Hukumnama - Ang 383.3

Kar Kirapaa Prabh Antharajaamee Saadhhasang Har Paaeeai || in Raag Asa

In Gurmukhi

ਆਸਾ ਮਹਲਾ ੫ ॥
ਕਰਿ ਕਿਰਪਾ ਪ੍ਰਭ ਅੰਤਰਜਾਮੀ ਸਾਧਸੰਗਿ ਹਰਿ ਪਾਈਐ ॥
ਖੋਲਿ ਕਿਵਾਰ ਦਿਖਾਲੇ ਦਰਸਨੁ ਪੁਨਰਪਿ ਜਨਮਿ ਨ ਆਈਐ ॥੧॥
ਮਿਲਉ ਪਰੀਤਮ ਸੁਆਮੀ ਅਪੁਨੇ ਸਗਲੇ ਦੂਖ ਹਰਉ ਰੇ ॥
ਪਾਰਬ੍ਰਹਮੁ ਜਿਨ੍ਹ੍ਹਿ ਰਿਦੈ ਅਰਾਧਿਆ ਤਾ ਕੈ ਸੰਗਿ ਤਰਉ ਰੇ ॥੧॥ ਰਹਾਉ ॥
ਮਹਾ ਉਦਿਆਨ ਪਾਵਕ ਸਾਗਰ ਭਏ ਹਰਖ ਸੋਗ ਮਹਿ ਬਸਨਾ ॥
ਸਤਿਗੁਰੁ ਭੇਟਿ ਭਇਆ ਮਨੁ ਨਿਰਮਲੁ ਜਪਿ ਅੰਮ੍ਰਿਤੁ ਹਰਿ ਰਸਨਾ ॥੨॥
ਤਨੁ ਧਨੁ ਥਾਪਿ ਕੀਓ ਸਭੁ ਅਪਨਾ ਕੋਮਲ ਬੰਧਨ ਬਾਂਧਿਆ ॥
ਗੁਰ ਪਰਸਾਦਿ ਭਏ ਜਨ ਮੁਕਤੇ ਹਰਿ ਹਰਿ ਨਾਮੁ ਅਰਾਧਿਆ ॥੩॥
ਰਾਖਿ ਲੀਏ ਪ੍ਰਭਿ ਰਾਖਨਹਾਰੈ ਜੋ ਪ੍ਰਭ ਅਪੁਨੇ ਭਾਣੇ ॥
ਜੀਉ ਪਿੰਡੁ ਸਭੁ ਤੁਮ੍ਹ੍ਹਰਾ ਦਾਤੇ ਨਾਨਕ ਸਦ ਕੁਰਬਾਣੇ ॥੪॥੧੧॥੫੦॥

Phonetic English

Aasaa Mehalaa 5 ||
Kar Kirapaa Prabh Antharajaamee Saadhhasang Har Paaeeai ||
Khol Kivaar Dhikhaalae Dharasan Punarap Janam N Aaeeai ||1||
Milo Pareetham Suaamee Apunae Sagalae Dhookh Haro Rae ||
Paarabreham Jinih Ridhai Araadhhiaa Thaa Kai Sang Tharo Rae ||1|| Rehaao ||
Mehaa Oudhiaan Paavak Saagar Bheae Harakh Sog Mehi Basanaa ||
Sathigur Bhaett Bhaeiaa Man Niramal Jap Anmrith Har Rasanaa ||2||
Than Dhhan Thhaap Keeou Sabh Apanaa Komal Bandhhan Baandhhiaa ||
Gur Parasaadh Bheae Jan Mukathae Har Har Naam Araadhhiaa ||3||
Raakh Leeeae Prabh Raakhanehaarai Jo Prabh Apunae Bhaanae ||
Jeeo Pindd Sabh Thumharaa Dhaathae Naanak Sadh Kurabaanae ||4||11||50||

English Translation

Aasaa, Fifth Mehl:
Show Your Mercy, O God, O Searcher of hearts, that in the Saadh Sangat, the Company of the Holy, I might obtain You, Lord.
When You open Your Door, and reveal the Blessed Vision of Your Darshan, the mortal is not relegated to reincarnation again. ||1||
Meeting with my Beloved Lord aand Master, all my pains are taken away.
I am saved and carried across, in the company of those who remember the Supreme Lord God in their hearts. ||1||Pause||
This world is a great wilderness, an ocean of fire, in which mortals abide, in pleasure and pain.
Meeting with the True Guru, the mortal becomes immaculately pure; with his tongue, he chants the Ambrosial Name of the Lord. ||2||
He preserves his body and wealth, and takes everything as his own; such are the subtle bonds which bind him.
By Guru's Grace, the mortal becomes liberated, meditating on the Name of the Lord, Har, Har. ||3||
God, the Savior, has saved those, who are pleasing to the Will of God.
The soul and body are all Yours, O Great Giver; O Nanak, I am forever a sacrifice. ||4||11||50||

