Hukumnama - Ang 360
Gurr Kar Giaan Dhhiaan Kar Dhhaavai Kar Karanee Kas Paaeeai || in Raag Asa
In Gurmukhi
ਆਸਾ ਮਹਲਾ ੧ ॥
ਗੁੜੁ ਕਰਿ ਗਿਆਨੁ ਧਿਆਨੁ ਕਰਿ ਧਾਵੈ ਕਰਿ ਕਰਣੀ ਕਸੁ ਪਾਈਐ ॥
ਭਾਠੀ ਭਵਨੁ ਪ੍ਰੇਮ ਕਾ ਪੋਚਾ ਇਤੁ ਰਸਿ ਅਮਿਉ ਚੁਆਈਐ ॥੧॥
ਬਾਬਾ ਮਨੁ ਮਤਵਾਰੋ ਨਾਮ ਰਸੁ ਪੀਵੈ ਸਹਜ ਰੰਗ ਰਚਿ ਰਹਿਆ ॥
ਅਹਿਨਿਸਿ ਬਨੀ ਪ੍ਰੇਮ ਲਿਵ ਲਾਗੀ ਸਬਦੁ ਅਨਾਹਦ ਗਹਿਆ ॥੧॥ ਰਹਾਉ ॥
ਪੂਰਾ ਸਾਚੁ ਪਿਆਲਾ ਸਹਜੇ ਤਿਸਹਿ ਪੀਆਏ ਜਾ ਕਉ ਨਦਰਿ ਕਰੇ ॥
ਅੰਮ੍ਰਿਤ ਕਾ ਵਾਪਾਰੀ ਹੋਵੈ ਕਿਆ ਮਦਿ ਛੂਛੈ ਭਾਉ ਧਰੇ ॥੨॥
ਗੁਰ ਕੀ ਸਾਖੀ ਅੰਮ੍ਰਿਤ ਬਾਣੀ ਪੀਵਤ ਹੀ ਪਰਵਾਣੁ ਭਇਆ ॥
ਦਰ ਦਰਸਨ ਕਾ ਪ੍ਰੀਤਮੁ ਹੋਵੈ ਮੁਕਤਿ ਬੈਕੁੰਠੈ ਕਰੈ ਕਿਆ ॥੩॥
ਸਿਫਤੀ ਰਤਾ ਸਦ ਬੈਰਾਗੀ ਜੂਐ ਜਨਮੁ ਨ ਹਾਰੈ ॥
ਕਹੁ ਨਾਨਕ ਸੁਣਿ ਭਰਥਰਿ ਜੋਗੀ ਖੀਵਾ ਅੰਮ੍ਰਿਤ ਧਾਰੈ ॥੪॥੪॥੩੮॥
Phonetic English
Aasaa Mehalaa 1 ||
Gurr Kar Giaan Dhhiaan Kar Dhhaavai Kar Karanee Kas Paaeeai ||
Bhaathee Bhavan Praem Kaa Pochaa Eith Ras Amio Chuaaeeai ||1||
Baabaa Man Mathavaaro Naam Ras Peevai Sehaj Rang Rach Rehiaa ||
Ahinis Banee Praem Liv Laagee Sabadh Anaahadh Gehiaa ||1|| Rehaao ||
Pooraa Saach Piaalaa Sehajae Thisehi Peeaaeae Jaa Ko Nadhar Karae ||
Anmrith Kaa Vaapaaree Hovai Kiaa Madh Shhooshhai Bhaao Dhharae ||2||
Gur Kee Saakhee Anmrith Baanee Peevath Hee Paravaan Bhaeiaa ||
Dhar Dharasan Kaa Preetham Hovai Mukath Baikunthai Karai Kiaa ||3||
Sifathee Rathaa Sadh Bairaagee Jooai Janam N Haarai ||
Kahu Naanak Sun Bharathhar Jogee Kheevaa Anmrith Dhhaarai ||4||4||38||
English Translation
Aasaa, First Mehl:
Make spiritual wisdom your molasses, and meditation your scented flowers; let good deeds be the herbs.
