Hukumnama - Ang 377.1

Gur Kai Sabadh Banaavahu Eihu Man || in Raag Asa

In Gurmukhi

ਆਸਾ ਮਹਲਾ ੫ ॥
ਗੁਰ ਕੈ ਸਬਦਿ ਬਨਾਵਹੁ ਇਹੁ ਮਨੁ ॥
ਗੁਰ ਕਾ ਦਰਸਨੁ ਸੰਚਹੁ ਹਰਿ ਧਨੁ ॥੧॥
ਊਤਮ ਮਤਿ ਮੇਰੈ ਰਿਦੈ ਤੂੰ ਆਉ ॥
ਧਿਆਵਉ ਗਾਵਉ ਗੁਣ ਗੋਵਿੰਦਾ ਅਤਿ ਪ੍ਰੀਤਮ ਮੋਹਿ ਲਾਗੈ ਨਾਉ ॥੧॥ ਰਹਾਉ ॥
ਤ੍ਰਿਪਤਿ ਅਘਾਵਨੁ ਸਾਚੈ ਨਾਇ ॥
ਅਠਸਠਿ ਮਜਨੁ ਸੰਤ ਧੂਰਾਇ ॥੨॥
ਸਭ ਮਹਿ ਜਾਨਉ ਕਰਤਾ ਏਕ ॥
ਸਾਧਸੰਗਤਿ ਮਿਲਿ ਬੁਧਿ ਬਿਬੇਕ ॥੩॥
ਦਾਸੁ ਸਗਲ ਕਾ ਛੋਡਿ ਅਭਿਮਾਨੁ ॥
ਨਾਨਕ ਕਉ ਗੁਰਿ ਦੀਨੋ ਦਾਨੁ ॥੪॥੨੫॥

Phonetic English

Aasaa Mehalaa 5 ||
Gur Kai Sabadh Banaavahu Eihu Man ||
Gur Kaa Dharasan Sanchahu Har Dhhan ||1||
Ootham Math Maerai Ridhai Thoon Aao ||
Dhhiaavo Gaavo Gun Govindhaa Ath Preetham Mohi Laagai Naao ||1|| Rehaao ||
Thripath Aghaavan Saachai Naae ||
Athasath Majan Santh Dhhooraae ||2||
Sabh Mehi Jaano Karathaa Eaek ||
Saadhhasangath Mil Budhh Bibaek ||3||
Dhaas Sagal Kaa Shhodd Abhimaan ||
Naanak Ko Gur Dheeno Dhaan ||4||25||

English Translation

Aasaa, Fifth Mehl:
I have shaped this mind in the mold of the Guru's Word.
Beholding the Blessed Vision of the Guru's Darshan, I have gathered the wealth of the Lord. ||1||
O sublime understanding, come, enter into my mind,
That I may meditate and sing the Glorious Praises of the Lord of the Universe, and love so dearly the Lord's Name. ||1||Pause||
I am satisfied and satiated by the True Name.
My cleansing bath at the sixty-eight sacred shrines of pilgrimage is the dust of the Saints. ||2||
I recognize that the One Creator is contained in all.
Joining the Saadh Sangat, the Company of the Holy, my understanding is refined. ||3||
I have become the servant of all; I have renounced my ego and pride.
The Guru has given this gift to Nanak. ||4||25||

Punjabi Viakhya

nullnull(ਹੇ ਭਾਈ!) ਗੁਰੂ ਦੇ ਸ਼ਬਦ ਵਿਚ ਜੁੜ ਕੇ (ਆਪਣੇ) ਇਸ ਮਨ ਨੂੰ ਨਵੇਂ ਸਿਰੇ ਘੜੋ। (ਗੁਰੂ ਦਾ ਸ਼ਬਦ ਹੀ) ਗੁਰੂ ਦਾ ਦੀਦਾਰ ਹੈ (ਇਸ ਸ਼ਬਦ ਦੀ ਬਰਕਤਿ ਨਾਲ) ਪਰਮਾਤਮਾ ਦਾ ਨਾਮ-ਧਨ ਇਕੱਠਾ ਕਰੋ ॥੧॥nullਹੇ ਸ੍ਰੇਸ਼ਟ ਮਤ! (ਜੇ ਗੁਰੂ ਮੇਹਰ ਕਰੇ ਤਾਂ) ਤੂੰ ਮੇਰੇ ਅੰਦਰ ਆ ਵੱਸ ਤਾ ਕਿ ਮੈਂ ਪਰਮਾਤਮਾ ਦੇ ਗੁਣ ਗਾਵਾਂ ਪਰਮਾਤਮਾ ਦਾ ਧਿਆਨ ਧਰਾਂ ਤੇ ਪਰਮਾਤਮਾ ਦਾ ਨਾਮ ਮੈਨੂੰ ਬਹੁਤ ਪਿਆਰਾ ਲੱਗ ਪਏ ॥੧॥ ਰਹਾਉ ॥null(ਹੇ ਭਾਈ!) ਗੁਰੂ ਦੇ ਚਰਨਾਂ ਦੀ ਧੂੜ ਅਠਾਹਠ ਤੀਰਥਾਂ ਦਾ ਇਸ਼ਨਾਨ ਹੈ। (ਗੁਰੂ ਦੀ ਰਾਹੀਂ) ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੇ ਨਾਮ ਵਿਚ ਜੁੜਿਆਂ ਤ੍ਰਿਸ਼ਨਾ ਮੁੱਕ ਜਾਂਦੀ ਹੈ ਮਨ ਰੱਜ ਜਾਂਦਾ ਹੈ ॥੨॥null(ਹੇ ਭਾਈ!) ਗੁਰੂ ਦੀ ਸੰਗਤ ਵਿਚ ਮਿਲ ਕੇ ਮੈਂ ਚੰਗੇ ਮੰਦੇ ਦੀ ਪਰਖ ਕਰਨ ਵਾਲੀ ਅਕਲ ਪ੍ਰਾਪਤ ਕਰ ਲਈ ਹੈ ਤੇ ਮੈਂ ਹੁਣ ਸਭਨਾਂ ਵਿਚ ਇਕ ਕਰਤਾਰ ਨੂੰ ਹੀ ਵੱਸਦਾ ਪਛਾਣਦਾ ਹਾਂ ॥੩॥null(ਹੇ ਭਾਈ! ਮੈਨੂੰ) ਨਾਨਕ ਨੂੰ ਗੁਰੂ ਨੇ (ਬਿਬੇਕ ਬੁਧਿ ਦੀ ਅਜੇਹੀ) ਦਾਤਿ ਬਖ਼ਸ਼ੀ ਹੈ ਕਿ ਮੈਂ ਅਹੰਕਾਰ ਛੱਡ ਕੇ ਸਭਨਾਂ ਦਾ ਦਾਸ ਬਣ ਗਿਆ ਹਾਂ ॥੪॥੨੫॥