Hukumnama - Ang 393
Saadhhoo Sang Sikhaaeiou Naam in Raag Asa
In Gurmukhi
ਆਸਾ ਮਹਲਾ ੫ ਦੁਪਦਾ ੧ ॥
ਸਾਧੂ ਸੰਗਿ ਸਿਖਾਇਓ ਨਾਮੁ ॥
ਸਰਬ ਮਨੋਰਥ ਪੂਰਨ ਕਾਮ ॥
ਬੁਝਿ ਗਈ ਤ੍ਰਿਸਨਾ ਹਰਿ ਜਸਹਿ ਅਘਾਨੇ ॥
ਜਪਿ ਜਪਿ ਜੀਵਾ ਸਾਰਿਗਪਾਨੇ ॥੧॥
ਕਰਨ ਕਰਾਵਨ ਸਰਨਿ ਪਰਿਆ ॥
ਗੁਰ ਪਰਸਾਦਿ ਸਹਜ ਘਰੁ ਪਾਇਆ ਮਿਟਿਆ ਅੰਧੇਰਾ ਚੰਦੁ ਚੜਿਆ ॥੧॥ ਰਹਾਉ ॥
ਲਾਲ ਜਵੇਹਰ ਭਰੇ ਭੰਡਾਰ ॥
ਤੋਟਿ ਨ ਆਵੈ ਜਪਿ ਨਿਰੰਕਾਰ ॥
ਅੰਮ੍ਰਿਤ ਸਬਦੁ ਪੀਵੈ ਜਨੁ ਕੋਇ ॥
ਨਾਨਕ ਤਾ ਕੀ ਪਰਮ ਗਤਿ ਹੋਇ ॥੨॥੪੧॥੯੨॥
ਆਸਾ ਘਰੁ ੭ ਮਹਲਾ ੫ ॥
ਹਰਿ ਕਾ ਨਾਮੁ ਰਿਦੈ ਨਿਤ ਧਿਆਈ ॥
ਸੰਗੀ ਸਾਥੀ ਸਗਲ ਤਰਾਂਈ ॥੧॥
ਗੁਰੁ ਮੇਰੈ ਸੰਗਿ ਸਦਾ ਹੈ ਨਾਲੇ ॥
ਸਿਮਰਿ ਸਿਮਰਿ ਤਿਸੁ ਸਦਾ ਸਮ੍ਹ੍ਹਾਲੇ ॥੧॥ ਰਹਾਉ ॥
ਤੇਰਾ ਕੀਆ ਮੀਠਾ ਲਾਗੈ ॥
ਹਰਿ ਨਾਮੁ ਪਦਾਰਥੁ ਨਾਨਕੁ ਮਾਂਗੈ ॥੨॥੪੨॥੯੩॥
Phonetic English
Aasaa Mehalaa 5 Dhupadhaa 1 ||
Saadhhoo Sang Sikhaaeiou Naam ||
Sarab Manorathh Pooran Kaam ||
Bujh Gee Thrisanaa Har Jasehi Aghaanae ||
Jap Jap Jeevaa Saarigapaanae ||1||
Karan Karaavan Saran Pariaa ||
Gur Parasaadh Sehaj Ghar Paaeiaa Mittiaa Andhhaeraa Chandh Charriaa ||1|| Rehaao ||
Laal Javaehar Bharae Bhanddaar ||
Thott N Aavai Jap Nirankaar ||
Anmrith Sabadh Peevai Jan Koe ||
Naanak Thaa Kee Param Gath Hoe ||2||41||92||
Aasaa Ghar 7 Mehalaa 5 ||
Har Kaa Naam Ridhai Nith Dhhiaaee ||
Sangee Saathhee Sagal Tharaanee ||1||
Gur Maerai Sang Sadhaa Hai Naalae ||
Simar Simar This Sadhaa Samhaalae ||1|| Rehaao ||
Thaeraa Keeaa Meethaa Laagai ||
Har Naam Padhaarathh Naanak Maangai ||2||42||93||
English Translation
Aasaa, Fifth Mehl, Du-Pada 1:
In the Saadh Sangat, the Company of the Holy, the Naam is learned;
All desires and tasks are fulfilled.
