Hukumnama - Ang 378.6

Jaa Kaa Har Suaamee Prabh Baelee || in Raag Asa

In Gurmukhi

ਆਸਾ ਮਹਲਾ ੫ ॥
ਜਾ ਕਾ ਹਰਿ ਸੁਆਮੀ ਪ੍ਰਭੁ ਬੇਲੀ ॥
ਪੀੜ ਗਈ ਫਿਰਿ ਨਹੀ ਦੁਹੇਲੀ ॥੧॥ ਰਹਾਉ ॥
ਕਰਿ ਕਿਰਪਾ ਚਰਨ ਸੰਗਿ ਮੇਲੀ ॥
ਸੂਖ ਸਹਜ ਆਨੰਦ ਸੁਹੇਲੀ ॥੧॥
ਸਾਧਸੰਗਿ ਗੁਣ ਗਾਇ ਅਤੋਲੀ ॥
ਹਰਿ ਸਿਮਰਤ ਨਾਨਕ ਭਈ ਅਮੋਲੀ ॥੨॥੩੫॥

Phonetic English

Aasaa Mehalaa 5 ||
Jaa Kaa Har Suaamee Prabh Baelee ||
Peerr Gee Fir Nehee Dhuhaelee ||1|| Rehaao ||
Kar Kirapaa Charan Sang Maelee ||
Sookh Sehaj Aanandh Suhaelee ||1||
Saadhhasang Gun Gaae Atholee ||
Har Simarath Naanak Bhee Amolee ||2||35||

English Translation

Aasaa, Fifth Mehl:
She who has the Lord God as her Friend
Her pain is dispelled, and she shall not become sad again. ||1||Pause||
Showing His Mercy, He joins her with His Feet,
And she attains celestial peace, joy and comfort. ||1||
In the Saadh Sangat, the Company of the Holy, she sings the Glorious Praises of the Immeasurable Lord.
Remembering the Lord in meditation, O Nanak, she becomes invaluable. ||2||35||

Punjabi Viakhya

nullnull(ਹੇ ਭਾਈ!) ਸਭ ਜੀਵਾਂ ਦਾ ਮਾਲਕ ਹਰਿ ਪ੍ਰਭੂ ਜਿਸ ਮਨੁੱਖ ਦਾ ਮਦਦਗਾਰ ਬਣ ਜਾਂਦਾ ਹੈ, ਉਸ ਦਾ ਹਰੇਕ ਕਿਸਮ ਦਾ ਦੁੱਖ-ਦਰਦ ਦੂਰ ਹੋ ਜਾਂਦਾ ਹੈ ਉਸ ਨੂੰ ਮੁੜ ਕਦੇ ਦੁਖ ਘੇਰ ਨਹੀਂ ਸਕਦੇ ॥੧॥ ਰਹਾਉ ॥null(ਹੇ ਭਾਈ!) ਜਿਸ ਜੀਵ ਨੂੰ ਪਰਮਾਤਮਾ ਕਿਰਪਾ ਕਰ ਕੇ ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ ਉਸ ਦੇ ਅੰਦਰ ਸੁਖ ਆਨੰਦ ਆਤਮਕ ਅਡੋਲਤਾ ਆ ਵੱਸਦੇ ਹਨ ਉਸ ਦਾ ਜੀਵਨ ਸੁਖੀ ਹੋ ਜਾਂਦਾ ਹੈ ॥੧॥nullਹੇ ਨਾਨਕ! ਸਾਧ ਸੰਗਤ ਵਿਚ ਪਰਮਾਤਮਾ ਦੇ ਗੁਣ ਗਾ ਕੇ ਪਰਮਾਤਮਾ ਦਾ ਸਿਮਰਨ ਕਰ ਕੇ (ਮਨੁੱਖ ਦਾ ਜੀਵਨ ਇਤਨਾ ਉੱਚਾ ਹੋ ਜਾਂਦਾ ਹੈ ਕਿ ਉਸ ਦੇ) ਬਰਾਬਰ ਦਾ ਕੋਈ ਨਹੀਂ ਮਿਲ ਸਕਦਾ, ਉਸ ਦੀ ਕੀਮਤ ਦਾ ਕੋਈ ਨਹੀਂ ਲੱਭ ਸਕਦਾ ॥੨॥੩੫॥