Hukumnama - Ang 386.2

Jaa Kai Simaran Sookh Nivaas || in Raag Asa

In Gurmukhi

ਆਸਾ ਮਹਲਾ ੫ ॥
ਜਾ ਕੈ ਸਿਮਰਨਿ ਸੂਖ ਨਿਵਾਸੁ ॥
ਭਈ ਕਲਿਆਣ ਦੁਖ ਹੋਵਤ ਨਾਸੁ ॥੧॥
ਅਨਦੁ ਕਰਹੁ ਪ੍ਰਭ ਕੇ ਗੁਨ ਗਾਵਹੁ ॥
ਸਤਿਗੁਰੁ ਅਪਨਾ ਸਦ ਸਦਾ ਮਨਾਵਹੁ ॥੧॥ ਰਹਾਉ ॥
ਸਤਿਗੁਰ ਕਾ ਸਚੁ ਸਬਦੁ ਕਮਾਵਹੁ ॥
ਥਿਰੁ ਘਰਿ ਬੈਠੇ ਪ੍ਰਭੁ ਅਪਨਾ ਪਾਵਹੁ ॥੨॥
ਪਰ ਕਾ ਬੁਰਾ ਨ ਰਾਖਹੁ ਚੀਤ ॥
ਤੁਮ ਕਉ ਦੁਖੁ ਨਹੀ ਭਾਈ ਮੀਤ ॥੩॥
ਹਰਿ ਹਰਿ ਤੰਤੁ ਮੰਤੁ ਗੁਰਿ ਦੀਨ੍ਹ੍ਹਾ ॥
ਇਹੁ ਸੁਖੁ ਨਾਨਕ ਅਨਦਿਨੁ ਚੀਨ੍ਹ੍ਹਾ ॥੪॥੧੧॥੬੨॥

Phonetic English

Aasaa Mehalaa 5 ||
Jaa Kai Simaran Sookh Nivaas ||
Bhee Kaliaan Dhukh Hovath Naas ||1||
Anadh Karahu Prabh Kae Gun Gaavahu ||
Sathigur Apanaa Sadh Sadhaa Manaavahu ||1|| Rehaao ||
Sathigur Kaa Sach Sabadh Kamaavahu ||
Thhir Ghar Baithae Prabh Apanaa Paavahu ||2||
Par Kaa Buraa N Raakhahu Cheeth ||
Thum Ko Dhukh Nehee Bhaaee Meeth ||3||
Har Har Thanth Manth Gur Dheenhaa ||
Eihu Sukh Naanak Anadhin Cheenhaa ||4||11||62||

English Translation

Aasaa, Fifth Mehl:
Remembering Him in meditation, one abides in peace;
One becomes happy, and suffering is ended. ||1||
Celebrate, make merry, and sing God's Glories.
Forever and ever, surrender to the True Guru. ||1||Pause||
Act in accordance with the Shabad, the True Word of the True Guru.
Remain steady and stable within the home of your own self, and find God. ||2||
Do not harbor evil intentions against others in your mind,
And you shall not be troubled, O Siblings of Destiny, O friends. ||3||
The Name of the Lord, Har, Har, is the Tantric exercise, and the Mantra, given by the Guru.
Nanak knows this peace alone, night and day. ||4||11||62||

