Hukumnama - Ang 363
Gur Saaeir Sathigur Sach Soe in Raag Asa
In Gurmukhi
ਆਸਾ ਮਹਲਾ ੩ ॥
ਗੁਰੁ ਸਾਇਰੁ ਸਤਿਗੁਰੁ ਸਚੁ ਸੋਇ ॥
ਪੂਰੈ ਭਾਗਿ ਗੁਰ ਸੇਵਾ ਹੋਇ ॥
ਸੋ ਬੂਝੈ ਜਿਸੁ ਆਪਿ ਬੁਝਾਏ ॥
ਗੁਰ ਪਰਸਾਦੀ ਸੇਵ ਕਰਾਏ ॥੧॥
ਗਿਆਨ ਰਤਨਿ ਸਭ ਸੋਝੀ ਹੋਇ ॥
ਗੁਰ ਪਰਸਾਦਿ ਅਗਿਆਨੁ ਬਿਨਾਸੈ ਅਨਦਿਨੁ ਜਾਗੈ ਵੇਖੈ ਸਚੁ ਸੋਇ ॥੧॥ ਰਹਾਉ ॥
ਮੋਹੁ ਗੁਮਾਨੁ ਗੁਰ ਸਬਦਿ ਜਲਾਏ ॥
ਪੂਰੇ ਗੁਰ ਤੇ ਸੋਝੀ ਪਾਏ ॥
ਅੰਤਰਿ ਮਹਲੁ ਗੁਰ ਸਬਦਿ ਪਛਾਣੈ ॥
ਆਵਣ ਜਾਣੁ ਰਹੈ ਥਿਰੁ ਨਾਮਿ ਸਮਾਣੇ ॥੨॥
ਜੰਮਣੁ ਮਰਣਾ ਹੈ ਸੰਸਾਰੁ ॥
ਮਨਮੁਖੁ ਅਚੇਤੁ ਮਾਇਆ ਮੋਹੁ ਗੁਬਾਰੁ ॥
ਪਰ ਨਿੰਦਾ ਬਹੁ ਕੂੜੁ ਕਮਾਵੈ ॥
ਵਿਸਟਾ ਕਾ ਕੀੜਾ ਵਿਸਟਾ ਮਾਹਿ ਸਮਾਵੈ ॥੩॥
ਸਤਸੰਗਤਿ ਮਿਲਿ ਸਭ ਸੋਝੀ ਪਾਏ ॥
ਗੁਰ ਕਾ ਸਬਦੁ ਹਰਿ ਭਗਤਿ ਦ੍ਰਿੜਾਏ ॥
ਭਾਣਾ ਮੰਨੇ ਸਦਾ ਸੁਖੁ ਹੋਇ ॥
ਨਾਨਕ ਸਚਿ ਸਮਾਵੈ ਸੋਇ ॥੪॥੧੦॥੪੯॥
Phonetic English
Aasaa Mehalaa 3 ||
Gur Saaeir Sathigur Sach Soe ||
Poorai Bhaag Gur Saevaa Hoe ||
So Boojhai Jis Aap Bujhaaeae ||
Gur Parasaadhee Saev Karaaeae ||1||
Giaan Rathan Sabh Sojhee Hoe ||
Gur Parasaadh Agiaan Binaasai Anadhin Jaagai Vaekhai Sach Soe ||1|| Rehaao ||
Mohu Gumaan Gur Sabadh Jalaaeae ||
Poorae Gur Thae Sojhee Paaeae ||
Anthar Mehal Gur Sabadh Pashhaanai ||
Aavan Jaan Rehai Thhir Naam Samaanae ||2||
Janman Maranaa Hai Sansaar ||
Manamukh Achaeth Maaeiaa Mohu Gubaar ||
Par Nindhaa Bahu Koorr Kamaavai ||
Visattaa Kaa Keerraa Visattaa Maahi Samaavai ||3||
Sathasangath Mil Sabh Sojhee Paaeae ||
Gur Kaa Sabadh Har Bhagath Dhrirraaeae ||
Bhaanaa Mannae Sadhaa Sukh Hoe ||
Naanak Sach Samaavai Soe ||4||10||49||
English Translation
Aasaa, Third Mehl:
The Guru is the Ocean; the True Guru is the Embodiment of Truth.
