Hukumnama - Ang 363.2

Bhagath Rathaa Jan Sehaj Subhaae || in Raag Asa

In Gurmukhi

ਆਸਾ ਮਹਲਾ ੩ ॥
ਭਗਤਿ ਰਤਾ ਜਨੁ ਸਹਜਿ ਸੁਭਾਇ ॥
ਗੁਰ ਕੈ ਭੈ ਸਾਚੈ ਸਾਚਿ ਸਮਾਇ ॥
ਬਿਨੁ ਗੁਰ ਪੂਰੇ ਭਗਤਿ ਨ ਹੋਇ ॥
ਮਨਮੁਖ ਰੁੰਨੇ ਅਪਨੀ ਪਤਿ ਖੋਇ ॥੧॥
ਮੇਰੇ ਮਨ ਹਰਿ ਜਪਿ ਸਦਾ ਧਿਆਇ ॥
ਸਦਾ ਅਨੰਦੁ ਹੋਵੈ ਦਿਨੁ ਰਾਤੀ ਜੋ ਇਛੈ ਸੋਈ ਫਲੁ ਪਾਇ ॥੧॥ ਰਹਾਉ ॥
ਗੁਰ ਪੂਰੇ ਤੇ ਪੂਰਾ ਪਾਏ ॥
ਹਿਰਦੈ ਸਬਦੁ ਸਚੁ ਨਾਮੁ ਵਸਾਏ ॥
ਅੰਤਰੁ ਨਿਰਮਲੁ ਅੰਮ੍ਰਿਤ ਸਰਿ ਨਾਏ ॥
ਸਦਾ ਸੂਚੇ ਸਾਚਿ ਸਮਾਏ ॥੨॥
ਹਰਿ ਪ੍ਰਭੁ ਵੇਖੈ ਸਦਾ ਹਜੂਰਿ ॥
ਗੁਰ ਪਰਸਾਦਿ ਰਹਿਆ ਭਰਪੂਰਿ ॥
ਜਹਾ ਜਾਉ ਤਹ ਵੇਖਾ ਸੋਇ ॥
ਗੁਰ ਬਿਨੁ ਦਾਤਾ ਅਵਰੁ ਨ ਕੋਇ ॥੩॥
ਗੁਰੁ ਸਾਗਰੁ ਪੂਰਾ ਭੰਡਾਰ ॥
ਊਤਮ ਰਤਨ ਜਵਾਹਰ ਅਪਾਰ ॥
ਗੁਰ ਪਰਸਾਦੀ ਦੇਵਣਹਾਰੁ ॥
ਨਾਨਕ ਬਖਸੇ ਬਖਸਣਹਾਰੁ ॥੪॥੯॥੪੮॥

Phonetic English

Aasaa Mehalaa 3 ||
Bhagath Rathaa Jan Sehaj Subhaae ||
Gur Kai Bhai Saachai Saach Samaae ||
Bin Gur Poorae Bhagath N Hoe ||
Manamukh Runnae Apanee Path Khoe ||1||
Maerae Man Har Jap Sadhaa Dhhiaae ||
Sadhaa Anandh Hovai Dhin Raathee Jo Eishhai Soee Fal Paae ||1|| Rehaao ||
Gur Poorae Thae Pooraa Paaeae ||
Hiradhai Sabadh Sach Naam Vasaaeae ||
Anthar Niramal Anmrith Sar Naaeae ||
Sadhaa Soochae Saach Samaaeae ||2||
Har Prabh Vaekhai Sadhaa Hajoor ||
Gur Parasaadh Rehiaa Bharapoor ||
Jehaa Jaao Theh Vaekhaa Soe ||
Gur Bin Dhaathaa Avar N Koe ||3||
Gur Saagar Pooraa Bhanddaar ||
Ootham Rathan Javaahar Apaar ||
Gur Parasaadhee Dhaevanehaar ||
Naanak Bakhasae Bakhasanehaar ||4||9||48||