Let devotional faith be the distilling fire, and your love the ceramic cup. Thus the sweet nectar of life is distilled. ||1||
O Baba, the mind is intoxicated with the Naam, drinking in its Nectar. It remains absorbed in the Lord's Love.
Night and day, remaining attached to the Love of the Lord, the celestial music of the Shabad resounds. ||1||Pause||
The Perfect Lord naturally gives the cup of Truth, to the one upon whom He casts His Glance of Grace.
One who trades in this Nectar - how could he ever love the wine of the world? ||2||
The Teachings of the Guru, the Ambrosial Bani - drinking them in, one becomes acceptable and renowned.
Unto the one who loves the Lord's Court, and the Blessed Vision of His Darshan, of what use is liberation or paradise? ||3||
Imbued with the Lord's Praises, one is forever a Bairaagee, a renunciate, and one's life is not lost in the gamble.
Says Nanak, listen, O Bharthari Yogi: drink in the intoxicating nectar of the Lord. ||4||4||38||
Punjabi Viakhya
nullnull(ਹੇ ਜੋਗੀ!) ਪਰਮਾਤਮਾ ਨਾਲ ਡੂੰਘੀ ਸਾਂਝ ਨੂੰ ਗੁੜ ਬਣਾ, ਪ੍ਰਭੂ-ਚਰਨਾਂ ਵਿਚ ਜੁੜੀ ਸੁਰਤ ਨੂੰ ਮਹੂਏ ਦੇ ਫੁੱਲ ਬਣਾ, ਉੱਚੇ ਆਚਰਨ ਨੂੰ ਕਿੱਕਰਾਂ ਦੇ ਸੱਕ ਬਣਾ ਕੇ (ਇਹਨਾਂ ਵਿਚ) ਰਲਾ ਦੇ। ਸਰੀਰਕ ਮੋਹ ਨੂੰ ਸਾੜ-ਇਹ ਸ਼ਰਾਬ ਕੱਢਣ ਦੀ ਭੱਠੀ ਤਿਆਰ ਕਰ, ਪ੍ਰਭੂ-ਚਰਨਾਂ ਵਿਚ ਪਿਆਰ ਜੋੜ-ਇਹ ਹੈ ਉਹ ਠੰਡਾ ਪੋਚਾ ਜੋ ਅਰਕ ਵਾਲੀ ਨਾਲੀ ਉਤੇ ਫੇਰਨਾ ਹੈ। ਇਸ ਸਾਰੇ ਮਿਲਵੇਂ ਰਸ ਵਿਚੋਂ (ਅਟੱਲ ਆਤਮਕ ਜੀਵਨ ਦਾਤਾ) ਅੰਮ੍ਰਿਤ ਨਿਕਲੇਗਾ ॥