Hukumnama - Ang 389
Man Thripathaano Mittae Janjaal in Raag Asa
In Gurmukhi
ਆਸਾ ਮਹਲਾ ੫ ॥
ਮਨੁ ਤ੍ਰਿਪਤਾਨੋ ਮਿਟੇ ਜੰਜਾਲ ॥
ਪ੍ਰਭੁ ਅਪੁਨਾ ਹੋਇਆ ਕਿਰਪਾਲ ॥੧॥
ਸੰਤ ਪ੍ਰਸਾਦਿ ਭਲੀ ਬਨੀ ॥
ਜਾ ਕੈ ਗ੍ਰਿਹਿ ਸਭੁ ਕਿਛੁ ਹੈ ਪੂਰਨੁ ਸੋ ਭੇਟਿਆ ਨਿਰਭੈ ਧਨੀ ॥੧॥ ਰਹਾਉ ॥
ਨਾਮੁ ਦ੍ਰਿੜਾਇਆ ਸਾਧ ਕ੍ਰਿਪਾਲ ॥
ਮਿਟਿ ਗਈ ਭੂਖ ਮਹਾ ਬਿਕਰਾਲ ॥੨॥
ਠਾਕੁਰਿ ਅਪੁਨੈ ਕੀਨੀ ਦਾਤਿ ॥
ਜਲਨਿ ਬੁਝੀ ਮਨਿ ਹੋਈ ਸਾਂਤਿ ॥੩॥
ਮਿਟਿ ਗਈ ਭਾਲ ਮਨੁ ਸਹਜਿ ਸਮਾਨਾ ॥
ਨਾਨਕ ਪਾਇਆ ਨਾਮ ਖਜਾਨਾ ॥੪॥੨੭॥੭੮॥
Phonetic English
Aasaa Mehalaa 5 ||
Man Thripathaano Mittae Janjaal ||
Prabh Apunaa Hoeiaa Kirapaal ||1||
Santh Prasaadh Bhalee Banee ||
Jaa Kai Grihi Sabh Kishh Hai Pooran So Bhaettiaa Nirabhai Dhhanee ||1|| Rehaao ||
Naam Dhrirraaeiaa Saadhh Kirapaal ||
Mitt Gee Bhookh Mehaa Bikaraal ||2||
Thaakur Apunai Keenee Dhaath ||
Jalan Bujhee Man Hoee Saanth ||3||
Mitt Gee Bhaal Man Sehaj Samaanaa ||
Naanak Paaeiaa Naam Khajaanaa ||4||27||78||
English Translation
Aasaa, Fifth Mehl:
My mind is satisfied, and my entanglements have been dissolved.
God has become merciful to me. ||1||
By the Grace of the Saints, everything has turned out well.
His House is overflowing with all things; I have met Him, the Fearless Master. ||1||Pause||
By the Kind Mercy of the Holy Saints, the Naam has been implanted within me.
The most dreadful desires have been eliminated. ||2||
My Master has given me a gift;
The fire has been extinguished, and my mind is now at peace. ||3||
My search has ended, and my mind is absorbed in celestial bliss.
Nanak has obtained the treasure of the Naam, the Name of the Lord. ||4||27||78||
Punjabi Viakhya
nullnull(ਹੇ ਭਾਈ! ਜਿਸ ਮਨੁੱਖ ਉੱਤੇ) ਪਿਆਰਾ ਪ੍ਰਭੂ ਦਇਆਵਾਨ ਹੋ ਜਾਂਦਾ ਹੈ ਉਸ ਦਾ ਮਨ ਮਾਇਆ ਦੀ ਤ੍ਰਿਸ਼ਨਾ ਵਲੋਂ ਰੱਜ ਜਾਂਦਾ ਹੈ ਉਸ ਦੇ ਮਾਇਆ ਦੇ ਮੋਹ ਦੇ ਸਾਰੇ ਬੰਧਨ ਟੁੱਟ ਜਾਂਦੇ ਹਨ ॥੧॥null(ਹੇ ਭਾਈ!) ਗੁਰੂ ਦੀ ਕਿਰਪਾ ਨਾਲ ਮੇਰਾ ਭਾਗ ਜਾਗ ਪਿਆ ਹੈ ਮੈਨੂੰ ਉਹ ਮਾਲਕ ਮਿਲ ਪਿਆ ਹੈ ਜਿਸ ਨੂੰ ਕਿਸੇ ਪਾਸੋਂ ਕੋਈ ਡਰ ਨਹੀਂ ਤੇ ਜਿਸ ਦੇ ਘਰ ਵਿਚ ਹਰੇਕ ਚੀਜ਼ ਅਮੁੱਕ ਹੈ ॥੧॥ ਰਹਾਉ ॥null(ਹੇ ਭਾਈ!) ਦਇਆ-ਸਰੂਪ ਗੁਰੂ ਨੇ (ਜਿਸ ਮਨੁੱਖ ਦੇ ਹਿਰਦੇ ਵਿਚ) ਨਾਮ ਪੱਕਾ ਕਰ ਦਿੱਤਾ (ਉਸ ਦੇ ਅੰਦਰੋਂ) ਬੜੀ ਡਰਾਉਣੀ (ਮਾਇਆ ਦੀ) ਭੁੱਖ ਦੂਰ ਹੋ ਗਈ ॥੨॥null(ਹੇ ਭਾਈ!) ਠਾਕੁਰ-ਪ੍ਰਭੂ ਨੇ ਜਿਸ ਨੂੰ ਆਪਣੇ ਸੇਵਕ ਨਾਮ ਦੀ ਦਾਤਿ ਬਖ਼ਸ਼ੀ (ਉਸ ਦੇ ਮਨ ਵਿਚੋਂ ਤ੍ਰਿਸ਼ਨਾ ਦੀ) ਸੜਨ ਬੁੱਝ ਗਈ ਉਸ ਦੇ ਮਨ ਵਿਚ ਠੰਢ ਪੈ ਗਈ ॥੩॥nullਹੇ ਨਾਨਕ! (ਜਿਸ ਮਨੁੱਖ ਨੇ ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਦੇ ਨਾਮ ਦਾ ਖ਼ਜ਼ਾਨਾ ਲੱਭ ਲਿਆ (ਦੁਨੀਆ ਦੇ ਖ਼ਜ਼ਾਨਿਆਂ ਵਾਸਤੇ ਉਸ ਦੀ) ਢੂੰਢ ਦੂਰ ਹੋ ਗਈ, ਉਸ ਦਾ ਮਨ ਆਤਮਕ ਅਡੋਲਤਾ ਵਿਚ ਟਿਕ ਗਿਆ ॥੪॥੨੭॥੭੮॥