Hukumnama - Ang 396.2

Mai Bandhaa Bai Khareedh Sach Saahib Maeraa || in Raag Asa

In Gurmukhi

ਆਸਾ ਘਰੁ ੮ ਕਾਫੀ ਮਹਲਾ ੫
ੴ ਸਤਿਗੁਰ ਪ੍ਰਸਾਦਿ ॥
ਮੈ ਬੰਦਾ ਬੈ ਖਰੀਦੁ ਸਚੁ ਸਾਹਿਬੁ ਮੇਰਾ ॥
ਜੀਉ ਪਿੰਡੁ ਸਭੁ ਤਿਸ ਦਾ ਸਭੁ ਕਿਛੁ ਹੈ ਤੇਰਾ ॥੧॥
ਮਾਣੁ ਨਿਮਾਣੇ ਤੂੰ ਧਣੀ ਤੇਰਾ ਭਰਵਾਸਾ ॥
ਬਿਨੁ ਸਾਚੇ ਅਨ ਟੇਕ ਹੈ ਸੋ ਜਾਣਹੁ ਕਾਚਾ ॥੧॥ ਰਹਾਉ ॥
ਤੇਰਾ ਹੁਕਮੁ ਅਪਾਰ ਹੈ ਕੋਈ ਅੰਤੁ ਨ ਪਾਏ ॥
ਜਿਸੁ ਗੁਰੁ ਪੂਰਾ ਭੇਟਸੀ ਸੋ ਚਲੈ ਰਜਾਏ ॥੨॥
ਚਤੁਰਾਈ ਸਿਆਣਪਾ ਕਿਤੈ ਕਾਮਿ ਨ ਆਈਐ ॥
ਤੁਠਾ ਸਾਹਿਬੁ ਜੋ ਦੇਵੈ ਸੋਈ ਸੁਖੁ ਪਾਈਐ ॥੩॥
ਜੇ ਲਖ ਕਰਮ ਕਮਾਈਅਹਿ ਕਿਛੁ ਪਵੈ ਨ ਬੰਧਾ ॥
ਜਨ ਨਾਨਕ ਕੀਤਾ ਨਾਮੁ ਧਰ ਹੋਰੁ ਛੋਡਿਆ ਧੰਧਾ ॥੪॥੧॥੧੦੩॥

Phonetic English

Aasaa Ghar 8 Kaafee Mehalaa 5
Ik Oankaar Sathigur Prasaadh ||
Mai Bandhaa Bai Khareedh Sach Saahib Maeraa ||
Jeeo Pindd Sabh This Dhaa Sabh Kishh Hai Thaeraa ||1||
Maan Nimaanae Thoon Dhhanee Thaeraa Bharavaasaa ||
Bin Saachae An Ttaek Hai So Jaanahu Kaachaa ||1|| Rehaao ||
Thaeraa Hukam Apaar Hai Koee Anth N Paaeae ||
Jis Gur Pooraa Bhaettasee So Chalai Rajaaeae ||2||
Chathuraaee Siaanapaa Kithai Kaam N Aaeeai ||
Thuthaa Saahib Jo Dhaevai Soee Sukh Paaeeai ||3||
Jae Lakh Karam Kamaaeeahi Kishh Pavai N Bandhhaa ||
Jan Naanak Keethaa Naam Dhhar Hor Shhoddiaa Dhhandhhaa ||4||1||103||

English Translation

Aasaa, Eighth House, Kaafee, Fifth Mehl:
One Universal Creator God. By The Grace Of The True Guru:
I am Your purchased slave, O True Lord Master.
My soul and body, and all of this, everything is Yours. ||1||
You are the honor of the dishonored. O Master, in You I place my trust.
Without the True One, any other support is false - know this well. ||1||Pause||
Your Command is infinite; no one can find its limit.
One who meets with the Perfect Guru, walks in the Way of the Lord's Will. ||2||
Cunning and cleverness are of no use.
That which the Lord Master gives, by the Pleasure of His Will - that is pleasing to me. ||3||
One may perform tens of thousands of actions, but attachment to things is not satisfied.
Servant Nanak has made the Naam his Support. He has renounced other entanglements. ||4||1||103||

