Hukumnama - Ang 361
Maeraa Prabh Saachaa Gehir Ganbheer in Raag Asa
In Gurmukhi
ਆਸਾ ਮਹਲਾ ੩ ॥
ਮੇਰਾ ਪ੍ਰਭੁ ਸਾਚਾ ਗਹਿਰ ਗੰਭੀਰ ॥
ਸੇਵਤ ਹੀ ਸੁਖੁ ਸਾਂਤਿ ਸਰੀਰ ॥
ਸਬਦਿ ਤਰੇ ਜਨ ਸਹਜਿ ਸੁਭਾਇ ॥
ਤਿਨ ਕੈ ਹਮ ਸਦ ਲਾਗਹ ਪਾਇ ॥੧॥
ਜੋ ਮਨਿ ਰਾਤੇ ਹਰਿ ਰੰਗੁ ਲਾਇ ॥
ਤਿਨ ਕਾ ਜਨਮ ਮਰਣ ਦੁਖੁ ਲਾਥਾ ਤੇ ਹਰਿ ਦਰਗਹ ਮਿਲੇ ਸੁਭਾਇ ॥੧॥ ਰਹਾਉ ॥
ਸਬਦੁ ਚਾਖੈ ਸਾਚਾ ਸਾਦੁ ਪਾਏ ॥
ਹਰਿ ਕਾ ਨਾਮੁ ਮੰਨਿ ਵਸਾਏ ॥
ਹਰਿ ਪ੍ਰਭੁ ਸਦਾ ਰਹਿਆ ਭਰਪੂਰਿ ॥
ਆਪੇ ਨੇੜੈ ਆਪੇ ਦੂਰਿ ॥੨॥
ਆਖਣਿ ਆਖੈ ਬਕੈ ਸਭੁ ਕੋਇ ॥
ਆਪੇ ਬਖਸਿ ਮਿਲਾਏ ਸੋਇ ॥
ਕਹਣੈ ਕਥਨਿ ਨ ਪਾਇਆ ਜਾਇ ॥
ਗੁਰ ਪਰਸਾਦਿ ਵਸੈ ਮਨਿ ਆਇ ॥੩॥
ਗੁਰਮੁਖਿ ਵਿਚਹੁ ਆਪੁ ਗਵਾਇ ॥
ਹਰਿ ਰੰਗਿ ਰਾਤੇ ਮੋਹੁ ਚੁਕਾਇ ॥
ਅਤਿ ਨਿਰਮਲੁ ਗੁਰ ਸਬਦ ਵੀਚਾਰ ॥
ਨਾਨਕ ਨਾਮਿ ਸਵਾਰਣਹਾਰ ॥੪॥੪॥੪੩॥
Phonetic English
Aasaa Mehalaa 3 ||
Maeraa Prabh Saachaa Gehir Ganbheer ||
Saevath Hee Sukh Saanth Sareer ||
Sabadh Tharae Jan Sehaj Subhaae ||
Thin Kai Ham Sadh Laageh Paae ||1||
Jo Man Raathae Har Rang Laae ||
Thin Kaa Janam Maran Dhukh Laathhaa Thae Har Dharageh Milae Subhaae ||1|| Rehaao ||
Sabadh Chaakhai Saachaa Saadh Paaeae ||
Har Kaa Naam Mann Vasaaeae ||
Har Prabh Sadhaa Rehiaa Bharapoor ||
Aapae Naerrai Aapae Dhoor ||2||
Aakhan Aakhai Bakai Sabh Koe ||
Aapae Bakhas Milaaeae Soe ||
Kehanai Kathhan N Paaeiaa Jaae ||
Gur Parasaadh Vasai Man Aae ||3||
Guramukh Vichahu Aap Gavaae ||
Har Rang Raathae Mohu Chukaae ||
Ath Niramal Gur Sabadh Veechaar ||
Naanak Naam Savaaranehaar ||4||4||43||
English Translation
Aasaa, Third Mehl:
My God is True, deep and profound.
Serving Him, the body acquires peace and tranquility.
Through the Word of the Shabad, His humble servants easily swim across.
I fall at their feet forever and ever. ||1||
Those being whose minds are imbued and drenched with the Lord's Love
- their pains of birth and death are taken away. They are automatically ushered into the Court of the Lord. ||1||Pause||
One who has tasted the Shabad, obtains the true flavor.
The Name of the Lord abides within his mind.
The Lord God is Eternal and All-pervading.
He Himself is near, and He Himself is far away. ||2||
Everyone talks and speaks through speech;
The Lord Himself forgives, and unites us with Himself.
By merely speaking and talking, He is not obtained.
By Guru's Grace, He comes to abide in the mind. ||3||
The Gurmukh eradicates his self-conceit from within.
He is imbued with the Lord's Love, having discarded worldly attachment.
He contemplates the utterly Immaculate Word of the Guru's Shabad.
