Hukumnama - Ang 386.3
Jis Neech Ko Koee N Jaanai || in Raag Asa
In Gurmukhi
ਆਸਾ ਮਹਲਾ ੫ ॥
ਜਿਸੁ ਨੀਚ ਕਉ ਕੋਈ ਨ ਜਾਨੈ ॥
ਨਾਮੁ ਜਪਤ ਉਹੁ ਚਹੁ ਕੁੰਟ ਮਾਨੈ ॥੧॥
ਦਰਸਨੁ ਮਾਗਉ ਦੇਹਿ ਪਿਆਰੇ ॥
ਤੁਮਰੀ ਸੇਵਾ ਕਉਨ ਕਉਨ ਨ ਤਾਰੇ ॥੧॥ ਰਹਾਉ ॥
ਜਾ ਕੈ ਨਿਕਟਿ ਨ ਆਵੈ ਕੋਈ ॥
ਸਗਲ ਸ੍ਰਿਸਟਿ ਉਆ ਕੇ ਚਰਨ ਮਲਿ ਧੋਈ ॥੨॥
ਜੋ ਪ੍ਰਾਨੀ ਕਾਹੂ ਨ ਆਵਤ ਕਾਮ ॥
ਸੰਤ ਪ੍ਰਸਾਦਿ ਤਾ ਕੋ ਜਪੀਐ ਨਾਮ ॥੩॥
ਸਾਧਸੰਗਿ ਮਨ ਸੋਵਤ ਜਾਗੇ ॥
ਤਬ ਪ੍ਰਭ ਨਾਨਕ ਮੀਠੇ ਲਾਗੇ ॥੪॥੧੨॥੬੩॥
Phonetic English
Aasaa Mehalaa 5 ||
Jis Neech Ko Koee N Jaanai ||
Naam Japath Ouhu Chahu Kuntt Maanai ||1||
Dharasan Maago Dhaehi Piaarae ||
Thumaree Saevaa Koun Koun N Thaarae ||1|| Rehaao ||
Jaa Kai Nikatt N Aavai Koee ||
Sagal Srisatt Ouaa Kae Charan Mal Dhhoee ||2||
Jo Praanee Kaahoo N Aavath Kaam ||
Santh Prasaadh Thaa Ko Japeeai Naam ||3||
Saadhhasang Man Sovath Jaagae ||
Thab Prabh Naanak Meethae Laagae ||4||12||63||
English Translation
Aasaa, Fifth Mehl:
That wretched being, whom no one knows
- chanting the Naam, the Name of the Lord, he is honored in the four directions. ||1||
I beg for the Blessed Vision of Your Darshan; please, give it to me, O Beloved!
Serving You, who, who has not been saved? ||1||Pause||
That person, whom no one wants to be near
- the whole world comes to wash the dirt of his feet. ||2||
That mortal, who is of no use to anyone at all
- by the Grace of the Saints, he meditates on the Naam. ||3||
In the Saadh Sangat, the Company of the Holy, the sleeping mind awakens.
Then, O Nanak, God seems sweet. ||4||12||63||
Punjabi Viakhya
nullnullਹੇ ਪ੍ਰਭੂ! ਜਿਸ ਮਨੁੱਖ ਨੂੰ ਨੀਵੀਂ ਜਾਤਿ ਦਾ ਸਮਝ ਕੇ ਕੋਈ ਜਾਣਦਾ-ਪਛਾਣਦਾ ਭੀ ਨਹੀਂ, ਤੇਰਾ ਨਾਮ ਜਪਣ ਦੀ ਬਰਕਤਿ ਨਾਲ ਸਾਰੇ ਜਗਤ ਵਿਚ ਉਸ ਦਾ ਆਦਰ-ਮਾਣ ਹੋਣ ਲੱਗ ਪੈਂਦਾ ਹੈ ॥੧॥nullਹੇ ਪਿਆਰੇ ਪ੍ਰਭੂ! ਮੈਂ ਤੇਰਾ ਦਰਸਨ ਮੰਗਦਾ ਹਾਂ (ਮੈਨੂੰ ਆਪਣੇ ਦਰਸਨ ਦੀ ਦਾਤਿ) ਦੇਹ। ਜਿਸ ਜਿਸ ਨੇ ਤੇਰੀ ਸੇਵਾ-ਭਗਤੀ ਕੀਤੀ ਉਸ ਉਸ ਨੂੰ (ਤੂੰ ਆਪਣਾ ਦਰਸਨ ਦੇ ਕੇ) ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਦਿੱਤਾ ॥੧॥ ਰਹਾਉ ॥nullਹੇ ਪ੍ਰਭੂ! (ਕੰਗਾਲ ਜਾਣ ਕੇ) ਜਿਸ ਮਨੁੱਖ ਦੇ ਨੇੜੇ ਭੀ ਕੋਈ ਨਹੀਂ ਸੀ ਢੁਕਦਾ (ਤੇਰਾ ਨਾਮ ਜਪਣ ਦੀ ਬਰਕਤਿ ਨਾਲ ਫਿਰ) ਸਾਰੀ ਲੋਕਾਈ ਉਸ ਦੇ ਪੈਰ ਮਲ ਮਲ ਕੇ ਧੋਣ ਲੱਗ ਪੈਂਦੀ ਹੈ ॥੨॥nullਹੇ ਪ੍ਰਭੂ! ਜੇਹੜਾ ਮਨੁੱਖ (ਪਹਿਲਾਂ) ਕਿਸੇ ਦਾ ਕੋਈ ਕੰਮ ਸਵਾਰਨ ਜੋਗਾ ਨਹੀਂ ਸੀ (ਹੁਣ) ਗੁਰੂ ਦੀ ਕਿਰਪਾ ਨਾਲ (ਤੇਰਾ ਨਾਮ ਜਪਣ ਕਰਕੇ) ਉਸ ਨੂੰ ਹਰ ਥਾਂ ਯਾਦ ਕੀਤਾ ਜਾਂਦਾ ਹੈ ॥੩॥nullਹੇ ਨਾਨਕ! (ਆਖ-) ਹੇ ਮਨ! ਸਾਧ ਸੰਗਤ ਵਿਚ ਆ ਕੇ (ਮਾਇਆ ਦੇ ਮੋਹ ਦੀ ਨੀਂਦ ਵਿਚ) ਸੁੱਤੇ ਹੋਏ ਲੋਕ ਜਾਗ ਪੈਂਦੇ ਹਨ (ਆਤਮਕ ਜੀਵਨ ਦੀ ਸੂਝ ਪ੍ਰਾਪਤ ਕਰ ਲੈਂਦੇ ਹਨ, ਤੇ) ਤਦੋਂ ਉਹਨਾਂ ਨੂੰ ਪ੍ਰਭੂ ਜੀ ਪਿਆਰੇ ਲੱਗਣ ਲੱਗ ਪੈਂਦੇ ਹਨ ॥੪॥੧੨॥੬੩॥