Hukumnama - Ang 390
Thaakur Sio Jaa Kee Ban Aaee || in Raag Asa
In Gurmukhi
ਆਸਾ ਮਹਲਾ ੫ ॥
ਠਾਕੁਰ ਸਿਉ ਜਾ ਕੀ ਬਨਿ ਆਈ ॥
ਭੋਜਨ ਪੂਰਨ ਰਹੇ ਅਘਾਈ ॥੧॥
ਕਛੂ ਨ ਥੋਰਾ ਹਰਿ ਭਗਤਨ ਕਉ ॥
ਖਾਤ ਖਰਚਤ ਬਿਲਛਤ ਦੇਵਨ ਕਉ ॥੧॥ ਰਹਾਉ ॥
ਜਾ ਕਾ ਧਨੀ ਅਗਮ ਗੁਸਾਈ ॥
ਮਾਨੁਖ ਕੀ ਕਹੁ ਕੇਤ ਚਲਾਈ ॥੨॥
ਜਾ ਕੀ ਸੇਵਾ ਦਸ ਅਸਟ ਸਿਧਾਈ ॥
ਪਲਕ ਦਿਸਟਿ ਤਾ ਕੀ ਲਾਗਹੁ ਪਾਈ ॥੩॥
ਜਾ ਕਉ ਦਇਆ ਕਰਹੁ ਮੇਰੇ ਸੁਆਮੀ ॥
ਕਹੁ ਨਾਨਕ ਨਾਹੀ ਤਿਨ ਕਾਮੀ ॥੪॥੨੮॥੭੯॥
Phonetic English
Aasaa Mehalaa 5 ||
Thaakur Sio Jaa Kee Ban Aaee ||
Bhojan Pooran Rehae Aghaaee ||1||
Kashhoo N Thhoraa Har Bhagathan Ko ||
Khaath Kharachath Bilashhath Dhaevan Ko ||1|| Rehaao ||
Jaa Kaa Dhhanee Agam Gusaaee ||
Maanukh Kee Kahu Kaeth Chalaaee ||2||
Jaa Kee Saevaa Dhas Asatt Sidhhaaee ||
Palak Dhisatt Thaa Kee Laagahu Paaee ||3||
Jaa Ko Dhaeiaa Karahu Maerae Suaamee ||
Kahu Naanak Naahee Thin Kaamee ||4||28||79||
English Translation
Aasaa, Fifth Mehl:
Those who are attuned to their Lord and Master
Are satisfied and fulfilled with the perfect food. ||1||
The Lord's devotees never run short of anything.
They have plenty to eat, spend, enjoy and give. ||1||Pause||
One who has the Unfathomable Lord of the Universe as his Master
- how can any mere mortal stand up to him? ||2||
One who is served by the eighteen supernatural powers of the Siddhas
- grasp his feet, even for an instant. ||3||
That one, upon whom You have showered Your Mercy, O my Lord Master
- says Nanak, he does not lack anything. ||4||28||79||
Punjabi Viakhya
nullnull(ਹੇ ਭਾਈ!) ਜਿਸ ਮਨੁੱਖ ਦੀ ਪ੍ਰੀਤਿ ਮਾਲਕ-ਪ੍ਰਭੂ ਨਾਲ ਪੱਕੀ ਬਣ ਜਾਂਦੀ ਹੈ ਅਮੁੱਕ ਨਾਮ-ਭੋਜਨ ਦੀ ਬਰਕਤਿ ਨਾਲ ਉਹ (ਮਾਇਆ ਦੀ ਤ੍ਰਿਸ਼ਨਾ ਵਲੋਂ ਸਦਾ) ਰੱਜਿਆ ਰਹਿੰਦਾ ਹੈ ॥੧॥null(ਹੇ ਭਾਈ! ਹਰੀ ਦੇ ਭਗਤਾਂ ਪਾਸ ਇਤਨਾ ਅਮੁੱਕ ਨਾਮ-ਖ਼ਜ਼ਾਨਾ ਹੁੰਦਾ ਹੈ ਕਿ) ਭਗਤ ਜਨਾਂ ਨੂੰ ਕਿਸੇ ਚੀਜ਼ ਦੀ ਥੁੜ ਨਹੀਂ ਹੁੰਦੀ, ਉਹ ਉਸ ਖ਼ਜ਼ਾਨੇ ਨੂੰ ਆਪ ਵਰਤਦੇ ਹਨ ਹੋਰਨਾਂ ਨੂੰ ਵੰਡਦੇ ਹਨ, ਆਪ ਆਨੰਦ ਮਾਣਦੇ ਹਨ, ਤੇ ਹੋਰਨਾਂ ਨੂੰ ਭੀ ਆਨੰਦ ਦੇਣ-ਜੋਗੇ ਹੁੰਦੇ ਹਨ ॥੧॥ ਰਹਾਉ ॥nullਜਗਤ ਦਾ ਖਸਮ ਅਪਹੁੰਚ ਮਾਲਕ ਜਿਸ ਮਨੁੱਖ ਦਾ (ਰਾਖਾ) ਬਣ ਜਾਂਦਾ ਹੈ (ਹੇ ਭਾਈ!) ਦੱਸ, ਕਿਸੇ ਮਨੁੱਖ ਦਾ ਉਸ ਉੱਤੇ ਕੀਹ ਜ਼ੋਰ ਚੜ੍ਹ ਸਕਦਾ ਹੈ ॥੨॥null(ਹੇ ਭਾਈ!) ਜਿਸ ਦੀ ਸੇਵਾ-ਭਗਤੀ ਕੀਤਿਆਂ ਤੇ ਜਿਸ ਦੀ ਮੇਹਰ ਦੀ ਨਿਗਾਹ ਨਾਲ ਅਠਾਰਾਂ (ਹੀ) ਕਰਾਮਾਤੀ ਤਾਕਤਾਂ ਮਿਲ ਜਾਂਦੀਆਂ ਹਨ ਸਦਾ ਉਸ ਦੀ ਚਰਨੀਂ ਲੱਗੇ ਰਹੋ ॥੩॥nullਨਾਨਕ ਆਖਦਾ ਹੈ- ਹੇ ਮੇਰੇ ਸੁਆਮੀ! ਜਿਨ੍ਹਾਂ ਮਨੁੱਖਾਂ ਉਤੇ ਤੂੰ ਮੇਹਰ ਕਰਦਾ ਹੈਂ ਉਹਨਾਂ ਨੂੰ ਕਿਸੇ ਗੱਲੇ ਕੋਈ ਥੁੜ ਨਹੀਂ ਰਹਿੰਦੀ ॥੪॥੨੮॥੭੯॥