Hukumnama - Ang 387.3
Sathigur Apanaa Sadh Sadhaa Samhaarae || in Raag Asa
In Gurmukhi
ਆਸਾ ਮਹਲਾ ੫ ॥
ਸਤਿਗੁਰੁ ਅਪਨਾ ਸਦ ਸਦਾ ਸਮ੍ਹ੍ਹਾਰੇ ॥
ਗੁਰ ਕੇ ਚਰਨ ਕੇਸ ਸੰਗਿ ਝਾਰੇ ॥੧॥
ਜਾਗੁ ਰੇ ਮਨ ਜਾਗਨਹਾਰੇ ॥
ਬਿਨੁ ਹਰਿ ਅਵਰੁ ਨ ਆਵਸਿ ਕਾਮਾ ਝੂਠਾ ਮੋਹੁ ਮਿਥਿਆ ਪਸਾਰੇ ॥੧॥ ਰਹਾਉ ॥
ਗੁਰ ਕੀ ਬਾਣੀ ਸਿਉ ਰੰਗੁ ਲਾਇ ॥
ਗੁਰੁ ਕਿਰਪਾਲੁ ਹੋਇ ਦੁਖੁ ਜਾਇ ॥੨॥
ਗੁਰ ਬਿਨੁ ਦੂਜਾ ਨਾਹੀ ਥਾਉ ॥
ਗੁਰੁ ਦਾਤਾ ਗੁਰੁ ਦੇਵੈ ਨਾਉ ॥੩॥
ਗੁਰੁ ਪਾਰਬ੍ਰਹਮੁ ਪਰਮੇਸਰੁ ਆਪਿ ॥
ਆਠ ਪਹਰ ਨਾਨਕ ਗੁਰ ਜਾਪਿ ॥੪॥੧੬॥੬੭॥
Phonetic English
Aasaa Mehalaa 5 ||
Sathigur Apanaa Sadh Sadhaa Samhaarae ||
Gur Kae Charan Kaes Sang Jhaarae ||1||
Jaag Rae Man Jaaganehaarae ||
Bin Har Avar N Aavas Kaamaa Jhoothaa Mohu Mithhiaa Pasaarae ||1|| Rehaao ||
Gur Kee Baanee Sio Rang Laae ||
Gur Kirapaal Hoe Dhukh Jaae ||2||
Gur Bin Dhoojaa Naahee Thhaao ||
Gur Dhaathaa Gur Dhaevai Naao ||3||
Gur Paarabreham Paramaesar Aap ||
Aath Pehar Naanak Gur Jaap ||4||16||67||
English Translation
Aasaa, Fifth Mehl:
I contemplate, forever and ever, the True Guru;
With my hair, I dust the feet of the Guru. ||1||
Be wakeful, O my awakening mind!
Without the Lord, nothing else shall be of use to you; false is emotional attachment, and useless are worldly entanglements. ||1||Pause||
Embrace love for the Word of the Guru's Bani.
When the Guru shows His Mercy, pain is destroyed. ||2||
Without the Guru, there is no other place of rest.
The Guru is the Giver, the Guru gives the Name. ||3||
The Guru is the Supreme Lord God; He Himself is the Transcendent Lord.
Twenty-four hours a day, O Nanak, meditate on the Guru. ||4||16||67||
Punjabi Viakhya
nullnullਹੇ ਮਨ! ਆਪਣੇ ਸਤਿਗੁਰੂ ਨੂੰ ਸਦਾ ਹੀ (ਆਪਣੇ ਅੰਦਰ) ਸਾਂਭ ਰੱਖ। (ਹੇ ਭਾਈ!) ਗੁਰੂ ਦੇ ਚਰਨਾਂ ਨੂੰ ਆਪਣੇ ਕੇਸਾਂ ਨਾਲ ਝਾੜਿਆ ਕਰ (ਗੁਰੂ-ਦਰ ਤੇ ਨਿਮ੍ਰਤਾ ਨਾਲ ਪਿਆ ਰਹੁ) ॥੧॥nullਹੇ ਜਾਗਣ ਜੋਗੇ ਮਨ! (ਮਾਇਆ ਦੇ ਮੋਹ ਦੀ ਨੀਂਦ ਵਿਚੋਂ) ਸੁਚੇਤ ਹੋਹੁ। ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੋਈ (ਪਦਾਰਥ) ਤੇਰੇ ਕੰਮ ਨਹੀਂ ਆਵੇਗਾ, (ਪਰਵਾਰ ਦਾ) ਮੋਹ ਤੇ (ਮਾਇਆ ਦਾ) ਖਿਲਾਰਾ ਇਹ ਕੋਈ ਭੀ ਸਾਥ ਨਿਬਾਹੁਣ ਵਾਲੇ ਨਹੀਂ ਹਨ ॥੧॥ ਰਹਾਉ ॥null(ਹੇ ਭਾਈ!) ਸਤਿਗੁਰੂ ਦੀ ਬਾਣੀ ਨਾਲ ਪਿਆਰ ਜੋੜ। ਜਿਸ ਮਨੁੱਖ ਉਤੇ ਗੁਰੂ ਦਇਆਵਾਨ ਹੁੰਦਾ ਹੈ ਉਸ ਦਾ ਹਰੇਕ ਦੁੱਖ ਦੂਰ ਹੋ ਜਾਂਦਾ ਹੈ ॥੨॥null(ਹੇ ਭਾਈ!) ਗੁਰੂ ਤੋਂ ਬਿਨਾ ਹੋਰ ਕੋਈ ਥਾਂ ਨਹੀਂ (ਜਿਥੇ ਮਾਇਆ ਦੇ ਮੋਹ ਦੀ ਨੀਂਦ ਵਿਚ ਸੁੱਤੇ ਮਨ ਨੂੰ ਜਗਾਇਆ ਜਾ ਸਕੇ)। ਗੁਰੂ (ਪਰਮਾਤਮਾ ਦਾ) ਨਾਮ ਬਖ਼ਸ਼ਦਾ ਹੈ, ਗੁਰੂ ਨਾਮ ਦੀ ਦਾਤਿ ਦੇਣ-ਜੋਗਾ ਹੈ (ਨਾਮ ਦੀ ਦਾਤਿ ਦੇ ਕੇ ਸੁੱਤੇ ਮਨ ਨੂੰ ਜਗਾ ਦੇਂਦਾ ਹੈ) ॥੩॥nullਹੇ ਨਾਨਕ! (ਆਖ-ਹੇ ਭਾਈ!) ਅੱਠੇ ਪਹਰ (ਹਰ ਵੇਲੇ) ਗੁਰੂ ਨੂੰ ਚੇਤੇ ਰੱਖ, ਗੁਰੂ ਪਾਰਬ੍ਰਹਮ (ਦਾ ਰੂਪ) ਹੈ ਗੁਰੂ ਪਰਮੇਸਰ (ਦਾ ਰੂਪ) ਹੈ ॥੪॥੧੬॥੬੭॥