Punjabi Viakhya

ਰਾਗ ਆਸਾ, ਘਰ ੮ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ 'ਕਾਫੀ'।ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।nullਹੇ ਭਾਈ! ਮੇਰਾ ਮਾਲਕ ਸਦਾ ਕਾਇਮ ਰਹਿਣ ਵਾਲਾ ਹੈ, ਮੈਂ ਉਸ ਦਾ ਮੁੱਲ-ਖ਼ਰੀਦ ਗ਼ੁਲਾਮ ਹਾਂ, ਮੇਰੀ ਇਹ ਜਿੰਦ ਮੇਰਾ ਇਹ ਸਰੀਰ ਸਭ ਕੁਝ ਉਸ ਮਾਲਕ ਪ੍ਰਭੂ ਦਾ ਹੀ ਦਿੱਤਾ ਹੋਇਆ ਹੈ। ਹੇ ਪ੍ਰਭੂ! ਮੇਰੇ ਪਾਸ ਜੋ ਕੁਝ ਭੀ ਹੈ ਸਭ ਤੇਰਾ ਹੀ ਬਖ਼ਸ਼ਿਆ ਹੋਇਆ ਹੈ ॥੧॥nullਹੇ ਪ੍ਰਭੂ! ਮੈਂ ਨਿਮਾਣੇ ਦਾ ਤੂੰ ਹੀ ਮਾਣ ਹੈਂ, ਮੈਨੂੰ ਤੇਰਾ ਹੀ ਭਰਵਾਸਾ ਹੈ। (ਹੇ ਭਾਈ! ਜਿਸ ਮਨੁੱਖ ਨੂੰ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਤੋਂ ਬਿਨਾ ਕੋਈ ਹੋਰ ਝਾਕ ਭੀ ਟਿਕੀ ਰਹੇ, ਉਹ ਸਮਝੋ ਅਜੇ ਕਮਜ਼ੋਰ ਜੀਵਨ ਵਾਲਾ ਹੈ ॥੧॥ ਰਹਾਉ ॥nullਹੇ ਪ੍ਰਭੂ! ਤੇਰਾ ਹੁਕਮ ਬੇਅੰਤ ਹੈ, ਕੋਈ ਜੀਵ ਤੇਰੇ ਹੁਕਮ ਦਾ ਅੰਤ ਨਹੀਂ ਲੱਭ ਸਕਦਾ, (ਤੇਰੀ ਮਿਹਰ ਨਾਲ) ਜਿਸ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ, ਉਹ ਤੇਰੇ ਹੁਕਮ ਵਿਚ ਤੁਰਦਾ ਹੈ ॥੨॥null(ਹੇ ਭਾਈ! ਸੁਖਾਂ ਦੀ ਖ਼ਾਤਰ ਮਨੁੱਖ ਅਨੇਕਾਂ) ਚਤੁਰਾਈਆਂ ਤੇ ਸਿਆਣਪਾਂ (ਕਰਦਾ ਹੈ, ਪਰ ਕੋਈ ਸਿਆਣਪ ਕੋਈ ਚਤੁਰਾਈ) ਕਿਸੇ ਕੰਮ ਨਹੀਂ ਆਉਂਦੀ; ਉਹੀ ਸੁਖ ਪ੍ਰਾਪਤ ਕੀਤਾ ਜਾ ਸਕਦਾ ਹੈ ਜੇਹੜਾ ਸੁਖ ਮਾਲਕ-ਪ੍ਰਭੂ ਆਪ ਪ੍ਰਸੰਨ ਹੋ ਕੇ ਦੇਂਦਾ ਹੈ ॥੩॥null(ਹੇ ਭਾਈ! ਦੁਨੀਆ ਵਿਚ ਸੁਖਾਂ ਦੁੱਖਾਂ ਦਾ ਚੱਕਰ ਤੁਰਿਆ ਰਹਿੰਦਾ ਹੈ, ਦੁੱਖਾਂ ਦੀ ਨਿਵਿਰਤੀ ਵਾਸਤੇ) ਜੇ ਲੱਖਾਂ ਹੀ (ਮਿਥੇ ਹੋਏ ਧਾਰਮਿਕ) ਕੰਮ ਕੀਤੇ ਜਾਣ ਤਾਂ ਭੀ (ਦੁੱਖਾਂ ਦੇ ਰਾਹ ਵਿਚ) ਕੋਈ ਰੋਕ ਨਹੀਂ ਪੈ ਸਕਦੀ। ਹੇ ਦਾਸ ਨਾਨਕ! (ਆਖ-) ਮੈਂ ਤਾਂ ਪਰਮਾਤਮਾ ਦੇ ਨਾਮ ਨੂੰ ਹੀ ਆਸਰਾ ਬਣਾਇਆ ਹੈ, ਤੇ (ਸੁਖਾਂ ਦੀ ਖ਼ਾਤਰ) ਹੋਰ ਦੌੜ-ਭੱਜ ਛੱਡ ਦਿੱਤੀ ਹੈ ॥੪॥੧॥੧੦੩॥