Hukumnama - Ang 381.2

Oudham Karath Hovai Man Niramal Naachai Aap Nivaarae || in Raag Asa

In Gurmukhi

ਆਸਾ ਮਹਲਾ ੫ ॥
ਉਦਮੁ ਕਰਤ ਹੋਵੈ ਮਨੁ ਨਿਰਮਲੁ ਨਾਚੈ ਆਪੁ ਨਿਵਾਰੇ ॥
ਪੰਚ ਜਨਾ ਲੇ ਵਸਗਤਿ ਰਾਖੈ ਮਨ ਮਹਿ ਏਕੰਕਾਰੇ ॥੧॥
ਤੇਰਾ ਜਨੁ ਨਿਰਤਿ ਕਰੇ ਗੁਨ ਗਾਵੈ ॥
ਰਬਾਬੁ ਪਖਾਵਜ ਤਾਲ ਘੁੰਘਰੂ ਅਨਹਦ ਸਬਦੁ ਵਜਾਵੈ ॥੧॥ ਰਹਾਉ ॥
ਪ੍ਰਥਮੇ ਮਨੁ ਪਰਬੋਧੈ ਅਪਨਾ ਪਾਛੈ ਅਵਰ ਰੀਝਾਵੈ ॥
ਰਾਮ ਨਾਮ ਜਪੁ ਹਿਰਦੈ ਜਾਪੈ ਮੁਖ ਤੇ ਸਗਲ ਸੁਨਾਵੈ ॥੨॥
ਕਰ ਸੰਗਿ ਸਾਧੂ ਚਰਨ ਪਖਾਰੈ ਸੰਤ ਧੂਰਿ ਤਨਿ ਲਾਵੈ ॥
ਮਨੁ ਤਨੁ ਅਰਪਿ ਧਰੇ ਗੁਰ ਆਗੈ ਸਤਿ ਪਦਾਰਥੁ ਪਾਵੈ ॥੩॥
ਜੋ ਜੋ ਸੁਨੈ ਪੇਖੈ ਲਾਇ ਸਰਧਾ ਤਾ ਕਾ ਜਨਮ ਮਰਨ ਦੁਖੁ ਭਾਗੈ ॥
ਐਸੀ ਨਿਰਤਿ ਨਰਕ ਨਿਵਾਰੈ ਨਾਨਕ ਗੁਰਮੁਖਿ ਜਾਗੈ ॥੪॥੪॥੪੩॥

Phonetic English

Aasaa Mehalaa 5 ||
Oudham Karath Hovai Man Niramal Naachai Aap Nivaarae ||
Panch Janaa Lae Vasagath Raakhai Man Mehi Eaekankaarae ||1||
Thaeraa Jan Nirath Karae Gun Gaavai ||
Rabaab Pakhaavaj Thaal Ghungharoo Anehadh Sabadh Vajaavai ||1|| Rehaao ||
Prathhamae Man Parabodhhai Apanaa Paashhai Avar Reejhaavai ||
Raam Naam Jap Hiradhai Jaapai Mukh Thae Sagal Sunaavai ||2||
Kar Sang Saadhhoo Charan Pakhaarai Santh Dhhoor Than Laavai ||
Man Than Arap Dhharae Gur Aagai Sath Padhaarathh Paavai ||3||
Jo Jo Sunai Paekhai Laae Saradhhaa Thaa Kaa Janam Maran Dhukh Bhaagai ||
Aisee Nirath Narak Nivaarai Naanak Guramukh Jaagai ||4||4||43||

English Translation

Aasaa, Fifth Mehl:
Making the effort, the mind becomes pure; in this dance, the self is silenced.
The five passions are kept under control, and the One Lord dwells in the mind. ||1||
Your humble servant dances and sings Your Glorious Praises.
He plays upon the guitar, tambourine and cymbals, and the unstruck sound current of the Shabad resounds. ||1||Pause||
First, he instructs his own mind, and then, he leads others.
He chants the Lord's Name and meditates on it in his heart; with his mouth, he announces it to all. ||2||
He joins the Saadh Sangat, the Company of the Holy, and washes their feet; he applies the dust of the Saints to his body
He surrenders his mind and body, and places them before the Guru; thus, he obtains the true wealth. ||3||
Whoever listens to, and beholds the Guru with faith, shall see his pains of birth and death taken away.
Such a dance eliminates hell; O Nanak, the Gurmukh remains wakeful. ||4||4||43||

