Hukumnama - Ang 375
Jaisae Kirasaan Bovai Kirasaanee in Raag Asa
In Gurmukhi
ਆਸਾ ਮਹਲਾ ੫ ॥
ਜੈਸੇ ਕਿਰਸਾਣੁ ਬੋਵੈ ਕਿਰਸਾਨੀ ॥
ਕਾਚੀ ਪਾਕੀ ਬਾਢਿ ਪਰਾਨੀ ॥੧॥
ਜੋ ਜਨਮੈ ਸੋ ਜਾਨਹੁ ਮੂਆ ॥
ਗੋਵਿੰਦ ਭਗਤੁ ਅਸਥਿਰੁ ਹੈ ਥੀਆ ॥੧॥ ਰਹਾਉ ॥
ਦਿਨ ਤੇ ਸਰਪਰ ਪਉਸੀ ਰਾਤਿ ॥
ਰੈਣਿ ਗਈ ਫਿਰਿ ਹੋਇ ਪਰਭਾਤਿ ॥੨॥
ਮਾਇਆ ਮੋਹਿ ਸੋਇ ਰਹੇ ਅਭਾਗੇ ॥
ਗੁਰ ਪ੍ਰਸਾਦਿ ਕੋ ਵਿਰਲਾ ਜਾਗੇ ॥੩॥
ਕਹੁ ਨਾਨਕ ਗੁਣ ਗਾਈਅਹਿ ਨੀਤ ॥
ਮੁਖ ਊਜਲ ਹੋਇ ਨਿਰਮਲ ਚੀਤ ॥੪॥੧੯॥
Phonetic English
Aasaa Mehalaa 5 ||
Jaisae Kirasaan Bovai Kirasaanee ||
Kaachee Paakee Baadt Paraanee ||1||
Jo Janamai So Jaanahu Mooaa ||
Govindh Bhagath Asathhir Hai Thheeaa ||1|| Rehaao ||
Dhin Thae Sarapar Pousee Raath ||
Rain Gee Fir Hoe Parabhaath ||2||
Maaeiaa Mohi Soe Rehae Abhaagae ||
Gur Prasaadh Ko Viralaa Jaagae ||3||
Kahu Naanak Gun Gaaeeahi Neeth ||
Mukh Oojal Hoe Niramal Cheeth ||4||19||
English Translation
Aasaa, Fifth Mehl:
Just like the farmer, He plants His crop,
And, whether it is ripe or unripe, He cuts it down. ||1||
Just so, you must know this well, that whoever is born, shall die.
Only the devotee of the Lord of the Universe becomes stable and permanent. ||1||Pause||
The day shall certainly be followed by the night.
And when the night passes, the morning shall again dawn. ||2||
In the love of Maya, the unfortunate ones remain in sleep.
By Guru's Grace, a rare few remain awake and aware. ||3||
Says Nanak, sing continually the Glorious Praises of the Lord.
Your face shall be radiant, and your consciousness shall be immaculately pure. ||4||19||
Punjabi Viakhya
nullnullਹੇ ਪ੍ਰਾਣੀ! (ਜਿਵੇਂ) ਕੋਈ ਕਿਸਾਨ ਖੇਤੀ ਬੀਜਦਾ ਹੈ (ਤੇ ਜਦੋਂ ਜੀ ਚਾਹੇ) ਉਸ ਨੂੰ ਵੱਢ ਲੈਂਦਾ ਹੈ (ਚਾਹੇ ਉਹ) ਕੱਚੀ (ਹੋਵੇ ਚਾਹੇ) ਪੱਕੀ (ਇਸੇ ਤਰ੍ਹਾਂ ਮਨੁੱਖ ਉਤੇ ਮੌਤ ਕਿਸੇ ਭੀ ਉਮਰੇ ਆ ਸਕਦੀ ਹੈ) ॥੧॥null(ਹੇ ਭਾਈ!) ਯਕੀਨ ਜਾਣੋ ਕਿ ਜਿਹੜਾ ਜੀਵ ਪੈਦਾ ਹੁੰਦਾ ਹੈ ਉਹ ਮਰਦਾ ਭੀ (ਜ਼ਰੂਰ) ਹੈ। ਪਰਮਾਤਮਾ ਦਾ ਭਗਤ (ਇਸ ਅਟੱਲ ਨਿਯਮ ਨੂੰ ਜਾਣਦਾ ਹੋਇਆ ਮੌਤ ਦੇ ਸਹਮ ਵਲੋਂ) ਅਡੋਲ-ਚਿੱਤ ਹੋ ਜਾਂਦਾ ਹੈ ॥੧॥ ਰਹਾਉ ॥null(ਹੇ ਭਾਈ!) ਦਿਨ ਤੋਂ ਜ਼ਰੂਰ ਰਾਤ ਪੈ ਜਾਇਗੀ, ਰਾਤ (ਭੀ) ਮੁੱਕ ਜਾਂਦੀ ਹੈ ਫਿਰ ਮੁੜ ਸਵੇਰ ਹੋ ਜਾਂਦੀ ਹੈ (ਇਸੇ ਤਰ੍ਹਾਂ ਜਗਤ ਵਿਚ ਜਨਮ ਤੇ ਮਰਨ ਦਾ ਸਿਲਸਲਾ ਤੁਰਿਆ ਰਹਿੰਦਾ ਹੈ) ॥੨॥null(ਇਹ ਜਾਣਦਿਆਂ ਭੀ ਕਿ ਮੌਤ ਜ਼ਰੂਰ ਆਉਣੀ ਹੈ) ਬਦ-ਨਸੀਬ ਬੰਦੇ ਮਾਇਆ ਦੇ ਮੋਹ ਵਿਚ (ਫਸ ਕੇ ਜੀਵਨ-ਮਨੋਰਥ ਵਲੋਂ) ਗਾਫ਼ਿਲ ਹੋਏ ਰਹਿੰਦੇ ਹਨ। ਕੋਈ ਵਿਰਲਾ ਮਨੁੱਖ ਗੁਰੂ ਦੀ ਕਿਰਪਾ ਨਾਲ (ਮੋਹ ਦੀ ਨੀਂਦ ਤੋਂ) ਜਾਗਦਾ ਹੈ ॥੩॥nullਨਾਨਕ ਆਖਦਾ ਹੈ- (ਹੇ ਭਾਈ!) ਸਦਾ ਪਰਮਾਤਮਾ ਦੇ ਗੁਣ ਗਾਏ ਜਾਣੇ ਚਾਹੀਦੇ ਹਨ (ਇਸ ਉੱਦਮ ਦੀ ਬਰਕਤਿ ਨਾਲ, ਇਕ ਤਾਂ, ਲੋਕ ਪਰਲੋਕ ਵਿਚ) ਮੁਖ ਉਜਲਾ ਹੋ ਜਾਂਦਾ ਹੈ, (ਦੂਜੇ) ਮਨ (ਭੀ) ਪਵਿਤ੍ਰ ਹੋ ਜਾਂਦਾ ਹੈ ॥੪॥੧੯॥