Hukumnama - Ang 371.2
Prathhamae Mathaa J Pathree Chalaavo || in Raag Asa
In Gurmukhi
ਆਸਾ ਮਹਲਾ ੫ ॥
ਪ੍ਰਥਮੇ ਮਤਾ ਜਿ ਪਤ੍ਰੀ ਚਲਾਵਉ ॥
ਦੁਤੀਏ ਮਤਾ ਦੁਇ ਮਾਨੁਖ ਪਹੁਚਾਵਉ ॥
ਤ੍ਰਿਤੀਏ ਮਤਾ ਕਿਛੁ ਕਰਉ ਉਪਾਇਆ ॥
ਮੈ ਸਭੁ ਕਿਛੁ ਛੋਡਿ ਪ੍ਰਭ ਤੁਹੀ ਧਿਆਇਆ ॥੧॥
ਮਹਾ ਅਨੰਦ ਅਚਿੰਤ ਸਹਜਾਇਆ ॥
ਦੁਸਮਨ ਦੂਤ ਮੁਏ ਸੁਖੁ ਪਾਇਆ ॥੧॥ ਰਹਾਉ ॥
ਸਤਿਗੁਰਿ ਮੋ ਕਉ ਦੀਆ ਉਪਦੇਸੁ ॥
ਜੀਉ ਪਿੰਡੁ ਸਭੁ ਹਰਿ ਕਾ ਦੇਸੁ ॥
ਜੋ ਕਿਛੁ ਕਰੀ ਸੁ ਤੇਰਾ ਤਾਣੁ ॥
ਤੂੰ ਮੇਰੀ ਓਟ ਤੂੰਹੈ ਦੀਬਾਣੁ ॥੨॥
ਤੁਧਨੋ ਛੋਡਿ ਜਾਈਐ ਪ੍ਰਭ ਕੈਂ ਧਰਿ ॥
ਆਨ ਨ ਬੀਆ ਤੇਰੀ ਸਮਸਰਿ ॥
ਤੇਰੇ ਸੇਵਕ ਕਉ ਕਿਸ ਕੀ ਕਾਣਿ ॥
ਸਾਕਤੁ ਭੂਲਾ ਫਿਰੈ ਬੇਬਾਣਿ ॥੩॥
ਤੇਰੀ ਵਡਿਆਈ ਕਹੀ ਨ ਜਾਇ ॥
ਜਹ ਕਹ ਰਾਖਿ ਲੈਹਿ ਗਲਿ ਲਾਇ ॥
ਨਾਨਕ ਦਾਸ ਤੇਰੀ ਸਰਣਾਈ ॥
ਪ੍ਰਭਿ ਰਾਖੀ ਪੈਜ ਵਜੀ ਵਾਧਾਈ ॥੪॥੫॥
Phonetic English
Aasaa Mehalaa 5 ||
Prathhamae Mathaa J Pathree Chalaavo ||
Dhutheeeae Mathaa Dhue Maanukh Pahuchaavo ||
Thritheeeae Mathaa Kishh Karo Oupaaeiaa ||
Mai Sabh Kishh Shhodd Prabh Thuhee Dhhiaaeiaa ||1||
Mehaa Anandh Achinth Sehajaaeiaa ||
Dhusaman Dhooth Mueae Sukh Paaeiaa ||1|| Rehaao ||
Sathigur Mo Ko Dheeaa Oupadhaes ||
Jeeo Pindd Sabh Har Kaa Dhaes ||
Jo Kishh Karee S Thaeraa Thaan ||
Thoon Maeree Outt Thoonhai Dheebaan ||2||
Thudhhano Shhodd Jaaeeai Prabh Kain Dhhar ||
Aan N Beeaa Thaeree Samasar ||
Thaerae Saevak Ko Kis Kee Kaan ||
Saakath Bhoolaa Firai Baebaan ||3||
Thaeree Vaddiaaee Kehee N Jaae ||
Jeh Keh Raakh Laihi Gal Laae ||
Naanak Dhaas Thaeree Saranaaee ||
Prabh Raakhee Paij Vajee Vaadhhaaee ||4||5||
English Translation
Aasaa, Fifth Mehl:
First, they advised me to send a letter.
Second, they advised me to send two men.
Third, they advised me to make the effort and do something.
But I have renounced everything, and I meditate only on You, God. ||1||
Now, I am totally blissful, carefree and at ease.
The enemies and evil-doers have perished, and I have obtained peace. ||1||Pause||
The True Guru has imparted the Teachings to me.
My soul, body and everything belong to the Lord.
Whatever I do, is by Your Almighty Power.
You are my only Support, You are my only Court. ||2||
If I were to renounce You, God, unto whom could I turn?
There is no other, comparable to You.
Who else is Your servant to serve?
The faithless cynics are deluded; they wander around in the wilderness. ||3||
Your Glorious Greatness cannot be described.
Wherever I am, you save me, hugging me close in Your embrace.
Nanak, Your slave, has entered Your Sanctuary.
