Hukumnama - Ang 365.2

Thoon Karathaa Sachiaar Maiddaa Saanee || in Raag Asa

In Gurmukhi

ਆਸਾ ਮਹਲਾ ੪ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਤੂੰ ਕਰਤਾ ਸਚਿਆਰੁ ਮੈਡਾ ਸਾਂਈ ॥
ਜੋ ਤਉ ਭਾਵੈ ਸੋਈ ਥੀਸੀ ਜੋ ਤੂੰ ਦੇਹਿ ਸੋਈ ਹਉ ਪਾਈ ॥੧॥ ਰਹਾਉ ॥
ਸਭ ਤੇਰੀ ਤੂੰ ਸਭਨੀ ਧਿਆਇਆ ॥
ਜਿਸ ਨੋ ਕ੍ਰਿਪਾ ਕਰਹਿ ਤਿਨਿ ਨਾਮ ਰਤਨੁ ਪਾਇਆ ॥
ਗੁਰਮੁਖਿ ਲਾਧਾ ਮਨਮੁਖਿ ਗਵਾਇਆ ॥
ਤੁਧੁ ਆਪਿ ਵਿਛੋੜਿਆ ਆਪਿ ਮਿਲਾਇਆ ॥੧॥
ਤੂੰ ਦਰੀਆਉ ਸਭ ਤੁਝ ਹੀ ਮਾਹਿ ॥
ਤੁਝ ਬਿਨੁ ਦੂਜਾ ਕੋਈ ਨਾਹਿ ॥
ਜੀਅ ਜੰਤ ਸਭਿ ਤੇਰਾ ਖੇਲੁ ॥
ਵਿਜੋਗਿ ਮਿਲਿ ਵਿਛੁੜਿਆ ਸੰਜੋਗੀ ਮੇਲੁ ॥੨॥
ਜਿਸ ਨੋ ਤੂ ਜਾਣਾਇਹਿ ਸੋਈ ਜਨੁ ਜਾਣੈ ॥
ਹਰਿ ਗੁਣ ਸਦ ਹੀ ਆਖਿ ਵਖਾਣੈ ॥
ਜਿਨਿ ਹਰਿ ਸੇਵਿਆ ਤਿਨਿ ਸੁਖੁ ਪਾਇਆ ॥
ਸਹਜੇ ਹੀ ਹਰਿ ਨਾਮਿ ਸਮਾਇਆ ॥੩॥
ਤੂ ਆਪੇ ਕਰਤਾ ਤੇਰਾ ਕੀਆ ਸਭੁ ਹੋਇ ॥
ਤੁਧੁ ਬਿਨੁ ਦੂਜਾ ਅਵਰੁ ਨ ਕੋਇ ॥
ਤੂ ਕਰਿ ਕਰਿ ਵੇਖਹਿ ਜਾਣਹਿ ਸੋਇ ॥
ਜਨ ਨਾਨਕ ਗੁਰਮੁਖਿ ਪਰਗਟੁ ਹੋਇ ॥੪॥੧॥੫੩॥

Phonetic English

Aasaa Mehalaa 4 Ghar 2
Ik Oankaar Sathigur Prasaadh ||
Thoon Karathaa Sachiaar Maiddaa Saanee ||
Jo Tho Bhaavai Soee Thheesee Jo Thoon Dhaehi Soee Ho Paaee ||1|| Rehaao ||
Sabh Thaeree Thoon Sabhanee Dhhiaaeiaa ||
Jis No Kirapaa Karehi Thin Naam Rathan Paaeiaa ||
Guramukh Laadhhaa Manamukh Gavaaeiaa ||
Thudhh Aap Vishhorriaa Aap Milaaeiaa ||1||
Thoon Dhareeaao Sabh Thujh Hee Maahi ||
Thujh Bin Dhoojaa Koee Naahi ||
Jeea Janth Sabh Thaeraa Khael ||
Vijog Mil Vishhurriaa Sanjogee Mael ||2||
Jis No Thoo Jaanaaeihi Soee Jan Jaanai ||
Har Gun Sadh Hee Aakh Vakhaanai ||
Jin Har Saeviaa Thin Sukh Paaeiaa ||
Sehajae Hee Har Naam Samaaeiaa ||3||
Thoo Aapae Karathaa Thaeraa Keeaa Sabh Hoe ||
Thudhh Bin Dhoojaa Avar N Koe ||
Thoo Kar Kar Vaekhehi Jaanehi Soe ||
Jan Naanak Guramukh Paragatt Hoe ||4||1||53||

