Hukumnama - Ang 374.1
Putharee Thaeree Bidhh Kar Thhaattee || in Raag Asa
In Gurmukhi
ਆਸਾ ਮਹਲਾ ੫ ॥
ਪੁਤਰੀ ਤੇਰੀ ਬਿਧਿ ਕਰਿ ਥਾਟੀ ॥
ਜਾਨੁ ਸਤਿ ਕਰਿ ਹੋਇਗੀ ਮਾਟੀ ॥੧॥
ਮੂਲੁ ਸਮਾਲਹੁ ਅਚੇਤ ਗਵਾਰਾ ॥
ਇਤਨੇ ਕਉ ਤੁਮ੍ਹ੍ਹ ਕਿਆ ਗਰਬੇ ॥੧॥ ਰਹਾਉ ॥
ਤੀਨਿ ਸੇਰ ਕਾ ਦਿਹਾੜੀ ਮਿਹਮਾਨੁ ॥
ਅਵਰ ਵਸਤੁ ਤੁਝ ਪਾਹਿ ਅਮਾਨ ॥੨॥
ਬਿਸਟਾ ਅਸਤ ਰਕਤੁ ਪਰੇਟੇ ਚਾਮ ॥
ਇਸੁ ਊਪਰਿ ਲੇ ਰਾਖਿਓ ਗੁਮਾਨ ॥੩॥
ਏਕ ਵਸਤੁ ਬੂਝਹਿ ਤਾ ਹੋਵਹਿ ਪਾਕ ॥
ਬਿਨੁ ਬੂਝੇ ਤੂੰ ਸਦਾ ਨਾਪਾਕ ॥੪॥
ਕਹੁ ਨਾਨਕ ਗੁਰ ਕਉ ਕੁਰਬਾਨੁ ॥
ਜਿਸ ਤੇ ਪਾਈਐ ਹਰਿ ਪੁਰਖੁ ਸੁਜਾਨੁ ॥੫॥੧੪॥
ਆਸਾ ਮਹਲਾ ੫ ਇਕਤੁਕੇ ਚਉਪਦੇ ॥
ਇਕ ਘੜੀ ਦਿਨਸੁ ਮੋ ਕਉ ਬਹੁਤੁ ਦਿਹਾਰੇ ॥
ਮਨੁ ਨ ਰਹੈ ਕੈਸੇ ਮਿਲਉ ਪਿਆਰੇ ॥੧॥
ਇਕੁ ਪਲੁ ਦਿਨਸੁ ਮੋ ਕਉ ਕਬਹੁ ਨ ਬਿਹਾਵੈ ॥
ਦਰਸਨ ਕੀ ਮਨਿ ਆਸ ਘਨੇਰੀ ਕੋਈ ਐਸਾ ਸੰਤੁ ਮੋ ਕਉ ਪਿਰਹਿ ਮਿਲਾਵੈ ॥੧॥ ਰਹਾਉ ॥
ਚਾਰਿ ਪਹਰ ਚਹੁ ਜੁਗਹ ਸਮਾਨੇ ॥
ਰੈਣਿ ਭਈ ਤਬ ਅੰਤੁ ਨ ਜਾਨੇ ॥੨॥
ਪੰਚ ਦੂਤ ਮਿਲਿ ਪਿਰਹੁ ਵਿਛੋੜੀ ॥
ਭ੍ਰਮਿ ਭ੍ਰਮਿ ਰੋਵੈ ਹਾਥ ਪਛੋੜੀ ॥੩॥
ਜਨ ਨਾਨਕ ਕਉ ਹਰਿ ਦਰਸੁ ਦਿਖਾਇਆ ॥
ਆਤਮੁ ਚੀਨ੍ਹ੍ਹਿ ਪਰਮ ਸੁਖੁ ਪਾਇਆ ॥੪॥੧੫॥
Phonetic English
Aasaa Mehalaa 5 ||
Putharee Thaeree Bidhh Kar Thhaattee ||
Jaan Sath Kar Hoeigee Maattee ||1||
Mool Samaalahu Achaeth Gavaaraa ||
Eithanae Ko Thumh Kiaa Garabae ||1|| Rehaao ||
Theen Saer Kaa Dhihaarree Mihamaan ||
Avar Vasath Thujh Paahi Amaan ||2||
Bisattaa Asath Rakath Paraettae Chaam ||
Eis Oopar Lae Raakhiou Gumaan ||3||
Eaek Vasath Boojhehi Thaa Hovehi Paak ||
Bin Boojhae Thoon Sadhaa Naapaak ||4||
Kahu Naanak Gur Ko Kurabaan ||
Jis Thae Paaeeai Har Purakh Sujaan ||5||14||
Aasaa Mehalaa 5 Eikathukae Choupadhae ||
Eik Gharree Dhinas Mo Ko Bahuth Dhihaarae ||
Man N Rehai Kaisae Milo Piaarae ||1||
Eik Pal Dhinas Mo Ko Kabahu N Bihaavai ||
Dharasan Kee Man Aas Ghanaeree Koee Aisaa Santh Mo Ko Pirehi Milaavai ||1|| Rehaao ||
Chaar Pehar Chahu Jugeh Samaanae ||
Rain Bhee Thab Anth N Jaanae ||2||
Panch Dhooth Mil Pirahu Vishhorree ||
Bhram Bhram Rovai Haathh Pashhorree ||3||
Jan Naanak Ko Har Dharas Dhikhaaeiaa ||
Aatham Cheenih Param Sukh Paaeiaa ||4||15||
English Translation
Aasaa, Fifth Mehl:
The puppet of the body has been fashioned with great skill.