੧॥nullਜੇ ਜੋਗੀ! (ਤੁਸੀਂ ਸੁਰਤ ਨੂੰ ਟਿਕਾਣ ਲਈ ਸ਼ਰਾਬ ਪੀਂਦੇ ਹੋ, ਇਹ ਨਸ਼ਾ ਉਤਰ ਜਾਂਦਾ ਹੈ; ਤੇ ਸੁਰਤ ਮੁੜ ਉੱਖੜ ਜਾਂਦੀ ਹੈ) ਅਸਲ ਮਸਤਾਨਾ ਉਹ ਮਨ ਹੈ ਜੋ ਪਰਮਾਤਮਾ ਦੇ ਸਿਮਰਨ ਦਾ ਰਸ ਪੀਂਦਾ ਹੈ (ਸਿਮਰਨ ਦਾ ਆਨੰਦ ਮਾਣਦਾ ਹੈ) ਜੋ (ਸਿਮਰਨ ਦੀ ਬਰਕਤਿ ਨਾਲ) ਅਡੋਲਤਾ ਦੇ ਹੁਲਾਰਿਆਂ ਵਿਚ ਟਿਕਿਆ ਰਹਿੰਦਾ ਹੈ, ਜਿਸ ਨੂੰ ਪ੍ਰਭੂ-ਚਰਨਾਂ ਦੇ ਪ੍ਰੇਮ ਦੀ ਇਤਨੀ ਲਿਵ ਲਗਦੀ ਹੈ ਕਿ ਦਿਨ ਰਾਤ ਬਣੀ ਰਹਿੰਦੀ ਹੈ, ਜੋ ਆਪਣੇ ਗੁਰੂ ਦੇ ਸ਼ਬਦ ਨੂੰ ਸਦਾ ਇਕ-ਰਸ ਆਪਣੇ ਅੰਦਰ ਟਿਕਾਈ ਰੱਖਦਾ ਹੈ ॥੧॥ ਰਹਾਉ ॥null(ਹੇ ਜੋਗੀ!) ਇਹ ਹੈ ਉਹ ਪਿਆਲਾ ਜਿਸ ਦੀ ਮਸਤੀ ਸਦਾ ਟਿਕੀ ਰਹਿੰਦੀ ਹੈ, ਸਭ ਗੁਣਾਂ ਦਾ ਮਾਲਕ ਪ੍ਰਭੂ ਅਡੋਲਤਾ ਵਿਚ ਰੱਖ ਕੇ ਉਸ ਮਨੁੱਖ ਨੂੰ (ਇਹ ਪਿਆਲਾ) ਪਿਲਾਂਦਾ ਹੈ ਜਿਸ ਉਤੇ ਆਪ ਮੇਹਰ ਦੀ ਨਜ਼ਰ ਕਰਦਾ ਹੈ। ਜੇਹੜਾ ਮਨੁੱਖ ਅਟੱਲ ਆਤਮਕ ਜੀਵਨ ਦੇਣ ਵਾਲੇ ਇਸ ਰਸ ਦਾ ਵਪਾਰੀ ਬਣ ਜਾਏ ਉਹ (ਤੁਹਾਡੇ ਵਾਲੇ ਇਸ) ਹੋਛੇ ਸ਼ਰਾਬ ਨਾਲ ਪਿਆਰ ਨਹੀਂ ਕਰਦਾ ॥੨॥nullਜਿਸ ਮਨੁੱਖ ਨੇ ਅਟੱਲ ਆਤਮਕ ਜੀਵਨ ਦੇਣ ਵਾਲੀ ਗੁਰੂ ਦੀ ਸਿੱਖਿਆ-ਭਰੀ ਬਾਣੀ ਦਾ ਰਸ ਪੀਤਾ ਹੈ, ਉਹ ਪੀਂਦਿਆਂ ਹੀ ਪ੍ਰਭੂ ਦੀਆਂ ਨਜ਼ਰਾਂ ਵਿਚ ਕਬੂਲ ਹੋ ਜਾਂਦਾ ਹੈ, ਉਹ ਪਰਮਾਤਮਾ ਦੇ ਦਰ ਦੇ ਦੀਦਾਰ ਦਾ ਪ੍ਰੇਮੀ ਬਣ ਜਾਂਦਾ ਹੈ, ਉਸ ਨੂੰ ਨਾਹ ਮੁਕਤੀ ਦੀ ਲੋੜ ਰਹਿੰਦੀ ਹੈ ਨਾਹ ਬੈਕੁੰਠ ਦੀ ॥੩॥nullਹੇ ਨਾਨਕ! (ਆਖ-) ਹੇ ਭਰਥਰੀ ਜੋਗੀ! ਜੋ ਮਨੁੱਖ ਪ੍ਰਭੂ ਦੀ ਸਿਫ਼ਤ-ਸਾਲਾਹ ਵਿਚ ਰੰਗਿਆ ਗਿਆ ਹੈ ਉਹ ਸਦਾ (ਮਾਇਆ ਦੇ ਮੋਹ ਤੋਂ) ਵਿਰਕਤ ਰਹਿੰਦਾ ਹੈ, ਉਹ ਆਤਮਕ ਮਨੁੱਖਾ ਜੀਵਨ ਜੂਏ ਵਿਚ (ਭਾਵ, ਅਜਾਈਂ) ਨਹੀਂ ਗਵਾਂਦਾ, ਉਹ ਤਾਂ ਅਟੱਲ ਆਤਮਕ ਜੀਵਨ ਦਾਤੇ ਆਨੰਦ ਵਿਚ ਮਸਤ ਰਹਿੰਦਾ ਹੈ ॥੪॥੪॥੩੮॥