Hukumnama - Ang 367.3

Guramukh Har Har Vael Vadhhaaee || in Raag Asa

In Gurmukhi

ਆਸਾ ਮਹਲਾ ੪ ॥
ਗੁਰਮੁਖਿ ਹਰਿ ਹਰਿ ਵੇਲਿ ਵਧਾਈ ॥
ਫਲ ਲਾਗੇ ਹਰਿ ਰਸਕ ਰਸਾਈ ॥੧॥
ਹਰਿ ਹਰਿ ਨਾਮੁ ਜਪਿ ਅਨਤ ਤਰੰਗਾ ॥
ਜਪਿ ਜਪਿ ਨਾਮੁ ਗੁਰਮਤਿ ਸਾਲਾਹੀ ਮਾਰਿਆ ਕਾਲੁ ਜਮਕੰਕਰ ਭੁਇਅੰਗਾ ॥੧॥ ਰਹਾਉ ॥
ਹਰਿ ਹਰਿ ਗੁਰ ਮਹਿ ਭਗਤਿ ਰਖਾਈ ॥
ਗੁਰੁ ਤੁਠਾ ਸਿਖ ਦੇਵੈ ਮੇਰੇ ਭਾਈ ॥੨॥
ਹਉਮੈ ਕਰਮ ਕਿਛੁ ਬਿਧਿ ਨਹੀ ਜਾਣੈ ॥
ਜਿਉ ਕੁੰਚਰੁ ਨਾਇ ਖਾਕੁ ਸਿਰਿ ਛਾਣੈ ॥੩॥
ਜੇ ਵਡ ਭਾਗ ਹੋਵਹਿ ਵਡ ਊਚੇ ॥
ਨਾਨਕ ਨਾਮੁ ਜਪਹਿ ਸਚਿ ਸੂਚੇ ॥੪॥੭॥੫੯॥

Phonetic English

Aasaa Mehalaa 4 ||
Guramukh Har Har Vael Vadhhaaee ||
Fal Laagae Har Rasak Rasaaee ||1||
Har Har Naam Jap Anath Tharangaa ||
Jap Jap Naam Guramath Saalaahee Maariaa Kaal Jamakankar Bhueiangaa ||1|| Rehaao ||
Har Har Gur Mehi Bhagath Rakhaaee ||
Gur Thuthaa Sikh Dhaevai Maerae Bhaaee ||2||
Houmai Karam Kishh Bidhh Nehee Jaanai ||
Jio Kunchar Naae Khaak Sir Shhaanai ||3||
Jae Vadd Bhaag Hovehi Vadd Oochae ||
Naanak Naam Japehi Sach Soochae ||4||7||59||

English Translation

Aasaa, Fourth Mehl:
The vine of the Lord's Name Har Har, has taken root in the Gurmukh.
It bears the fruit of the Lord; its taste is so tasty! ||1||
Chant the Name of the Lord, Har, Har, in endless waves of joy.
Chant and repeat the Naam; through the Guru's Teachings praise the Lord, and slay the horrible serpent of the Messenger of Death. ||1||Pause||
The Lord has implanted His devotional worship in the Guru.
When the Guru is pleased, He bestows it upon His Sikh, O my siblings of Destiny. ||2||
One who acts in ego, knows nothing about the Way.
He acts like an elephant, who takes a bath, and then throws dust on his head. ||3||
If one's destiny is great and exalted,
O Nanak, one chants the Naam, the Name of the Immaculate, True Lord. ||4||7||59||

