Hukumnama - Ang 373.3
Jo Mai Keeou Sagal Seegaaraa || in Raag Asa
In Gurmukhi
ਆਸਾ ਮਹਲਾ ੫ ॥
ਜਉ ਮੈ ਕੀਓ ਸਗਲ ਸੀਗਾਰਾ ॥
ਤਉ ਭੀ ਮੇਰਾ ਮਨੁ ਨ ਪਤੀਆਰਾ ॥
ਅਨਿਕ ਸੁਗੰਧਤ ਤਨ ਮਹਿ ਲਾਵਉ ॥
ਓਹੁ ਸੁਖੁ ਤਿਲੁ ਸਮਾਨਿ ਨਹੀ ਪਾਵਉ ॥
ਮਨ ਮਹਿ ਚਿਤਵਉ ਐਸੀ ਆਸਾਈ ॥
ਪ੍ਰਿਅ ਦੇਖਤ ਜੀਵਉ ਮੇਰੀ ਮਾਈ ॥੧॥
ਮਾਈ ਕਹਾ ਕਰਉ ਇਹੁ ਮਨੁ ਨ ਧੀਰੈ ॥
ਪ੍ਰਿਅ ਪ੍ਰੀਤਮ ਬੈਰਾਗੁ ਹਿਰੈ ॥੧॥ ਰਹਾਉ ॥
ਬਸਤ੍ਰ ਬਿਭੂਖਨ ਸੁਖ ਬਹੁਤ ਬਿਸੇਖੈ ॥
ਓਇ ਭੀ ਜਾਨਉ ਕਿਤੈ ਨ ਲੇਖੈ ॥
ਪਤਿ ਸੋਭਾ ਅਰੁ ਮਾਨੁ ਮਹਤੁ ॥
ਆਗਿਆਕਾਰੀ ਸਗਲ ਜਗਤੁ ॥
ਗ੍ਰਿਹੁ ਐਸਾ ਹੈ ਸੁੰਦਰ ਲਾਲ ॥
ਪ੍ਰਭ ਭਾਵਾ ਤਾ ਸਦਾ ਨਿਹਾਲ ॥੨॥
ਬਿੰਜਨ ਭੋਜਨ ਅਨਿਕ ਪਰਕਾਰ ॥
ਰੰਗ ਤਮਾਸੇ ਬਹੁਤੁ ਬਿਸਥਾਰ ॥
ਰਾਜ ਮਿਲਖ ਅਰੁ ਬਹੁਤੁ ਫੁਰਮਾਇਸਿ ॥
ਮਨੁ ਨਹੀ ਧ੍ਰਾਪੈ ਤ੍ਰਿਸਨਾ ਨ ਜਾਇਸਿ ॥
ਬਿਨੁ ਮਿਲਬੇ ਇਹੁ ਦਿਨੁ ਨ ਬਿਹਾਵੈ ॥
ਮਿਲੈ ਪ੍ਰਭੂ ਤਾ ਸਭ ਸੁਖ ਪਾਵੈ ॥੩॥
ਖੋਜਤ ਖੋਜਤ ਸੁਨੀ ਇਹ ਸੋਇ ॥
ਸਾਧਸੰਗਤਿ ਬਿਨੁ ਤਰਿਓ ਨ ਕੋਇ ॥
ਜਿਸੁ ਮਸਤਕਿ ਭਾਗੁ ਤਿਨਿ ਸਤਿਗੁਰੁ ਪਾਇਆ ॥
ਪੂਰੀ ਆਸਾ ਮਨੁ ਤ੍ਰਿਪਤਾਇਆ ॥
ਪ੍ਰਭ ਮਿਲਿਆ ਤਾ ਚੂਕੀ ਡੰਝਾ ॥
ਨਾਨਕ ਲਧਾ ਮਨ ਤਨ ਮੰਝਾ ॥੪॥੧੧॥
Phonetic English
Aasaa Mehalaa 5 ||
Jo Mai Keeou Sagal Seegaaraa ||
Tho Bhee Maeraa Man N Patheeaaraa ||
Anik Sugandhhath Than Mehi Laavo ||
Ouhu Sukh Thil Samaan Nehee Paavo ||
Man Mehi Chithavo Aisee Aasaaee ||
Pria Dhaekhath Jeevo Maeree Maaee ||1||
Maaee Kehaa Karo Eihu Man N Dhheerai ||
Pria Preetham Bairaag Hirai ||1|| Rehaao ||
Basathr Bibhookhan Sukh Bahuth Bisaekhai ||
Oue Bhee Jaano Kithai N Laekhai ||
Path Sobhaa Ar Maan Mehath ||
Aagiaakaaree Sagal Jagath ||
Grihu Aisaa Hai Sundhar Laal ||
Prabh Bhaavaa Thaa Sadhaa Nihaal ||2||
Binjan Bhojan Anik Parakaar ||
Rang Thamaasae Bahuth Bisathhaar ||
Raaj Milakh Ar Bahuth Furamaaeis ||
Man Nehee Dhhraapai Thrisanaa Naa Jaaeis ||
Bin Milabae Eihu Dhin N Bihaavai ||
Milai Prabhoo Thaa Sabh Sukh Paavai ||3||
Khojath Khojath Sunee Eih Soe ||
Saadhhasangath Bin Thariou N Koe ||
Jis Masathak Bhaag Thin Sathigur Paaeiaa ||
Pooree Aasaa Man Thripathaaeiaa ||
Prabh Miliaa Thaa Chookee Ddanjhaa ||
Naanak Ladhhaa Man Than Manjhaa ||4||11||
English Translation
Aasaa, Fifth Mehl:
Even though I totally decorated myself,
Still, my mind was not satisfied.
