Hukumnama - Ang 378.3

Aoukhadhh Khaaeiou Har Ko Naao || in Raag Asa

In Gurmukhi

ਆਸਾ ਮਹਲਾ ੫ ॥
ਅਉਖਧੁ ਖਾਇਓ ਹਰਿ ਕੋ ਨਾਉ ॥
ਸੁਖ ਪਾਏ ਦੁਖ ਬਿਨਸਿਆ ਥਾਉ ॥੧॥
ਤਾਪੁ ਗਇਆ ਬਚਨਿ ਗੁਰ ਪੂਰੇ ॥
ਅਨਦੁ ਭਇਆ ਸਭਿ ਮਿਟੇ ਵਿਸੂਰੇ ॥੧॥ ਰਹਾਉ ॥
ਜੀਅ ਜੰਤ ਸਗਲ ਸੁਖੁ ਪਾਇਆ ॥
ਪਾਰਬ੍ਰਹਮੁ ਨਾਨਕ ਮਨਿ ਧਿਆਇਆ ॥੨॥੩੨॥

Phonetic English

Aasaa Mehalaa 5 ||
Aoukhadhh Khaaeiou Har Ko Naao ||
Sukh Paaeae Dhukh Binasiaa Thhaao ||1||
Thaap Gaeiaa Bachan Gur Poorae ||
Anadh Bhaeiaa Sabh Mittae Visoorae ||1|| Rehaao ||
Jeea Janth Sagal Sukh Paaeiaa ||
Paarabreham Naanak Man Dhhiaaeiaa ||2||32||

English Translation

Aasaa, Fifth Mehl:
I have taken the medicine of the Name of the Lord.
I have found peace, and the seat of pain has been removed. ||1||
The fever has been broken, by the Teachings of the Perfect Guru.
I am in ecstasy, and all of my sorrows have been dispelled. ||1||Pause||
All beings and creatures obtain peace,
O Nanak, meditating on the Supreme Lord God. ||2||32||

Punjabi Viakhya

nullnull(ਹੇ ਭਾਈ!) ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ-ਦਵਾਈ ਖਾਧੀ (ਉਸ ਦੇ ਅੰਦਰੋਂ ਮਾਇਆ ਦਾ ਮੋਹ) ਦੁੱਖਾਂ ਦਾ ਸੋਮਾ ਸੁੱਕ ਗਿਆ ਅਤੇ ਉਸ ਨੇ ਆਤਮਕ ਆਨੰਦ ਮਾਣ ਲਏ ॥੧॥null(ਹੇ ਭਾਈ!) ਪੂਰੇ ਗੁਰੂ ਦੇ ਉਪਦੇਸ਼ ਦੀ ਬਰਕਤਿ ਨਾਲ (ਨਾਮ-ਦਵਾਈ ਖਾ ਕੇ ਮਾਇਆ ਦੇ ਮੋਹ ਦਾ) ਤਾਪ ਲਹਿ ਜਾਂਦਾ ਹੈ, ਆਤਮਕ-ਆਨੰਦ ਪੈਦਾ ਹੁੰਦਾ ਹੈ, ਸਾਰੇ ਚਿੰਤਾ ਫ਼ਿਕਰ ਮਿਟ ਜਾਂਦੇ ਹਨ ॥੧॥ ਰਹਾਉ ॥nullਹੇ ਨਾਨਕ! (ਗੁਰੂ ਦੇ ਉਪਦੇਸ਼ ਰਾਹੀਂ) ਜਿਸ ਜਿਸ ਮਨੁੱਖ ਨੇ ਪਰਮਾਤਮਾ ਨੂੰ ਆਪਣੇ ਮਨ ਵਿਚ ਸਿਮਰਿਆ, ਉਹਨਾਂ ਸਭਨਾਂ ਨੇ ਆਤਮਕ ਆਨੰਦ ਪ੍ਰਾਪਤ ਕੀਤਾ ॥੨॥੩੨॥