Hukumnama - Ang 385.3

Raaj Leelaa Thaerai Naam Banaaee || in Raag Asa

In Gurmukhi

ਆਸਾ ਮਹਲਾ ੫ ॥
ਰਾਜ ਲੀਲਾ ਤੇਰੈ ਨਾਮਿ ਬਨਾਈ ॥
ਜੋਗੁ ਬਨਿਆ ਤੇਰਾ ਕੀਰਤਨੁ ਗਾਈ ॥੧॥
ਸਰਬ ਸੁਖਾ ਬਨੇ ਤੇਰੈ ਓਲ੍ਹ੍ਹੈ ॥
ਭ੍ਰਮ ਕੇ ਪਰਦੇ ਸਤਿਗੁਰ ਖੋਲ੍ਹ੍ਹੇ ॥੧॥ ਰਹਾਉ ॥
ਹੁਕਮੁ ਬੂਝਿ ਰੰਗ ਰਸ ਮਾਣੇ ॥
ਸਤਿਗੁਰ ਸੇਵਾ ਮਹਾ ਨਿਰਬਾਣੇ ॥੨॥
ਜਿਨਿ ਤੂੰ ਜਾਤਾ ਸੋ ਗਿਰਸਤ ਉਦਾਸੀ ਪਰਵਾਣੁ ॥
ਨਾਮਿ ਰਤਾ ਸੋਈ ਨਿਰਬਾਣੁ ॥੩॥
ਜਾ ਕਉ ਮਿਲਿਓ ਨਾਮੁ ਨਿਧਾਨਾ ॥
ਭਨਤਿ ਨਾਨਕ ਤਾ ਕਾ ਪੂਰ ਖਜਾਨਾ ॥੪॥੬॥੫੭॥

Phonetic English

Aasaa Mehalaa 5 ||
Raaj Leelaa Thaerai Naam Banaaee ||
Jog Baniaa Thaeraa Keerathan Gaaee ||1||
Sarab Sukhaa Banae Thaerai Oulhai ||
Bhram Kae Paradhae Sathigur Kholhae ||1|| Rehaao ||
Hukam Boojh Rang Ras Maanae ||
Sathigur Saevaa Mehaa Nirabaanae ||3||
Jin Thoon Jaathaa So Girasath Oudhaasee Paravaan ||
Naam Rathaa Soee Nirabaan ||2||
Jaa Ko Miliou Naam Nidhhaanaa ||
Bhanath Naanak Thaa Kaa Poor Khajaanaa ||4||6||57||

English Translation

Aasaa, Fifth Mehl:
The pleasures of royalty are derived from Your Name.
I attain Yoga, singing the Kirtan of Your Praises. ||1||
All comforts are obtained in Your Shelter.
The True Guru has removed the veil of doubt. ||1||Pause||
Understanding the Command of the Lord's Will, I revel in pleasure and joy.
Serving the True Guru, I obtain the supreme state of Nirvaanaa. ||2||
One who recognizes You is recognized as a householder, and as a renunciate.
Imbued with the Naam, the Name of the Lord, he dwells in Nirvaanaa. ||3||
One who has obtained the treasure of the Naam
- prays Nanak, his treasure-house is filled to overflowing. ||4||6||57||