Punjabi Viakhya

nullnull(ਹੇ ਭਾਈ! ਪਰਮਾਤਮਾ ਦਾ ਭਗਤ ਜਿਉਂ ਜਿਉਂ ਸਿਫ਼ਤ-ਸਾਲਾਹ ਦਾ) ਉੱਦਮ ਕਰਦਾ ਹੈ ਉਸ ਦਾ ਮਨ ਪਵਿਤ੍ਰ ਹੁੰਦਾ ਜਾਂਦਾ ਹੈ, ਉਹ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰਦਾ ਹੈ (ਇਹ, ਮਾਨੋ, ਉਹ ਪਰਮਾਤਮਾ ਦੀ ਹਜ਼ੂਰੀ ਵਿਚ) ਨਾਚ ਕਰਦਾ ਹੈ। (ਪਰਮਾਤਮਾ ਦਾ ਸੇਵਕ) ਆਪਣੇ ਮਨ ਵਿਚ ਪਰਮਾਤਮਾ ਨੂੰ ਵਸਾਈ ਰੱਖਦਾ ਹੈ (ਇਸ ਤਰ੍ਹਾਂ) ਉਹ ਕਾਮਾਦਿਕ ਪੰਜਾਂ ਨੂੰ ਕਾਬੂ ਵਿਚ ਰੱਖਦਾ ਹੈ ॥੧॥nullਹੇ ਪ੍ਰਭੂ! (ਦੇਵੀ ਦੇਵਤਿਆਂ ਦੇ ਭਗਤ ਆਪਣੇ ਇਸ਼ਟ ਦੀ ਭਗਤੀ ਕਰਨ ਵੇਲੇ ਉਸ ਦੇ ਅੱਗੇ ਨਾਚ ਕਰਦੇ ਹਨ, ਪਰ) ਤੇਰਾ ਭਗਤ ਤੇਰੀ ਸਿਫ਼ਤ-ਸਾਲਾਹ ਦੇ ਗੀਤ ਗਾਂਦਾ ਹੈ (ਇਹ, ਮਾਨੋ) ਉਹ ਨਾਚ ਕਰਦਾ ਹੈ। ਹੇ ਪ੍ਰਭੂ! ਤੇਰਾ ਭਗਤ ਤੇਰੀ ਸਿਫ਼ਤ-ਸਾਲਾਹ ਦਾ ਸ਼ਬਦ-ਰੂਪ ਵਾਜਾ (ਆਪਣੇ ਅੰਦਰ) ਲਗਾਤਾਰ ਵਜਾਂਦਾ ਰਹਿੰਦਾ ਹੈ (ਸ਼ਬਦ ਨੂੰ ਹਰ ਵੇਲੇ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ) ਇਹੀ ਹੈ ਉਸ ਦੇ ਵਾਸਤੇ ਰਬਾਬ ਤਬਲਾ ਛੈਣੇ ਘੁੰਘਰੂ (ਆਦਿਕ ਸਾਜ਼ਾਂ ਦਾ ਵੱਜਣਾ) ॥੧॥ ਰਹਾਉ ॥null(ਪਰਮਾਤਮਾ ਦੀ ਸਿਫ਼ਤ-ਸਾਲਾਹ ਦੀ ਬਰਕਤਿ ਨਾਲ ਪਰਮਾਤਮਾ ਦਾ ਭਗਤ) ਪਹਿਲਾਂ ਆਪਣੇ ਮਨ ਨੂੰ (ਮੋਹ ਦੀ ਨੀਂਦ ਵਿਚੋਂ) ਜਗਾਂਦਾ ਹੈ, ਫਿਰ ਹੋਰਨਾਂ ਦੇ ਅੰਦਰ (ਸਿਫ਼ਤ-ਸਾਲਾਹ ਦੀ) ਰੀਝ ਪੈਦਾ ਕਰਦਾ ਹੈ, ਪਹਿਲਾਂ ਉਹ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਨਾਮ ਦਾ ਜਾਪ ਕਰਦਾ ਹੈ ਤੇ ਫਿਰ ਮੂੰਹ ਨਾਲ ਉਹ ਜਾਪ ਹੋਰਨਾਂ ਨੂੰ ਭੀ ਸੁਣਾਂਦਾ ਹੈ ॥੨॥null(ਪਰਮਾਤਮਾ ਦਾ ਸੇਵਕ) ਆਪਣੇ ਹੱਥਾਂ ਨਾਲ ਗੁਰਮੁਖਾਂ ਦੇ ਪੈਰ ਧੋਂਦਾ ਹੈ ਸੰਤ ਜਨਾਂ ਦੇ ਚਰਨਾਂ ਦੀ ਧੂੜ ਆਪਣੇ ਸਰੀਰ ਉੱਤੇ ਲਾਂਦਾ ਹੈ, ਆਪਣਾ ਮਨ ਗੁਰੂ ਦੇ ਹਵਾਲੇ ਕਰਦਾ ਹੈ ਆਪਣਾ ਸਰੀਰ (ਹਰੇਕ ਗਿਆਨ-ਇੰਦ੍ਰਾ) ਗੁਰੂ ਦੇ ਹਵਾਲੇ ਕਰਦਾ ਹੈ ਤੇ ਗੁਰੂ ਪਾਸੋਂ ਸਦਾ ਕਾਇਮ ਰਹਿਣ ਵਾਲਾ ਹਰਿ-ਨਾਮ ਪ੍ਰਾਪਤ ਕਰਦਾ ਹੈ ॥੩॥nullਹੇ ਨਾਨਕ! (ਪਰਮਾਤਮਾ ਦੀ ਸਿਫ਼ਤ-ਸਾਲਾਹ ਇਕ ਐਸਾ ਨਾਚ ਹੈ ਕਿ) ਜੇਹੜਾ ਜੇਹੜਾ ਮਨੁੱਖ ਇਸ ਨੂੰ ਸਿਦਕ ਧਾਰ ਕੇ ਸੁਣਦਾ ਵੇਖਦਾ ਹੈ ਉਸ ਦਾ ਜਨਮ ਮਰਨ ਦੇ ਗੇੜ ਦਾ ਦੁੱਖ ਦੂਰ ਹੋ ਜਾਂਦਾ ਹੈ। ਅਜੇਹਾ ਨਾਚ ਗੁਰੂ ਦੀ ਸਰਨ ਪੈਣ ਵਾਲੇ ਮਨੁੱਖ ਨੂੰ ਨਰਕਾਂ ਤੋਂ ਬਚਾ ਲੈਂਦਾ ਹੈ (ਇਸ ਨਾਚ ਦੀ ਬਰਕਤਿ ਨਾਲ) ਉਹ (ਮੋਹ ਦੀ ਨੀਂਦ ਤੋਂ) ਜਾਗ ਪੈਂਦਾ ਹੈ ॥੪॥੪॥੪੩॥