Hukumnama - Ang 385
Ghar Mehi Sookh Baahar Fun Sookhaa in Raag Asa
In Gurmukhi
ਆਸਾ ਮਹਲਾ ੫ ॥
ਘਰ ਮਹਿ ਸੂਖ ਬਾਹਰਿ ਫੁਨਿ ਸੂਖਾ ॥
ਹਰਿ ਸਿਮਰਤ ਸਗਲ ਬਿਨਾਸੇ ਦੂਖਾ ॥੧॥
ਸਗਲ ਸੂਖ ਜਾਂ ਤੂੰ ਚਿਤਿ ਆਵੈਂ ॥
ਸੋ ਨਾਮੁ ਜਪੈ ਜੋ ਜਨੁ ਤੁਧੁ ਭਾਵੈ ॥੧॥ ਰਹਾਉ ॥
ਤਨੁ ਮਨੁ ਸੀਤਲੁ ਜਪਿ ਨਾਮੁ ਤੇਰਾ ॥
ਹਰਿ ਹਰਿ ਜਪਤ ਢਹੈ ਦੁਖ ਡੇਰਾ ॥੨॥
ਹੁਕਮੁ ਬੂਝੈ ਸੋਈ ਪਰਵਾਨੁ ॥
ਸਾਚੁ ਸਬਦੁ ਜਾ ਕਾ ਨੀਸਾਨੁ ॥੩॥
ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ॥
ਭਨਤਿ ਨਾਨਕੁ ਮੇਰੈ ਮਨਿ ਸੁਖੁ ਪਾਇਆ ॥੪॥੮॥੫੯॥
Phonetic English
Aasaa Mehalaa 5 ||
Ghar Mehi Sookh Baahar Fun Sookhaa ||
Har Simarath Sagal Binaasae Dhookhaa ||1||
Sagal Sookh Jaan Thoon Chith Aaanvain ||
So Naam Japai Jo Jan Thudhh Bhaavai ||1|| Rehaao ||
Than Man Seethal Jap Naam Thaeraa ||
Har Har Japath Dtehai Dhukh Ddaeraa ||2||
Hukam Boojhai Soee Paravaan ||
Saach Sabadh Jaa Kaa Neesaan ||3||
Gur Poorai Har Naam Dhrirraaeiaa ||
Bhanath Naanak Maerai Man Sukh Paaeiaa ||4||8||59||
English Translation
Aasaa, Fifth Mehl:
Within my home there is peace, and outwardly there is peace as well.
Remembering the Lord in meditation, all pains are erased. ||1||
There is total peace, when You come into my mind.
He alone is pleasing to Your Will, who chants the Naam. ||1||Pause||
My body and mind are cooled and soothed, chanting the Name of the Lord.
Meditating on the Lord, Har, Har, the house of pain is demolished. ||2||
He alone, who understands the Command of the Lord's Will, is approved.
The True Shabad of the Word of God is his trademark and insignia. ||3||
The Perfect Guru has implanted the Lord's Name within me.
Prays Nanak, my mind has found peace. ||4||8||59||
Punjabi Viakhya
nullnull(ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨ ਵਾਲੇ ਮਨੁੱਖ ਨੂੰ ਆਪਣੇ) ਹਿਰਦੇ-ਘਰ ਵਿਚ ਆਨੰਦ ਪ੍ਰਤੀਤ ਹੁੰਦਾ ਰਹਿੰਦਾ ਹੈ, ਬਾਹਰ ਦੁਨੀਆ ਨਾਲ ਵਰਤਣ-ਵਿਹਾਰ ਕਰਦਿਆਂ ਭੀ ਉਸ ਦਾ ਆਤਮਕ ਆਨੰਦ ਬਣਿਆ ਰਹਿੰਦਾ ਹੈ (ਕਿਉਂਕਿ, ਹੇ ਭਾਈ!) ਪਰਮਾਤਮਾ ਦਾ ਸਿਮਰਨ ਕੀਤਿਆਂ ਸਾਰੇ ਦੁੱਖ ਨਾਸ ਹੋ ਜਾਂਦੇ ਹਨ ॥੧॥nullਹੇ ਪ੍ਰਭੂ! ਜਿਸ ਮਨੁੱਖ ਦੇ ਚਿੱਤ ਵਿਚ ਤੂੰ ਆ ਵੱਸਦਾ ਹੈਂ ਉਸ ਨੂੰ ਸਾਰੇ ਸੁਖ ਹੀ ਸੁਖ ਪ੍ਰਤੀਤ ਹੁੰਦੇ ਹਨ। (ਪਰ) ਉਹੀ ਮਨੁੱਖ ਤੇਰਾ ਨਾਮ ਜਪਦਾ ਹੈ ਜੇਹੜਾ ਤੈਨੂੰ ਪਿਆਰਾ ਲੱਗਦਾ ਹੈ (ਜਿਸ ਉੱਤੇ ਤੇਰੀ ਮੇਹਰ ਹੁੰਦੀ ਹੈ) ॥੧॥ ਰਹਾਉ ॥nullਹੇ ਪ੍ਰਭੂ! ਤੇਰਾ ਨਾਮ ਜਪ ਕੇ ਮਨ ਸ਼ਾਂਤ ਹੋ ਜਾਂਦਾ ਹੈ। ਸਰੀਰ (ਭੀ, ਹਰੇਕ ਗਿਆਨ-ਇੰਦ੍ਰਾ ਭੀ) ਸ਼ਾਂਤ ਹੋ ਜਾਂਦਾ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਜਪਦਿਆਂ ਦੁੱਖਾਂ ਦਾ ਡੇਰਾ ਹੀ ਚੁੱਕਿਆ ਜਾਂਦਾ ਹੈ ॥੨॥null(ਹੇ ਭਾਈ! ਇਸ ਜੀਵਨ-ਸਫ਼ਰ ਵਿਚ) ਜਿਸ ਮਨੁੱਖ ਦੇ ਪਾਸ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਸਿਫ਼ਤ-ਸਾਲਾਹ ਦੀ ਬਾਣੀ ਦੀ ਰਾਹਦਾਰੀ ਹੈ (ਤੇ ਇਸ ਰਾਹਦਾਰੀ ਦੀ ਬਰਕਤਿ ਨਾਲ ਜੇਹੜਾ ਪਰਮਾਤਮਾ ਦੀ) ਰਜ਼ਾ ਨੂੰ ਸਮਝ ਲੈਂਦਾ ਹੈ (ਰਜ਼ਾ ਵਿਚ ਖਿੜੇ-ਮੱਥੇ ਰਾਜ਼ੀ ਰਹਿੰਦਾ ਹੈ) ਉਹ ਮਨੁੱਖ (ਪਰਮਾਤਮਾ ਦੀ ਹਜ਼ੂਰੀ ਵਿਚ) ਕਬੂਲ ਹੋ ਜਾਂਦਾ ਹੈ ॥੩॥nullਨਾਨਕ ਆਖਦਾ ਹੈ-(ਹੇ ਭਾਈ! ਜਦੋਂ ਤੋਂ) ਪੂਰੇ ਗੁਰੂ ਨੇ ਪਰਮਾਤਮਾ ਦਾ ਨਾਮ ਮੇਰੇ ਹਿਰਦੇ ਵਿਚ ਪੱਕਾ ਕਰ ਦਿੱਤਾ ਹੈ (ਤਦੋਂ ਤੋਂ) ਮੇਰੇ ਮਨ ਨੇ (ਸਦਾ) ਸੁਖ ਹੀ ਅਨੁਭਵ ਕੀਤਾ ਹੈ ॥੪॥੮॥੫੯॥