Punjabi Viakhya

nullnull(ਹੇ ਭਾਈ! ਪਰਮਾਤਮਾ ਦਾ ਨਾਮ, ਮਾਨੋ, ਵੇਲ ਹੈ) ਗੁਰੂ ਦੀ ਸਰਨ ਪੈਣ ਵਾਲੇ ਮਨੁੱਖਾਂ ਨੇ ਇਸ ਹਰਿ-ਨਾਮ-ਵੇਲ ਨੂੰ (ਸਿਮਰਨ ਦਾ ਜਲ ਸਿੰਜ ਸਿੰਜ ਕੇ ਆਪਣੇ ਅੰਦਰ) ਵਡੀ ਕਰ ਲਿਆ ਹੈ, (ਉਹਨਾਂ ਦੇ ਅੰਦਰ ਉਹਨਾਂ ਦੇ ਆਤਮਕ ਜੀਵਨ ਵਿਚ ਇਸ ਵੇਲ ਨੂੰ) ਰਸ ਦੇਣ ਵੇਲੇ ਸੁਆਦਲੇ (ਆਤਮਕ ਗੁਣਾਂ ਦੇ) ਫਲ ਲੱਗਦੇ ਹਨ ॥੧॥null(ਹੇ ਭਾਈ! ਜਗਤ ਦੇ ਅਨੇਕਾਂ ਜੀਆ-ਜੰਤ-ਰੂਪ) ਬੇਅੰਤ ਲਹਰਾਂ ਦੇ ਮਾਲਕ ਪਰਮਾਤਮਾ ਦਾ ਨਾਮ ਸਿਮਰ। ਗੁਰੂ ਦੀ ਮਤ ਲੈ ਕੇ ਮੁੜ ਮੁੜ ਹਰਿ-ਨਾਮ ਸਿਮਰ ਤੇ ਸਿਫ਼ਤ-ਸਾਲਾਹ ਕਰਦਾ ਰਹੁ। (ਜਿਸ ਮਨੁੱਖ ਨੇ ਨਾਮ ਜਪਿਆ, ਜਿਸ ਨੇ ਸਿਫ਼ਤ-ਸਾਲਾਹ ਕੀਤੀ ਉਸ ਨੇ ਮਨ-) ਸੱਪ ਨੂੰ ਮਾਰ ਲਿਆ, ਉਸ ਨੇ ਮੌਤ ਦੇ ਡਰ ਨੂੰ ਮੁਕਾ ਲਿਆ, ਉਸ ਨੇ ਜਮਦੂਤਾਂ ਨੂੰ ਮਾਰ ਲਿਆ। ਜਮਦੂਤ ਉਸ ਦੇ ਨੇੜੇ ਨਹੀਂ ਢੁਕਦੇ ॥੧॥ ਰਹਾਉ ॥nullਹੇ ਮੇਰੇ ਭਾਈ! ਪਰਮਾਤਮਾ ਨੇ (ਆਪਣੀ) ਭਗਤੀ ਗੁਰੂ ਵਿਚ ਟਿਕਾ ਰੱਖੀ ਹੈ, ਤੇ ਗੁਰੂ ਪ੍ਰਸੰਨ ਹੋ ਕੇ (ਭਗਤੀ ਦੀ ਇਹ ਦਾਤਿ) ਸਿੱਖ ਨੂੰ ਦੇਂਦਾ ਹੈ ॥੨॥null(ਪਰ ਜੇਹੜਾ ਮਨੁੱਖ ਗੁਰੂ ਦੀ ਸਰਨ ਨਹੀਂ ਪੈਂਦਾ ਤੇ ਆਪਣੀ) ਹਉਮੈ ਵਿਚ ਹੀ (ਆਪਣੇ ਵਲੋਂ ਧਾਰਮਿਕ) ਕੰਮ (ਭੀ ਕਰਦਾ ਹੈ, ਉਹ ਪਰਮਾਤਮਾ ਦੀ) ਭਗਤੀ ਦੀ ਰਤਾ ਭੀ ਸਾਰ ਨਹੀਂ ਜਾਣਦਾ (ਹਉਮੈ ਦੇ ਆਸਰੇ ਕੀਤੇ ਹੋਏ ਉਸ ਦੇ ਧਾਰਮਿਕ ਕੰਮ ਇਉਂ ਹਨ) ਜਿਵੇਂ ਹਾਥੀ ਨ੍ਹਾ ਕੇ ਆਪਣੇ ਸਿਰ ਤੇ ਮਿੱਟੀ ਪਾ ਲੈਂਦਾ ਹੈ ॥੩॥nullਹੇ ਨਾਨਕ! ਜੇ ਵੱਡੇ ਭਾਗ ਹੋਣ, ਜੇ ਬੜੇ ਉਚੇ ਭਾਗ ਹੋਣ ਤਾਂ ਮਨੁੱਖ (ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ) ਨਾਮ ਜਪਦੇ ਹਨ (ਇਸ ਤਰ੍ਹਾਂ) ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਜੁੜ ਕੇ ਉਹ ਪਵਿਤ੍ਰ ਜੀਵਨ ਵਾਲੇ ਬਣ ਜਾਂਦੇ ਹਨ ॥੪॥੭॥੫੯॥