Hukumnama - Ang 387
Oukath Siaanap Kishhoo N Jaanaa in Raag Asa
In Gurmukhi
ਆਸਾ ਮਹਲਾ ੫ ॥
ਉਕਤਿ ਸਿਆਨਪ ਕਿਛੂ ਨ ਜਾਨਾ ॥
ਦਿਨੁ ਰੈਣਿ ਤੇਰਾ ਨਾਮੁ ਵਖਾਨਾ ॥੧॥
ਮੈ ਨਿਰਗੁਨ ਗੁਣੁ ਨਾਹੀ ਕੋਇ ॥
ਕਰਨ ਕਰਾਵਨਹਾਰ ਪ੍ਰਭ ਸੋਇ ॥੧॥ ਰਹਾਉ ॥
ਮੂਰਖ ਮੁਗਧ ਅਗਿਆਨ ਅਵੀਚਾਰੀ ॥
ਨਾਮ ਤੇਰੇ ਕੀ ਆਸ ਮਨਿ ਧਾਰੀ ॥੨॥
ਜਪੁ ਤਪੁ ਸੰਜਮੁ ਕਰਮ ਨ ਸਾਧਾ ॥
ਨਾਮੁ ਪ੍ਰਭੂ ਕਾ ਮਨਹਿ ਅਰਾਧਾ ॥੩॥
ਕਿਛੂ ਨ ਜਾਨਾ ਮਤਿ ਮੇਰੀ ਥੋਰੀ ॥
ਬਿਨਵਤਿ ਨਾਨਕ ਓਟ ਪ੍ਰਭ ਤੋਰੀ ॥੪॥੧੮॥੬੯॥
Phonetic English
Aasaa Mehalaa 5 ||
Oukath Siaanap Kishhoo N Jaanaa ||
Dhin Rain Thaeraa Naam Vakhaanaa ||1||
Mai Niragun Gun Naahee Koe ||
Karan Karaavanehaar Prabh Soe ||1|| Rehaao ||
Moorakh Mugadhh Agiaan Aveechaaree ||
Naam Thaerae Kee Aas Man Dhhaaree ||2||
Jap Thap Sanjam Karam N Saadhhaa ||
Naam Prabhoo Kaa Manehi Araadhhaa ||3||
Kishhoo N Jaanaa Math Maeree Thhoree ||
Binavath Naanak Outt Prabh Thoree ||4||18||69||
English Translation
Aasaa, Fifth Mehl:
I know nothing of arguments or cleverness.
Day and night, I chant Your Name. ||1||
I am worthless; I have no virtue at all.
God is the Creator, the Cause of all causes. ||1||Pause||
I am foolish, stupid, ignorant and thoughtless;
Your Name is my mind's only hope. ||2||
I have not practiced chanting, deep meditation, self-discipline or good actions;
But within my mind, I have worshipped God's Name. ||3||
I know nothing, and my intellect is inadequate.