English Translation

Aasaa, Third Mehl:
The Lord's humble servant is imbued with devotional love, effortlessly and spontaneously.
Through awe and fear of the Guru, he is truly absorbed in the True One.
Without the Perfect Guru, devotional love is not obtained.
The self-willed manmukhs lose their honor, and cry out in pain. ||1||
O my mind, chant the Lord's Name, and meditate on Him forever.
You shall always be in ecstasy, day and night, and you shall obtain the fruits of your desires. ||1||Pause||
Through the Perfect Guru, the Perfect Lord is obtained,
And the Shabad, the True Name, is enshrined in the mind.
One who bathes in the Pool of Ambrosial Nectar becomes immaculately pure within.
He becomes forever sanctified, and is absorbed in the True Lord. ||2||
He sees the Lord God ever-present.
By Guru's Grace, he sees the Lord permeating and pervading everywhere.
Wherever I go, there I see Him.
Without the Guru, there is no other Giver. ||3||
The Guru is the ocean, the perfect treasure,
The most precious jewel and priceless ruby.
By Guru's Grace, the Great Giver blesses us;
O Nanak, the Forgiving Lord forgives us. ||4||9||48||

Punjabi Viakhya

nullnullnullnullਜੇਹੜਾ ਮਨੁੱਖ ਪਰਮਾਤਮਾ ਦੀ ਭਗਤੀ ਦੇ ਰੰਗ ਵਿਚ ਰੰਗਿਆ ਜਾਂਦਾ ਹੈ, ਉਹ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ ਉਹ ਪ੍ਰਭੂ ਦੇ ਪ੍ਰੇਮ ਵਿਚ ਮਗਨ ਰਹਿੰਦਾ ਹੈ, ਗੁਰੂ ਦੇ ਅਦਬ ਵਿਚ ਰਹਿ ਕੇ ਸਦਾ-ਥਿਰ ਪਰਮਾਤਮਾ ਦੇ ਡਰ ਵਿਚ ਰਹਿ ਕੇ ਉਹ ਸਦਾ-ਥਿਰ ਪਰਮਾਤਮਾ ਵਿਚ ਲੀਨ ਹੋ ਜਾਂਦਾ ਹੈ। (ਪਰ) ਪੂਰੇ ਗੁਰੂ ਦੀ ਸਰਨ ਪੈਣ ਤੋਂ ਬਿਨਾ ਪਰਮਾਤਮਾ ਦੀ ਭਗਤੀ ਨਹੀਂ ਹੋ ਸਕਦੀ। ਜੇਹੜੇ ਮਨੁੱਖ (ਗੁਰੂ ਦਾ ਆਸਰਾ-ਪਰਨਾ ਛੱਡ ਕੇ) ਆਪਣੇ ਮਨ ਦੇ ਪਿਛੇ ਤੁਰਦੇ ਹਨ ਉਹ (ਅੰਤ) ਆਪਣੀ ਇੱਜ਼ਤ ਗਵਾ ਕੇ ਪਛੁਤਾਂਦੇ ਹਨ ॥