Hukumnama - Ang 397.3
Habhae Thhok Visaar Hiko Khiaal Kar || in Raag Asa
In Gurmukhi
ਆਸਾ ਮਹਲਾ ੫ ॥
ਹਭੇ ਥੋਕ ਵਿਸਾਰਿ ਹਿਕੋ ਖਿਆਲੁ ਕਰਿ ॥
ਝੂਠਾ ਲਾਹਿ ਗੁਮਾਨੁ ਮਨੁ ਤਨੁ ਅਰਪਿ ਧਰਿ ॥੧॥
ਆਠ ਪਹਰ ਸਾਲਾਹਿ ਸਿਰਜਨਹਾਰ ਤੂੰ ॥
ਜੀਵਾਂ ਤੇਰੀ ਦਾਤਿ ਕਿਰਪਾ ਕਰਹੁ ਮੂੰ ॥੧॥ ਰਹਾਉ ॥
ਸੋਈ ਕੰਮੁ ਕਮਾਇ ਜਿਤੁ ਮੁਖੁ ਉਜਲਾ ॥
ਸੋਈ ਲਗੈ ਸਚਿ ਜਿਸੁ ਤੂੰ ਦੇਹਿ ਅਲਾ ॥੨॥
ਜੋ ਨ ਢਹੰਦੋ ਮੂਲਿ ਸੋ ਘਰੁ ਰਾਸਿ ਕਰਿ ॥
ਹਿਕੋ ਚਿਤਿ ਵਸਾਇ ਕਦੇ ਨ ਜਾਇ ਮਰਿ ॥੩॥
ਤਿਨ੍ਹ੍ਹਾ ਪਿਆਰਾ ਰਾਮੁ ਜੋ ਪ੍ਰਭ ਭਾਣਿਆ ॥
ਗੁਰ ਪਰਸਾਦਿ ਅਕਥੁ ਨਾਨਕਿ ਵਖਾਣਿਆ ॥੪॥੫॥੧੦੭॥
Phonetic English
Aasaa Mehalaa 5 ||
Habhae Thhok Visaar Hiko Khiaal Kar ||
Jhoothaa Laahi Gumaan Man Than Arap Dhhar ||1||
Aath Pehar Saalaahi Sirajanehaar Thoon ||
Jeevaan Thaeree Dhaath Kirapaa Karahu Moon ||1|| Rehaao ||
Soee Kanm Kamaae Jith Mukh Oujalaa ||
Soee Lagai Sach Jis Thoon Dhaehi Alaa ||2||
Jo N Dtehandho Mool So Ghar Raas Kar ||
Hiko Chith Vasaae Kadhae N Jaae Mar ||3||
Thinhaa Piaaraa Raam Jo Prabh Bhaaniaa ||
Gur Parasaadh Akathh Naanak Vakhaaniaa ||4||5||107||
English Translation
Aasaa, Fifth Mehl:
Forget all other things, and dwell upon the Lord alone.
Lay aside your false pride, and dedicate your mind and body to Him. ||1||
Twenty-four hours a day, praise the Creator Lord.
I live by Your bountiful gifts - please, shower me with Your Mercy! ||1||Pause||
So, do that work, by which your face shall be made radiant.
He alone becomes attached to the Truth, O Lord, unto whom You give it. ||2||
So build and adorn that house, which shall never be destroyed.
Enshrine the One Lord within your consciousness; He shall never die. ||3||
The Lord is dear to those, who are pleasing to the Will of God.
