Hukumnama - Ang 397.1
Saaee Alakh Apaar Bhoree Man Vasai || in Raag Asa
In Gurmukhi
ਆਸਾ ਮਹਲਾ ੫ ॥
ਸਾਈ ਅਲਖੁ ਅਪਾਰੁ ਭੋਰੀ ਮਨਿ ਵਸੈ ॥
ਦੂਖੁ ਦਰਦੁ ਰੋਗੁ ਮਾਇ ਮੈਡਾ ਹਭੁ ਨਸੈ ॥੧॥
ਹਉ ਵੰਞਾ ਕੁਰਬਾਣੁ ਸਾਈ ਆਪਣੇ ॥
ਹੋਵੈ ਅਨਦੁ ਘਣਾ ਮਨਿ ਤਨਿ ਜਾਪਣੇ ॥੧॥ ਰਹਾਉ ॥
ਬਿੰਦਕ ਗਾਲ੍ਹ੍ਹਿ ਸੁਣੀ ਸਚੇ ਤਿਸੁ ਧਣੀ ॥
ਸੂਖੀ ਹੂੰ ਸੁਖੁ ਪਾਇ ਮਾਇ ਨ ਕੀਮ ਗਣੀ ॥੨॥
ਨੈਣ ਪਸੰਦੋ ਸੋਇ ਪੇਖਿ ਮੁਸਤਾਕ ਭਈ ॥
ਮੈ ਨਿਰਗੁਣਿ ਮੇਰੀ ਮਾਇ ਆਪਿ ਲੜਿ ਲਾਇ ਲਈ ॥੩॥
ਬੇਦ ਕਤੇਬ ਸੰਸਾਰ ਹਭਾ ਹੂੰ ਬਾਹਰਾ ॥
ਨਾਨਕ ਕਾ ਪਾਤਿਸਾਹੁ ਦਿਸੈ ਜਾਹਰਾ ॥੪॥੩॥੧੦੫॥
Phonetic English
Aasaa Mehalaa 5 ||
Saaee Alakh Apaar Bhoree Man Vasai ||
Dhookh Dharadh Rog Maae Maiddaa Habh Nasai ||1||
Ho Vannjaa Kurabaan Saaee Aapanae ||
Hovai Anadh Ghanaa Man Than Jaapanae ||1|| Rehaao ||
Bindhak Gaalih Sunee Sachae This Dhhanee ||
Sookhee Hoon Sukh Paae Maae N Keem Ganee ||2||
Nain Pasandho Soe Paekh Musathaak Bhee ||
Mai Niragun Maeree Maae Aap Larr Laae Lee ||3||
Baedh Kathaeb Sansaar Habhaa Hoon Baaharaa ||
Naanak Kaa Paathisaahu Dhisai Jaaharaa ||4||3||105||
English Translation
Aasaa, Fifth Mehl:
If the Invisible and Infinite Lord dwells within my mind, even for a moment,
Then all my pains, troubles, and diseases vanish. ||1||
I am a sacrifice to my Lord Master.
Meditating on Him, a great joy wells up within my mind and body. ||1||Pause||
I have heard only a little bit of news about the True Lord Master.
I have obtained the peace of all peace, O my mother; I cannot estimate its worth. ||2||
He is so beautiful to my eyes; beholding Him, I have been bewitched.
I am worthless, O my mother; He Himself has attached me to the hem of His robe. ||3||
He is beyond the world of the Vedas, the Koran and the Bible.
