Hukumnama - Ang 376
No Nidhh Thaerai Sagal Nidhhaan || in Raag Asa
In Gurmukhi
ਆਸਾ ਮਹਲਾ ੫ ॥
ਨਉ ਨਿਧਿ ਤੇਰੈ ਸਗਲ ਨਿਧਾਨ ॥
ਇਛਾ ਪੂਰਕੁ ਰਖੈ ਨਿਦਾਨ ॥੧॥
ਤੂੰ ਮੇਰੋ ਪਿਆਰੋ ਤਾ ਕੈਸੀ ਭੂਖਾ ॥
ਤੂੰ ਮਨਿ ਵਸਿਆ ਲਗੈ ਨ ਦੂਖਾ ॥੧॥ ਰਹਾਉ ॥
ਜੋ ਤੂੰ ਕਰਹਿ ਸੋਈ ਪਰਵਾਣੁ ॥
ਸਾਚੇ ਸਾਹਿਬ ਤੇਰਾ ਸਚੁ ਫੁਰਮਾਣੁ ॥੨॥
ਜਾ ਤੁਧੁ ਭਾਵੈ ਤਾ ਹਰਿ ਗੁਣ ਗਾਉ ॥
ਤੇਰੈ ਘਰਿ ਸਦਾ ਸਦਾ ਹੈ ਨਿਆਉ ॥੩॥
ਸਾਚੇ ਸਾਹਿਬ ਅਲਖ ਅਭੇਵ ॥
ਨਾਨਕ ਲਾਇਆ ਲਾਗਾ ਸੇਵ ॥੪॥੨੦॥
Phonetic English
Aasaa Mehalaa 5 ||
No Nidhh Thaerai Sagal Nidhhaan ||
Eishhaa Poorak Rakhai Nidhaan ||1||
Thoon Maero Piaaro Thaa Kaisee Bhookhaa ||
Thoon Man Vasiaa Lagai N Dhookhaa ||1|| Rehaao ||
Jo Thoon Karehi Soee Paravaan ||
Saachae Saahib Thaeraa Sach Furamaan ||2||
Jaa Thudhh Bhaavai Thaa Har Gun Gaao ||
Thaerai Ghar Sadhaa Sadhaa Hai Niaao ||3||
Saachae Saahib Alakh Abhaev ||
Naanak Laaeiaa Laagaa Saev ||4||20||
English Translation
Aasaa, Fifth Mehl:
The nine treasures are Yours - all treasures are Yours.
The Fulfiller of desires saves mortals in the end. ||1||
You are my Beloved, so what hunger can I have?
When You dwell within my mind, pain does not touch me. ||1||Pause||
Whatever You do, is acceptable to me.
O True Lord and Master, True is Your Order. ||2||
When it is pleasing to Your Will, I sing the Glorious Praises of the Lord.
Within Your Home, there is justice, forever and ever. ||3||
O True Lord and Master, You are unknowable and mysterious.
Nanak is committed to Your service. ||4||20||
Punjabi Viakhya
nullnull(ਹੇ ਪ੍ਰਭੂ!) ਤੇਰੇ ਘਰ ਵਿਚ (ਜਗਤ ਦੀਆਂ) ਨੌ ਹੀ ਨਿਧੀਆਂ ਮੌਜੂਦ ਹਨ ਸਾਰੇ ਖ਼ਜ਼ਾਨੇ ਮੌਜੂਦ ਹਨ। ਤੂੰ ਐਸਾ ਇੱਛਾ-ਪੂਰਕ ਹੈਂ (ਤੂੰ ਹਰੇਕ ਜੀਵ ਦੀ ਇੱਛਾ ਪੂਰੀ ਕਰਨ ਦੀ ਅਜੇਹੀ ਤਾਕਤ ਰੱਖਦਾ ਹੈਂ) ਜੇਹੜਾ ਅੰਤ ਨੂੰ ਰਾਖੀ ਕਰਦਾ ਹੈ (ਜਦੋਂ ਮਨੁੱਖ ਹੋਰ ਸਾਰੇ ਮਿਥੇ ਹੋਏ ਆਸਰੇ ਛੱਡ ਬੈਠਦਾ ਹੈ) ॥੧॥null(ਹੇ ਪ੍ਰਭੂ!) ਜਦੋਂ ਤੂੰ ਮੇਰੇ ਨਾਲ ਪਿਆਰ ਕਰਨ ਵਾਲਾ ਹੈਂ (ਤੇ ਮੈਨੂੰ ਸਭ ਕੁਝ ਦੇਣ ਵਾਲਾ ਹੈਂ) ਤਾਂ ਮੈਨੂੰ ਕੋਈ ਤ੍ਰਿਸ਼ਨਾ ਨਹੀਂ ਰਹਿ ਸਕਦੀ। ਜੇ ਤੂੰ ਮੇਰੇ ਮਨ ਵਿਚ ਟਿਕਿਆ ਰਹੇਂ ਤਾਂ ਕੋਈ ਭੀ ਦੁੱਖ ਮੈਨੂੰ ਪੋਹ ਨਹੀਂ ਸਕਦਾ ॥੧॥ ਰਹਾਉ ॥nullਹੇ ਪ੍ਰਭੂ! ਜੋ ਕੁਝ ਤੂੰ ਕਰਦਾ ਹੈਂ (ਜੀਵਾਂ ਨੂੰ) ਉਹੀ (ਸਿਰ-ਮੱਥੇ ਉੱਤੇ) ਕਬੂਲ ਹੁੰਦਾ ਹੈ। ਹੇ ਸਦਾ ਕਾਇਮ ਰਹਿਣ ਵਾਲੇ ਮਾਲਕ! ਤੇਰਾ ਹੁਕਮ ਭੀ ਅਟੱਲ ਹੈ ॥੨॥nullਹੇ ਪ੍ਰਭੂ! ਜਦੋਂ ਤੈਨੂੰ ਮਨਜ਼ੂਰ ਹੁੰਦਾ ਹੈ ਤਦੋਂ ਹੀ ਮੈਂ ਤੇਰੀ ਸਿਫ਼ਤ-ਸਾਲਾਹ ਦੇ ਗੀਤ ਗਾ ਸਕਦਾ ਹਾਂ। ਤੇਰੇ ਘਰ ਵਿਚ ਸਦਾ ਹੀ ਇਨਸਾਫ਼ ਹੈ, ਸਦਾ ਹੀ ਇਨਸਾਫ਼ ਹੈ ॥੩॥nullਹੇ ਨਾਨਕ! (ਆਖ-) ਹੇ ਸਦਾ ਕਾਇਮ ਰਹਿਣ ਵਾਲੇ ਮਾਲਕ! ਹੇ ਅਲੱਖ ਤੇ ਅਭੇਵ! ਤੇਰਾ ਪ੍ਰੇਰਿਆ ਹੋਇਆ ਹੀ ਜੀਵ ਤੇਰੀ ਸੇਵਾ-ਭਗਤੀ ਵਿਚ ਲੱਗ ਸਕਦਾ ਹੈ ॥੪॥੨੦॥