Hukumnama - Ang 373.1
Dhookh Rog Bheae Gath Than Thae Man Niramal Har Har Gun Gaae || in Raag Asa
In Gurmukhi
ਆਸਾ ਮਹਲਾ ੫ ॥
ਦੂਖ ਰੋਗ ਭਏ ਗਤੁ ਤਨ ਤੇ ਮਨੁ ਨਿਰਮਲੁ ਹਰਿ ਹਰਿ ਗੁਣ ਗਾਇ ॥
ਭਏ ਅਨੰਦ ਮਿਲਿ ਸਾਧੂ ਸੰਗਿ ਅਬ ਮੇਰਾ ਮਨੁ ਕਤ ਹੀ ਨ ਜਾਇ ॥੧॥
ਤਪਤਿ ਬੁਝੀ ਗੁਰ ਸਬਦੀ ਮਾਇ ॥
ਬਿਨਸਿ ਗਇਓ ਤਾਪ ਸਭ ਸਹਸਾ ਗੁਰੁ ਸੀਤਲੁ ਮਿਲਿਓ ਸਹਜਿ ਸੁਭਾਇ ॥੧॥ ਰਹਾਉ ॥
ਧਾਵਤ ਰਹੇ ਏਕੁ ਇਕੁ ਬੂਝਿਆ ਆਇ ਬਸੇ ਅਬ ਨਿਹਚਲੁ ਥਾਇ ॥
ਜਗਤੁ ਉਧਾਰਨ ਸੰਤ ਤੁਮਾਰੇ ਦਰਸਨੁ ਪੇਖਤ ਰਹੇ ਅਘਾਇ ॥੨॥
ਜਨਮ ਦੋਖ ਪਰੇ ਮੇਰੇ ਪਾਛੈ ਅਬ ਪਕਰੇ ਨਿਹਚਲੁ ਸਾਧੂ ਪਾਇ ॥
ਸਹਜ ਧੁਨਿ ਗਾਵੈ ਮੰਗਲ ਮਨੂਆ ਅਬ ਤਾ ਕਉ ਫੁਨਿ ਕਾਲੁ ਨ ਖਾਇ ॥੩॥
ਕਰਨ ਕਾਰਨ ਸਮਰਥ ਹਮਾਰੇ ਸੁਖਦਾਈ ਮੇਰੇ ਹਰਿ ਹਰਿ ਰਾਇ ॥
ਨਾਮੁ ਤੇਰਾ ਜਪਿ ਜੀਵੈ ਨਾਨਕੁ ਓਤਿ ਪੋਤਿ ਮੇਰੈ ਸੰਗਿ ਸਹਾਇ ॥੪॥੯॥
Phonetic English
Aasaa Mehalaa 5 ||
Dhookh Rog Bheae Gath Than Thae Man Niramal Har Har Gun Gaae ||
Bheae Anandh Mil Saadhhoo Sang Ab Maeraa Man Kath Hee N Jaae ||1||
Thapath Bujhee Gur Sabadhee Maae ||
Binas Gaeiou Thaap Sabh Sehasaa Gur Seethal Miliou Sehaj Subhaae ||1|| Rehaao ||
Dhhaavath Rehae Eaek Eik Boojhiaa Aae Basae Ab Nihachal Thhaae ||
Jagath Oudhhaaran Santh Thumaarae Dharasan Paekhath Rehae Aghaae ||2||
Janam Dhokh Parae Maerae Paashhai Ab Pakarae Nihachal Saadhhoo Paae ||
Sehaj Dhhun Gaavai Mangal Manooaa Ab Thaa Ko Fun Kaal N Khaae ||3||
Karan Kaaran Samarathh Hamaarae Sukhadhaaee Maerae Har Har Raae ||
Naam Thaeraa Jap Jeevai Naanak Outh Poth Maerai Sang Sehaae ||4||9||
English Translation
Aasaa, Fifth Mehl:
Pain and disease have left my body, and my mind has become pure; I sing the Glorious Praises of the Lord, Har, Har.
I am in bliss, meeting with the Saadh Sangat, the Company of the Holy, and now, my mind does not go wandering. ||1||
My burning desires are quenched, through the Word of the Guru's Shabad, O mother.
The fever of doubt has been totally eliminated; meeting the Guru, I am cooled and soothed, with intuitive ease. ||1||Pause||
My wandering has ended, since I have realized the One and Only Lord; now, I have come to dwell in the eternal place.
Your Saints are the Saving Grace of the world; beholding the Blessed Vision of their Darshan, I remain satisfied. ||2||
I have left behind the sins of countless incarnations, now that I have grasped the feet of the eternal Holy Guru.
My mind sings the celestial melody of bliss, and death shall no longer consume it. ||3||
My Lord, the Cause of all causes, is All-powerful, the Giver of peace; He is my Lord, my Lord King.