God has preserved his honor, and congratulations are pouring in. ||4||5||
Punjabi Viakhya
nullnullnullnullਪਹਿਲਾਂ ਮੈਨੂੰ ਸਲਾਹ ਦਿੱਤੀ ਗਈ ਕਿ (ਵੈਰੀ ਬਣ ਕੇ ਆ ਰਹੇ ਨੂੰ) ਚਿੱਠੀ ਲਿਖ ਭੇਜਾਂ, ਫਿਰ ਸਲਾਹ ਮਿਲੀ ਕਿ ਮੈਂ (ਉਸ ਪਾਸ) ਦੋ ਮਨੁੱਖ ਅਪੜਾਵਾਂ, ਤੀਜੀ ਸਲਾਹ ਮਿਲੀ ਕਿ ਮੈਂ ਕੋਈ ਨ ਕੋਈ ਉਪਾਉ ਜ਼ਰੂਰ ਕਰਾਂ, ਪਰ ਹੇ ਪ੍ਰਭੂ! ਹੋਰ ਸਾਰੇ ਜਤਨ ਛੱਡ ਕੇ ਮੈਂ ਸਿਰਫ਼ ਤੈਨੂੰ ਹੀ ਸਿਮਰਿਆ ॥੧॥null(ਪਰਮਾਤਮਾ ਦਾ ਆਸਰਾ ਲਿਆਂ) ਬੜਾ ਆਤਮਕ ਆਨੰਦ ਮਿਲਦਾ ਹੈ, ਨਿਸਚਿੰਤਤਾ ਹੋ ਜਾਂਦੀ ਹੈ, ਆਤਮਕ ਅਡੋਲਤਾ ਪੈਦਾ ਹੋ ਜਾਂਦੀ ਹੈ, ਸਾਰੇ ਵੈਰੀ ਦੁਸ਼ਮਨ ਮੁੱਕ ਜਾਂਦੇ ਹਨ (ਕੋਈ ਦੁਸ਼ਮਨ ਨਹੀਂ ਜਾਪਦਾ, ਕੋਈ ਵੈਰੀ ਨਹੀਂ ਜਾਪਦਾ), (ਇਸ ਤਰ੍ਹਾਂ) ਅੰਤਰ ਆਤਮੇ ਸੁਖ ਮਿਲਦਾ ਹੈ ॥੧॥ ਰਹਾਉ ॥nullnullnullਸਤਿਗੁਰੂ ਨੇ ਮੈਨੂੰ ਸਿੱਖਿਆ ਦਿੱਤੀ ਕਿ ਇਹ ਜਿੰਦ ਤੇ ਇਹ ਸਰੀਰ ਸਭ ਕੁਝ ਪਰਮਾਤਮਾ ਦੇ ਰਹਿਣ ਲਈ ਥਾਂ ਹੈ। (ਇਸ ਵਾਸਤੇ) ਮੈਂ ਜੋ ਕੁਝ ਭੀ ਕਰਦਾ ਹਾਂ ਤੇਰਾ ਸਹਾਰਾ ਲੈ ਕੇ ਕਰਦਾ ਹਾਂ, ਤੂੰ ਹੀ ਮੇਰੀ ਓਟ ਹੈਂ ਤੂੰ ਹੀ ਆਸਰਾ ਹੈਂ ॥੨॥nullnullnullਹੇ ਪ੍ਰਭੂ! ਤੈਨੂੰ ਛੱਡ ਕੇ ਹੋਰ ਜਾਈਏ ਭੀ ਕਿਹੜੇ ਪਾਸੇ? (ਕਿਉਂਕਿ) ਤੇਰੇ ਬਰਾਬਰ ਦਾ ਦੂਜਾ ਕੋਈ ਹੈ ਹੀ ਨਹੀਂ (ਜਿਸ ਨੂੰ ਨਿਸ਼ਚਾ ਹੋਵੇ ਉਸ) ਤੇਰੇ ਸੇਵਕ ਨੂੰ ਹੋਰ ਕਿਸ ਦੀ ਮੁਥਾਜੀ ਹੋ ਸਕਦੀ ਹੈ? (ਪਰ ਹੇ ਪ੍ਰਭੂ!) ਤੈਥੋਂ ਟੁੱਟਾ ਹੋਇਆ ਮਨੁੱਖ ਕੁਰਾਹੇ ਪੈ ਕੇ (ਮਾਨੋ) ਉਜਾੜ ਵਿਚ ਭਟਕਦਾ ਫਿਰਦਾ ਹੈ ॥੩॥nullnullnullਹੇ ਪ੍ਰਭੂ! ਤੂੰ ਕੇਡਾ ਵੱਡਾ ਹੈਂ ਇਹ ਗੱਲ ਮੈਥੋਂ ਬਿਆਨ ਨਹੀਂ ਕੀਤੀ ਜਾ ਸਕਦੀ, ਤੂੰ ਹਰ ਥਾਂ (ਮੈਨੂੰ ਆਪਣੇ) ਗਲ ਨਾਲ ਲਾ ਕੇ ਬਚਾ ਲੈਂਦਾ ਹੈਂ। ਹੇ ਦਾਸ ਨਾਨਕ! (ਆਖ-ਹੇ ਪ੍ਰਭੂ!) ਮੈਂ ਤੇਰੀ ਸਰਨ ਹੀ ਪਿਆ ਰਹਿੰਦਾ ਹਾਂ। (ਹੇ ਭਾਈ!) ਪ੍ਰਭੂ ਨੇ ਮੇਰੀ ਇੱਜ਼ਤ ਰੱਖ ਲਈ ਹੈ (ਮੁਸੀਬਤਾਂ ਦੇ ਵੇਲੇ ਭੀ ਉਸ ਦੀ ਮੇਹਰ ਨਾਲ) ਮੇਰੇ ਅੰਦਰ ਚੜ੍ਹਦੀ ਕਲਾ ਪ੍ਰਬਲ ਰਹਿੰਦੀ ਹੈ ॥੪॥੫॥