Hukumnama - Ang 368
Sathasangath Mileeai Har Saadhhoo Mil Sangath Har Gun Gaae || in Raag Asa
In Gurmukhi
ਆਸਾ ਮਹਲਾ ੪ ॥
ਸਤਸੰਗਤਿ ਮਿਲੀਐ ਹਰਿ ਸਾਧੂ ਮਿਲਿ ਸੰਗਤਿ ਹਰਿ ਗੁਣ ਗਾਇ ॥
ਗਿਆਨ ਰਤਨੁ ਬਲਿਆ ਘਟਿ ਚਾਨਣੁ ਅਗਿਆਨੁ ਅੰਧੇਰਾ ਜਾਇ ॥੧॥
ਹਰਿ ਜਨ ਨਾਚਹੁ ਹਰਿ ਹਰਿ ਧਿਆਇ ॥
ਐਸੇ ਸੰਤ ਮਿਲਹਿ ਮੇਰੇ ਭਾਈ ਹਮ ਜਨ ਕੇ ਧੋਵਹ ਪਾਇ ॥੧॥ ਰਹਾਉ ॥
ਹਰਿ ਹਰਿ ਨਾਮੁ ਜਪਹੁ ਮਨ ਮੇਰੇ ਅਨਦਿਨੁ ਹਰਿ ਲਿਵ ਲਾਇ ॥
ਜੋ ਇਛਹੁ ਸੋਈ ਫਲੁ ਪਾਵਹੁ ਫਿਰਿ ਭੂਖ ਨ ਲਾਗੈ ਆਇ ॥੨॥
ਆਪੇ ਹਰਿ ਅਪਰੰਪਰੁ ਕਰਤਾ ਹਰਿ ਆਪੇ ਬੋਲਿ ਬੁਲਾਇ ॥
ਸੇਈ ਸੰਤ ਭਲੇ ਤੁਧੁ ਭਾਵਹਿ ਜਿਨ੍ਹ੍ਹ ਕੀ ਪਤਿ ਪਾਵਹਿ ਥਾਇ ॥੩॥
ਨਾਨਕੁ ਆਖਿ ਨ ਰਾਜੈ ਹਰਿ ਗੁਣ ਜਿਉ ਆਖੈ ਤਿਉ ਸੁਖੁ ਪਾਇ ॥
ਭਗਤਿ ਭੰਡਾਰ ਦੀਏ ਹਰਿ ਅਪੁਨੇ ਗੁਣ ਗਾਹਕੁ ਵਣਜਿ ਲੈ ਜਾਇ ॥੪॥੧੧॥੬੩॥
Phonetic English
Aasaa Mehalaa 4 ||
Sathasangath Mileeai Har Saadhhoo Mil Sangath Har Gun Gaae ||
Giaan Rathan Baliaa Ghatt Chaanan Agiaan Andhhaeraa Jaae ||1||
Har Jan Naachahu Har Har Dhhiaae ||
Aisae Santh Milehi Maerae Bhaaee Ham Jan Kae Dhhoveh Paae ||1|| Rehaao ||
Har Har Naam Japahu Man Maerae Anadhin Har Liv Laae ||
Jo Eishhahu Soee Fal Paavahu Fir Bhookh N Laagai Aae ||2||
Aapae Har Aparanpar Karathaa Har Aapae Bol Bulaae ||
Saeee Santh Bhalae Thudhh Bhaavehi Jinh Kee Path Paavehi Thhaae ||3||
Naanak Aakh N Raajai Har Gun Jio Aakhai Thio Sukh Paae ||
Bhagath Bhanddaar Dheeeae Har Apunae Gun Gaahak Vanaj Lai Jaae ||4||11||63||
English Translation
Aasaa, Fourth Mehl:
Join the Sat Sangat the Lord's True Congregation; joining the Company of the Holy sing the Glorious Praises of the Lord.
With the sparkling jewel of spiritual wisdom, the heart is illumined, and ignorance is dispelled. ||1||
O humble servant of the Lord, let your dancing be meditation on the Lord, Har, Har.
If only I cold meet such Saints, O my Siblings of Destiny; I would wash the feet of such servants. ||1||Pause||
Meditate on the Naam, the Name of the Lord, O my mind; night and day, center your consciousness on the Lord.
You shall have the fruits of your desires, and you shall never feel hunger again. ||2||
The Infinite Lord Himself is the Creator; the Lord Himself speaks, and causes us to speak.
The Saints are good, who are pleasing to Your Will; their honor is approved by You. ||3||
Nanak is not satisfied by chanting the Lord's Glorious Praises; the more he chants them, the more he is at peace.