Nanak lives by chanting Your Name, O Lord; You are my helper, with me, through and through. ||4||9||
Punjabi Viakhya
nullnull(ਹੇ ਮਾਂ!) ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਗੀਤ ਗਾ ਗਾ ਕੇ ਮੇਰਾ ਮਨ ਪਵਿੱਤਰ ਹੋ ਗਿਆ ਹੈ, ਮੇਰੇ ਸਰੀਰ ਤੋਂ ਸਾਰੇ ਦੁੱਖ ਤੇ ਰੋਗ ਦੂਰ ਹੋ ਗਏ ਹਨ। ਗੁਰੂ ਦੀ ਸੰਗਤ ਵਿਚ ਮਿਲ ਕੇ ਮੇਰੇ ਅੰਦਰ ਆਨੰਦ ਹੀ ਆਨੰਦ ਬਣਿਆ ਪਿਆ ਹੈ। ਹੁਣ ਮੇਰਾ ਮਨ ਕਿਸੇ ਭੀ ਪਾਸੇ ਨਹੀਂ ਭਟਕਦਾ ॥੧॥nullਹੇ ਮਾਂ! ਗੁਰੂ ਦੇ ਸਬਦ ਦੀ ਬਰਕਤਿ ਨਾਲ (ਮੇਰੇ ਅੰਦਰੋਂ ਵਿਕਾਰਾਂ ਦੀ) ਸੜਨ ਮਿਟ ਗਈ ਹੈ। ਮੇਰੇ ਸਾਰੇ ਦੁੱਖ ਕਲੇਸ਼ ਤੇ ਸਹਮ ਨਾਸ ਹੋ ਗਏ ਹਨ। ਆਤਮਕ ਠੰਡ ਦੇਣ ਵਾਲਾ ਗੁਰੂ ਮੈਨੂੰ ਮਿਲ ਪਿਆ ਹੈ। ਹੁਣ ਮੈਂ ਆਤਮਕ ਅਡੋਲਤਾ ਵਿਚ ਟਿਕਿਆ ਹੋਇਆ ਹਾਂ, ਹੁਣ ਮੈਂ ਪ੍ਰਭੂ-ਪ੍ਰੇਮ ਵਿਚ ਮਗਨ ਹਾਂ ॥੧॥ ਰਹਾਉ ॥null(ਹੇ ਮਾਂ!) ਜਦੋਂ ਦੀ ਮੈਂ ਸਿਰਫ਼ ਇਕ ਪਰਮਾਤਮਾ ਨਾਲ ਸਾਂਝ ਪਾਈ ਹੈ ਮੇਰੀਆਂ ਸਾਰੀਆ ਭਟਕਣਾਂ ਮੁੱਕ ਗਈਆਂ ਹਨ, ਹੁਣ ਮੈਂ ਅਡੋਲ-ਚਿੱਤ ਹੋ ਕੇ ਪ੍ਰਭੂ ਚਰਨਾਂ ਵਿਚ ਆ ਟਿਕਿਆ ਹਾਂ। (ਹੇ ਪ੍ਰਭੂ!) ਸਾਰੇ ਸੰਸਾਰ ਨੂੰ ਵਿਕਾਰਾਂ ਤੋਂ ਬਚਾਣ ਵਾਲੇ ਤੇਰੇ ਸੰਤ ਜਨਾਂ ਦਾ ਦਰਸ਼ਨ ਕਰ ਕੇ ਮੇਰੀ ਸਾਰੀ ਤ੍ਰਿਸ਼ਨਾ ਮੁੱਕ ਗਈ ਹੈ ॥੨॥null(ਹੇ ਮਾਂ!) ਹੁਣ ਮੈਂ ਅਡੋਲ-ਚਿੱਤ ਹੋ ਕੇ ਗੁਰੂ ਦੇ ਪੈਰ ਫੜ ਲਏ ਹਨ, ਮੇਰੇ ਅਨੇਕਾਂ ਜਨਮਾਂ ਦੇ ਪਾਪ ਮੇਰੀ ਖ਼ਲਾਸੀ ਕਰ ਗਏ ਹਨ। ਮੇਰਾ ਮਨ ਆਤਮਕ ਅਡੋਲਤਾ ਦੀ ਸੁਰ ਵਿਚ ਸਿਫ਼ਤ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ, ਹੁਣ ਇਸ ਮਨ ਨੂੰ ਕਦੇ ਆਤਮਕ ਮੌਤ ਹੜੱਪ ਨਹੀਂ ਕਰਦੀ ॥੩॥nullਹੇ ਮੇਰੇ ਪ੍ਰਭੂ ਪਾਤਸ਼ਾਹ! ਹੇ ਸੁਖਾਂ ਦੇ ਬਖ਼ਸ਼ਣ ਵਾਲੇ! ਹੇ ਸਭ ਕੁਝ ਕਰਨ ਤੇ ਕਰਾਣ ਦੀ ਸ਼ਕਤੀ ਰੱਖਣ ਵਾਲੇ! (ਤੇਰਾ ਦਾਸ) ਨਾਨਕ ਤੇਰਾ ਨਾਮ ਯਾਦ ਕਰ ਕਰ ਕੇ ਆਤਮਕ ਜੀਵਨ ਹਾਸਲ ਕਰ ਰਿਹਾ ਹੈ, ਤੂੰ ਮੇਰੇ ਨਾਲ (ਇਉਂ ਹਰ ਵੇਲੇ ਦਾ) ਸਾਥੀ ਹੈਂ, (ਜਿਵੇਂ) ਤਾਣੇ ਪੇਟੇ ਵਿਚ (ਸੂਤਰ ਮਿਲਿਆ ਹੋਇਆ ਹੁੰਦਾ ਹੈ) ॥੪॥੯॥