The Supreme King of Nanak is immanent and manifest. ||4||3||105||
Punjabi Viakhya
nullnullਹੇ ਮਾਂ! ਜਦੋਂ ਉਹ ਬੇਅੰਤ ਅਲੱਖ ਖਸਮ-ਪ੍ਰਭੂ ਰਤਾ ਕੁ ਸਮੇ ਵਾਸਤੇ ਭੀ ਮੇਰੇ ਮਨ ਵਿਚ ਆ ਵੱਸਦਾ ਹੈ ਮੇਰਾ ਹਰੇਕ ਦੁੱਖ-ਦਰਦ ਮੇਰਾ ਹਰੇਕ ਰੋਗ ਸਭ ਦੂਰ ਹੋ ਜਾਂਦਾ ਹੈ ॥੧॥nullਹੇ ਮਾਂ! ਮੈਂ ਆਪਣੇ ਖਸਮ-ਪ੍ਰਭੂ ਤੋਂ ਕੁਰਬਾਨ ਜਾਂਦੀ ਹਾਂ, ਉਸ ਦਾ ਨਾਮ ਜਪਣ ਨਾਲ ਮੇਰੇ ਮਨ ਵਿਚ ਮੇਰੇ ਹਿਰਦੇ ਵਿਚ ਆਨੰਦ ਪੈਦਾ ਹੋ ਜਾਂਦਾ ਹੈ ॥੧॥ ਰਹਾਉ ॥nullਹੇ ਮਾਂ! ਜਦੋਂ ਉਸ ਸਦਾ ਕਾਇਮ ਰਹਿਣ ਵਾਲੇ ਮਾਲਕ-ਪ੍ਰਭੂ ਦੀ ਮੈਂ ਥੋੜੀ ਜਿਤਨੀ ਹੀ ਸਿਫ਼ਤ-ਸਾਲਾਹ ਸੁਣਦੀ ਹਾਂ ਤਾਂ ਮੈਂ ਇਤਨਾ ਉੱਚਾ ਸੁਖ ਅਨੁਭਵ ਕਰਦੀ ਹਾਂ ਕਿ ਮੈਂ ਉਸ ਦਾ ਮੁੱਲ ਨਹੀਂ ਦੱਸ ਸਕਦੀ ॥੨॥nullਹੇ ਮੇਰੀ ਮਾਂ! ਮੇਰਾ ਉਹ ਸਾਈਂ ਮੇਰੀਆਂ ਅੱਖਾਂ ਨੂੰ ਪਿਆਰਾ ਲੱਗਦਾ ਹੈ ਉਸ ਨੂੰ ਵੇਖ ਕੇ ਮੈਂ ਮਸਤ ਹੋ ਜਾਂਦੀ ਹਾਂ। ਹੇ ਮਾਂ! ਮੇਰੇ ਵਿਚ ਕੋਈ ਗੁਣ ਨਹੀਂ, ਫਿਰ ਭੀ ਉਸ ਨੇ ਆਪ ਹੀ ਮੈਨੂੰ ਆਪਣੇ ਲੜ ਲਾ ਰੱਖਿਆ ਹੈ ॥੩॥null(ਹੇ ਮਾਂ! ਉਹ ਮੇਰਾ ਪਾਤਿਸ਼ਾਹ ਨਿਰਾ ਸੰਸਾਰ ਵਿਚ ਹੀ ਨਹੀਂ ਵੱਸ ਰਿਹਾ ਉਹ ਤਾਂ) ਇਸ ਦਿੱਸਦੇ ਸੰਸਾਰ ਤੋਂ ਬਾਹਰ ਭੀ ਹਰ ਥਾਂ ਹੈ, ਵੇਦ ਕਤੇਬ ਆਦਿਕ ਕੋਈ ਧਰਮ-ਪੁਸਤਕ ਉਸ ਦਾ ਸਰੂਪ ਬਿਆਨ ਨਹੀਂ ਕਰ ਸਕਦੇ। (ਉਂਞ, ਹੇ ਮਾਂ!) ਮੈਂ ਨਾਨਕ ਦਾ ਪਾਤਿਸ਼ਾਹ ਹਰ ਥਾਂ ਪ੍ਰਤੱਖ ਦਿੱਸ ਰਿਹਾ ਹੈ ॥੪॥੩॥੧੦੫॥