Hukumnama - Ang 389.3
Soe Rehee Prabh Khabar N Jaanee || in Raag Asa
In Gurmukhi
ਆਸਾ ਮਹਲਾ ੫ ॥
ਸੋਇ ਰਹੀ ਪ੍ਰਭ ਖਬਰਿ ਨ ਜਾਨੀ ॥
ਭੋਰੁ ਭਇਆ ਬਹੁਰਿ ਪਛੁਤਾਨੀ ॥੧॥
ਪ੍ਰਿਅ ਪ੍ਰੇਮ ਸਹਜਿ ਮਨਿ ਅਨਦੁ ਧਰਉ ਰੀ ॥
ਪ੍ਰਭ ਮਿਲਬੇ ਕੀ ਲਾਲਸਾ ਤਾ ਤੇ ਆਲਸੁ ਕਹਾ ਕਰਉ ਰੀ ॥੧॥ ਰਹਾਉ ॥
ਕਰ ਮਹਿ ਅੰਮ੍ਰਿਤੁ ਆਣਿ ਨਿਸਾਰਿਓ ॥
ਖਿਸਰਿ ਗਇਓ ਭੂਮ ਪਰਿ ਡਾਰਿਓ ॥੨॥
ਸਾਦਿ ਮੋਹਿ ਲਾਦੀ ਅਹੰਕਾਰੇ ॥
ਦੋਸੁ ਨਾਹੀ ਪ੍ਰਭ ਕਰਣੈਹਾਰੇ ॥੩॥
ਸਾਧਸੰਗਿ ਮਿਟੇ ਭਰਮ ਅੰਧਾਰੇ ॥
ਨਾਨਕ ਮੇਲੀ ਸਿਰਜਣਹਾਰੇ ॥੪॥੨੫॥੭੬॥
Phonetic English
Aasaa Mehalaa 5 ||
Soe Rehee Prabh Khabar N Jaanee ||
Bhor Bhaeiaa Bahur Pashhuthaanee ||1||
Pria Praem Sehaj Man Anadh Dhharo Ree ||
Prabh Milabae Kee Laalasaa Thaa Thae Aalas Kehaa Karo Ree ||1|| Rehaao ||
Kar Mehi Anmrith Aan Nisaariou ||
Khisar Gaeiou Bhoom Par Ddaariou ||2||
Saadh Mohi Laadhee Ahankaarae ||
Dhos Naahee Prabh Karanaihaarae ||3||
Saadhhasang Mittae Bharam Andhhaarae ||
Naanak Maelee Sirajanehaarae ||4||25||76||
English Translation
Aasaa, Fifth Mehl:
She remains asleep, and does not know the news of God.
The day dawns, and then, she regrets. ||1||
Loving the Beloved, the mind is filled with celestial bliss.
You yearn to meet with God, so why do you delay? ||1||Pause||
He came and poured His Ambrosial Nectar into your hands,
But it slipped through your fingers, and fell onto the ground. ||2||
You are burdened with desire, emotional attachment and egotism;
It is not the fault of God the Creator. ||3||
In the Saadh Sangat, the Company of the Holy, the darkness of doubt is dispelled.