Prays Nanak, O God, You are my only Support. ||4||18||69||
Punjabi Viakhya
nullnullਹੇ ਪ੍ਰਭੂ! ਮੈਂ ਕੋਈ ਦਲੀਲ (ਦੇਣੀ) ਨਹੀਂ ਜਾਣਦਾ ਮੈਂ ਕੋਈ ਸਿਆਣਪ (ਦੀ ਗੱਲ ਕਰਨੀ) ਨਹੀਂ ਜਾਣਦਾ (ਜਿਸ ਨਾਲ ਮੈਂ ਤੈਨੂੰ ਖ਼ੁਸ਼ ਕਰ ਸਕਾਂ, ਪਰ ਤੇਰੀ ਹੀ ਮੇਹਰ ਨਾਲ) ਮੈਂ ਦਿਨ ਰਾਤ ਤੇਰਾ (ਹੀ) ਨਾਮ ਉਚਾਰਦਾ ਹਾਂ ॥੧॥nullਹੇ ਪ੍ਰਭੂ! ਮੈਂ ਗੁਣ-ਹੀਣ ਹਾਂ, ਮੇਰੇ ਵਿਚ ਕੋਈ ਗੁਣ ਨਹੀਂ (ਜਿਸ ਦੇ ਆਸਰੇ ਮੈਂ ਤੈਨੂੰ ਪ੍ਰਸੰਨ ਕਰਨ ਦੀ ਆਸ ਕਰ ਸਕਾਂ, ਪਰ) ਹੇ ਪ੍ਰਭੂ ਉਹ ਤੂੰ ਹੀ ਹੈਂ ਜੋ (ਸਭ ਜੀਵਾਂ ਵਿਚ ਵਿਆਪਕ ਹੋ ਕੇ ਆਪ ਹੀ) ਸਭ ਕੁਝ ਕਰਨ ਦੀ ਤਾਕਤ ਰੱਖਦਾ ਹੈਂ ਤੇ (ਸਭ ਜੀਵਾਂ ਨੂੰ ਪ੍ਰੇਰ ਕੇ ਉਹਨਾਂ ਪਾਸੋਂ) ਕਰਾਣ ਦੀ ਸਮਰੱਥਾ ਵਾਲਾ ਹੈਂ (ਮੈਨੂੰ ਭੀ ਆਪ ਹੀ ਆਪਣੇ ਚਰਨਾਂ ਵਿਚ ਜੋੜੀ ਰੱਖ) ॥੧॥ ਰਹਾਉ ॥nullਹੇ ਪ੍ਰਭੂ! ਮੈਂ ਮੂਰਖ ਹਾਂ, ਮੈਂ ਮਤ-ਹੀਣ ਹਾਂ, ਮੈਂ ਗਿਆਨ-ਹੀਣ ਹਾਂ, ਮੈਂ ਬੇ-ਸਮਝ ਹਾਂ (ਪਰ ਤੂੰ ਆਪਣੇ ਬਿਰਦ ਦੀ ਲਾਜ ਰੱਖਣ ਵਾਲਾ ਹੈਂ), ਮੈਂ ਤੇਰੇ (ਬਿਰਦ-ਪਾਲ) ਨਾਮ ਦੀ ਆਸ ਮਨ ਵਿਚ ਰੱਖੀ ਹੋਈ ਹੈ (ਕਿ ਤੂੰ ਸਰਨ-ਆਏ ਦੀ ਲਾਜ ਰੱਖੇਂਗਾ) ॥੨॥nullਹੇ ਭਾਈ! ਮੈਂ ਕੋਈ ਜਪ ਨਹੀਂ ਕੀਤਾ, ਮੈਂ ਕੋਈ ਤਪ ਨਹੀਂ ਕੀਤਾ, ਮੈਂ ਕੋਈ ਸੰਜਮ ਨਹੀਂ ਸਾਧਿਆ (ਮੈਨੂੰ ਕਿਸੇ ਜਪ ਤਪ ਸੰਜਮ ਦਾ ਸਹਾਰਾ ਨਹੀਂ, ਮਾਣ ਨਹੀਂ) ਮੈਂ ਤਾਂ ਪਰਮਾਤਮਾ ਦਾ ਨਾਮ ਹੀ ਆਪਣੇ ਮਨ ਵਿਚ ਯਾਦ ਕਰਦਾ ਰਹਿੰਦਾ ਹਾਂ ॥੩॥nullਨਾਨਕ ਬੇਨਤੀ ਕਰਦਾ ਹੈ-ਹੇ ਪ੍ਰਭੂ! (ਕੋਈ ਉਕਤਿ, ਕੋਈ ਸਿਆਣਪ, ਕੋਈ ਜਪ, ਕੋਈ ਤਪ, ਕੋਈ ਸੰਜਮ) ਕੁਝ ਭੀ ਕਰਨਾ ਨਹੀਂ ਜਾਣਦਾ, ਮੇਰੀ ਅਕਲ ਬਹੁਤ ਮਾੜੀ ਜਿਹੀ ਹੈ, ਮੈਂ ਸਿਰਫ਼ ਤੇਰਾ ਹੀ ਆਸਰਾ ਲਿਆ ਹੈ ॥੪॥੧੮॥੬੯॥