Punjabi Viakhya

nullnullਹੇ ਸਭ ਦੇ ਦਿਲ ਦੀ ਜਾਣਨ ਵਾਲੇ ਪ੍ਰਭੂ! ਮੇਹਰ ਕਰ (ਤੇ ਮੈਨੂੰ ਗੁਰੂ ਦੀ ਸੰਗਤ ਮਿਲਾ)। (ਹੇ ਭਾਈ!) ਗੁਰੂ ਦੀ ਸੰਗਤ ਵਿਚ ਰਿਹਾਂ ਪਰਮਾਤਮਾ ਮਿਲ ਪੈਂਦਾ ਹੈ, ਸਾਡੇ (ਮਾਇਆ ਦੇ ਮੋਹ ਦੇ ਵੱਜੇ ਹੋਏ) ਭਿੱਤ ਖੋਲ੍ਹ ਕੇ ਆਪਣਾ ਦਰਸ਼ਨ ਕਰਾਂਦਾ ਹੈ, ਤੇ ਫਿਰ ਮੁੜ ਜਨਮਾਂ ਦੇ ਗੇੜ ਵਿਚ ਨਹੀਂ ਪਈਦਾ ॥੧॥nullਹੇ ਭਾਈ! (ਜੇ ਮੇਰੇ ਉਤੇ ਪ੍ਰਭੂ ਦੀ ਕਿਰਪਾ ਹੋ ਜਾਏ ਤਾਂ) ਮੈਂ ਆਪਣੇ ਪਿਆਰੇ ਖਸਮ-ਪ੍ਰਭੂ ਨੂੰ ਮਿਲ ਪਵਾਂ ਤੇ ਆਪਣੇ ਸਾਰੇ ਦੁੱਖ ਦੂਰ ਕਰ ਲਵਾਂ। ਹੇ ਭਾਈ! ਜਿਸ ਮਨੁੱਖ ਨੇ ਪਾਰਬ੍ਰਹਮ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਸਿਮਰਿਆ ਹੈ, ਮੈਂ ਭੀ ਉਸ ਦੀ ਸੰਗਤ ਵਿਚ ਰਹਿ ਕੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਵਾਂ ॥੧॥ ਰਹਾਉ ॥null(ਹੇ ਭਾਈ! ਪ੍ਰਭੂ ਤੋਂ ਵਿਛੁੜਿਆਂ ਇਹ ਜਗਤ ਮਨੁੱਖ ਵਾਸਤੇ) ਇਕ ਵੱਡਾ ਜੰਗਲ ਬਣ ਜਾਂਦਾ ਹੈ (ਜਿਸ ਵਿਚ ਮਨੁੱਖ ਭਟਕਦਾ ਫਿਰਦਾ ਹੈ) ਅੱਗ ਦਾ ਸਮੁੰਦਰ ਬਣ ਜਾਂਦਾ ਹੈ (ਜਿਸ ਵਿਚ ਮਨੁੱਖ ਸੜਦਾ ਰਹਿੰਦਾ ਹੈ) ਕਦੇ ਖ਼ੁਸ਼ੀ ਵਿਚ ਵੱਸਦਾ ਹੈ, ਕਦੇ ਗ਼ਮੀ ਵਿਚ ਵੱਸਦਾ ਹੈ। ਜਿਸ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ, ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜੀਭ ਨਾਲ ਜਪ ਕੇ ਉਸ ਮਨੁੱਖ ਦਾ ਮਨ ਪਵਿਤ੍ਰ ਹੋ ਜਾਂਦਾ ਹੈ ॥੨॥null(ਹੇ ਭਾਈ!) ਇਸ ਸਰੀਰ ਨੂੰ ਆਪਣਾ ਮਿਥ ਕੇ, ਇਸ ਧਨ ਨੂੰ ਆਪਣਾ ਮੰਨ ਕੇ ਜੀਵ (ਮਾਇਆ ਦੇ ਮੋਹ ਦੇ) ਮਿੱਠੇ ਮਿੱਠੇ ਬੰਧਨਾਂ ਨਾਲ ਬੱਝੇ ਰਹਿੰਦੇ ਹਨ, ਪਰ ਜੇਹੜੇ ਮਨੁੱਖਾਂ ਨੇ ਪਰਮਾਤਮਾ ਦੇ ਨਾਮ ਦਾ ਆਰਾਧਨ ਕੀਤਾ ਉਹ ਗੁਰੂ ਦੀ ਕਿਰਪਾ ਨਾਲ (ਇਹਨਾਂ ਕੋਮਲ ਬੰਧਨਾਂ ਤੋਂ) ਆਜ਼ਾਦ ਹੋ ਜਾਂਦੇ ਹਨ ॥੩॥null(ਹੇ ਭਾਈ!) ਜੇਹੜੇ ਮਨੁੱਖ, ਪਿਆਰੇ ਪ੍ਰਭੂ ਨੂੰ ਚੰਗੇ ਲੱਗਣ ਲੱਗ ਪੈਂਦੇ ਹਨ, ਉਹਨਾਂ ਨੂੰ (ਮਾਇਆ ਦੇ ਕੋਮਲ ਬੰਧਨਾਂ ਤੋਂ) ਬਚਾਣ ਦੀ ਤਾਕਤ ਵਾਲੇ ਪ੍ਰਭੂ ਨੇ ਬਚਾ ਲਿਆ। ਹੇ ਨਾਨਕ! (ਆਖ-) ਹੇ ਦਾਤਾਰ! ਇਹ ਜਿੰਦ ਤੇ ਇਹ ਸਰੀਰ ਸਭ ਕੁਝ ਤੇਰਾ ਹੀ ਦਿੱਤਾ ਹੋਇਆ ਹੈ (ਮੇਹਰ ਕਰ, ਮੈਂ ਇਹਨਾਂ ਨੂੰ ਆਪਣਾ ਹੀ ਨਾਹ ਮਿਥਦਾ ਰਹਾਂ)। ਹੇ ਦਾਤਾਰ! ਮੈਂ ਤੈਥੋਂ ਕੁਰਬਾਨ ਜਾਂਦਾ ਹਾਂ ॥੪॥੧੧॥੫੦॥