Hukumnama - Ang 391.1

Naa Ouhu Marathaa Naa Ham Ddariaa || in Raag Asa

In Gurmukhi

ਆਸਾ ਮਹਲਾ ੫ ॥
ਨਾ ਓਹੁ ਮਰਤਾ ਨਾ ਹਮ ਡਰਿਆ ॥
ਨਾ ਓਹੁ ਬਿਨਸੈ ਨਾ ਹਮ ਕੜਿਆ ॥
ਨਾ ਓਹੁ ਨਿਰਧਨੁ ਨਾ ਹਮ ਭੂਖੇ ॥
ਨਾ ਓਸੁ ਦੂਖੁ ਨ ਹਮ ਕਉ ਦੂਖੇ ॥੧॥
ਅਵਰੁ ਨ ਕੋਊ ਮਾਰਨਵਾਰਾ ॥
ਜੀਅਉ ਹਮਾਰਾ ਜੀਉ ਦੇਨਹਾਰਾ ॥੧॥ ਰਹਾਉ ॥
ਨਾ ਉਸੁ ਬੰਧਨ ਨਾ ਹਮ ਬਾਧੇ ॥
ਨਾ ਉਸੁ ਧੰਧਾ ਨਾ ਹਮ ਧਾਧੇ ॥
ਨਾ ਉਸੁ ਮੈਲੁ ਨ ਹਮ ਕਉ ਮੈਲਾ ॥
ਓਸੁ ਅਨੰਦੁ ਤ ਹਮ ਸਦ ਕੇਲਾ ॥੨॥
ਨਾ ਉਸੁ ਸੋਚੁ ਨ ਹਮ ਕਉ ਸੋਚਾ ॥
ਨਾ ਉਸੁ ਲੇਪੁ ਨ ਹਮ ਕਉ ਪੋਚਾ ॥
ਨਾ ਉਸੁ ਭੂਖ ਨ ਹਮ ਕਉ ਤ੍ਰਿਸਨਾ ॥
ਜਾ ਉਹੁ ਨਿਰਮਲੁ ਤਾਂ ਹਮ ਜਚਨਾ ॥੩॥
ਹਮ ਕਿਛੁ ਨਾਹੀ ਏਕੈ ਓਹੀ ॥
ਆਗੈ ਪਾਛੈ ਏਕੋ ਸੋਈ ॥
ਨਾਨਕ ਗੁਰਿ ਖੋਏ ਭ੍ਰਮ ਭੰਗਾ ॥
ਹਮ ਓਇ ਮਿਲਿ ਹੋਏ ਇਕ ਰੰਗਾ ॥੪॥੩੨॥੮੩॥

Phonetic English

Aasaa Mehalaa 5 ||
Naa Ouhu Marathaa Naa Ham Ddariaa ||
Naa Ouhu Binasai Naa Ham Karriaa ||
Naa Ouhu Niradhhan Naa Ham Bhookhae ||
Naa Ous Dhookh N Ham Ko Dhookhae ||1||
Avar N Kooo Maaranavaaraa ||
Jeeao Hamaaraa Jeeo Dhaenehaaraa ||1|| Rehaao ||
Naa Ous Bandhhan Naa Ham Baadhhae ||
Naa Ous Dhhandhhaa Naa Ham Dhhaadhhae ||
Naa Ous Mail N Ham Ko Mailaa ||
Ous Anandh Th Ham Sadh Kaelaa ||2||
Naa Ous Soch N Ham Ko Sochaa ||
Naa Ous Laep N Ham Ko Pochaa ||
Naa Ous Bhookh N Ham Ko Thrisanaa ||
Jaa Ouhu Niramal Thaan Ham Jachanaa ||3||
Ham Kishh Naahee Eaekai Ouhee ||
Aagai Paashhai Eaeko Soee ||
Naanak Gur Khoeae Bhram Bhangaa ||
Ham Oue Mil Hoeae Eik Rangaa ||4||32||83||