O Nanak, the Creator Lord blends us with Himself. ||4||25||76||
Punjabi Viakhya
nullnullਹੇ ਸਖੀ! (ਜੇਹੜੀ ਜੀਵ-ਇਸਤ੍ਰੀ ਮਾਇਆ ਦੇ ਮੋਹ ਦੀ ਨੀਂਦ ਵਿਚ) ਸੁੱਤੀ ਰਹਿੰਦੀ ਹੈ (ਆਤਮਕ ਜੀਵਨ ਵਲੋਂ ਬੇ-ਪਰਵਾਹ ਟਿਕੀ ਰਹਿੰਦੀ ਹੈ) ਉਹ ਪ੍ਰਭੂ (ਦੇ ਮਿਲਾਪ) ਦੀ ਕਿਸੇ ਸਿੱਖਿਆ ਨੂੰ ਨਹੀਂ ਸਮਝਦੀ। ਪਰ ਜਦੋਂ ਦਿਨ ਚੜ੍ਹ ਆਉਂਦਾ ਹੈ (ਜ਼ਿੰਦਗੀ ਦੀ ਰਾਤ ਮੁੱਕ ਕੇ ਮੌਤ ਦਾ ਸਮਾ ਆ ਜਾਂਦਾ ਹੈ) ਤਦੋਂ ਉਹ ਪਛੁਤਾਂਦੀ ਹੈ ॥੧॥nullਹੇ ਸਖੀ! ਪਿਆਰੇ (ਪ੍ਰਭੂ) ਦੇ ਪ੍ਰੇਮ ਦੀ ਬਰਕਤਿ ਨਾਲ ਆਤਮਕ ਅਡੋਲਤਾ ਵਿਚ ਟਿਕ ਕੇ ਮੈਂ ਆਪਣੇ ਮਨ ਵਿਚ (ਉਸ ਦੇ ਦਰਸਨ ਦੀ ਤਾਂਘ ਦਾ) ਆਨੰਦ ਟਿਕਾਈ ਰੱਖਦੀ ਹਾਂ। ਹੇ ਸਖੀ! (ਮੇਰੇ ਅੰਦਰ ਹਰ ਵੇਲੇ) ਪ੍ਰਭੂ ਦੇ ਮਿਲਾਪ ਦੀ ਤਾਂਘ ਬਣੀ ਰਹਿੰਦੀ ਹੈ, ਇਸ ਵਾਸਤੇ (ਉਸ ਨੂੰ ਯਾਦ ਰੱਖਣ ਵਲੋਂ) ਮੈਂ ਕਦੇ ਭੀ ਆਲਸ ਨਹੀਂ ਕਰ ਸਕਦੀ ॥੧॥ ਰਹਾਉ ॥nullਹੇ ਸਖੀ! (ਮਨੁੱਖਾ ਜਨਮ ਦੇ ਕੇ ਪਰਮਾਤਮਾ ਨੇ) ਸਾਡੇ ਹੱਥਾਂ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਲਿਆ ਕੇ ਪਾਇਆ ਸੀ (ਸਾਨੂੰ ਨਾਮ-ਅੰਮ੍ਰਿਤ ਪੀਣ ਦਾ ਮੌਕਾ ਦਿੱਤਾ ਸੀ। ਪਰ ਜੇਹੜੀ ਜੀਵ-ਇਸਤ੍ਰੀ ਸਾਰੀ ਉਮਰ ਮੋਹ ਦੀ ਨੀਂਦ ਵਿਚ ਸੁੱਤੀ ਰਹਿੰਦੀ ਹੈ, ਉਸ ਦੇ ਹੱਥਾਂ ਵਿਚ ਉਹ ਅੰਮ੍ਰਿਤ) ਤਿਲਕ ਜਾਂਦਾ ਹੈ ਤੇ ਮਿੱਟੀ ਵਿਚ ਜਾ ਰਲਦਾ ਹੈ ॥੨॥nullਹੇ ਸਖੀ! (ਜੀਵ-ਇਸਤ੍ਰੀ ਦੀ ਇਸ ਮੰਦ-ਭਾਗਤਾ ਬਾਰੇ) ਸਿਰਜਣਹਾਰ ਪ੍ਰਭੂ ਨੂੰ ਕੋਈ ਦੋਸ਼ ਨਹੀਂ ਦਿੱਤਾ ਜਾ ਸਕਦਾ, (ਜੀਵ-ਇਸਤ੍ਰੀ ਆਪ ਹੀ) ਪਦਾਰਥਾਂ ਦੇ ਸੁਆਦ ਵਿਚ ਮਾਇਆ ਦੇ ਮੋਹ ਵਿਚ, ਅਹੰਕਾਰ ਵਿਚ ਦੱਬੀ ਰਹਿੰਦੀ ਹੈ ॥੩॥nullਹੇ ਨਾਨਕ! ਸਾਧ ਸੰਗਤ ਵਿਚ ਆ ਕੇ (ਜਿਸ ਜੀਵ-ਇਸਤ੍ਰੀ ਦੇ ਅੰਦਰੋਂ) ਮਾਇਆ ਦੀ ਭਟਕਣ ਦੇ ਹਨੇਰੇ ਮਿਟ ਜਾਂਦੇ ਹਨ, ਸਿਰਜਣਹਾਰ ਪ੍ਰਭੂ (ਉਸ ਨੂੰ ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈ ॥੪॥੨੫॥੭੬॥