By Guru's Grace, Nanak describes the indescribable. ||4||5||107||
Punjabi Viakhya
nullnullਹੇ ਭਾਈ! ਸਾਰੇ (ਸੰਸਾਰਕ) ਪਦਾਰਥਾਂ (ਦਾ ਮੋਹ) ਭੁਲਾ ਕੇ ਸਿਰਫ਼ ਇਕ ਪਰਮਾਤਮਾ ਦਾ ਧਿਆਨ ਧਰ (ਦੁਨੀਆ ਦੀਆਂ ਮਲਕੀਅਤਾਂ ਦਾ) ਝੂਠਾ ਮਾਣ (ਆਪਣੇ ਮਨ ਵਿਚੋਂ) ਦੂਰ ਕਰ ਦੇ, ਆਪਣਾ ਮਨ (ਪਰਮਾਤਮਾ ਅੱਗੇ) ਭੇਟਾ ਕਰ ਦੇ, ਆਪਣਾ ਹਿਰਦਾ (ਪ੍ਰਭੂ-ਚਰਨਾਂ ਵਿਚ) ਭੇਟਾ ਕਰ ਦੇ ॥੧॥nullਹੇ ਸਿਰਜਣਹਾਰ ਪ੍ਰਭੂ! ਅੱਠੇ ਪਹਰ ਤੈਨੂੰ ਸਾਲਾਹ ਕੇ (ਤੇਰੀ ਸਿਫ਼ਤ-ਸਾਲਾਹ ਕਰ ਕੇ) ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ। ਮੇਰੇ ਉੱਤੇ ਮੇਹਰ ਕਰ ਮੈਨੂੰ (ਤੇਰੀ ਸਿਫ਼ਤ-ਸਾਲਾਹ ਦੀ) ਦਾਤਿ ਮਿਲ ਜਾਏ ॥੧॥ ਰਹਾਉ ॥nullਹੇ ਭਾਈ! ਉਹੀ ਕੰਮ ਕਰਿਆ ਕਰ ਜਿਸ ਕੰਮ ਦੀ ਰਾਹੀਂ (ਲੋਕ ਪਰਲੋਕ ਵਿਚ) ਤੇਰਾ ਮੂੰਹ ਰੋਸ਼ਨ ਰਹੇ। (ਪਰ,) ਹੇ ਪ੍ਰਭੂ! ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਵਿਚ ਉਹੀ ਮਨੁੱਖ ਜੁੜਦਾ ਹੈ ਜਿਸ ਨੂੰ ਤੂੰ ਆਪ ਇਹ ਦਾਤਿ ਦੇਂਦਾ ਹੈਂ ॥੨॥nullਹੇ ਭਾਈ! (ਆਤਮਕ ਜੀਵਨ ਦੀ ਉਸਾਰੀ ਵਾਲੇ) ਉਸ (ਹਿਰਦੇ-) ਘਰ ਨੂੰ ਸੋਹਣਾ ਬਣਾ ਜੋ ਫਿਰ ਕਦੇ ਭੀ ਢਹਿ ਨਹੀਂ ਸਕਦਾ। ਹੇ ਭਾਈ! ਇਕ ਪਰਮਾਤਮਾ ਨੂੰ ਹੀ ਆਪਣੇ ਚਿੱਤ ਵਿਚ ਵਸਾਈ ਰੱਖ ਉਹ ਪਰਮਾਤਮਾ ਕਦੇ ਭੀ ਨਹੀਂ ਮਰਦਾ ॥੩॥null(ਹੇ ਭਾਈ!) ਜੇਹੜੇ ਮਨੁੱਖ ਪਰਮਾਤਮਾ ਨੂੰ ਚੰਗੇ ਲੱਗ ਪੈਂਦੇ ਹਨ ਉਹਨਾਂ ਨੂੰ ਪਰਮਾਤਮਾ ਪਿਆਰਾ ਲੱਗਣ ਲੱਗ ਪੈਂਦਾ ਹੈ (ਪਰ, ਇਹ ਗੁਰੂ ਦੀ ਮੇਹਰ ਨਾਲ ਹੀ ਹੁੰਦਾ ਹੈ), ਨਾਨਕ ਨੇ ਗੁਰੂ ਦੀ ਕਿਰਪਾ ਨਾਲ ਹੀ ਉਸ ਬੇਅੰਤ ਗੁਣਾਂ ਦੇ ਮਾਲਕ-ਪ੍ਰਭੂ ਦੀ ਸਿਫ਼ਤ-ਸਾਲਾਹ ਕਰਨੀ ਸ਼ੁਰੂ ਕੀਤੀ ਹੋਈ ਹੈ ॥੪॥੫॥੧੦੭॥