English Translation

Aasaa, Fourth Mehl, Second House:
One Universal Creator God. By The Grace Of The True Guru:
You are the True Creator, my Lord Master.
That which is pleasing to Your Will, comes to pass. Whatever You give, that is what I receive. ||1||Pause||
All are Yours; all meditate on You.
He alone, whom You bless with Your Mercy, obtains the jewel of the Naam.
The Gurmukhs obtain it, and the self-willed manmukhs lose it.
You Yourself separate the mortals, and You Yourself unite them. ||1||
You are the River - all are within You.
Other than You, there is no one at all.
All beings and creatures are your play-things.
The united ones are separated, and the separated ones are re-united. ||2||
That humble being, whom You inspire to understand, understands;
He continually speaks and chants the Glorious Praises of the Lord.
One who serves the Lord, obtains peace.
He is easily absorbed in the Lord's Name. ||3||
You Yourself are the Creator; by Your doing, all things come to be.
Without You, there is no other at all.
You watch over the creation, and understand it.
O servant Nanak, the Lord is revealed to the Gurmukh. ||4||1||53||

Punjabi Viakhya

ਰਾਗ ਆਸਾ, ਘਰ ੨ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ।ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।null(ਹੇ ਪ੍ਰਭੂ!) ਤੂੰ (ਸਾਰੇ ਜਗਤ ਦਾ) ਰਚਨਹਾਰ ਹੈਂ, ਤੂੰ ਸਦਾ ਕਾਇਮ ਰਹਿਣ ਵਾਲਾ ਹੈਂ, ਤੂੰ (ਹੀ) ਮੇਰਾ ਖਸਮ ਹੈਂ। ਹੇ ਪ੍ਰਭੂ! (ਜਗਤ ਵਿਚ) ਉਹੀ ਕੁਝ ਵਰਤ ਰਿਹਾ ਹੈ ਜੋ ਤੈਨੂੰ ਚੰਗਾ ਲੱਗਦਾ ਹੈ। (ਹੇ ਪ੍ਰਭੂ!) ਮੈਂ ਉਹੀ ਕੁਝ ਹਾਸਲ ਕਰ ਸਕਦਾ ਹਾਂ ਜੋ ਕੁਝ ਤੂੰ (ਮੈਨੂੰ) ਦੇਂਦਾ ਹੈਂ ॥