Hukumnama - Ang 376.1
Nikatt Jeea Kai Sadh Hee Sangaa || in Raag Asa
In Gurmukhi
ਆਸਾ ਮਹਲਾ ੫ ॥
ਨਿਕਟਿ ਜੀਅ ਕੈ ਸਦ ਹੀ ਸੰਗਾ ॥
ਕੁਦਰਤਿ ਵਰਤੈ ਰੂਪ ਅਰੁ ਰੰਗਾ ॥੧॥
ਕਰ੍ਹੈ ਨ ਝੁਰੈ ਨਾ ਮਨੁ ਰੋਵਨਹਾਰਾ ॥
ਅਵਿਨਾਸੀ ਅਵਿਗਤੁ ਅਗੋਚਰੁ ਸਦਾ ਸਲਾਮਤਿ ਖਸਮੁ ਹਮਾਰਾ ॥੧॥ ਰਹਾਉ ॥
ਤੇਰੇ ਦਾਸਰੇ ਕਉ ਕਿਸ ਕੀ ਕਾਣਿ ॥
ਜਿਸ ਕੀ ਮੀਰਾ ਰਾਖੈ ਆਣਿ ॥੨॥
ਜੋ ਲਉਡਾ ਪ੍ਰਭਿ ਕੀਆ ਅਜਾਤਿ ॥
ਤਿਸੁ ਲਉਡੇ ਕਉ ਕਿਸ ਕੀ ਤਾਤਿ ॥੩॥
ਵੇਮੁਹਤਾਜਾ ਵੇਪਰਵਾਹੁ ॥
ਨਾਨਕ ਦਾਸ ਕਹਹੁ ਗੁਰ ਵਾਹੁ ॥੪॥੨੧॥
Phonetic English
Aasaa Mehalaa 5 ||
Nikatt Jeea Kai Sadh Hee Sangaa ||
Kudharath Varathai Roop Ar Rangaa ||1||
Karhai N Jhurai Naa Man Rovanehaaraa ||
Avinaasee Avigath Agochar Sadhaa Salaamath Khasam Hamaaraa ||1|| Rehaao ||
Thaerae Dhaasarae Ko Kis Kee Kaan ||
Jis Kee Meeraa Raakhai Aan ||2||
Jo Louddaa Prabh Keeaa Ajaath ||
This Louddae Ko Kis Kee Thaath ||3||
Vaemuhathaajaa Vaeparavaahu ||
Naanak Dhaas Kehahu Gur Vaahu ||4||21||
English Translation
Aasaa, Fifth Mehl:
He is near at hand; He is the eternal Companion of the soul.
His Creative Power is all-pervading, in form and color. ||1||
My mind does not worry; it does not grieve, or cry out.
Imperishable, Unshakable, Unapproachable and forever safe and sound is my Husband Lord. ||1||Pause||
Unto whom does Your servant pay homage?
His King preserves his honor. ||2||
That slave, whom God has released from the restrictions of social status
- who can now hold him in bondage? ||3||
The Lord is absolutely independent, and totally care-free;
O servant Nanak, chant His Glorious Praises. ||4||21||
Punjabi Viakhya
nullnullਹੇ ਭਾਈ! ਪਰਮਾਤਮਾ ਸਭ ਜੀਵਾਂ ਦੇ ਨੇੜੇ ਵੱਸਦਾ ਹੈ ਸਦਾ ਸਭਨਾਂ ਦੇ ਅੰਗ-ਸੰਗ ਰਹਿੰਦਾ ਹੈ, ਉਸੇ ਦੀ ਹੀ ਕਲਾ ਸਭ ਰੂਪਾਂ ਵਿਚ ਸਭ ਰੰਗਾਂ ਵਿਚ ਕੰਮ ਕਰ ਰਹੀ ਹੈ ॥੧॥nullਹੇ ਭਾਈ! ਜਿਸ ਮਨੁੱਖ ਨੂੰ ਇਹ ਨਿਸਚਾ ਹੋ ਜਾਂਦਾ ਹੈ ਕਿ ਅਬਿਨਾਸੀ ਅਦ੍ਰਿਸ਼ ਤੇ ਅਪਹੁੰਚ ਪਰਮਾਤਮਾ ਸਾਡੇ ਸਿਰ ਉਤੇ ਸਦਾ-ਕਾਇਮ ਰਹਿਣ ਵਾਲਾ ਖਸਮ ਕਾਇਮ ਹੈ ਉਸ ਦਾ ਮਨ ਕਦੇ ਖਿੱਝਦਾ ਨਹੀਂ ਕਦੇ ਝੁਰਦਾ ਨਹੀਂ ਕਦੇ ਗਿਲੇ ਗੁਜ਼ਾਰੀਆਂ ਨਹੀਂ ਕਰਦਾ ॥੧॥ ਰਹਾਉ ॥nullਹੇ ਪ੍ਰਭੂ! ਤੇਰੇ ਨਿੱਕੇ ਜਿਹੇ ਸੇਵਕ ਨੂੰ ਭੀ ਕਿਸੇ ਦੀ ਮੁਥਾਜੀ ਨਹੀਂ ਰਹਿੰਦੀ (ਹੇ ਭਾਈ!) ਜਿਸ ਸੇਵਕ ਦੀ ਇੱਜ਼ਤ ਪ੍ਰਭੂ-ਪਾਤਿਸ਼ਾਹ ਆਪ ਰੱਖੇ (ਉਹ ਕਿਸੇ ਦੀ ਮੁਥਾਜੀ ਕਰੇ ਭੀ ਕਿਉਂ?) ॥੨॥null(ਹੇ ਭਾਈ!) ਜਿਸ ਸੇਵਕ ਨੂੰ ਪਰਮਾਤਮਾ ਨੇ ਉੱਚੀ ਜਾਤਿ ਆਦਿਕ ਦੇ ਅਹੰਕਾਰ ਤੋਂ ਰਹਿਤ ਕਰ ਦਿੱਤਾ, ਉਸ ਨੂੰ ਕਿਸੇ ਦੀ ਈਰਖਾ ਦਾ ਡਰ ਨਹੀਂ ਰਹਿੰਦਾ ॥੩॥nullਹੇ ਦਾਸ ਨਾਨਕ! (ਆਖ-ਹੇ ਭਾਈ!) ਉਸ ਸਭ ਤੋਂ ਵੱਡੇ ਪਰਮਾਤਮਾ ਨੂੰ ਹੀ ਧੰਨ ਧੰਨ ਆਖਦੇ ਰਹੋ ਜੋ ਬੇ-ਪਰਵਾਹ ਹੈ ਜਿਸ ਨੂੰ ਕਿਸੇ ਦੀ ਮੁਥਾਜੀ ਨਹੀਂ ॥੪॥੨੧॥