Hukumnama - Ang 386.1
Oothath Baithath Sovath Dhhiaaeeai || in Raag Asa
In Gurmukhi
ਆਸਾ ਮਹਲਾ ੫ ॥
ਊਠਤ ਬੈਠਤ ਸੋਵਤ ਧਿਆਈਐ ॥
ਮਾਰਗਿ ਚਲਤ ਹਰੇ ਹਰਿ ਗਾਈਐ ॥੧॥
ਸ੍ਰਵਨ ਸੁਨੀਜੈ ਅੰਮ੍ਰਿਤ ਕਥਾ ॥
ਜਾਸੁ ਸੁਨੀ ਮਨਿ ਹੋਇ ਅਨੰਦਾ ਦੂਖ ਰੋਗ ਮਨ ਸਗਲੇ ਲਥਾ ॥੧॥ ਰਹਾਉ ॥
ਕਾਰਜਿ ਕਾਮਿ ਬਾਟ ਘਾਟ ਜਪੀਜੈ ॥
ਗੁਰ ਪ੍ਰਸਾਦਿ ਹਰਿ ਅੰਮ੍ਰਿਤੁ ਪੀਜੈ ॥੨॥
ਦਿਨਸੁ ਰੈਨਿ ਹਰਿ ਕੀਰਤਨੁ ਗਾਈਐ ॥
ਸੋ ਜਨੁ ਜਮ ਕੀ ਵਾਟ ਨ ਪਾਈਐ ॥੩॥
ਆਠ ਪਹਰ ਜਿਸੁ ਵਿਸਰਹਿ ਨਾਹੀ ॥
ਗਤਿ ਹੋਵੈ ਨਾਨਕ ਤਿਸੁ ਲਗਿ ਪਾਈ ॥੪॥੧੦॥੬੧॥
Phonetic English
Aasaa Mehalaa 5 ||
Oothath Baithath Sovath Dhhiaaeeai ||
Maarag Chalath Harae Har Gaaeeai ||1||
Sravan Suneejai Anmrith Kathhaa ||
Jaas Sunee Man Hoe Anandhaa Dhookh Rog Man Sagalae Lathhaa ||1|| Rehaao ||
Kaaraj Kaam Baatt Ghaatt Japeejai ||
Gur Prasaadh Har Anmrith Peejai ||2||
Dhinas Rain Har Keerathan Gaaeeai ||
So Jan Jam Kee Vaatt N Paaeeai ||3||
Aath Pehar Jis Visarehi Naahee ||
Gath Hovai Naanak This Lag Paaee ||4||10||61||
English Translation
Aasaa, Fifth Mehl:
While standing up, and sitting down, and even while asleep, meditate on the Lord.
Walking on the Way, sing the Praises of the Lord. ||1||
With your ears, listen to the Ambrosial Sermon.
Listening to it, your mind shall be filled with bliss, and the troubles and diseases of your mind shall all depart. ||1||Pause||
While you work at your job, on the road and at the beach, meditate and chant.
By Guru's Grace, drink in the Ambrosial Essence of the Lord. ||2||
The humble being who sings the Kirtan of the Lord's Praises, day and night
Does not have to go with the Messenger of Death. ||3||
One who does not forget the Lord, twenty-four hours a day, is emancipated;
O Nanak, I fall at his feet. ||4||10||61||
Punjabi Viakhya
nullnull(ਹੇ ਭਾਈ!) ਉਠਦਿਆਂ ਬੈਠਦਿਆਂ ਸੁੱਤਿਆਂ (ਜਾਗਦਿਆਂ ਹਰ ਵੇਲੇ) ਪਰਮਾਤਮਾ ਨੂੰ ਯਾਦ ਕਰਦੇ ਰਹਿਣਾ ਚਾਹੀਦਾ ਹੈ, ਰਸਤੇ ਤੁਰਦਿਆਂ ਭੀ ਸਦਾ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਦੇ ਰਹਿਣਾ ਰਹਿਣਾ ਚਾਹੀਦਾ ਹੈ ॥੧॥null(ਹੇ ਭਾਈ!) ਕੰਨਾਂ ਨਾਲ (ਪਰਮਾਤਮਾ ਦੀ) ਆਤਮਕ ਜੀਵਨ ਦੇਣ ਵਾਲੀ ਸਿਫ਼ਤ-ਸਾਲਾਹ ਸੁਣਦੇ ਰਹਿਣਾ ਚਾਹੀਦਾ ਹੈ ਜਿਸ ਦੇ ਸੁਣਿਆਂ ਮਨ ਵਿਚ ਆਤਮਕ ਆਨੰਦ ਪੈਦਾ ਹੁੰਦਾ ਹੈ ਤੇ ਮਨ ਦੇ ਸਾਰੇ ਦੁੱਖ ਰੋਗ ਦੂਰ ਹੋ ਜਾਂਦੇ ਹਨ ॥੧॥ ਰਹਾਉ ॥null(ਹੇ ਭਾਈ!) ਹਰੇਕ ਕੰਮ ਕਾਜ ਕਰਦਿਆਂ, ਰਾਹੇ ਤੁਰਦਿਆਂ, ਪੱਤਣ ਲੰਘਦਿਆਂ ਪਰਮਾਤਮਾ ਦਾ ਨਾਮ ਜਪਦੇ ਰਹਿਣਾ ਚਾਹੀਦਾ ਹੈ ਤੇ ਗੁਰੂ ਦੀ ਕਿਰਪਾ ਦੀ ਬਰਕਤਿ ਨਾਲ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਲ ਪੀਂਦੇ ਰਹਿਣਾ ਚਾਹੀਦਾ ਹੈ ॥੨॥null(ਹੇ ਭਾਈ!) ਦਿਨ ਰਾਤ ਪਰਮਾਤਮਾ ਦੀ ਸਿਫ਼ਤ-ਸਾਲਾਹ ਦਾ ਗੀਤ ਗਾਂਦੇ ਰਹਿਣਾ ਚਾਹੀਦਾ ਹੈ (ਜੇਹੜਾ ਇਹ ਕੰਮ ਕਰਦਾ ਰਹਿੰਦਾ ਹੈ) ਜ਼ਿੰਦਗੀ ਦੇ ਸਫ਼ਰ ਵਿਚ ਆਤਮਕ ਮੌਤ ਉਸ ਦੇ ਨੇੜੇ ਨਹੀਂ ਢੁੱਕਦੀ ॥੩॥nullਹੇ ਨਾਨਕ! (ਆਖ-ਹੇ ਪ੍ਰਭੂ!) ਜਿਸ ਮਨੁੱਖ ਨੂੰ ਅੱਠੇ ਪਹਰ ਕਿਸੇ (ਵੇਲੇ ਭੀ) ਤੂੰ ਨਹੀਂ ਵਿਸਰਦਾ, ਉਸ ਦੀ ਚਰਨੀਂ ਲੱਗ ਕੇ (ਹੋਰ ਮਨੁੱਖਾਂ ਨੂੰ ਭੀ) ਉੱਚੀ ਆਤਮਕ ਅਵਸਥਾ ਮਿਲ ਜਾਂਦੀ ਹੈ ॥੪॥੧੦॥੬੧॥