Hukumnama - Ang 390.2

Anadhin Moosaa Laaj Ttukaaee || in Raag Asa

In Gurmukhi

ਆਸਾ ਮਹਲਾ ੫ ॥
ਅਨਦਿਨੁ ਮੂਸਾ ਲਾਜੁ ਟੁਕਾਈ ॥
ਗਿਰਤ ਕੂਪ ਮਹਿ ਖਾਹਿ ਮਿਠਾਈ ॥੧॥
ਸੋਚਤ ਸਾਚਤ ਰੈਨਿ ਬਿਹਾਨੀ ॥
ਅਨਿਕ ਰੰਗ ਮਾਇਆ ਕੇ ਚਿਤਵਤ ਕਬਹੂ ਨ ਸਿਮਰੈ ਸਾਰਿੰਗਪਾਨੀ ॥੧॥ ਰਹਾਉ ॥
ਦ੍ਰੁਮ ਕੀ ਛਾਇਆ ਨਿਹਚਲ ਗ੍ਰਿਹੁ ਬਾਂਧਿਆ ॥
ਕਾਲ ਕੈ ਫਾਂਸਿ ਸਕਤ ਸਰੁ ਸਾਂਧਿਆ ॥੨॥
ਬਾਲੂ ਕਨਾਰਾ ਤਰੰਗ ਮੁਖਿ ਆਇਆ ॥
ਸੋ ਥਾਨੁ ਮੂੜਿ ਨਿਹਚਲੁ ਕਰਿ ਪਾਇਆ ॥੩॥
ਸਾਧਸੰਗਿ ਜਪਿਓ ਹਰਿ ਰਾਇ ॥
ਨਾਨਕ ਜੀਵੈ ਹਰਿ ਗੁਣ ਗਾਇ ॥੪॥੩੦॥੮੧॥

Phonetic English

Aasaa Mehalaa 5 ||
Anadhin Moosaa Laaj Ttukaaee ||
Girath Koop Mehi Khaahi Mithaaee ||1||
Sochath Saachath Rain Bihaanee ||
Anik Rang Maaeiaa Kae Chithavath Kabehoo N Simarai Saaringapaanee ||1|| Rehaao ||
Dhraam Kee Shhaaeiaa Nihachal Grihu Baandhhiaa ||
Kaal Kai Faans Sakath Sar Saandhhiaa ||2||
Baaloo Kanaaraa Tharang Mukh Aaeiaa ||
So Thhaan Moorr Nihachal Kar Paaeiaa ||3||
Saadhhasang Japiou Har Raae ||
Naanak Jeevai Har Gun Gaae ||4||30||81||

English Translation

Aasaa, Fifth Mehl:
Night and day, the mouse of time gnaws away at the rope of life.
Falling into the well, the mortal eats the sweet treats of Maya. ||1||
Thinking and planning, the night of the life is passing away.
Thinking of the many pleasures of Maya, the mortal never remembers the Lord, the Sustainer of the earth. ||1||Pause||
Believing the shade of the tree to be permanent, he builds his house beneath it.
But the noose of death is around his neck, and Shakti, the power of Maya, has aimed her arrows at him. ||2||
The sandy shore is being washed away by the waves,
But the fool still believes that place to be permanent. ||3||
In the Saadh Sangat, the Company of the Holy, chant the Name of the Lord, the King.
Nanak lives by singing the Glorious Praises of the Lord. ||4||30||81||