O Nanak, the Naam, the Name of the Lord, is our Salvation. ||4||4||43||
Punjabi Viakhya
nullnullnullnull(ਹੇ ਭਾਈ!) ਪਿਆਰਾ ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਡੂੰਘਾ ਹੈ ਤੇ ਵੱਡੇ ਜਿਗਰੇ ਵਾਲਾ ਹੈ। ਉਸ ਦਾ ਸਿਮਰਨ ਕੀਤਿਆਂ ਸਰੀਰ ਨੂੰ ਸੁਖ ਮਿਲਦਾ ਹੈ, ਸ਼ਾਂਤੀ ਮਿਲਦੀ ਹੈ। (ਜੇਹੜੇ ਮਨੁੱਖ) ਗੁਰੂ ਦੀ ਰਾਹੀਂ (ਸਿਮਰਨ ਕਰਦੇ ਹਨ ਉਹ ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦੇ ਹਨ ਉਹ ਆਤਮਕ ਅਡੋਲਤਾ ਵਿਚ ਟਿਕੇ ਰਹਿੰਦੇ ਹਨ ਉਹ ਪ੍ਰਭੂ-ਪ੍ਰੇਮ ਵਿਚ ਜੁੜੇ ਰਹਿੰਦੇ ਹਨ, ਅਸੀਂ (ਮੈਂ) ਸਦਾ ਉਹਨਾਂ ਦੀ ਚਰਨੀਂ ਲੱਗਦੇ (ਲੱਗਦਾ) ਹਾਂ ॥੧॥null(ਹੇ ਭਾਈ!) ਜੇਹੜੇ ਮਨੁੱਖ ਪਰਮਾਤਮਾ ਦਾ ਪ੍ਰੇਮ-ਰੰਗ ਵਰਤ ਵਰਤ ਕੇ ਆਪਣੇ ਮਨ ਵਿਚ (ਪ੍ਰੇਮ-ਰੰਗ ਨਾਲ) ਰੰਗੇ ਜਾਂਦੇ ਹਨ, ਉਹਨਾਂ ਮਨੁੱਖਾਂ ਦਾ ਜਨਮ ਮਰਨ ਦੇ ਗੇੜ ਦਾ ਦੁੱਖ ਦੂਰ ਹੋ ਜਾਂਦਾ ਹੈ, ਪ੍ਰੇਮ ਦੀ ਬਰਕਤਿ ਨਾਲ ਉਹ ਮਨੁੱਖ ਪਰਮਾਤਮਾ ਦੀ ਹਜ਼ੂਰੀ ਵਿਚ ਟਿਕੇ ਰਹਿੰਦੇ ਹਨ ॥੧॥ ਰਹਾਉ ॥nullnullnull(ਹੇ ਭਾਈ!) ਜੇਹੜਾ ਮਨੁੱਖ ਗੁਰੂ ਦੇ ਸ਼ਬਦ ਦਾ ਰਸ ਚੱਖਦਾ ਹੈ, ਉਹ ਸਦਾ ਕਾਇਮ ਰਹਿਣ ਵਾਲਾ (ਆਤਮਕ) ਆਨੰਦ ਮਾਣਦਾ ਹੈ (ਕਿਉਂਕਿ) ਉਹ ਪਰਮਾਤਮਾ ਦੇ ਨਾਮ ਨੂੰ (ਸਦਾ ਆਪਣੇ) ਮਨ ਵਿਚ ਵਸਾਈ ਰੱਖਦਾ ਹੈ (ਉਸ ਨੂੰ ਫਿਰ ਪ੍ਰਤੱਖ ਇਉਂ ਦਿੱਸਦਾ ਹੈ ਕਿ) ਪਰਮਾਤਮਾ ਸਦਾ ਹਰ ਥਾਂ ਵਿਆਪ ਰਿਹਾ ਹੈ, ਉਹ ਆਪ ਹੀ (ਹਰੇਕ ਜੀਵ ਦੇ) ਅੰਗ-ਸੰਗ ਹੈ ਤੇ ਆਪ ਹੀ ਦੂਰ (ਅਪਹੁੰਚ) ਭੀ ਹੈ ॥੨॥nullnullnull(ਹੇ ਭਾਈ!) ਰਿਵਾਜੀ ਤੌਰ ਤੇ ਹਰੇਕ ਮਨੁੱਖ ਆਖਦਾ ਹੈ, ਸੁਣਾਂਦਾ ਹੈ ਕਿ (ਪਰਮਾਤਮਾ) ਹਰੇਕ ਦੇ ਨੇੜੇ ਵੱਸਦਾ ਹੈ, ਪਰ ਜਿਸ ਕਿਸੇ ਨੂੰ ਉਹ ਆਪਣੇ ਚਰਨਾਂ ਵਿਚ ਮਿਲਾਂਦਾ ਹੈ, ਉਹ ਆਪ ਹੀ ਮੇਹਰ ਕਰ ਕੇ ਮਿਲਾਂਦਾ ਹੈ। ਜ਼ਬਾਨੀ ਆਖਣ ਨਾਲ ਗੱਲਾਂ ਕਰਨ ਨਾਲ ਪਰਮਾਤਮਾ ਮਿਲਦਾ ਨਹੀਂ, ਗੁਰੂ ਦੀ ਕਿਰਪਾ ਨਾਲ ਮਨ ਵਿਚ ਆ ਵੱਸਦਾ ਹੈ ॥੩॥nullnullnullਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਲੈਂਦਾ ਹੈ, ਤੇ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗੀਜ ਕੇ (ਆਪਣੇ ਅੰਦਰੋਂ ਮਾਇਆ ਦਾ) ਮੋਹ ਮੁਕਾਂਦਾ ਹੈ। ਹੇ ਨਾਨਕ! ਗੁਰੂ ਦੇ ਸ਼ਬਦ ਦੀ ਵਿਚਾਰ ਮਨੁੱਖ ਨੂੰ ਬਹੁਤ ਪਵਿਤ੍ਰ ਜੀਵਨ ਵਾਲਾ ਬਣਾ ਦੇਂਦੀ ਹੈ, ਪ੍ਰਭੂ-ਨਾਮ ਵਿਚ ਜੁੜ ਕੇ ਮਨੁੱਖ ਹੋਰਨਾਂ ਦਾ ਜੀਵਨ ਸੰਵਾਰਨ ਜੋਗਾ ਭੀ ਹੋ ਜਾਂਦਾ ਹੈ ॥੪॥੪॥੪੩॥