Hukumnama - Ang 375.2

Prabh Hoe Kirapaal Th Eihu Man Laaee || in Raag Asa

In Gurmukhi

ਆਸਾ ਮਹਲਾ ੫ ॥
ਪ੍ਰਭੁ ਹੋਇ ਕ੍ਰਿਪਾਲੁ ਤ ਇਹੁ ਮਨੁ ਲਾਈ ॥
ਸਤਿਗੁਰੁ ਸੇਵਿ ਸਭੈ ਫਲ ਪਾਈ ॥੧॥
ਮਨ ਕਿਉ ਬੈਰਾਗੁ ਕਰਹਿਗਾ ਸਤਿਗੁਰੁ ਮੇਰਾ ਪੂਰਾ ॥
ਮਨਸਾ ਕਾ ਦਾਤਾ ਸਭ ਸੁਖ ਨਿਧਾਨੁ ਅੰਮ੍ਰਿਤ ਸਰਿ ਸਦ ਹੀ ਭਰਪੂਰਾ ॥੧॥ ਰਹਾਉ ॥
ਚਰਣ ਕਮਲ ਰਿਦ ਅੰਤਰਿ ਧਾਰੇ ॥
ਪ੍ਰਗਟੀ ਜੋਤਿ ਮਿਲੇ ਰਾਮ ਪਿਆਰੇ ॥੨॥
ਪੰਚ ਸਖੀ ਮਿਲਿ ਮੰਗਲੁ ਗਾਇਆ ॥
ਅਨਹਦ ਬਾਣੀ ਨਾਦੁ ਵਜਾਇਆ ॥੩॥
ਗੁਰੁ ਨਾਨਕੁ ਤੁਠਾ ਮਿਲਿਆ ਹਰਿ ਰਾਇ ॥
ਸੁਖਿ ਰੈਣਿ ਵਿਹਾਣੀ ਸਹਜਿ ਸੁਭਾਇ ॥੪॥੧੭॥

Phonetic English

Aasaa Mehalaa 5 ||
Prabh Hoe Kirapaal Th Eihu Man Laaee ||
Sathigur Saev Sabhai Fal Paaee ||1||
Man Kio Bairaag Karehigaa Sathigur Maeraa Pooraa ||
Manasaa Kaa Dhaathaa Sabh Sukh Nidhhaan Anmrith Sar Sadh Hee Bharapooraa ||1|| Rehaao ||
Charan Kamal Ridh Anthar Dhhaarae ||
Pragattee Joth Milae Raam Piaarae ||2||
Panch Sakhee Mil Mangal Gaaeiaa ||
Anehadh Baanee Naadh Vajaaeiaa ||3||
Gur Naanak Thuthaa Miliaa Har Raae ||
Sukh Rain Vihaanee Sehaj Subhaae ||4||17||

English Translation

Aasaa, Fifth Mehl:
When God shows His Mercy, then this mind is focused on Him.
Serving the True Guru, all rewards are obtained. ||1||
O my mind, why are you so sad? My True Guru is Perfect.
He is the Giver of blessings, the treasure of all comforts; His Ambrosial Pool of Nectar is always overflowing. ||1||Pause||
One who enshrines His Lotus Feet within the heart,
Meets the Beloved Lord; the Divine Light is revealed to him. ||2||
The five companions have met together to sing the songs of joy.
The unstruck melody, the sound current of the Naad, vibrates and resounds. ||3||
O Nanak, when the Guru is totally pleased, one meets the Lord, the King.
Then, the night of one's life passes in peace and natural ease. ||4||17||

Punjabi Viakhya

nullnull(ਹੇ ਭਾਈ!) ਜੇ ਪਰਮਾਤਮਾ ਦਇਆਵਾਨ ਹੋਵੇ ਤਾਂ ਹੀ ਮੈਂ ਇਹ ਮਨ (ਗੁਰੂ ਦੇ ਚਰਨਾਂ ਵਿਚ) ਜੋੜ ਸਕਦਾ ਹਾਂ, ਤਦੋਂ ਹੀ ਗੁਰੂ ਦੀ (ਦੱਸੀ) ਸੇਵਾ ਕਰ ਕੇ ਮਨ-ਇੱਜ਼ਤ ਫਲ ਪ੍ਰਾਪਤ ਕਰ ਸਕਦਾ ਹਾਂ ॥੧॥nullਹੇ ਮੇਰੇ ਮਨ! ਤੂੰ ਕਿਉਂ ਘਾਬਰਦਾ ਹੈਂ? (ਯਕੀਨ ਰੱਖ, ਤੇਰੇ ਸਿਰ ਉਤੇ ਉਹ) ਪਿਆਰਾ ਸਤਿਗੁਰੂ (ਰਾਖਾ) ਹੈ ਜੋ ਮਨ ਦੀਆਂ ਲੋੜਾਂ ਪੂਰੀਆਂ ਕਰਨ ਵਾਲਾ ਹੈ ਜੋ ਸਾਰੇ ਸੁਖਾਂ ਦਾ ਖ਼ਜ਼ਾਨਾ ਹੈ ਅਤੇ ਜਿਸ ਅੰਮ੍ਰਿਤ ਦੇ ਸਰੋਵਰ-ਗੁਰੂ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਨਕਾ-ਨਕ ਭਰਿਆ ਹੋਇਆ ਹੈ ॥੧॥ ਰਹਾਉ ॥null(ਹੇ ਭਾਈ!) ਜਿਸ ਮਨੁੱਖ ਨੇ ਆਪਣੇ ਹਿਰਦੇ ਵਿਚ (ਗੁਰੂ ਦੇ) ਸੋਹਣੇ ਚਰਨ ਟਿਕਾ ਲਏ (ਉਸ ਦੇ ਅੰਦਰ) ਪਰਮਾਤਮਾ ਦੀ ਜੋਤਿ ਜਗ ਪਈ, ਉਸ ਨੂੰ ਪਿਆਰਾ ਪ੍ਰਭੂ ਮਿਲ ਪਿਆ ॥੨॥nullਉਸ ਦੇ ਪੰਜੇ ਗਿਆਨ-ਇੰਦ੍ਰਿਆਂ ਨੇ ਮਿਲ ਕੇ ਪਰਮਾਤਮਾ ਦੀ ਸਿਫ਼ਤ-ਸਾਲਾਹ ਦੀ ਬਾਣੀ ਦਾ ਵਾਜਾ ਇਕ-ਰਸ ਵਜਾਣਾ ਸ਼ੁਰੂ ਕਰ ਦਿੱਤਾ ॥੩॥nullਹੇ ਨਾਨਕ! ਜਿਸ ਮਨੁੱਖ ਉਤੇ ਗੁਰੂ ਪ੍ਰਸੰਨ ਹੋ ਪਿਆ ਉਸ ਨੂੰ ਪ੍ਰਭੂ-ਪਾਤਿਸ਼ਾਹ ਮਿਲ ਪਿਆ, ਉਸ ਦੀ (ਜ਼ਿੰਦਗੀ ਦੀ) ਰਾਤ ਸੁਖ ਵਿਚ ਆਤਮਕ ਅਡੋਲਤਾ ਵਿਚ ਬੀਤਣ ਲੱਗ ਪਈ ॥੪॥੧੭॥