Know for sure that it shall turn to dust. ||1||
Remember your origins, O thoughtless fool.
Why are you so proud of yourself? ||1||Pause||
You are a guest, given three meals a day;
Other things are entrusted to you. ||2||
You are just excrement, bones and blood, wrapped up in skin
- this is what you are taking such pride in! ||3||
If you could understand even one thing, then you would be pure.
Without understanding, you shall be forever impure. ||4||
Says Nanak, I am a sacrifice to the Guru;
Through Him, I obtain the Lord, the All-knowing Primal Being. ||5||14||
Aasaa, Fifth Mehl, Ik-Tukas, Chau-Padas:
One moment, one day, is for me many days.
My mind cannot survive - how can I meet my Beloved? ||1||
I cannot endure one day, even one instant without Him.
My mind's desire for the Blessed Vision of His Darshan is so great. Is there any Saint who can lead me to meet my Beloved? ||1||Pause||
The four watches of the day are like the four ages.
And when night comes, I think that it shall never end. ||2||
The five demons have joined together, to separate me from my Husband Lord.
Wandering and rambling, I cry out and wring my hands. ||3||
The Lord has revealed the Blessed Vision of His Darshan to servant Nanak;
Realizing his own self, he has obtained supreme peace. ||4||15||
Punjabi Viakhya
