Hukumnama - Ang 377
Kaam Krodhh Lobh Mohu Mittaavai Shhuttakai Dhuramath Apunee Dhhaaree || in Raag Asa
In Gurmukhi
ਆਸਾ ਮਹਲਾ ੫ ॥
ਕਾਮੁ ਕ੍ਰੋਧੁ ਲੋਭੁ ਮੋਹੁ ਮਿਟਾਵੈ ਛੁਟਕੈ ਦੁਰਮਤਿ ਅਪੁਨੀ ਧਾਰੀ ॥
ਹੋਇ ਨਿਮਾਣੀ ਸੇਵ ਕਮਾਵਹਿ ਤਾ ਪ੍ਰੀਤਮ ਹੋਵਹਿ ਮਨਿ ਪਿਆਰੀ ॥੧॥
ਸੁਣਿ ਸੁੰਦਰਿ ਸਾਧੂ ਬਚਨ ਉਧਾਰੀ ॥
ਦੂਖ ਭੂਖ ਮਿਟੈ ਤੇਰੋ ਸਹਸਾ ਸੁਖ ਪਾਵਹਿ ਤੂੰ ਸੁਖਮਨਿ ਨਾਰੀ ॥੧॥ ਰਹਾਉ ॥
ਚਰਣ ਪਖਾਰਿ ਕਰਉ ਗੁਰ ਸੇਵਾ ਆਤਮ ਸੁਧੁ ਬਿਖੁ ਤਿਆਸ ਨਿਵਾਰੀ ॥
ਦਾਸਨ ਕੀ ਹੋਇ ਦਾਸਿ ਦਾਸਰੀ ਤਾ ਪਾਵਹਿ ਸੋਭਾ ਹਰਿ ਦੁਆਰੀ ॥੨॥
ਇਹੀ ਅਚਾਰ ਇਹੀ ਬਿਉਹਾਰਾ ਆਗਿਆ ਮਾਨਿ ਭਗਤਿ ਹੋਇ ਤੁਮ੍ਹ੍ਹਾਰੀ ॥
ਜੋ ਇਹੁ ਮੰਤ੍ਰੁ ਕਮਾਵੈ ਨਾਨਕ ਸੋ ਭਉਜਲੁ ਪਾਰਿ ਉਤਾਰੀ ॥੩॥੨੮॥
Phonetic English
Aasaa Mehalaa 5 ||
Kaam Krodhh Lobh Mohu Mittaavai Shhuttakai Dhuramath Apunee Dhhaaree ||
Hoe Nimaanee Saev Kamaavehi Thaa Preetham Hovehi Man Piaaree ||1||
Sun Sundhar Saadhhoo Bachan Oudhhaaree ||
Dhookh Bhookh Mittai Thaero Sehasaa Sukh Paavehi Thoon Sukhaman Naaree ||1|| Rehaao ||
Charan Pakhaar Karo Gur Saevaa Aatham Sudhh Bikh Thiaas Nivaaree ||
Dhaasan Kee Hoe Dhaas Dhaasaree Thaa Paavehi Sobhaa Har Dhuaaree ||2||
Eihee Achaar Eihee Biouhaaraa Aagiaa Maan Bhagath Hoe Thumhaaree ||
Jo Eihu Manthra Kamaavai Naanak So Bhoujal Paar Outhaaree ||3||28||
English Translation
Aasaa, Fifth Mehl:
If she renounces and eliminates her sexual desire, anger, greed and attachment, and her evil-mindedness and self-conceit as well;
And if, becoming humble, she serves Him, then she becomes dear to her Beloved's Heart. ||1||
Listen, O beautiful soul-bride: By the Word of the Holy Saint, you shall be saved.
Your pain, hunger and doubt shall vanish, and you shall obtain peace, O happy soul-bride. ||1||Pause||
Washing the Guru's feet, and serving Him, the soul is sanctified, and the thirst for sin is quenched.
If you become the slave of the slave of the Lord's slaves, then you shall obtain honor in the Court of the Lord. ||2||
This is right conduct, and this is the correct lifestyle, to obey the Command of the Lord's Will; this is your devotional worship.