੧॥ ਰਹਾਉ ॥nullnullnull(ਹੇ ਪ੍ਰਭੂ!) ਸਾਰੀ ਲੁਕਾਈ ਤੇਰੀ (ਰਚੀ ਹੋਈ) ਹੈ, ਸਭ ਜੀਵਾਂ ਨੇ (ਔਖੇ ਸੌਖੇ ਵੇਲੇ) ਤੈਨੂੰ ਹੀ ਸਿਮਰਿਆ ਹੈ। ਜਿਸ ਉਤੇ ਤੂੰ ਮੇਹਰ ਕਰਦਾ ਹੈਂ ਉਸ ਮਨੁੱਖ ਨੇ ਤੇਰਾ ਨਾਮ-ਰਤਨ ਲੱਭ ਲਿਆ। (ਪਰ) ਲੱਭਾ ਉਸ ਨੇ ਜੋ ਗੁਰੂ ਦੀ ਸਰਨ ਪਿਆ, ਤੇ ਗਵਾਇਆ ਉਸ ਨੇ ਜੋ ਆਪਣੇ ਮਨ ਦੇ ਪਿੱਛੇ ਤੁਰਿਆ। (ਜੀਵਾਂ ਦੇ ਭੀ ਕੀਹ ਵੱਸ? ਮਨਮੁਖ ਨੂੰ) ਤੂੰ ਆਪ ਹੀ (ਆਪਣੇ ਚਰਨਾਂ ਤੋਂ) ਵਿਛੋੜ ਰੱਖਿਆ ਹੈ ਤੇ (ਗੁਰਮੁਖਿ ਨੂੰ) ਤੂੰ ਆਪ ਹੀ (ਆਪਣੇ ਚਰਨਾਂ ਵਿਚ) ਜੋੜਿਆ ਹੋਇਆ ਹੈ ॥੧॥nullnullnull(ਹੇ ਪ੍ਰਭੂ!) ਤੂੰ (ਜ਼ਿੰਦਗੀ ਦਾ ਇਕ ਵੱਡਾ) ਦਰੀਆ ਹੈਂ, ਸਾਰੀ ਸ੍ਰਿਸ਼ਟੀ ਤੇਰੇ ਵਿਚ (ਜੀਊ ਰਹੀ) ਹੈ, (ਤੂੰ ਆਪ ਹੀ ਆਪ ਹੈਂ) ਤੈਥੋਂ ਬਿਨਾ ਕੋਈ ਹੋਰ ਦੂਜੀ ਹਸਤੀ ਨਹੀਂ ਹੈ। (ਜਗਤ ਦੇ ਇਹ) ਸਾਰੇ ਜੀਅ ਜੰਤ ਤੇਰਾ (ਰਚਿਆ) ਤਮਾਸ਼ਾ ਹੈ (ਤੇਰੀ ਹੀ ਧੁਰ ਦਰਗਾਹ ਤੋਂ ਮਿਲੇ) ਵਿਜੋਗ ਦੇ ਕਾਰਣ ਮਿਲਿਆ ਹੋਇਆ ਜੀਵ ਵਿਛੁੜ ਜਾਂਦਾ ਹੈ ਤੇ ਸੰਜੋਗ ਦੇ ਕਾਰਨ ਮੁੜ ਮਿਲਾਪ ਹਾਸਲ ਕਰ ਲੈਂਦਾ ਹੈ ॥੨॥nullnullnull(ਹੇ ਪ੍ਰਭੂ!) ਜਿਸ ਮਨੁੱਖ ਨੂੰ ਤੂੰ ਸਮਝ ਬਖ਼ਸ਼ਦਾ ਹੈਂ ਉਹੀ ਮਨੁੱਖ (ਜੀਵਨ-ਮਨੋਰਥ ਨੂੰ) ਸਮਝਦਾ ਹੈ ਤੇ ਉਹ ਮਨੁੱਖ ਹਰਿ-ਪ੍ਰਭੂ ਦੇ ਗੁਣ ਸਦਾ ਆਖ ਕੇ ਬਿਆਨ ਕਰਦਾ ਹੈ। (ਹੇ ਭਾਈ!) ਜਿਸ ਮਨੁੱਖ ਨੇ ਪਰਮਾਤਮਾ ਦੀ ਸੇਵਾ-ਭਗਤੀ ਕੀਤੀ ਉਸ ਨੇ ਆਤਮਕ ਆਨੰਦ ਮਾਣ ਲਿਆ; ਉਹ ਮਨੁੱਖ (ਸਿਮਰਨ-ਭਗਤੀ ਦੇ ਕਾਰਨ) ਆਤਮਕ ਅਡੋਲਤਾ ਵਿਚ ਟਿਕ ਕੇ ਪਰਮਾਤਮਾ ਵਿਚ ਲੀਨ ਹੋ ਗਿਆ ॥੩॥nullnullnull(ਹੇ ਪ੍ਰਭੂ!) ਤੂੰ ਆਪ ਹੀ (ਜਗਤ ਦਾ) ਰਚਨ ਵਾਲਾ ਹੈਂ (ਜਗਤ ਵਿਚ) ਸਭ ਕੁਝ ਤੇਰਾ ਕੀਤਾ ਹੀ ਹੋ ਰਿਹਾ ਹੈ, ਤੈਥੋਂ ਬਿਨਾ ਕੋਈ ਹੋਰ ਕੁਝ ਕਰਨ ਵਾਲਾ ਨਹੀਂ ਹੈ। ਤੂੰ ਆਪ ਹੀ (ਜਗਤ-ਰਚਨਾ) ਕਰ ਕਰ ਕੇ (ਸਭ ਦੀ) ਸੰਭਾਲ ਕਰਦਾ ਹੈਂ, ਤੂੰ ਆਪ ਹੀ ਇਸ ਸਾਰੇ (ਭੇਤ) ਨੂੰ ਜਾਣਦਾ ਹੈਂ। ਹੇ ਦਾਸ ਨਾਨਕ! ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਨੂੰ ਇਹ ਸਾਰੀ ਗੱਲ ਸਮਝ ਵਿਚ ਆ ਜਾਂਦੀ ਹੈ ॥੪॥੧॥੫੩॥