nullnull(ਇਹ ਠੀਕ ਹੈ ਕਿ ਪਰਮਾਤਮਾ ਨੇ) ਤੇਰਾ ਇਹ ਸਰੀਰ ਬੜੀ ਸਿਆਣਪ ਨਾਲ ਬਣਾਇਆ ਹੈ, (ਪਰ ਇਹ ਭੀ) ਸੱਚ ਕਰ ਕੇ ਸਮਝ ਕਿ (ਇਸ ਸਰੀਰ ਨੇ ਆਖ਼ਿਰ) ਮਿੱਟੀ ਹੋ ਜਾਣਾ ਹੈ ॥੧॥nullਹੇ ਗ਼ਾਫ਼ਿਲ ਜੀਵ! ਹੇ ਮੂਰਖ ਜੀਵ! (ਜਿਸ ਤੋਂ ਤੂੰ ਪੈਦਾ ਹੋਇਆ ਹੈਂ ਉਸ) ਮੁੱਢ (-ਪ੍ਰਭੂ) ਨੂੰ (ਹਿਰਦੇ ਵਿਚ ਸਦਾ) ਸਾਂਭ ਕੇ ਰੱਖ। ਇਸ ਹੋਛੀ ਪਾਂਇਆਂ ਵਾਲੇ ਸਰੀਰ ਦੀ ਖ਼ਾਤਰ ਕੀਹ ਮਾਣ ਕਰਦਾ ਹੈਂ? ॥੧॥ ਰਹਾਉ ॥null(ਤੂੰ ਜਗਤ ਵਿਚ ਇਕ) ਪਰਾਹੁਣਾ ਹੈਂ ਜਿਸ ਨੂੰ ਰੋਜ਼ ਦਾ ਤਿੰਨ ਸੇਰ (ਕੱਚੇ ਆਟਾ ਆਦਿਕ) ਮਿਲਦਾ ਹੈ। ਹੋਰ ਸਾਰੀ ਚੀਜ਼ ਤੇਰੇ ਪਾਸ ਅਮਾਨਤ (ਵਾਂਗ ਹੀ ਪਈ) ਹੈ ॥੨॥null(ਤੇਰੇ ਅੰਦਰ ਦੇ) ਵਿਸ਼ਟਾ ਹੱਡੀਆਂ ਤੇ ਲਹੂ (ਆਦਿਕ ਬਾਹਰਲੇ) ਚੰਮ ਨਾਲ ਲਪੇਟੇ ਹੋਏ ਹਨ ਪਰ ਤੂੰ ਇਸੇ ਉਤੇ ਹੀ ਮਾਣ ਕਰੀ ਜਾ ਰਿਹਾ ਹੈਂ ॥੩॥nullਜੇ ਤੂੰ ਇਕ ਪ੍ਰਭੂ ਦੇ ਨਾਮ-ਪਦਾਰਥ ਨਾਲ ਸਾਂਝ ਪਾ ਲਏਂ ਤਾਂ ਤੂੰ ਪਵਿਤ੍ਰ ਜੀਵਨ ਵਾਲਾ ਹੋ ਜਾਏਂ। ਪ੍ਰਭੂ ਦੇ ਨਾਮ ਨਾਲ ਸਾਂਝ ਪਾਣ ਤੋਂ ਬਿਨਾ ਤੂੰ ਸਦਾ ਹੀ ਅਪਵਿਤ੍ਰ ਹੈਂ ॥੪॥nullਨਾਨਕ ਆਖਦਾ ਹੈ- (ਹੇ ਮੂਰਖ ਜੀਵ!) ਉਸ ਗੁਰੂ ਤੋਂ ਸਦਕੇ ਹੋ ਜਿਸ ਦੀ ਰਾਹੀਂ ਸਭ ਦੇ ਦਿਲ ਦੀ ਜਾਣਨ ਵਾਲਾ ਸਰਬ-ਵਿਆਪਕ ਪਰਮਾਤਮਾ ਮਿਲ ਸਕਦਾ ਹੈ ॥੫॥੧੪॥nullnull(ਹੇ ਭਾਈ!) ਦਿਨ ਦੀ ਇਕ ਘੜੀ ਭੀ (ਪ੍ਰਭੂ-ਪਤੀ ਦੇ ਵਿਛੋੜੇ ਵਿਚ) ਮੈਨੂੰ ਕਈ ਦਿਨਾਂ ਬਰਾਬਰ ਜਾਪਦੀ ਹੈ (ਪ੍ਰਭੂ-ਪਤੀ ਦੇ ਮਿਲਾਪ ਤੋਂ ਬਿਨਾ) ਮੇਰਾ ਮਨ ਧੀਰਜ ਨਹੀਂ ਫੜਦਾ (ਮੈਂ ਹਰ ਵੇਲੇ ਸੋਚਦੀ ਰਹਿੰਦੀ ਹਾਂ ਕਿ) ਪਿਆਰੇ ਨੂੰ ਕਿਵੇਂ ਮਿਲਾਂ ॥੧॥null(ਹੇ ਭਾਈ! ਪ੍ਰਭੂ-ਪਤੀ ਦੇ ਵਿਛੋੜੇ ਵਿਚ) ਇਕ ਪਲ ਭੀ ਇਕ ਦਿਨ ਭੀ ਮੈਨੂੰ (ਇਉਂ ਜਾਪਦਾ ਹੈ ਕਿ) ਕਦੇ ਮੁੱਕਦਾ ਹੀ ਨਹੀਂ। ਮੇਰੇ ਮਨ ਵਿਚ ਬੜੀ ਤਾਂਘ ਲੱਗੀ ਰਹਿੰਦੀ ਹੈ ਕਿ ਮੈਨੂੰ ਕੋਈ ਅਜੇਹਾ ਸੰਤ ਮਿਲ ਪਏ ਜੇਹੜਾ ਮੈਨੂੰ ਪ੍ਰਭੂ-ਪਤੀ ਨਾਲ ਮਿਲਾ ਦੇਵੇ ॥੧॥ ਰਹਾਉ ॥null(ਦਿਨ ਦੇ) ਚਾਰ ਪਹਰ (ਵਿਛੋੜੇ ਵਿਚ ਮੈਨੂੰ) ਚਾਰ ਜੁਗਾਂ ਦੇ ਬਰਾਬਰ ਜਾਪਦੇ ਹਨ, ਜਦੋਂ ਰਾਤ ਆ ਪੈਂਦੀ ਹੈ ਤਦੋਂ ਤਾਂ ਉਹ ਮੁੱਕਣ ਵਿਚ ਨਹੀਂ ਆਉਂਦੀ ॥੨॥null(ਕਾਮਾਦਿਕ) ਪੰਜਾਂ ਵੈਰੀਆਂ ਨੇ ਮਿਲ ਕੇ (ਜਿਸ ਭੀ ਜੀਵ-ਇਸਤ੍ਰੀ ਨੂੰ) ਪ੍ਰਭੂ-ਪਤੀ ਤੋਂ ਵਿਛੋੜਿਆ ਹੈ ਉਹ ਭਟਕ ਭਟਕ ਕੇ ਰੋਂਦੀ ਹੈ ਤੇ ਪਛੁਤਾਂਦੀ ਹੈ ॥੩॥nullਹੇ ਦਾਸ ਨਾਨਕ! (ਜਿਸ ਜੀਵ ਨੂੰ) ਪਰਮਾਤਮਾ ਨੇ ਦਰਸਨ ਦਿੱਤਾ ਉਸ ਨੇ ਆਪਣੇ ਆਤਮਕ ਜੀਵਨ ਨੂੰ ਪੜਤਾਲ ਕੇ ਸਭ ਤੋਂ ਉੱਚਾ ਆਤਮਕ ਆਨੰਦ ਪ੍ਰਾਪਤ ਕਰ ਲਿਆ ॥੪॥੧੫॥