Through perfect good destiny, one serves the Guru.
He alone understands, whom the Lord Himself inspires to understand.
By Guru's Grace, one serves Him. ||1||
With the jewel of spiritual wisdom, total understanding is obtained.
By Guru's Grace, ignorance is dispelled; one then remains wakeful, night and day, and beholds the True Lord. ||1||Pause||
Through the Word of the Guru's Shabad, attachment and pride are burnt away.
From the Perfect Guru, true understanding is obtained.
Through the Word of the Guru's Shabad, one realizes the Lord's Presence within.
Then, one's coming and going cease, and one becomes stable, absorbed in the Naam, the Name of the Lord. ||2||
The world is tied to birth and death.
The unconscious, self-willed manmukh is enveloped in the darkness of Maya and emotional attachment.
He slanders others, and practices utter falsehood.
He is a maggot in manure, and into manure he is absorbed. ||3||
Joining the True Congregation, the Sat Sangat, total understanding is obtained.
Through the Word of the Guru's Shabad, devotional love for the Lord is implanted.
One who surrenders to the Lord's Will is peaceful forever.
O Nanak, he is absorbed into the True Lord. ||4||10||49||
Punjabi Viakhya
nullnullnullnull(ਹੇ ਭਾਈ!) ਗੁਰੂ (ਗੁਣਾਂ ਦਾ) ਸਮੁੰਦਰ ਹੈ, ਗੁਰੂ ਉਸ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦਾ ਰੂਪ ਹੈ, ਵੱਡੀ ਕਿਸਮਤ ਨਾਲ ਹੀ ਗੁਰੂ ਦੀ (ਦੱਸੀ) ਸੇਵਾ ਹੋ ਸਕਦੀ ਹੈ। (ਇਸ ਭੇਤ ਨੂੰ) ਉਹ ਮਨੁੱਖ ਸਮਝਦਾ ਹੈ ਜਿਸ ਨੂੰ (ਪਰਮਾਤਮਾ) ਆਪ ਸਮਝਾਂਦਾ ਹੈ, ਤੇ (ਉਸ ਪਾਸੋਂ) ਗੁਰੂ ਦੀ ਕਿਰਪਾ ਨਾਲ (ਆਪਣੀ) ਸੇਵਾ-ਭਗਤੀ ਕਰਾਂਦਾ ਹੈ ॥੧॥