Hukumnama - Ang 387.4
Aapae Paedd Bisathhaaree Saakh || in Raag Asa
In Gurmukhi
ਆਸਾ ਮਹਲਾ ੫ ॥
ਆਪੇ ਪੇਡੁ ਬਿਸਥਾਰੀ ਸਾਖ ॥
ਅਪਨੀ ਖੇਤੀ ਆਪੇ ਰਾਖ ॥੧॥
ਜਤ ਕਤ ਪੇਖਉ ਏਕੈ ਓਹੀ ॥
ਘਟ ਘਟ ਅੰਤਰਿ ਆਪੇ ਸੋਈ ॥੧॥ ਰਹਾਉ ॥
ਆਪੇ ਸੂਰੁ ਕਿਰਣਿ ਬਿਸਥਾਰੁ ॥
ਸੋਈ ਗੁਪਤੁ ਸੋਈ ਆਕਾਰੁ ॥੨॥
ਸਰਗੁਣ ਨਿਰਗੁਣ ਥਾਪੈ ਨਾਉ ॥
ਦੁਹ ਮਿਲਿ ਏਕੈ ਕੀਨੋ ਠਾਉ ॥੩॥
ਕਹੁ ਨਾਨਕ ਗੁਰਿ ਭ੍ਰਮੁ ਭਉ ਖੋਇਆ ॥
ਅਨਦ ਰੂਪੁ ਸਭੁ ਨੈਨ ਅਲੋਇਆ ॥੪॥੧੭॥੬੮॥
Phonetic English
Aasaa Mehalaa 5 ||
Aapae Paedd Bisathhaaree Saakh ||
Apanee Khaethee Aapae Raakh ||1||
Jath Kath Paekho Eaekai Ouhee ||
Ghatt Ghatt Anthar Aapae Soee ||1|| Rehaao ||
Aapae Soor Kiran Bisathhaar ||
Soee Gupath Soee Aakaar ||2||
Saragun Niragun Thhaapai Naao ||
Dhuh Mil Eaekai Keeno Thaao ||3||
Kahu Naanak Gur Bhram Bho Khoeiaa ||
Anadh Roop Sabh Nain Aloeiaa ||4||17||68||
English Translation
Aasaa, Fifth Mehl:
He Himself is the tree, and the branches extending out.
He Himself preserves His own crop. ||1||
Wherever I look, I see that One Lord alone.
Deep within each and every heart, He Himself is contained. ||1||Pause||
He Himself is the sun, and the rays emanating from it.
He is concealed, and He is revealed. ||2||
He is said to be of the highest attributes, and without attributes.
Both converge onto His single point. ||3||
Says Nanak, the Guru has dispelled my doubt and fear.
With my eyes, I perceive the Lord, the embodiment of bliss, to be everywhere. ||4||17||68||
Punjabi Viakhya
nullnull(ਹੇ ਭਾਈ! ਇਹ ਜਗਤ, ਮਾਨੋ ਇਕ ਵੱਡੇ ਖਿਲਾਰ ਵਾਲਾ ਰੁੱਖ ਹੈ) ਪਰਮਾਤਮਾ ਆਪ ਹੀ (ਇਸ ਜਗਤ-ਰੁੱਖ ਨੂੰ ਸਹਾਰਾ ਦੇਣ ਵਾਲਾ) ਵੱਡਾ ਤਨਾ ਹੈ (ਜਗਤ-ਪਸਾਰਾ ਉਸ ਰੁੱਖ ਦੀਆਂ) ਸ਼ਾਖ਼ਾਂ ਦਾ ਖਿਲਾਰ ਖਿਲਰਿਆ ਹੋਇਆ ਹੈ। (ਹੇ ਭਾਈ! ਇਹ ਜਗਤ) ਪਰਮਾਤਮਾ ਦਾ (ਬੀਜਿਆ ਹੋਇਆ) ਫ਼ਸਲ ਹੈ, ਆਪ ਹੀ ਇਸ ਫ਼ਸਲ ਦਾ ਉਹ ਰਾਖਾ ਹੈ ॥੧॥null(ਹੇ ਭਾਈ!) ਮੈਂ ਜਿਧਰ ਕਿਧਰ ਵੇਖਦਾ ਹਾਂ ਮੈਨੂੰ ਇਕ ਪਰਮਾਤਮਾ ਹੀ ਦਿੱਸਦਾ ਹੈ, ਉਹ ਪਰਮਾਤਮਾ ਆਪ ਹੀ ਹਰੇਕ ਸਰੀਰ ਵਿਚ ਵੱਸ ਰਿਹਾ ਹੈ ॥੧॥ ਰਹਾਉ ॥null(ਹੇ ਭਾਈ!) ਪਰਮਾਤਮਾ ਆਪ ਹੀ ਸੂਰਜ ਹੈ (ਤੇ ਇਹ ਜਗਤ, ਮਾਨੋ, ਉਸ ਦੀਆਂ) ਕਿਰਨਾਂ ਦਾ ਖਲਾਰਾ ਹੈ, ਉਹ ਆਪ ਹੀ ਅਦ੍ਰਿਸ਼ਟ (ਰੂਪ ਵਿਚ) ਹੈ ਤੇ ਆਪ ਹੀ ਇਹ ਦਿੱਸਦਾ ਪਸਾਰਾ ਹੈ ॥੨॥null(ਹੇ ਭਾਈ! ਆਪਣੇ ਅਦ੍ਰਿਸ਼ਟ ਤੇ ਦ੍ਰਿਸ਼ਟਮਾਨ ਰੂਪਾਂ ਦਾ) ਨਿਰਗੁਣ ਤੇ ਸਰਗੁਣ ਨਾਮ ਉਹ ਪ੍ਰਭੂ ਆਪ ਹੀ ਥਾਪਦਾ ਹੈ (ਦੋਹਾਂ ਵਿਚ ਫ਼ਰਕ ਨਾਮ-ਮਾਤ੍ਰ ਹੀ ਹੈ, ਕਹਿਣ ਨੂੰ ਹੀ ਹੈ), ਇਹਨਾਂ ਦੋਹਾਂ (ਰੂਪਾਂ) ਨੇ ਮਿਲ ਕੇ ਇਕ ਪਰਮਾਤਮਾ ਵਿਚ ਹੀ ਟਿਕਾਣਾ ਬਣਾਇਆ ਹੋਇਆ ਹੈ (ਇਹਨਾਂ ਦੋਹਾਂ ਦਾ ਟਿਕਾਣਾ ਪਰਮਾਤਮਾ ਆਪ ਹੀ ਹੈ) ॥੩॥nullਨਾਨਕ ਆਖਦਾ ਹੈ- ਗੁਰੂ ਨੇ (ਜਿਸ ਮਨੁੱਖ ਦੇ ਅੰਦਰੋਂ ਮਾਇਆ ਵਾਲੀ) ਭਟਕਣਾ ਤੇ ਡਰ ਦੂਰ ਕਰ ਦਿੱਤਾ ਉਸ ਨੇ ਹਰ ਥਾਂ ਉਸ ਪਰਮਾਤਮਾ ਨੂੰ ਆਪਣੀ ਅੱਖੀਂ ਵੇਖ ਲਿਆ ਜੋ ਸਦਾ ਹੀ ਆਨੰਦ ਵਿਚ ਰਹਿੰਦਾ ਹੈ ॥੪॥੧੭॥੬੮॥