One who practices this Mantra, O Nanak, swims across the terrifying world-ocean. ||3||28||
Punjabi Viakhya
nullnullਹੇ ਸੁੰਦਰੀ! ਜੇ ਤੂੰ ਮਾਣ ਤਿਆਗ ਕੇ ਪ੍ਰਭੂ ਦੀ ਸੇਵਾ-ਭਗਤੀ ਕਰੇਂਗੀ ਤਾਂ ਪ੍ਰੀਤਮ-ਪ੍ਰਭੂ ਦੇ ਮਨ ਵਿਚ ਪਿਆਰੀ ਲੱਗੇਂਗੀ, (ਗੁਰੂ ਦਾ ਉਪਦੇਸ਼ ਤੇਰੇ ਅੰਦਰੋਂ) ਕਾਮ ਕ੍ਰੋਧ ਲੋਭ ਮੋਹ ਨੂੰ ਮਿਟਾ ਦੇਵੇਗਾ, ਤੇਰੀ ਆਪਣੀ ਹੀ ਪੈਦਾ ਕੀਤੀ ਹੋਈ ਭੈੜੀ ਮਤ (ਤੇਰੇ ਅੰਦਰੋਂ) ਮੁੱਕ ਜਾਇਗੀ ॥੧॥nullਹੇ ਸੁੰਦਰੀ! ਹੇ ਆਪਣੇ ਮਨ ਵਿਚ ਆਤਮਕ ਆਨੰਦ ਟਿਕਾਈ ਰੱਖਣ ਦੀ ਚਾਹਵਾਨ ਜੀਵ-ਇਸਤ੍ਰੀ! ਗੁਰੂ ਦੇ ਬਚਨ ਸੁਣ ਕੇ (ਆਪਣੇ ਆਪ ਨੂੰ ਸੰਸਾਰ-ਸਮੁੰਦਰ ਵਿਚ ਡੁੱਬਣ ਤੋਂ) ਬਚਾ। (ਗੁਰੂ ਦੀ ਬਾਣੀ ਦੀ ਬਰਕਤਿ ਨਾਲ) ਤੇਰਾ ਦੁੱਖ ਮਿਟ ਜਾਇਗਾ ਤੇਰੀ ਮਾਇਆ ਦੀ ਭੁੱਖ ਮਿਟ ਜਾਇਗੀ ਤੂੰ ਆਤਮਕ ਅਨੰਦ ਮਾਣੇਂਗੀ ॥੧॥ ਰਹਾਉ ॥nullਹੇ ਸੁੰਦਰੀ! ਗੁਰੂ ਦੇ ਚਰਨ ਧੋ ਕੇ ਗੁਰੂ ਦੀ (ਦੱਸੀ) ਸੇਵਾ ਕਰਿਆ ਕਰ, ਤੇਰਾ ਆਤਮਾ ਪਵਿਤ੍ਰ ਹੋ ਜਾਇਗਾ (ਇਹ ਸੇਵਾ ਤੇਰੇ ਅੰਦਰੋਂ ਆਤਮਕ ਜੀਵਨ ਨੂੰ ਮਾਰ ਮੁਕਾਣ ਵਾਲੇ ਮਾਇਆ-ਮੋਹ ਦੇ) ਜ਼ਹਰ ਨੂੰ ਦੂਰ ਕਰ ਦੇਵੇਗੀ, ਮਾਇਆ ਦੀ ਤ੍ਰਿਸ਼ਨਾ ਨੂੰ ਮਿਟਾ ਦੇਵੇਗੀ। (ਹੇ ਸੁੰਦਰੀ!) ਜੇ ਤੂੰ ਪਰਮਾਤਮਾ ਦੇ ਸੇਵਕਾਂ ਦੀ ਦਾਸੀ ਬਣ ਜਾਏਂ ਨਿਮਾਣੀ ਜਿਹੀ ਦਾਸੀ ਬਣ ਜਾਏਂ ਤਾਂ ਤੂੰ ਪਰਮਾਤਮਾ ਦੀ ਹਜ਼ੂਰੀ ਵਿਚ ਸੋਭਾ-ਆਦਰ ਹਾਸਲ ਕਰੇਂਗੀ ॥੨॥null(ਹੇ ਸੁੰਦਰੀ!) ਇਹੀ ਕੁਝ ਤੇਰੇ ਵਾਸਤੇ ਧਾਰਮਿਕ ਰਸਮਾਂ ਦਾ ਕਰਨਾ ਹੈ ਇਹੀ ਤੇਰਾ ਨਿੱਤ ਦਾ ਵਿਹਾਰ ਚਾਹੀਦਾ ਹੈ, ਪਰਮਾਤਮਾ ਦੀ ਰਜ਼ਾ ਨੂੰ ਸਿਰ-ਮੱਥੇ ਤੇ ਮੰਨ (ਇਸ ਤਰ੍ਹਾਂ ਕੀਤੀ ਹੋਈ) ਤੇਰੀ ਪ੍ਰਭੂ-ਭਗਤੀ (ਪ੍ਰਭੂ-ਦਰ ਤੇ ਪਰਵਾਨ) ਹੋ ਜਾਇਗੀ। ਹੇ ਨਾਨਕ! ਜੇਹੜਾ ਭੀ ਮਨੁੱਖ ਇਸ ਉਪਦੇਸ਼ ਨੂੰ ਕਮਾਂਦਾ ਹੈ (ਆਪਣੇ ਜੀਵਨ ਵਿਚ ਵਰਤਦਾ ਹੈ) ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ ॥੩॥੨੮॥