Hukumnama - Ang 386
Jehaa Pathaavahu Theh Theh Jaaeanaee || in Raag Asa
In Gurmukhi
ਆਸਾ ਮਹਲਾ ੫ ॥
ਜਹਾ ਪਠਾਵਹੁ ਤਹ ਤਹ ਜਾਈ ॥
ਜੋ ਤੁਮ ਦੇਹੁ ਸੋਈ ਸੁਖੁ ਪਾਈ ॥੧॥
ਸਦਾ ਚੇਰੇ ਗੋਵਿੰਦ ਗੋਸਾਈ ॥
ਤੁਮ੍ਹ੍ਹਰੀ ਕ੍ਰਿਪਾ ਤੇ ਤ੍ਰਿਪਤਿ ਅਘਾਈ ॥੧॥ ਰਹਾਉ ॥
ਤੁਮਰਾ ਦੀਆ ਪੈਨ੍ਹ੍ਹਉ ਖਾਈ ॥
ਤਉ ਪ੍ਰਸਾਦਿ ਪ੍ਰਭ ਸੁਖੀ ਵਲਾਈ ॥੨॥
ਮਨ ਤਨ ਅੰਤਰਿ ਤੁਝੈ ਧਿਆਈ ॥
ਤੁਮ੍ਹ੍ਹਰੈ ਲਵੈ ਨ ਕੋਊ ਲਾਈ ॥੩॥
ਕਹੁ ਨਾਨਕ ਨਿਤ ਇਵੈ ਧਿਆਈ ॥
ਗਤਿ ਹੋਵੈ ਸੰਤਹ ਲਗਿ ਪਾਈ ॥੪॥੯॥੬੦॥
Phonetic English
Aasaa Mehalaa 5 ||
Jehaa Pathaavahu Theh Theh Jaaeanaee ||
Jo Thum Dhaehu Soee Sukh Paaeanaee ||1||
Sadhaa Chaerae Govindh Gosaaee ||
Thumharee Kirapaa Thae Thripath Aghaaeanaee ||1|| Rehaao ||
Thumaraa Dheeaa Painho Khaaeanaee ||
Tho Prasaadh Prabh Sukhee Valaaeanaee ||2||
Man Than Anthar Thujhai Dhhiaaeanaee ||
Thumharai Lavai N Kooo Laaeanaee ||3||
Kahu Naanak Nith Eivai Dhhiaaeanaee ||
Gath Hovai Santheh Lag Paaeanaee ||4||9||60||
English Translation
Aasaa, Fifth Mehl:
Wherever You send me, there I go.
Whatever You give me, brings me peace. ||1||
I am forever the chaylaa, the humble disciple, of the Lord of the Universe, the Sustainer of the World.
By Your Grace, I am satisfied and satiated. ||1||Pause||
Whatever You give me, I wear and eat.
By Your Grace, O God, my life passes peacefully. ||2||
Deep within my mind and body, I meditate on You.
I recognize none as equal to You. ||3||
Says Nanak, this is my continual meditation:
That I may be emancipated, clinging to the Feet of the Saints. ||4||9||60||
Punjabi Viakhya
nullnull(ਹੇ ਗੋਵਿੰਦ! ਇਹ ਤੇਰੀ ਹੀ ਮੇਹਰ ਹੈ ਕਿ) ਜਿਧਰ ਤੂੰ ਮੈਨੂੰ ਭੇਜਦਾ ਹੈਂ, ਮੈਂ ਉਧਰ ਉਧਰ ਹੀ (ਖ਼ੁਸ਼ੀ ਨਾਲ) ਜਾਂਦਾ ਹਾਂ, (ਸੁਖ ਹੋਵੇ ਚਾਹੇ ਦੁੱਖ ਹੋਵੇ) ਜੋ ਕੁਝ ਤੂੰ ਮੈਨੂੰ ਦੇਂਦਾ ਹੈਂ, ਮੈਂ ਉਸ ਨੂੰ (ਸਿਰ-ਮੱਥੇ ਉਤੇ) ਸੁਖ (ਜਾਣ ਕੇ) ਮੰਨਦਾ ਹਾਂ ॥੧॥nullਹੇ ਗੋਵਿੰਦ! ਹੇ ਗੋਸਾਈਂ! (ਮੇਹਰ ਕਰ, ਮੈਂ) ਸਦਾ ਤੇਰਾ ਦਾਸ ਬਣਿਆ ਰਹਾਂ (ਕਿਉਂਕਿ) ਤੇਰੀ ਕਿਰਪਾ ਨਾਲ ਹੀ ਮੈਂ ਮਾਇਆ ਦੀ ਤ੍ਰਿਸ਼ਨਾ ਵਲੋਂ ਸਦਾ ਰੱਜਿਆ ਰਹਿੰਦਾ ਹਾਂ ॥੧॥ ਰਹਾਉ ॥nullਹੇ ਪ੍ਰਭੂ! ਜੋ ਕੁਝ ਤੂੰ ਮੈਨੂੰ (ਪਹਿਨਣ ਨੂੰ, ਖਾਣ ਨੂੰ,) ਦੇਂਦਾ ਹੈਂ ਉਹੀ ਮੈਂ (ਸੰਤੋਖ ਨਾਲ) ਪਹਿਨਦਾ ਤੇ ਖਾਂਦਾ ਹਾਂ, ਤੇਰੀ ਕਿਰਪਾ ਨਾਲ ਮੈਂ (ਆਪਣਾ ਜੀਵਨ) ਸੁਖ-ਆਨੰਦ ਨਾਲ ਬਿਤੀਤ ਕਰ ਰਿਹਾ ਹਾਂ ॥੨॥nullਹੇ ਪ੍ਰਭੂ! ਮੈਂ ਆਪਣੇ ਮਨ ਵਿਚ ਆਪਣੇ ਹਿਰਦੇ ਵਿਚ (ਸਦਾ) ਤੈਨੂੰ ਹੀ ਯਾਦ ਕਰਦਾ ਰਹਿੰਦਾ ਹਾਂ, ਤੇਰੇ ਬਰਾਬਰ ਦਾ ਮੈਂ ਹੋਰ ਕਿਸੇ ਨੂੰ ਨਹੀਂ ਸਮਝਦਾ ॥੩॥nullਹੇ ਨਾਨਕ! (ਪ੍ਰਭੂ-ਦਰ ਤੇ ਅਰਦਾਸ ਕਰਦਾ ਰਹੁ ਤੇ) ਆਖ-(ਹੇ ਪ੍ਰਭੂ! ਮੇਹਰ ਕਰ) ਮੈਂ ਇਸੇ ਤਰ੍ਹਾਂ ਸਦਾ ਤੈਨੂੰ ਸਿਮਰਦਾ ਰਹਾਂ। (ਤੇਰੀ ਮੇਹਰ ਹੋਵੇ ਤਾਂ ਤੇਰੇ) ਸੰਤ ਜਨਾਂ ਦੀ ਚਰਨੀਂ ਲੱਗ ਕੇ ਮੈਨੂੰ ਉੱਚੀ ਆਤਮਕ ਅਵਸਥਾ ਮਿਲੀ ਰਹੇ ॥੪॥੯॥੬੦॥