Hukumnama - Ang 359.1
Man Mothee Jae Gehanaa Hovai Poun Hovai Sooth Dhhaaree || in Raag Asa
In Gurmukhi
ੴ ਸਤਿਗੁਰ ਪ੍ਰਸਾਦਿ ॥
ਆਸਾ ਘਰੁ ੬ ਮਹਲਾ ੧ ॥
ਮਨੁ ਮੋਤੀ ਜੇ ਗਹਣਾ ਹੋਵੈ ਪਉਣੁ ਹੋਵੈ ਸੂਤ ਧਾਰੀ ॥
ਖਿਮਾ ਸੀਗਾਰੁ ਕਾਮਣਿ ਤਨਿ ਪਹਿਰੈ ਰਾਵੈ ਲਾਲ ਪਿਆਰੀ ॥੧॥
ਲਾਲ ਬਹੁ ਗੁਣਿ ਕਾਮਣਿ ਮੋਹੀ ॥
ਤੇਰੇ ਗੁਣ ਹੋਹਿ ਨ ਅਵਰੀ ॥੧॥ ਰਹਾਉ ॥
ਹਰਿ ਹਰਿ ਹਾਰੁ ਕੰਠਿ ਲੇ ਪਹਿਰੈ ਦਾਮੋਦਰੁ ਦੰਤੁ ਲੇਈ ॥
ਕਰ ਕਰਿ ਕਰਤਾ ਕੰਗਨ ਪਹਿਰੈ ਇਨ ਬਿਧਿ ਚਿਤੁ ਧਰੇਈ ॥੨॥
ਮਧੁਸੂਦਨੁ ਕਰ ਮੁੰਦਰੀ ਪਹਿਰੈ ਪਰਮੇਸਰੁ ਪਟੁ ਲੇਈ ॥
ਧੀਰਜੁ ਧੜੀ ਬੰਧਾਵੈ ਕਾਮਣਿ ਸ੍ਰੀਰੰਗੁ ਸੁਰਮਾ ਦੇਈ ॥੩॥
ਮਨ ਮੰਦਰਿ ਜੇ ਦੀਪਕੁ ਜਾਲੇ ਕਾਇਆ ਸੇਜ ਕਰੇਈ ॥
ਗਿਆਨ ਰਾਉ ਜਬ ਸੇਜੈ ਆਵੈ ਤ ਨਾਨਕ ਭੋਗੁ ਕਰੇਈ ॥੪॥੧॥੩੫॥
Phonetic English
Ik Oankaar Sathigur Prasaadh ||
Aasaa Ghar 6 Mehalaa 1 ||
Man Mothee Jae Gehanaa Hovai Poun Hovai Sooth Dhhaaree ||
Khimaa Seegaar Kaaman Than Pehirai Raavai Laal Piaaree ||1||
Laal Bahu Gun Kaaman Mohee ||
Thaerae Gun Hohi N Avaree ||1|| Rehaao ||
Har Har Haar Kanth Lae Pehirai Dhaamodhar Dhanth Laeee ||
Kar Kar Karathaa Kangan Pehirai Ein Bidhh Chith Dhharaeee ||2||
Madhhusoodhan Kar Mundharee Pehirai Paramaesar Patt Laeee ||
Dhheeraj Dhharree Bandhhaavai Kaaman Sreerang Suramaa Dhaeee ||3||
Man Mandhar Jae Dheepak Jaalae Kaaeiaa Saej Karaeee ||
Giaan Raao Jab Saejai Aavai Th Naanak Bhog Karaeee ||4||1||35||
English Translation
One Universal Creator God. By The Grace Of The True Guru:
Aasaa, Sixth House, First Mehl:
If the pearl of the mind is strung like a jewel on the thread of the breath,
And the soul-bride adorns her body with compassion, then the Beloved Lord will enjoy His lovely bride. ||1||
O my Love, I am fascinated by Your many glories;
Your Glorious Virtues are not found in any other. ||1||Pause||
If the bride wears the garland of the Lord's Name, Har, Har, around her neck, and if she uses the toothbrush of the Lord;
And if she fashions and wears the bracelet of the Creator Lord around her wrist, then she shall hold her consciousness steady. ||2||
She should make the Lord, the Slayer of demons, her ring, and take the Transcendent Lord as her silken clothes.
