੈਨੂੰ ਕੋਈ ਮਾਣ ਨਹੀਂ ॥੪॥੧॥੩੩॥