My thirst has been quenched, and I am satiated with the Lord's Praise.
I live by chanting and meditating upon the Lord, the Sustainer of the earth. ||1||
I have entered the Sanctuary of the Creator, the Cause of all causes.
By Guru's Grace, I have entered the home of celestial bliss. Darkness is dispelled, and the moon of wisdom has risen. ||1||Pause||
My treasure-house is overflowing with rubies and jewels;
I meditate on the Formless Lord, and so they never run short.
How rare is that humble being, who drinks in the Ambrosial Nectar of the Word of the Shabad.
O Nanak, he attains the state of highest dignity. ||2||41||92||
Aasaa, Seventh House, Fifth Mehl:
Meditate continually on the Name of the Lord within your heart.
Thus you shall save all your companions and associates. ||1||
My Guru is always with me, near at hand.
Meditating, meditating in remembrance on Him, I cherish Him forever. ||1||Pause||
Your actions seem so sweet to me.
Nanak begs for the treasure of the Naam, the Name of the Lord. ||2||42||93||
Punjabi Viakhya
nullnullnullnull(ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ) ਗੁਰੂ ਆਪਣੀ ਸੰਗਤ ਵਿਚ ਰੱਖ ਕੇ ਪਰਮਾਤਮਾ ਦਾ ਨਾਮ ਸਿਮਰਨਾ ਸਿਖਾਂਦਾ ਹੈ ਉਹਨਾਂ ਦੇ ਸਾਰੇ ਮਨੋਰਥ, ਸਾਰੇ ਕੰਮ ਸਫਲ ਹੋ ਜਾਂਦੇ ਹਨ (ਉਹਨਾਂ ਦੇ ਅੰਦਰੋਂ ਤ੍ਰਿਸ਼ਨਾ ਦੀ ਅੱਗ) ਬੁੱਝ ਜਾਂਦੀ ਹੈ, ਉਹ ਪਰਮਾਤਮਾ ਦੀ ਸਿਫ਼ਤ-ਸਾਲਾਹ ਵਿਚ ਟਿਕ ਕੇ (ਮਾਇਆ ਵਲੋਂ) ਰੱਜੇ ਰਹਿੰਦੇ ਹਨ। (ਹੇ ਭਾਈ!) ਮੈਂ ਭੀ ਜਿਉਂ ਜਿਉਂ ਪਰਮਾਤਮਾ ਦਾ ਨਾਮ ਜਪਦਾ ਹਾਂ, ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ ॥