Punjabi Viakhya

nullnull(ਹੇ ਭਾਈ! ਗੁਰੂ ਦੇ ਕਹੇ ਅਨੁਸਾਰ ਉਸ ਪਰਮਾਤਮਾ ਦਾ ਸਿਮਰਨ ਕਰਦੇ ਰਹੋ) ਜਿਸ ਦੇ ਸਿਮਰਨ ਦੀ ਬਰਕਤਿ ਨਾਲ (ਮਨ ਵਿਚ) ਸੁਖ ਦਾ ਵਾਸ ਹੋ ਜਾਂਦਾ ਹੈ, ਸਦਾ ਸੁਖ-ਸਾਂਦ ਬਣੀ ਰਹਿੰਦੀ ਹੈ ਤੇ ਦੁੱਖਾਂ ਦਾ ਨਾਸ ਹੋ ਜਾਂਦਾ ਹੈ ॥੧॥null(ਹੇ ਭਾਈ! ਆਪਣੇ ਗੁਰੂ ਦੇ ਉਪਦੇਸ਼ ਅਨੁਸਾਰ ਤੁਰ ਕੇ) ਸਦਾ ਹੀ ਗੁਰੂ ਦੀ ਪ੍ਰਸੰਨਤਾ ਪ੍ਰਾਪਤ ਕਰਦੇ ਰਹੋ (ਗੁਰੂ ਦੇ ਹੁਕਮ ਅਨੁਸਾਰ) ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਦੇ ਰਿਹਾ ਕਰੋ (ਇਸ ਦਾ ਨਤੀਜਾ ਇਹ ਹੋਵੇਗਾ ਕਿ ਸਦਾ) ਆਤਮਕ ਆਨੰਦ ਮਾਣਦੇ ਰਹੋਗੇ ॥੧॥ ਰਹਾਉ ॥null(ਹੇ ਭਾਈ!) ਸਦਾ-ਥਿਰ ਪਰਮਾਤਮਾ ਦੀ ਸਿਫ਼ਤ-ਸਾਲਾਹ ਵਾਲੇ ਗੁਰ-ਸ਼ਬਦ ਨੂੰ ਹਰ ਵੇਲੇ ਹਿਰਦੇ ਵਿਚ ਰੱਖੋ (ਸ਼ਬਦ ਅਨੁਸਾਰ ਆਪਣਾ ਜੀਵਨ ਘੜਦੇ ਰਹੋ। ਇਸ ਸ਼ਬਦ ਦੀ ਬਰਕਤਿ ਨਾਲ ਆਪਣੇ) ਹਿਰਦੇ-ਘਰ ਵਿਚ ਅਡੋਲ ਟਿਕੇ ਰਹੋਗੇ (ਭਟਕਣਾ ਮੁੱਕ ਜਾਏਗੀ) ਤੇ ਪਰਮਾਤਮਾ ਨੂੰ ਆਪਣੇ ਅੰਦਰ ਹੀ ਲੱਭ ਲਵੋਗੇ ॥੨॥nullਹੇ ਵੀਰ! ਹੇ ਮਿੱਤਰ! ਕਦੇ ਕਿਸੇ ਦਾ ਬੁਰਾ ਨਾਹ ਚਿਤਵਿਆ ਕਰੋ (ਕਦੇ ਮਨ ਵਿਚ ਇਹ ਇੱਛਾ ਪੈਦਾ ਨਾਹ ਹੋਣ ਦਿਓ ਕਿ ਕਿਸੇ ਦਾ ਨੁਕਸਾਨ ਹੋਵੇ। ਇਸ ਦਾ ਸਿੱਟਾ ਇਹ ਹੋਵੇਗਾ ਕਿ) ਤੁਹਾਨੂੰ ਭੀ ਕੋਈ ਦੁੱਖ ਨਹੀਂ ਪੋਹ ਸਕੇਗਾ ॥੩॥nullਹੇ ਨਾਨਕ! ਜਿਸ ਮਨੁੱਖ ਨੂੰ ਗੁਰੂ ਨੇ ਪਰਮਾਤਮਾ ਦਾ ਨਾਮ ਹੀ ਟੂਣਾ ਦਿੱਤਾ ਹੈ ਪਰਮਾਤਮਾ ਦਾ ਨਾਮ ਹੀ ਮੰਤਰ ਦਿੱਤਾ ਹੈ (ਉਹ ਮੰਤਰਾਂ ਟੂਣਿਆਂ ਦੀ ਰਾਹੀਂ ਹੋਰਨਾਂ ਦਾ ਬੁਰਾ ਚਿਤਵਨ ਦੇ ਥਾਂ, ਆਪਣੇ ਅੰਦਰ) ਹਰ ਵੇਲੇ (ਪਰਮਾਤਮਾ ਦੇ ਨਾਮ ਤੋਂ ਪੈਦਾ ਹੋਇਆ) ਆਤਮਕ ਆਨੰਦ ਵੱਸਦਾ ਪਛਾਣ ਲੈਂਦਾ ਹੈ ॥੪॥੧੧॥੬੨॥