Hukumnama - Ang 396.1
Gur Poorae Raakhiaa Dhae Haathh || in Raag Asa
In Gurmukhi
ਆਸਾ ਮਹਲਾ ੫ ॥
ਗੁਰ ਪੂਰੇ ਰਾਖਿਆ ਦੇ ਹਾਥ ॥
ਪ੍ਰਗਟੁ ਭਇਆ ਜਨ ਕਾ ਪਰਤਾਪੁ ॥੧॥
ਗੁਰੁ ਗੁਰੁ ਜਪੀ ਗੁਰੂ ਗੁਰੁ ਧਿਆਈ ॥
ਜੀਅ ਕੀ ਅਰਦਾਸਿ ਗੁਰੂ ਪਹਿ ਪਾਈ ॥ ਰਹਾਉ ॥
ਸਰਨਿ ਪਰੇ ਸਾਚੇ ਗੁਰਦੇਵ ॥
ਪੂਰਨ ਹੋਈ ਸੇਵਕ ਸੇਵ ॥੨॥
ਜੀਉ ਪਿੰਡੁ ਜੋਬਨੁ ਰਾਖੈ ਪ੍ਰਾਨ ॥
ਕਹੁ ਨਾਨਕ ਗੁਰ ਕਉ ਕੁਰਬਾਨ ॥੩॥੮॥੧੦੨॥
Phonetic English
Aasaa Mehalaa 5 ||
Gur Poorae Raakhiaa Dhae Haathh ||
Pragatt Bhaeiaa Jan Kaa Parathaap ||1||
Gur Gur Japee Guroo Gur Dhhiaaee ||
Jeea Kee Aradhaas Guroo Pehi Paaee || Rehaao ||
Saran Parae Saachae Guradhaev ||
Pooran Hoee Saevak Saev ||2||
Jeeo Pindd Joban Raakhai Praan ||
Kahu Naanak Gur Ko Kurabaan ||3||8||102||
English Translation
Aasaa, Fifth Mehl:
Giving His Hand, the Perfect Guru has protected the child.
The glory of His servant has become manifest. ||1||
I contemplate the Guru, the Guru; I meditate on the Guru, the Guru.
I offer my heart-felt prayer to the Guru, and it is answered. ||Pause||
I have taken to the Sanctuary of the True Divine Guru.
The service of His servant has been fulfilled. ||2||
He has preserved my soul, body, youth and breath of life.
Says Nanak, I am a sacrifice to the Guru. ||3||8||102||
Punjabi Viakhya
nullnull(ਹੇ ਭਾਈ!) ਜਿਸ ਸੇਵਕ ਨੂੰ ਪੂਰਾ ਗੁਰੂ ਆਪਣਾ ਹੱਥ ਦੇ ਕੇ (ਵਿਕਾਰ ਆਦਿਕ ਤੋਂ ਬਚਾ ਕੇ) ਰੱਖਦਾ ਹੈ ਉਸ ਦੀ ਸੋਭਾ-ਵਡਿਆਈ (ਸਾਰੇ ਜਗਤ ਵਿਚ) ਉੱਘੜ ਪੈਂਦੀ ਹੈ ॥੧॥null(ਹੇ ਭਾਈ!) ਮੈਂ ਸਦਾ ਗੁਰੂ ਨੂੰ ਹੀ ਯਾਦ ਕਰਦਾ ਹਾਂ; ਸਦਾ ਗੁਰੂ ਦਾ ਹੀ ਧਿਆਨ ਧਰਦਾ ਹਾਂ। ਗੁਰੂ ਪਾਸੋਂ ਹੀ ਮੈਂ ਆਪਣੇ ਮਨ ਦੀ ਮੰਗੀ ਹੋਈ ਲੋੜ ਹਾਸਲ ਕਰਦਾ ਹਾਂ ਰਹਾਉ॥null(ਹੇ ਭਾਈ!) ਜੇਹੜੇ ਸੇਵਕ ਸਦਾ-ਥਿਰ ਪ੍ਰਭੂ ਦੇ ਰੂਪ ਸਤਿਗੁਰੂ ਦਾ ਆਸਰਾ ਲੈਂਦੇ ਹਨ ਉਹਨਾਂ ਦੀ ਸੇਵਾ (ਦੀ ਘਾਲ) ਸਿਰੇ ਚੜ੍ਹ ਜਾਂਦੀ ਹੈ ॥੨॥nullਨਾਨਕ ਆਖਦਾ ਹੈ- (ਹੇ ਭਾਈ!) ਆਪਣਾ ਆਪ ਗੁਰੂ ਦੇ ਹਵਾਲੇ ਕਰ ਦੇਣਾ ਚਾਹੀਦਾ ਹੈ (ਗੁਰੂ ਸਰਨ ਪਏ ਸੇਵਕ ਦੀ) ਜਿੰਦ ਨੂੰ, ਸਰੀਰ ਨੂੰ, ਜੋਬਨ ਨੂੰ ਪ੍ਰਾਣਾਂ ਨੂੰ (ਵਿਕਾਰ ਆਦਿਕ ਤੋਂ) ਬਚਾ ਕੇ ਰੱਖਦਾ ਹੈ ॥੩॥੮॥੧੦੨॥