English Translation

Aasaa, Fifth Mehl:
He does not die, so I do not fear.
He does not perish, so I do not grieve.
He is not poor, so I do not hunger.
He is not in pain, so I do not suffer. ||1||
There is no other Destroyer than Him.
He is my very life, the Giver of life. ||1||Pause||
He is not bound, so I am not in bondage.
He has no occupation, so I have no entanglements.
He has no impurities, so I have no impurities.
He is in ecstasy, so I am always happy. ||2||
He has no anxiety, so I have no cares.
He has no stain, so I have no pollution.
He has no hunger, so I have no thirst.
Since He is immaculately pure, I correspond to Him. ||3||
I am nothing; He is the One and only.
Before and after, He alone exists.
O Nanak, the Guru has taken away my doubts and mistakes;
He and I, joining together, are of the same color. ||4||32||83||

Punjabi Viakhya

nullnullnullnull(ਹੇ ਭਾਈ! ਅਸਾਡੀ ਜੀਵਾਂ ਦੀ ਪਰਮਾਤਮਾ ਤੋਂ ਵੱਖਰੀ ਕੋਈ ਹਸਤੀ ਨਹੀਂ। ਉਹ ਆਪ ਹੀ ਜੀਵਾਤਮਾ-ਰੂਪ ਵਿਚ ਸਰੀਰਾਂ ਦੇ ਅੰਦਰ ਵਰਤ ਰਿਹਾ ਹੈ) ਉਹ ਪਰਮਾਤਮਾ ਕਦੇ ਮਰਦਾ ਨਹੀਂ (ਸਾਡੇ ਅੰਦਰ ਭੀ ਉਹ ਆਪ ਹੀ ਹੈ) ਸਾਨੂੰ ਭੀ ਮੌਤ ਤੋਂ ਡਰ ਨਹੀਂ ਹੋਣਾ ਚਾਹੀਦਾ। ਉਹ ਪਰਮਾਤਮਾ ਕਦੇ ਨਾਸ ਨਹੀਂ ਹੁੰਦਾ, ਸਾਨੂੰ ਭੀ (ਵਿਨਾਸ਼ ਦੀ) ਕੋਈ ਚਿੰਤਾ ਨਹੀਂ ਹੋਣੀ ਚਾਹੀਦੀ। ਉਹ ਪ੍ਰਭੂ ਕੰਗਾਲ ਨਹੀਂ ਹੈ, ਅਸੀਂ ਭੀ ਆਪਣੇ ਆਪ ਨੂੰ ਭੁੱਖੇ-ਗਰੀਬ ਨਾਹ ਸਮਝੀਏ। ਉਸ ਨੂੰ ਕੋਈ ਦੁੱਖ ਨਹੀਂ ਪੋਂਹਦਾ, ਸਾਨੂੰ ਭੀ ਕੋਈ ਦੁੱਖ ਨਹੀਂ ਪੋਹਣਾ ਚਾਹੀਦਾ ॥