Punjabi Viakhya

nullnullਹੇ ਪ੍ਰਭੂ! ਤੇਰੇ ਨਾਮ ਨੇ ਮੇਰੇ ਵਾਸਤੇ ਉਹ ਮੌਜ ਬਣਾ ਦਿੱਤੀ ਹੈ ਜੋ ਰਾਜੇ ਲੋਕਾਂ ਨੂੰ ਰਾਜ ਤੋਂ ਮਿਲਦੀ ਪ੍ਰਤੀਤ ਹੁੰਦੀ ਹੈ, ਜਦੋਂ ਮੈਂ ਤੇਰੀ ਸਿਫ਼ਤ-ਸਾਲਾਹ ਦਾ ਗੀਤ ਗਾਂਦਾ ਹਾਂ ਤਾਂ ਮੈਨੂੰ ਜੋਗੀਆਂ ਵਾਲਾ ਜੋਗ ਪ੍ਰਾਪਤ ਹੋ ਜਾਂਦਾ ਹੈ (ਦੁਨੀਆ ਵਾਲਾ ਸੁਖ ਤੇ ਫ਼ਕੀਰੀ ਵਾਲਾ ਸੁਖ ਦੋਵੇਂ ਹੀ ਮੈਨੂੰ ਤੇਰੀ ਸਿਫ਼ਤ-ਸਾਲਾਹ ਵਿਚੋਂ ਮਿਲ ਰਹੇ ਹਨ) ॥੧॥nullਹੇ ਪ੍ਰਭੂ! (ਜਦੋਂ ਤੋਂ) ਸਤਿਗੁਰੂ ਨੇ (ਮੇਰੇ ਅੰਦਰੋਂ ਮਾਇਆ ਦੀ ਖ਼ਾਤਰ) ਭਟਕਣਾ ਪੈਦਾ ਕਰਨ ਵਾਲੇ ਪੜਦੇ ਖੋਹਲ ਦਿੱਤੇ ਹਨ (ਤੇ ਤੇਰੇ ਨਾਲੋਂ ਮੇਰੀ ਵਿੱਥ ਮੁੱਕ ਗਈ ਹੈ, ਤਦੋਂ ਤੋਂ) ਤੇਰੇ ਆਸਰੇ-ਪਰਨੇ ਰਹਿਣ ਨਾਲ ਮੇਰੇ ਵਾਸਤੇ ਸਾਰੇ ਸੁਖ ਹੀ ਸੁਖ ਬਣ ਗਏ ਹਨ ॥੧॥ ਰਹਾਉ ॥nullਹੇ ਪ੍ਰਭੂ! ਤੇਰੀ ਰਜ਼ਾ ਨੂੰ ਸਮਝ ਕੇ ਮੈਂ ਸਾਰੇ ਆਤਮਕ ਆਨੰਦ ਮਾਣ ਰਿਹਾ ਹਾਂ, ਸਤਿਗੁਰੂ ਦੀ (ਦੱਸੀ) ਸੇਵਾ ਦੀ ਬਰਕਤਿ ਨਾਲ ਮੈਨੂੰ ਬੜੀ ਉੱਚੀ ਵਾਸਨਾ-ਰਹਿਤ ਅਵਸਥਾ ਪ੍ਰਾਪਤ ਹੋ ਗਈ ਹੈ ॥੨॥nullਹੇ ਪ੍ਰਭੂ! ਜਿਸ ਮਨੁੱਖ ਨੇ ਤੇਰੇ ਨਾਲ ਡੂੰਘੀ ਸਾਂਝ ਪਾ ਲਈ ਉਹ ਚਾਹੇ ਗ੍ਰਿਹਸਤੀ ਹੈ ਚਾਹੇ ਤਿਆਗੀ ਉਹ ਤੇਰੀਆਂ ਨਜ਼ਰਾਂ ਵਿਚ ਕਬੂਲ ਹੈ। ਜੇਹੜਾ ਮਨੁੱਖ, ਹੇ ਪ੍ਰਭੂ! ਤੇਰੇ ਨਾਮ (-ਰੰਗ) ਵਿਚ ਰੰਗਿਆ ਹੋਇਆ ਹੈ ਉਹੀ ਸਦਾ ਦੁਨੀਆ ਦੀਆਂ ਵਾਸਨਾ ਤੋਂ ਬਚਿਆ ਰਹਿੰਦਾ ਹੈ ॥੩॥nullਨਾਨਕ ਆਖਦਾ ਹੈ-ਹੇ ਪ੍ਰਭੂ! ਜਿਸ ਮਨੁੱਖ ਨੂੰ ਤੇਰਾ ਨਾਮ-ਖ਼ਜ਼ਾਨਾ ਮਿਲ ਗਿਆ ਹੈ ਉਸ ਦਾ (ਉੱਚੇ ਆਤਮਕ ਜੀਵਨ ਦੇ ਗੁਣਾਂ ਦਾ) ਖ਼ਜ਼ਾਨਾ ਸਦਾ ਭਰਿਆ ਰਹਿੰਦਾ ਹੈ ॥੪॥੬॥੫੭॥