I applied various scented oils to my body,
And yet, I did not obtain even a tiny bit of pleasure from this.
Within my mind, I hold such a desire,
That I may live only to behold my Beloved, O my mother. ||1||
O mother, what should I do? This mind cannot rest.
It is bewitched by the tender love of my Beloved. ||1||Pause||
Garments, ornaments, and such exquisite pleasures
I look upon these as of no account.
Likewise, honor, fame, dignity and greatness,
Obedience by the whole world,
And a household as beautiful as a jewel.
If I am pleasing to God's Will, then I shall be blessed, and forever in bliss. ||2||
With foods and delicacies of so many different kinds,
And such abundant pleasures and entertainments,
Power and property and absolute command
With these, the mind is not satisfied, and its thirst is not quenched.
Without meeting Him, this day does not pass.
Meeting God, I find peace. ||3||
By searching and seeking, I have heard this news,
That without the Saadh Sangat, the Company of the Holy, no one swims across.
One who has this good destiny written upon his forehead, finds the True Guru.
His hopes are fulfilled, and his mind is satisfied.
When one meets God, then his thirst is quenched.
Nanak has found the Lord, within his mind and body. ||4||11||
Punjabi Viakhya
nullnullnullnullnullnullਜੇ ਮੈਂ ਹਰੇਕ ਕਿਸਮ ਦਾ ਸਿੰਗਾਰ ਕੀਤਾ ਤਾਂ ਭੀ ਮੇਰਾ ਮਨ ਸੰਤੁਸ਼ਟ ਨਾਹ ਹੋਇਆ। ਜੇ ਮੈਂ ਆਪਣੇ ਸਰੀਰ ਉਤੇ ਅਨੇਕਾਂ ਸੁਗੰਧੀਆਂ ਵਰਤਦੀ ਹਾਂ ਤਾਂ ਭੀ ਮੈਂ ਤਿਲ ਜਿਤਨਾ ਭੀ ਉਹ ਸੁਖ ਨਹੀਂ ਹਾਸਲ ਕਰ ਸਕਦੀ (ਜੋ ਸੁਖ ਪਿਆਰੇ ਪ੍ਰਭੂ-ਪਤੀ ਦੇ ਦਰਸ਼ਨ ਤੋਂ ਮਿਲਦਾ ਹੈ)। ਹੇ ਮੇਰੀ ਮਾਂ! ਹੁਣ ਮੈਂ ਇਹੋ ਜਿਹੀਆਂ ਆਸਾਂ ਹੀ ਬਣਾਂਦੀ ਰਹਿੰਦੀ ਹਾਂ (ਕਿ ਕਿਵੇਂ ਪ੍ਰਭੂ-ਪਤੀ ਮਿਲੇ), ਪਿਆਰੇ ਪ੍ਰਭੂ-ਪਤੀ ਦਾ ਦਰਸ਼ਨ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੋ ਜਾਂਦਾ ਹੈ ॥੧॥nullਹੇ ਮਾਂ! ਮੈਂ ਕੀਹ ਕਰਾਂ? (ਪਿਆਰੇ ਤੋਂ ਬਿਨਾ) ਮੇਰਾ ਮਨ ਖਲੋਂਦਾ ਨਹੀਂ। ਪਿਆਰੇ ਪ੍ਰੀਤਮ ਦਾ ਪ੍ਰੇਮ ਖਿੱਚ ਪਾ ਰਿਹਾ ਹੈ ॥੧॥ ਰਹਾਉ ॥nullnullnullnullnull(ਸੋਹਣੇ) ਕੱਪੜੇ, ਗਹਣੇ, ਉਚੇਚੇ ਅਨੇਕਾਂ ਸੁਖ-ਮੈਂ ਸਮਝਦੀ ਹਾਂ ਕਿ ਉਹ ਸਾਰੇ ਭੀ (ਪ੍ਰਭੂ-ਪਤੀ ਤੋਂ ਬਿਨਾ) ਕਿਸੇ ਕੰਮ ਨਹੀਂ। ਇੱਜ਼ਤ, ਸੋਭਾ, ਆਦਰ, ਵਡਿਆਈ (ਭੀ ਮਿਲ ਜਾਏ), ਸਾਰਾ ਜਗਤ ਮੇਰੀ ਆਗਿਆ ਵਿਚ ਤੁਰਨ ਲੱਗ ਪਏ, ਬੜਾ ਸੋਹਣਾ ਤੇ ਕੀਮਤੀ ਘਰ (ਰਹਿਣ ਵਾਸਤੇ ਮਿਲਿਆ ਹੋਵੇ, ਤਾਂ ਭੀ) ਤਦੋਂ ਹੀ ਮੈਂ ਸਦਾ ਲਈ ਖ਼ੁਸ਼ ਰਹਿ ਸਕਦੀ ਹਾਂ ਜੇ ਪ੍ਰਭੂ-ਪਤੀ ਨੂੰ ਪਿਆਰੀ ਲੱਗਾਂ ॥੨॥nullnullnullnullnull(ਹੇ ਮਾਂ!) ਜੇ ਅਨੇਕਾਂ ਕਿਸਮ ਦੇ ਸੁਆਦਲੇ ਖਾਣੇ ਮਿਲ ਜਾਣ, ਜੇ ਬਹੁਤ ਤਰ੍ਹਾਂ ਦੇ ਰੰਗ ਤਮਾਸ਼ੇ (ਵੇਖਣ ਨੂੰ ਹੋਣ), ਜੇ ਰਾਜ ਮਿਲ ਜਾਏ, ਭੁਇਂ ਦੀ ਮਾਲਕੀ ਹੋ ਜਾਏ ਅਤੇ ਬਹੁਤ ਹਕੂਮਤ ਮਿਲ ਜਾਏ, ਤਾਂ ਭੀ ਇਹ ਮਨ ਕਦੇ ਰੱਜਦਾ ਨਹੀਂ, ਇਸ ਦੀ ਤ੍ਰਿਸ਼ਨਾ ਮੁੱਕਦੀ ਨਹੀਂ। (ਇਹ ਸਭ ਕੁਝ ਹੁੰਦਿਆਂ ਭੀ, ਹੇ ਮਾਂ! ਪ੍ਰਭੂ-ਪਤੀ ਨੂੰ) ਮਿਲਣ ਤੋਂ ਬਿਨਾ ਮੇਰਾ ਇਹ ਦਿਨ (ਸੁਖ ਨਾਲ) ਨਹੀਂ ਲੰਘਦਾ। ਜਦੋਂ (ਜੀਵ-ਇਸਤ੍ਰੀ ਨੂੰ) ਪ੍ਰਭੂ-ਪਤੀ ਮਿਲ ਪਏ ਤਾਂ ਉਹ (ਮਾਨੋ) ਸਾਰੇ ਸੁਖ ਹਾਸਲ ਕਰ ਲੈਂਦੀ ਹੈ ॥੩॥nullnullnullnullnullਭਾਲ ਕਰਦਿਆਂ ਕਰਦਿਆਂ (ਹੇ ਮਾਂ!) ਮੈਂ ਇਹ ਖ਼ਬਰ ਸੁਣ ਲਈ ਕਿ ਸਾਧ ਸੰਗਤ ਤੋਂ ਬਿਨਾ (ਤ੍ਰਿਸ਼ਨਾ ਦੇ ਹੜ੍ਹ ਤੋਂ) ਕੋਈ ਜੀਵ ਕਦੇ ਪਾਰ ਨਹੀਂ ਲੰਘ ਸਕਿਆ ਜਿਸ ਦੇ ਮੱਥੇ ਉਤੇ ਚੰਗਾ ਭਾਗ ਜਾਗਿਆ ਉਸ ਨੇ ਗੁਰੂ ਲੱਭ ਲਿਆ, ਉਸ ਦੀ ਹਰੇਕ ਆਸ ਪੂਰੀ ਹੋ ਗਈ, ਉਸ ਦਾ ਮਨ ਰੱਜ ਗਿਆ। ਹੇ ਨਾਨਕ! ਜਦੋਂ ਜੀਵ (ਗੁਰੂ ਦੀ ਸਰਨ ਪੈ ਕੇ) ਪ੍ਰਭੂ ਨੂੰ ਮਿਲ ਪਿਆ ਉਸ ਦੀ (ਅੰਦਰਲੀ ਤ੍ਰਿਸ਼ਨਾ ਦੀ) ਭੜਕੀ ਮੁੱਕ ਗਈ, ਉਸ ਨੇ ਆਪਣੇ ਮਨ ਵਿਚ ਆਪਣੇ ਹਿਰਦੇ ਵਿਚ (ਵੱਸਦਾ) ਪ੍ਰਭੂ ਲੱਭ ਲਿਆ ॥੪॥੧੧॥