੧॥null(ਹੇ ਭਾਈ!) ਜੀਊਂਦਾ ਰਹੇ ਸਾਨੂੰ ਜਿੰਦ ਦੇਣ ਵਾਲਾ ਪਰਮਾਤਮਾ (ਪਰਮਾਤਮਾ ਆਪ ਸਦਾ ਕਾਇਮ ਰਹਿਣ ਵਾਲਾ ਹੈ, ਉਹੀ ਸਾਨੂੰ ਜੀਵਾਂ ਨੂੰ ਜਿੰਦ ਦੇਣ ਵਾਲਾ ਹੈ, ਤੇ) ਉਸ ਤੋਂ ਬਿਨਾ ਕੋਈ ਹੋਰ ਸਾਨੂੰ ਮਾਰਨ ਦੀ ਤਾਕਤ ਨਹੀਂ ਰੱਖਦਾ ॥੧॥ ਰਹਾਉ ॥nullnullnullਉਸ ਪਰਮਾਤਮਾ ਨੂੰ ਮਾਇਆ ਦੇ ਬੰਧਨ ਜਕੜ ਨਹੀਂ ਸਕਦੇ (ਇਸ ਵਾਸਤੇ ਅਸਲ ਵਿਚ) ਅਸੀਂ ਭੀ ਮਾਇਆ ਦੇ ਮੋਹ ਵਿਚ ਬੱਝੇ ਹੋਏ ਨਹੀਂ ਹਾਂ। ਉਸ ਨੂੰ ਕੋਈ ਮਾਇਕ ਦੌੜ-ਭੱਜ ਗ੍ਰਸ ਨਹੀਂ ਸਕਦੀ, ਅਸੀਂ ਭੀ ਧੰਧਿਆਂ ਵਿਚ ਗ੍ਰਸੇ ਹੋਏ ਨਹੀਂ ਹਾਂ। (ਸਾਡੇ ਅਸਲੇ) ਉਸ ਪਰਮਾਤਮਾ ਨੂੰ ਵਿਕਾਰਾਂ ਦੀ ਮੈਲ ਨਹੀਂ ਲੱਗ ਸਕਦੀ, ਸਾਨੂੰ ਭੀ ਮੈਲ ਨਹੀਂ ਲੱਗਣੀ ਚਾਹੀਦੀ। ਉਸ ਨੂੰ ਸਦਾ ਆਨੰਦ ਹੀ ਆਨੰਦ ਹੈ, ਅਸੀਂ ਭੀ ਸਦਾ ਖਿੜੇ ਹੀ ਰਹੀਏ ॥੨॥nullnullnull(ਹੇ ਭਾਈ!) ਉਸ ਪਰਮਾਤਮਾ ਨੂੰ ਕੋਈ ਚਿੰਤਾ-ਫ਼ਿਕਰ ਨਹੀਂ ਵਿਆਪਦਾ (ਸਾਡੇ ਅੰਦਰ ਉਹ ਆਪ ਹੀ ਹੈ) ਸਾਨੂੰ ਭੀ ਕੋਈ ਫ਼ਿਕਰ ਨਹੀਂ ਪੋਹਣਾ ਚਾਹੀਦਾ। ਉਸ ਉਤੇ ਮਾਇਆ ਦਾ ਪ੍ਰਭਾਵ ਨਹੀਂ ਪੈਂਦਾ, ਸਾਡੇ ਉੱਤੇ ਭੀ ਕਿਉਂ ਪਏ? ਉਸ ਪਰਮਾਤਮਾ ਨੂੰ ਮਾਇਆ ਦਾ ਮਾਲਕ ਨਹੀਂ ਦਬਾ ਸਕਦਾ, ਸਾਨੂੰ ਭੀ ਮਾਇਆ ਦੀ ਤ੍ਰਿਸ਼ਨਾ ਨਹੀਂ ਵਿਆਪਣੀ ਚਾਹੀਦੀ। ਜਦੋਂ ਉਹ ਪਰਮਾਤਮਾ ਪਵਿਤ੍ਰ-ਸਰੂਪ ਹੈ (ਉਹੀ ਸਾਡੇ ਅੰਦਰ ਮੌਜੂਦ ਹੈ) ਤਾਂ ਅਸੀਂ ਭੀ ਸੁੱਧ-ਸਰੂਪ ਹੀ ਰਹਿਣੇ ਚਾਹੀਦੇ ਹਾਂ ॥੩॥nullnullnull(ਹੇ ਭਾਈ!) ਸਾਡੀ ਕੋਈ ਵੱਖਰੀ ਹੋਂਦ ਨਹੀਂ ਹੈ (ਸਭਨਾਂ ਵਿਚ) ਉਹ ਪਰਮਾਤਮਾ ਆਪ ਹੀ ਆਪ ਹੈ। ਇਸ ਲੋਕ ਵਿਚ ਤੇ ਪਰਲੋਕ ਵਿਚ ਹਰ ਥਾਂ ਉਹ ਪਰਮਾਤਮਾ ਆਪ ਹੀ ਆਪ ਹੈ। ਹੇ ਨਾਨਕ! ਜਦੋਂ ਗੁਰੂ ਨੇ (ਸਾਡੇ ਅੰਦਰੋਂ ਸਾਡੀ ਮਿਥੀ ਹੋਈ ਵੱਖਰੀ ਹਸਤੀ ਦੇ) ਭਰਮ ਦੂਰ ਕਰ ਦਿੱਤੇ ਜੋ (ਸਾਡੇ ਉਸ ਨਾਲ ਇੱਕ-ਰੂਪ ਹੋਣ ਦੇ ਰਾਹ ਵਿਚ) ਵਿਘਨ (ਪਾ ਰਹੇ ਸਨ), ਤਦੋਂ ਅਸੀਂ ਉਸ (ਪਰਮਾਤਮਾ) ਨੂੰ ਮਿਲ ਕੇ ਉਸ ਨਾਲ ਇੱਕ-ਮਿਕ ਹੋ ਜਾਂਦੇ ਹਾਂ ॥੪॥੩੨॥੮੩॥