Punjabi Viakhya

nullnull(ਹੇ ਭਾਈ! ਤੂੰ ਮਾਇਆ ਦੇ ਮੋਹ ਦੇ ਖੂਹ ਵਿਚ ਲਮਕਿਆ ਪਿਆ ਹੈਂ, ਜਿਸ ਲੱਜ ਦੇ ਆਸਰੇ ਤੂੰ ਲਮਕਿਆ ਹੋਇਆ ਹੈਂ ਉਸ) ਲੱਜ ਨੂੰ ਹਰ ਰੋਜ਼ ਚੂਹਾ ਟੁੱਕ ਰਿਹਾ ਹੈ (ਉਮਰ ਦੀ ਲੱਜ ਨੂੰ ਜਮ-ਚੂਹਾ ਟੁੱਕਦਾ ਜਾ ਰਿਹਾ ਹੈ, ਪਰ) ਤੂੰ ਖੂਹ ਵਿਚ ਡਿੱਗਾ ਹੋਇਆ ਭੀ ਮਠਿਆਈ ਖਾਈ ਜਾ ਰਿਹਾ ਹੈਂ (ਦੁਨੀਆ ਦੇ ਪਦਾਰਥ ਮਾਣਨ ਵਿਚ ਰੁੱਝਾ ਪਿਆ ਹੈਂ) ॥੧॥nullਮਾਇਆ ਦੀਆਂ ਸੋਚਾਂ ਸੋਚਦਿਆਂ ਹੀ ਮਨੁੱਖ ਦੀ (ਜ਼ਿੰਦਗੀ ਦੀ ਸਾਰੀ) ਰਾਤ ਬੀਤ ਜਾਂਦੀ ਹੈ, ਮਨੁੱਖ ਮਾਇਆ ਦੇ ਹੀ ਅਨੇਕਾਂ ਰੰਗ ਤਮਾਸ਼ੇ ਸੋਚਦਾ ਰਹਿੰਦਾ ਹੈ ਤੇ ਪਰਮਾਤਮਾ ਨੂੰ ਕਦੇ ਭੀ ਨਹੀਂ ਸਿਮਰਦਾ ॥੧॥ ਰਹਾਉ ॥null(ਮਾਇਆ ਦੇ ਮੋਹ ਵਿਚ ਫਸ ਕੇ ਮਨੁੱਖ ਇਤਨਾ ਮੂਰਖ ਹੋ ਜਾਂਦਾ ਹੈ ਕਿ) ਰੁੱਖ ਦੀ ਛਾਂ ਨੂੰ ਪੱਕਾ ਘਰ ਮੰਨ ਬੈਠਦਾ ਹੈ, ਮਨੁੱਖ ਕਾਲ (ਆਤਮਕ ਮੌਤ) ਦੀ ਫਾਹੀ ਵਿਚ ਫਸਿਆ ਹੋਇਆ ਹੈ ਉਤੋਂ ਮਾਇਆ ਨੇ ਤ੍ਰਿੱਖਾ (ਮੋਹ ਦਾ) ਤੀਰ ਕੱਸਿਆ ਹੋਇਆ ਹੈ ॥੨॥null(ਇਹ ਜਗਤ-ਵਾਸਾ, ਮਾਨੋ,) ਰੇਤ ਦਾ ਕੰਢਾ (ਦਰਿਆ ਦੀਆਂ) ਲਹਰਾਂ ਦੇ ਮੂੰਹ ਵਿਚ ਆਇਆ ਹੋਇਆ ਹੈ (ਪਰ ਮਾਇਆ ਦੇ ਮੋਹ ਵਿਚ ਫਸੇ ਹੋਏ) ਮੂਰਖ ਨੇ ਇਸ ਥਾਂ ਨੂੰ ਪੱਕਾ ਸਮਝਿਆ ਹੋਇਆ ਹੈ ॥੩॥nullਹੇ ਨਾਨਕ! ਜਿਸ ਮਨੁੱਖ ਨੇ ਸਾਧ ਸੰਗਤ ਵਿਚ ਟਿਕ ਕੇ ਪ੍ਰਭੂ-ਪਾਤਿਸ਼ਾਹ ਦਾ ਜਾਪ ਜਪਿਆ ਹੈ ਉਹ ਪਰਮਾਤਮਾ ਦੇ ਗੁਣ ਗਾ ਗਾ ਕੇ ਆਤਮਕ ਜੀਵਨ ਹਾਸਲ ਕਰਦਾ ਹੈ ॥੪॥੩੦॥੮੧॥