੧॥null(ਹੇ ਭਾਈ! ਜੇਹੜਾ ਭੀ ਮਨੁੱਖ) ਗੁਰੂ ਦੀ ਕਿਰਪਾ ਨਾਲ ਉਸ ਪਰਮਾਤਮਾ ਦੀ ਸਰਨ ਪੈ ਜਾਂਦਾ ਹੈ ਜੋ ਸਭ ਕੁਝ ਕਰਨ ਤੇ ਸਭ ਕੁਝ ਕਰਾਣ ਦੀ ਤਾਕਤ ਵਾਲਾ ਹੈ ਉਹ ਮਨੁੱਖ ਉਹ ਆਤਮਕ ਟਿਕਾਣਾ ਲੱਭ ਲੈਂਦਾ ਹੈ, ਜਿਥੇ ਉਸ ਨੂੰ ਆਤਮਕ ਅਡੋਲਤਾ ਮਿਲੀ ਰਹਿੰਦੀ ਹੈ। (ਉਸ ਦੇ ਅੰਦਰੋਂ ਮਾਇਆ ਦੇ ਮੋਹ ਦਾ) ਹਨੇਰਾ ਦੂਰ ਹੋ ਜਾਂਦਾ ਹੈ (ਉਸ ਦੇ ਅੰਦਰ ਮਾਨੋ) ਚੰਦ ਚੜ੍ਹ ਪੈਂਦਾ ਹੈ (ਆਤਮਕ ਜੀਵਨ ਦੀ ਰੋਸ਼ਨੀ ਹੋ ਜਾਂਦੀ ਹੈ) ॥੧॥ ਰਹਾਉ ॥nullnullnullਹੇ ਨਾਨਕ! (ਉੱਚੇ ਆਤਮਕ ਜੀਵਨ ਵਾਲੇ ਗੁਣ, ਮਾਨੋ) ਹੀਰੇ ਜਵਾਹਰ ਹਨ, ਪਰਮਾਤਮਾ ਦਾ ਨਾਮ ਜਪ ਕੇ ਮਨੁੱਖ ਦੇ ਅੰਦਰ ਇਹਨਾਂ ਦੇ ਖ਼ਜ਼ਾਨੇ ਭਰ ਜਾਂਦੇ ਹਨ ਤੇ ਕਦੇ ਇਹਨਾਂ ਦੀ ਥੁੜ ਨਹੀਂ ਹੁੰਦੀ। ਗੁਰੂ ਦਾ ਸ਼ਬਦ ਆਤਮਕ ਜੀਵਨ ਦੇਣ ਵਾਲਾ ਜਲ ਹੈ, ਜੇਹੜਾ ਭੀ ਮਨੁੱਖ ਇਹ ਨਾਮ-ਜਲ ਪੀਂਦਾ ਹੈ ਉਸ ਦੀ ਸਭ ਤੋਂ ਉੱਚੀ ਆਤਮਕ ਅਵਸਥਾ ਬਣ ਜਾਂਦੀ ਹੈ ॥੨॥੪੧॥੯੨॥nullnull(ਹੇ ਭਾਈ! ਅੰਗ-ਸੰਗ ਵੱਸਦੇ ਗੁਰੂ ਦੀ ਹੀ ਕਿਰਪਾ ਨਾਲ) ਮੈਂ ਪਰਮਾਤਮਾ ਦਾ ਨਾਮ ਸਦਾ ਆਪਣੇ ਹਿਰਦੇ ਵਿਚ ਧਿਆਉਂਦਾ ਹਾਂ (ਇਸ ਤਰ੍ਹਾਂ ਮੈਂ ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਜੋਗਾ ਹੋ ਰਿਹਾ ਹਾਂ) ਆਪਣੇ ਸੰਗੀਆਂ ਸਾਥੀਆਂ (ਗਿਆਨ-ਇੰਦ੍ਰਿਆਂ) ਨੂੰ ਪਾਰ ਲੰਘਾਣ ਜੋਗਾ ਬਣ ਰਿਹਾ ਹਾਂ ॥੧॥null(ਹੇ ਭਾਈ! ਮੇਰਾ) ਗੁਰੂ ਸਦਾ ਮੇਰੇ ਨਾਲ ਵੱਸਦਾ ਹੈ ਮੇਰੇ ਅੰਗ-ਸੰਗ ਰਹਿੰਦਾ ਹੈ (ਗੁਰੂ ਦੀ ਹੀ ਕਿਰਪਾ ਨਾਲ) ਮੈਂ ਉਸ (ਪਰਮਾਤਮਾ) ਨੂੰ ਸਦਾ ਸਿਮਰ ਕੇ ਸਦਾ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹਾਂ ॥੧॥ ਰਹਾਉ ॥null(ਹੇ ਪ੍ਰਭੂ! ਇਹ ਤੇਰੇ ਮਿਲਾਏ ਹੋਏ ਗੁਰੂ ਦੀ ਮੇਹਰ ਹੈ ਕਿ) ਮੈਨੂੰ ਤੇਰਾ ਕੀਤਾ ਹੋਇਆ ਹਰੇਕ ਕੰਮ ਚੰਗਾ ਲੱਗ ਰਿਹਾ ਹੈ ਤੇ (ਤੇਰਾ ਦਾਸ) ਨਾਨਕ ਤੇਰੇ ਪਾਸੋਂ ਸਭ ਤੋਂ ਕੀਮਤੀ ਵਸਤ ਤੇਰਾ ਨਾਮ ਮੰਗ ਰਿਹਾ ਹੈ ॥੨॥੪੨॥੯੩॥