null(ਹੇ ਭਾਈ!) ਗੁਰੂ ਦੇ ਬਖ਼ਸ਼ੇ ਹੋਏ ਗਿਆਨ-ਰਤਨ ਦੀ ਬਰਕਤਿ ਨਾਲ (ਮਨੁੱਖ ਨੂੰ ਸਹੀ ਜੀਵਨ-ਜੁਗਤਿ ਬਾਰੇ) ਹਰੇਕ ਕਿਸਮ ਦੀ ਸਮਝ ਆ ਜਾਂਦੀ ਹੈ। ਗੁਰੂ ਦੀ ਕਿਰਪਾ ਨਾਲ (ਜਿਸ ਮਨੁੱਖ ਦਾ) ਅਗਿਆਨ ਦੂਰ ਹੋ ਜਾਂਦਾ ਹੈ ਉਹ ਹਰ ਵੇਲੇ (ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦਾ ਹੈ, ਉਹ (ਹਰ ਥਾਂ) ਉਸ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ (ਹੀ) ਵੇਖਦਾ ਹੈ ॥੧॥ ਰਹਾਉ ॥nullnullnull(ਹੇ ਭਾਈ!) ਜੇਹੜਾ ਮਨੁੱਖ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਆਪਣੇ ਅੰਦਰੋਂ) ਮੋਹ ਅਤੇ ਅਹੰਕਾਰ ਸਾੜ ਦੇਂਦਾ ਹੈ, ਜੇਹੜਾ ਮਨੁੱਖ ਪੂਰੇ ਗੁਰੂ ਪਾਸੋਂ (ਸਹੀ ਜੀਵਨ-ਜੁਗਤਿ) ਸਮਝ ਲੈਂਦਾ ਹੈ, ਉਹ ਗੁਰੂ ਦੇ ਸ਼ਬਦ ਦੀ ਰਾਹੀਂ ਆਪਣੇ ਅੰਦਰ (ਵੱਸਦੇ ਪਰਮਾਤਮਾ ਦਾ) ਟਿਕਾਣਾ ਪਛਾਣ ਲੈਂਦਾ ਹੈ; ਉਸ ਦਾ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ ਉਹ ਪਰਮਾਤਮਾ ਦੇ ਨਾਮ ਵਿਚ ਟਿਕਿਆ ਰਹਿੰਦਾ ਹੈ ਤੇ ਅਡੋਲ-ਚਿੱਤ ਹੋ ਜਾਂਦਾ ਹੈ ॥੨॥nullnullnull(ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਵਾਸਤੇ) ਜਗਤ ਜਨਮ ਮਰਨ (ਦਾ ਗੇੜ ਹੀ) ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਪਰਮਾਤਮਾ ਦੀ ਯਾਦ ਵਲੋਂ) ਗ਼ਾਫ਼ਿਲ ਰਹਿੰਦਾ ਹੈ, ਮਾਇਆ ਦਾ ਮੋਹ-ਰੂਪ ਘੁੱਪ ਹਨੇਰਾ (ਉਸ ਨੂੰ ਕੁਝ ਸੁੱਝਣ ਨਹੀਂ ਦੇਂਦਾ), ਉਹ ਸਦਾ ਪਰਾਈ ਨਿੰਦਾ ਕਰਦਾ ਰਹਿੰਦਾ ਹੈ, ਉਹ ਨਿਰਾ ਝੂਠ-ਫ਼ਰੇਬ ਹੀ ਕਮਾਂਦਾ ਰਹਿੰਦਾ ਹੈ (ਪਰਾਈ ਨਿੰਦਾ ਕੂੜ-ਠੱਗੀ ਵਿਚ ਹੀ ਉਹ ਇਉਂ ਮਸਤ ਰਹਿੰਦਾ ਹੈ ਜਿਵੇਂ) ਗੰਦ ਦਾ ਕੀੜਾ ਗੰਦ ਵਿਚ ਹੀ ਟਿਕਿਆ ਰਹਿੰਦਾ ਹੈ (ਤੇ ਉਸ ਵਿਚੋਂ ਬਾਹਰ ਨਿਕਲਣਾ ਪਸੰਦ ਨਹੀਂ ਕਰਦਾ) ॥੩॥nullnullnullਹੇ ਨਾਨਕ! ਜੇਹੜਾ ਮਨੁੱਖ ਸਾਧ ਸੰਗਤ ਵਿਚ ਮਿਲ ਕੇ (ਸਹੀ ਜੀਵਨ ਦੀ) ਸਾਰੀ ਸੂਝ ਹਾਸਲ ਕਰਦਾ ਹੈ, ਜੇਹੜਾ ਗੁਰੂ ਦੇ ਸ਼ਬਦ ਨੂੰ (ਹਿਰਦੇ ਵਿਚ ਵਸਾ ਕੇ) ਪਰਮਾਤਮਾ ਦੀ ਭਗਤੀ ਨੂੰ (ਆਪਣੇ ਅੰਦਰ) ਪੱਕੀ ਤਰ੍ਹਾਂ ਟਿਕਾਂਦਾ ਹੈ, ਜੇਹੜਾ ਪਰਮਾਤਮਾ ਦੀ ਰਜ਼ਾ ਨੂੰ (ਮਿੱਠਾ ਕਰ ਕੇ) ਮੰਨਦਾ ਹੈ, ਉਸ ਨੂੰ ਸਦਾ ਆਤਮਕ ਆਨੰਦ ਮਿਲਿਆ ਰਹਿੰਦਾ ਹੈ, ਉਹ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਵਿਚ ਲੀਨ ਰਹਿੰਦਾ ਹੈ ॥੪॥੧੦॥੪੯॥