The Lord Himself has bestowed the treasure of devotional love; His customers purchase virtues, and carry them home. ||4||11||63||
Punjabi Viakhya
nullnull(ਹੇ ਮੇਰੇ ਵੀਰ!) ਪ੍ਰਭੂ ਦੀ ਗੁਰੂ ਦੀ ਸਾਧ ਸੰਗਤ ਵਿਚ ਮਿਲਣਾ ਚਾਹੀਦਾ ਹੈ। (ਹੇ ਵੀਰ!) ਸੰਗਤ ਵਿਚ ਮਿਲ ਕੇ ਪਰਮਾਤਮਾ ਦੇ ਗੁਣ ਗਾਂਦਾ ਰਹੁ। (ਜੇਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਸ ਦੇ ਅੰਦਰ ਗੁਰੂ ਦੇ ਬਖ਼ਸ਼ੇ) ਗਿਆਨ ਦਾ ਰਤਨ ਚਮਕ ਪੈਂਦਾ ਹੈ, ਉਸ ਦੇ ਹਿਰਦੇ ਵਿਚ (ਆਤਮਕ) ਚਾਨਣ ਹੋ ਜਾਂਦਾ ਹੈ, (ਉਸ ਦੇ ਅੰਦਰੋਂ) ਅਗਿਆਨਤਾ ਦਾ ਹਨੇਰਾ ਦੂਰ ਹੋ ਜਾਂਦਾ ਹੈ ॥੧॥nullਹੇ ਹਰੀ ਦੇ ਸੇਵਕੋ! ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਨੱਚੋ (ਨਾਮ ਸਿਮਰੋ-ਇਹੀ ਨਾਚ ਨੱਚੋ। ਸਿਮਰਨ ਕਰੋ, ਮਨ ਨੱਚ ਉੱਠੇਗਾ, ਮਨ ਚਾਉ-ਭਰਪੂਰ ਹੋ ਜਾਇਗਾ)। ਹੇ ਮੇਰੇ ਵੀਰ! ਜੇ ਮੈਨੂੰ ਇਹੋ ਜਿਹੇ ਸੰਤ-ਜਨ ਮਿਲ ਪੈਣ, ਤਾਂ ਮੈਂ ਉਹਨਾਂ ਦੇ ਪੈਰ ਧੋਵਾਂ (ਅਸੀਂ ਉਹਨਾਂ ਦੇ ਪੈਰ ਧੋਵੀਏ-ਲਫ਼ਜ਼ੀ) ॥੧॥ ਰਹਾਉ ॥nullਹੇ ਮੇਰੇ ਮਨ! ਹਰ ਰੋਜ਼ ਪਰਮਾਤਮਾ (ਦੇ ਚਰਨਾਂ) ਵਿਚ ਸੁਰਤ ਜੋੜ ਕੇ ਪਰਮਾਤਮਾ ਦਾ ਨਾਮ ਜਪਿਆ ਕਰ, ਜੇਹੜੇ ਫਲ ਦੀ ਇੱਛਾ ਕਰੇਂਗਾ ਉਹੀ ਫਲ ਹਾਸਲ ਕਰ ਲਏਂਗਾ, ਤੇ ਮੁੜ ਤੈਨੂੰ ਕਦੇ ਮਾਇਆ ਦੀ ਭੁੱਖ ਨਹੀਂ ਲੱਗੇਗੀ ॥੨॥null(ਪਰ ਸਿਮਰਨ ਕਰਨਾ ਜੀਵ ਦੇ ਆਪਣੇ ਵੱਸ ਦੀ ਗੱਲ ਨਹੀਂ) ਸਿਰਜਣਹਾਰ ਬੇਅੰਤ ਪਰਮਾਤਮਾ ਆਪ ਹੀ (ਸਭ ਜੀਵਾਂ ਵਿਚ ਵਿਆਪਕ ਹੋ ਕੇ) ਬੋਲਦਾ ਹੈ ਤੇ ਆਪ ਹੀ ਜੀਵਾਂ ਨੂੰ ਬੋਲਣ ਲਈ ਪ੍ਰੇਰਦਾ ਹੈ। ਹੇ ਪ੍ਰਭੂ! ਉਹੀ ਮਨੁੱਖ ਚੰਗੇ ਹਨ ਸੰਤ ਹਨ ਜੋ ਤੈਨੂੰ ਪਿਆਰੇ ਲੱਗਦੇ ਹਨ, ਜਿਨ੍ਹਾਂ ਦੀ ਇੱਜ਼ਤ ਤੇਰੇ ਦਰ ਤੇ ਕਬੂਲ ਹੁੰਦੀ ਹੈ ॥੩॥null(ਹੇ ਭਾਈ! ਪ੍ਰਭੂ ਦਾ ਦਾਸ) ਨਾਨਕ ਪਰਮਾਤਮਾ ਦੇ ਗੁਣ ਬਿਆਨ ਕਰ ਕਰ ਕੇ ਰੱਜਦਾ ਨਹੀਂ ਹੈ ਜਿਉਂ ਜਿਉਂ ਨਾਨਕ ਉਸ ਦੀ ਸਿਫ਼ਤ-ਸਾਲਾਹ ਕਰਦਾ ਹੈ ਤਿਉਂ ਤਿਉਂ ਆਤਮਕ ਆਨੰਦ ਮਾਣਦਾ ਹੈ। (ਹੇ ਭਾਈ!) ਪਰਮਾਤਮਾ ਨੇ (ਜੀਵਾਂ ਨੂੰ) ਆਪਣੀ ਭਗਤੀ ਦੇ ਖ਼ਜ਼ਾਨੇ ਦਿੱਤੇ ਹੋਏ ਹਨ, ਪਰ ਇਹਨਾਂ ਗੁਣਾਂ ਦਾ ਗਾਹਕ ਹੀ ਖ਼ਰੀਦ ਕੇ (ਇਸ ਜਗਤ ਤੋਂ ਆਪਣੇ ਨਾਲ) ਲੈ ਜਾਂਦਾ ਹੈ ॥੪॥੧੧॥੬੩॥