The soul-bride should weave patience into the braids of her hair, and apply the lotion of the Lord, the Great Lover. ||3||
If she lights the lamp in the mansion of her mind, and makes her body the bed of the Lord,
Then, when the King of spiritual wisdom comes to her bed, He shall take her, and enjoy her. ||4||1||35||
Punjabi Viakhya
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।ਰਾਗ ਆਸਾ, ਘਰ ੬ ਵਿੱਚ ਗੁਰੂ ਨਾਨਕਦੇਵ ਜੀ ਦੀ ਬਾਣੀ।nullਜੇ ਜੀਵ-ਇਸਤ੍ਰੀ ਆਪਣੇ ਮਨ ਨੂੰ ਸੁੱਚੇ ਮੋਤੀ ਵਰਗਾ ਗਹਿਣਾ ਬਣਾ ਲਏ (ਮੋਤੀਆਂ ਦੀ ਮਾਲਾ ਬਣਾਨ ਲਈ ਧਾਗੇ ਦੀ ਲੋੜ ਪੈਂਦੀ ਹੈ) ਜੇ ਸੁਆਸ ਸੁਆਸ (ਦਾ ਸਿਮਰਨ ਮੋਤੀ ਪ੍ਰੋਣ ਲਈ) ਧਾਗਾ ਬਣੇ, ਜੇ ਦੁਨੀਆ ਦੀ ਵਧੀਕੀ ਨੂੰ ਸਹਾਰ ਲੈਣ ਦੇ ਸੁਭਾਵ ਨੂੰ ਜੀਵ-ਇਸਤ੍ਰੀ ਸਿੰਗਾਰ ਬਣਾ ਕੇ ਆਪਣੇ ਸਰੀਰ ਉਤੇ ਪਹਿਨ ਲਏ, ਤਾਂ ਪਤੀ-ਪ੍ਰਭੂ ਦੀ ਪਿਆਰੀ ਹੋ ਕੇ ਉਸ ਨੂੰ ਮਿਲ ਪੈਂਦੀ ਹੈ ॥੧॥nullਹੇ ਬਹੁ-ਗੁਣੀ ਲਾਲ ਪ੍ਰਭੂ! ਜੇਹੜੀ ਜੀਵ-ਇਸਤ੍ਰੀ ਤੇਰੇ ਗੁਣਾਂ ਵਿਚ ਸੁਰਤ ਜੋੜਦੀ ਹੈ, ਉਸ ਨੂੰ ਤੇਰੇ ਵਾਲੇ ਗੁਣ ਕਿਸੇ ਹੋਰ ਵਿਚ ਨਹੀਂ ਦਿੱਸਦੇ (ਉਹ ਤੈਨੂੰ ਵਿਸਾਰ ਕੇ ਕਿਸੇ ਹੋਰ ਪਾਸੇ ਪ੍ਰੀਤ ਨਹੀਂ ਜੋੜਦੀ) ॥੧॥ ਰਹਾਉ ॥nullਜੇ ਜੀਵ-ਇਸਤ੍ਰੀ ਪਰਮਾਤਮਾ ਦੀ ਹਰ ਵੇਲੇ ਯਾਦ ਨੂੰ ਹਾਰ ਬਣਾ ਕੇ ਆਪਣੇ ਗਲ ਵਿਚ ਪਾ ਲਏ, ਜੇ ਪ੍ਰਭੂ-ਸਿਮਰਨ ਨੂੰ (ਦੰਦਾਂ ਦਾ) ਦੰਦਾਸਾ ਵਰਤੇ, ਜੇ ਕਰਤਾਰ ਦੀ ਭਗਤੀ-ਸੇਵਾ ਨੂੰ ਕੰਗਣ ਬਣਾ ਕੇ ਹੱਥੀਂ ਪਾ ਲਏ, ਤਾਂ ਇਸ ਤਰ੍ਹਾਂ ਉਸ ਦਾ ਚਿੱਤ ਪ੍ਰਭੂ-ਚਰਨਾਂ ਵਿਚ ਟਿਕਿਆ ਰਹਿੰਦਾ ਹੈ ॥੨॥nullਜੇ ਜੀਵ-ਇਸਤ੍ਰੀ ਹਰੀ-ਭਜਨ ਦੀ ਮੁੰਦਰੀ ਬਣਾ ਕੇ ਹੱਥ ਦੀ ਉਂਗਲੀ ਵਿਚ ਪਾ ਲਏ, ਪ੍ਰਭੂ ਨਾਮ ਦੀ ਓਟ ਨੂੰ ਆਪਣੀ ਪਤ ਦਾ ਰਾਖਾ ਰੇਸ਼ਮੀ ਕਪੜਾ ਬਣਾਏ, (ਸਿਮਰਨ ਦੀ ਬਰਕਤਿ ਨਾਲ ਪ੍ਰਾਪਤ ਕੀਤੀ) ਗੰਭੀਰਤਾ ਨੂੰ ਪੱਟੀਆਂ ਸਜਾਣ ਹਿਤ ਵਰਤੇ, ਲੱਛਮੀ-ਪਤੀ ਪ੍ਰਭੂ ਦੇ ਨਾਮ ਦਾ (ਅੱਖਾਂ ਵਿਚ) ਸੁਰਮਾ ਪਾਏ ॥੩॥nullਜੇ ਜੀਵ-ਇਸਤ੍ਰੀ ਆਪਣੇ ਮਨ ਦੇ ਮਹਿਲ ਵਿਚ ਗਿਆਨ ਦਾ ਦੀਵਾ ਜਗਾਏ, ਹਿਰਦੇ ਨੂੰ (ਪ੍ਰਭੂ-ਮਿਲਾਪ ਵਾਸਤੇ) ਸੇਜ ਬਣਾਏ, ਹੇ ਨਾਨਕ! (ਉਸ ਦੇ ਇਸ ਸਾਰੇ ਆਤਮਕ ਸਿੰਗਾਰ ਉਤੇ ਰੀਝ ਕੇ) ਜਦੋਂ ਗਿਆਨ-ਦਾਤਾ ਪ੍ਰਭੂ ਉਸ ਦੀ ਹਿਰਦੇ-ਸੇਜ ਉਤੇ ਪਰਗਟ ਹੁੰਦਾ ਹੈ, ਤਾਂ ਉਸ ਨੂੰ ਆਪਣੇ ਨਾਲ ਮਿਲਾ ਲੈਂਦਾ ਹੈ ॥੪॥੧॥੩੫॥