੧॥nullਹੇ ਮੇਰੇ ਮਨ! ਪਰਮਾਤਮਾ ਦੇ ਗੁਣ ਚੇਤੇ ਕਰ, ਸਦਾ ਪਰਮਾਤਮਾ ਦਾ ਧਿਆਨ ਧਰ। (ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਜਪਦਾ ਹੈ ਉਸ ਦੇ ਅੰਦਰ) ਦਿਨ ਰਾਤ ਸਦਾ ਆਤਮਕ ਚਾਉ ਬਣਿਆ ਰਹਿੰਦਾ ਹੈ, ਉਹ ਜਿਸ ਫਲ ਦੀ ਇੱਛਾ ਕਰਦਾ ਹੈ, ਉਹੀ ਫਲ ਹਾਸਲ ਕਰ ਲੈਂਦਾ ਹੈ ॥੧॥ ਰਹਾਉ ॥nullnullnullਪੂਰੇ ਗੁਰੂ ਪਾਸੋਂ ਹੀ ਸਾਰੇ ਗੁਣਾਂ ਦਾ ਮਾਲਕ ਪਰਮਾਤਮਾ ਲੱਭਦਾ ਹੈ, (ਪੂਰੇ ਗੁਰੂ ਦੀ ਸਰਨ ਪੈਣ ਵਾਲਾ ਮਨੁੱਖ ਆਪਣੇ) ਹਿਰਦੇ ਵਿਚ ਗੁਰੂ ਦਾ ਸ਼ਬਦ ਵਸਾਂਦਾ ਹੈ, ਪ੍ਰਭੂ ਦਾ ਸਦਾ-ਥਿਰ ਨਾਮ ਵਸਾਂਦਾ ਹੈ, (ਜਿਉਂ ਜਿਉਂ) ਉਹ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦੇ ਸਰੋਵਰ ਵਿਚ ਇਸ਼ਨਾਨ ਕਰਦਾ ਹੈ ਉਸ ਦਾ ਹਿਰਦਾ ਪਵਿਤ੍ਰ ਹੁੰਦਾ ਜਾਂਦਾ ਹੈ। (ਹੇ ਭਾਈ!) ਸਦਾ-ਥਿਰ ਰਹਿਣ ਵਾਲੇ ਪਰਮਾਤਮਾ (ਦੀ ਯਾਦ) ਵਿਚ ਲੀਨ ਹੋ ਕੇ ਮਨੁੱਖ ਸਦਾ ਲਈ ਪਵਿਤ੍ਰ ਹੋ ਜਾਂਦੇ ਹਨ ॥੨॥nullnullnull(ਹੇ ਮੇਰੇ ਮਨ! ਜੇਹੜਾ ਮਨੁੱਖ) ਗੁਰੂ ਦੀ ਕਿਰਪਾ ਨਾਲ (ਪਰਮਾਤਮਾ ਦਾ ਨਾਮ ਜਪਦਾ ਹੈ ਉਹ) ਪਰਮਾਤਮਾ ਨੂੰ ਸਦਾ ਅੰਗ-ਸੰਗ ਵੱਸਦਾ ਵੇਖਦਾ ਹੈ, ਉਸ ਨੂੰ ਪਰਮਾਤਮਾ ਹਰ ਥਾਂ ਵਿਆਪਕ ਦਿੱਸਦਾ ਹੈ। (ਹੇ ਮੇਰੇ ਮਨ! ਮੇਰੇ ਤੇ ਭੀ ਗੁਰੂ ਨੇ ਮੇਹਰ ਕੀਤੀ ਹੈ, ਤੇ) ਮੈਂ ਜਿਧਰ ਜਾਂਦਾ ਹਾਂ ਉਸ ਪਰਮਾਤਮਾ ਨੂੰ ਹੀ ਵੇਖਦਾ ਹਾਂ। (ਪਰ) ਗੁਰੂ ਤੋਂ ਬਿਨਾ ਕੋਈ ਹੋਰ ਇਹ (ਉੱਚੀ) ਦਾਤਿ ਦੇਣ ਜੋਗਾ ਨਹੀਂ ਹੈ ॥੩॥nullnullnullਹੇ ਨਾਨਕ! ਗੁਰੂ ਸਮੁੰਦਰ ਹੈ ਜਿਸ ਵਿਚ ਪਰਮਾਤਮਾ ਤੇ ਸਿਫ਼ਤ-ਸਾਲਾਹ ਦੇ ਬੇਅੰਤ ਕੀਮਤੀ ਰਤਨ ਜਵਾਹਰ ਭਰੇ ਪਏ ਹਨ। ਜੀਵਾਂ ਦੀ ਬਖ਼ਸ਼ਸ਼ ਕਰਨ ਵਾਲਾ ਪਰਮਾਤਮਾ ਬਖ਼ਸ਼ਸ਼ ਕਰਦਾ ਹੈ ਤੇ ਗੁਰੂ ਦੀ ਕਿਰਪਾ ਦੀ ਰਾਹੀਂ ਉਹ ਪ੍ਰਭੂ-ਦਾਤਾਰ ਸਿਫ਼ਤ-ਸਾਲਾਹ ਦੇ ਕੀਮਤੀ ਰਤਨ ਜਵਾਹਰ ਦੇਂਦਾ ਹੈ ॥੪॥੯॥੪੮॥